ਬਠਿੰਡਾ, 6 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੇਸ਼ ਦੇ ਵੱਡੇ ਕਾਰੋਬਾਰੀ ਅਡਾਨੀ ਗਰੁੱਪ ਵਲੋਂ ਬੈਂਕਾਂ ਨਾਲ ਘਪਲੇਬਾਜ਼ੀ ਕਰਨ ਦੇ ਲੱਗੇ ਦੋਸ਼ਾਂ ਨੂੰ ਮੁੱਦਾ ਬਣਾ ਕੇ ਬਠਿੰਡਾ ਦਿਹਾਤੀ ਅਤੇ ਸ਼ਹਿਰੀ ਕਾਂਗਰਸੀ ਲੀਡਰਸ਼ਿਪ ਨੇ ਅੱਜ ਬਠਿੰਡਾ ਵਿਚ ਐੱਸ.ਬੀ.ਆਈ. ਬੈਂਕ ਸਾਹਮਣੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦੇ ਸਮੂਹ ਅਹੁਦੇਦਾਰਾਂ-ਵਰਕਰਾਂ, ਪੰਚਾਂ-ਸਰਪੰਚਾਂ ਅਤੇ ਕੌਂਸਲਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ, ਕੇ.ਕੇ. ਅਗਰਵਾਲ, ਅਰੁਣ ਵਧਾਵਣ, ਬਲਜਿੰਦਰ ਸਿੰਘ ਠੇਕੇਦਾਰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਅਸ਼ੋਕ ਕੁਮਾਰ ਸੀਨੀਅਰ ਡਿਪਟੀ ਮੇਅਰ ਨੇ ਕਿਹਾ ਕਿ ਵਿਦੇਸ਼ੀ ਕੰਪਨੀ ਵੱਲੋਂ ਕੀਤੇ ਗਏ ਖ਼ੁਲਾਸੇ ਨੇ ਮੋਦੀ ਸਰਕਾਰ ਦਾ ਚਿਹਰਾ ਬੇਨਕਾਬ ਕਰ ਦਿੱਤਾ ਹੈ ਕਿ ਉਹ ਕਿਵੇਂ ਦੇਸ਼ ਦੀ ਆਰਥਿਕ ਸੁਰੱਖਿਆ ਕਰਨ ਦੀ ਬਜਾਏ ਵੱਡੇ ਧਨਾਢ ਕਾਰੋਬਾਰੀਆਂ ਦੀ ਮਦਦ ਕਰ ਰਹੇ ਹਨ ਕਿ ਉਹ ਦੇਸ਼ ਨੂੰ ਲੁੱਟਣ ਲੱਗੇ ਹੋਏ ਹਨ | ਇਸ ਮੌਕੇ ਟਹਿਲ ਸਿੰਘ ਸੰਧੂ, ਪਵਨ ਮਾਨੀ, ਕਿਰਨਜੀਤ ਸਿੰਘ ਗਹਿਰੀ ਅਤੇ ਰੁਪਿੰਦਰ ਬਿੰਦਰਾ ਜਨਰਲ ਸਕੱਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਕਿ ਉਹ ਤੁਰੰਤ ਆਦੇਸ਼ ਦੇਣ ਤਾਂ ਜੋ ਅਡਾਨੀ ਗਰੁੱਪ ਦੇ ਚੇਅਰਮੈਨ ਨੂੰ ਗਿ੍ਫ਼ਤਾਰ ਕਰਕੇ ਸਾਰਾ ਸੱਚ ਸਾਹਮਣੇ ਲਿਆਂਦਾ ਜਾਵੇ, ਨਹੀਂ ਤਾਂ ਉਹ ਦੇਸ਼ ਛੱਡ ਕੇ ਫ਼ਰਾਰ ਹੋ ਸਕਦੇ ਹਨ, ਜਿਸ ਦੀ ਜ਼ਿੰਮੇਵਾਰੀ ਮੋਦੀ ਸਰਕਾਰ ਦੀ ਹੋਵੇਗੀ¢ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਹਰਵਿੰਦਰ ਸਿੰਘ ਲੱਡੂ ਅਤੇ ਅਵਤਾਰ ਸਿੰਘ ਗੋਨਿਆਣਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਵੇਲੇ ਕਿਸੇ ਵੀ ਤਰਾਂ ਦੇ ਵੱਡੇ ਘਪਲੇ ਸਾਹਮਣੇ ਨਹੀਂ ਆਏ ਅਤੇ ਦੇਸ਼ ਦੀ ਆਰਥਿਕਤਾ ਮਜ਼ਬੂਤ ਹੋਈ ਸੀ ਪਰ ਮੋਦੀ ਸਰਕਾਰ ਵਿੱਚ ਦੇਸ਼ ਦੀ ਆਰਥਿਕਤਾ ਡਾਵਾਂਡੋਲ ਸਥਿਤੀ ਵਿੱਚ ਹੈ¢ ਇਸ ਮੌਕੇ ਮਲਕੀਤ ਸਿੰਘ, ਟਹਿਲ ਸਿੰਘ ਬੁੱਟਰ, ਬਲਵੰਤ ਰਾਏ ਨਾਥ, ਪ੍ਰਕਾਸ਼ ਚੰਦ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਹਾਜ਼ਰ ਸਨ¢
ਬਠਿੰਡਾ, 6 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ...
ਲਹਿਰਾ ਮੁਹੱਬਤ, 6 ਫ਼ਰਵਰੀ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)- ਜੀ.ਐਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੀ ਅਗਵਾਈ ਹੇਠ ਥਰਮਲ ਲਹਿਰਾ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਗੇਟ ਅੱਗੇ ਰੈਲੀ ਕਰਨ ਉਪਰੰਤ ਪਾਵਰਕਾਮ ਮੈਨੇਜਮੈਂਟ ਵਲੋਂ ਜਾਰੀ ਕੀਤੇ ...
ਰਾਮਪੁਰਾ ਫੂਲ, 6 ਫਰਵਰੀ (ਹੇਮੰਤ ਕੁਮਾਰ ਸ਼ਰਮਾ/ਨਰਪਿੰਦਰ ਧਾਲੀਵਾਲ)- ਸ਼ਹਿਰ ਦੇ ਨਜ਼ਦੀਕੀ ਪਿੰਡ ਭੂੰਦੜ ਦੇ ਇਕ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਗੱਗੂ ਸਿੰਘ ਦੀ ਭੇਦਭਰੇ ਹਾਲਾਤ ਵਿਚ ਮÏਤ ਹੋਣ 'ਤੇ ਪੀੜਤ ਪਰਿਵਾਰ ਵਲੋਂ ਪਿੰਡ ਵਾਸੀਆ ਦੇ ਸਹਿਯੋਗ ਨਾਲ ਅੱਜ ...
ਬਠਿੰਡਾ, 6 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਕਲਾ ਅਤੇ ਰੰਗ ਮੰਚ ਨਾਲ ਜੁੜੀ 78 ਸਾਲ ਪਹਿਲਾਂ ਹੋਂਦ ਵਿਚ ਆਈ ਸੰਸਥਾ ਇਪਟਾ - ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਬਠਿੰਡਾ ਇਕਾਈ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਰੰਗ ਕਰਮੀ ਅਤੇ ਨਿਰਦੇਸ਼ਕ ਕੀਰਤੀ ਕਿਰਪਾਲ ...
ਨਥਾਣਾ, 6 ਫਰਵਰੀ (ਗੁਰਦਰਸ਼ਨ ਲੁੱਧੜ)- ਬਿਜਲੀ ਪਾਵਰਕਾਮ ਸਬ-ਡਵੀਜਨ ਦਫ਼ਤਰ ਕੈਂਪਸ ਨਥਾਣਾ ਅੱਗੇ ਪੀ.ਐਸ.ਪੀ.ਸੀ.ਐਲ ਕੰਟਰੈਕਚੁਅਲ ਵਰਕਰਜ਼ ਯੂਨੀਅਨ ਵਲੋਂ ਜਥੇਬੰਦੀ ਦੇ ਕੀਤੇ ਜਾਣ ਵਾਲੇ ਸੰਘਰਸ਼ਾਂ ਸਬੰਧੀ ਲਾਮਬੰਦੀ ਮੀਟਿੰਗ ਕੀਤੀ ਗਈ ਅਤੇ ਕੱਚੇ ਮੁਲਾਜ਼ਮਾਂ ...
ਤਲਵੰਡੀ ਸਾਬੋ, 6 ਫਰਵਰੀ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪਿਛਲੇ ਸਮੇਂ 'ਚ ਪ੍ਰਧਾਨ ਨਿਯੁਕਤ ਕੀਤੇ ਗਏ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਾਰਟੀ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਚ ਅੱਜ ਹੋਰ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ...
ਗੋਨਿਆਣਾ, 6 ਫਰਵਰੀ (ਬਰਾੜ ਆਰ. ਸਿੰਘ)- ਪਿੰਡ ਜੀਦਾ ਦੇ ਗੁਰਦੁਆਰਾ ਸ੍ਰੀ ਪੰਪਾਂਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਦਸਤਾਰ, ਦੁਮਾਲਾ ਸਿਖਲਾਈ, ਗੁਰਮਤਿ ਕੈਂਪ, ਦਸਤਾਰ ਮੁਕਾਬਲੇ ਅਤੇ ਗੁਰਮਤਿ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ...
ਸੀਂਗੋ ਮੰਡੀ, 6 ਜਨਵਰੀ (ਪਿ੍ੰਸ ਗਰਗ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਅਹੁੱਦੇਦਾਰਾਂ ਦੀ ਜਾਰੀ ਕੀਤੀ ਸੂਚੀ ਦੌਰਾਨ ਸੀਂਗੋ ਮੰਡੀ ਦੇ ਮਹਿਲਾ ਸਰਪੰਚ ਸੁਖਵੀਰ ਕੌਰ ਦੇ ਪਤੀ ਬੂਟਾ ਸਿੰਘ ਨੂੰ ...
ਗੋਨਿਆਣਾ, 6 ਫਰਵਰੀ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਜਗਜੀਤ ਸਿੰਘ ਪੁੱਤਰ ਚਰਨ ਸਿੰਘ 'ਤੇ ਉਸ ਦੀ ਪੋਤਰੀ ਨਾਲ ਹੋਰ ਲੜਕੀ ਦੇ ਹੋਏ ਝਗੜੇ ਦੀ ਰੰਜ਼ਿਸ ਦੇ ਚੱਲਦਿਆਂ ਬੀਤੇ ਦਿਨੀਂ ਉਸ ਦੇ ਮੂੰਹ 'ਤੇ ਇੱਟ ਮਾਰੀ ਜਿਸ ਦੇ ਨਤੀਜੇ ਵਜੋਂ ਪੀੜਤ ਗੰਭੀਰ ਜ਼ਖ਼ਮੀ ਹੋ ਗਿਆ | ...
ਰਾਮਪੁਰਾ ਫੂਲ, 6 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਪਹਿਲੀ ਫਰਵਰੀ ਨੂੰ ਸੰਸਦ 'ਚ ਸਾਲ ...
ਰਾਮਾਂ ਮੰਡੀ, 6 ਫਰਵਰੀ (ਤਰਸੇਮ ਸਿੰਗਲਾ)- 3 ਅਤੇ 4 ਫਰਵਰੀ ਨੂੰ ਸੇਂਟ ਜ਼ੇਵੀਅਰ ਲੂਮੀਨੇਅਰ 2022-23 ਨੂੰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ, ਬਠਿੰਡਾ ਵਿਖੇ ਇਕ ਅੰਤਰ ਸਕੂਲ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਥਾਨਕ ਪਲੱਸ ਕਾਨਵੈਂਟ ਸਕੂਲ ਬੰਗੀ ਰੋਡ ਦੇ ਵਿਦਿਆਰਥੀਆਂ ਨੇ ...
ਤਲਵੰਡੀ ਸਾਬੋ, 6 ਫਰਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਕਾਲਜ ਪਿ੍ੰਸੀਪਲ ਡਾ: ਕਮਲਪ੍ਰੀਤ ...
ਬਠਿੰਡਾ, 6 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ) - ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ 'ਸੰਤ ਰਵਿਦਾਸ ਜੀ' ਭਾਰਤੀ ਸਮਾਜ ਵਿਚ ਯੋਗਦਾਨ ਵਿਸ਼ੇ 'ਤੇ ਇਕ ...
ਸੀਂਗੋ ਮੰਡੀ, 6 ਫਰਵਰੀ (ਪਿ੍ੰਸ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਵਿਖੇ ਹਰਿਆਣਾ ਸਿੱਖਿਆ ਵਿਭਾਗ ਵਲੋਂ ਚੱਲ ਰਹੇ ਟਵਿੰਨਿੰਗ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਲੈਕਚਰਾਰ ਮਨਜੀਤ ਸਿੰਘ, ਲੈਕਚਰਾਰ ਸੁਖਮੰਦਰ ਸਿੰਘ 22 ...
ਨਥਾਣਾ, 6 ਫਰਵਰੀ (ਗੁਰਦਰਸ਼ਨ ਲੁੱਧੜ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਸੰਯੁਕਤ ਡਾਇਰੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ: ਬਹਾਦਰ ਸਿੰਘ ਸਿੱਧੂ ਦੇ ਵੱਖ-ਵੱਖ ਸੰਸਥਾਵਾਂ ਅਤੇ ਉਨ੍ਹਾਂ ਦੇ ਸਹਿਯੋਗੀ ਅਧਿਕਾਰੀਆਂ ਵਲੋਂ ਮਾਨ-ਸਨਮਾਨ ਕੀਤੇ ਗਏ ਹਨ | ...
ਭਾਈਰੂਪਾ, 5 ਫਰਵਰੀ (ਵਰਿੰਦਰ ਲੱਕੀ)-ਸਟਾਫ਼ ਕੂਨੈਕਸ਼ਨ ਪਰਾਇਵੇਟ ਲਿਮ ਵਰੋਂਗਰੂ ਆਸਟਰੇਲੀਆ ਕੰਪਨੀ ਦੇ ਸੀ.ਈ.ਓ ਦੀ ਐਂਜ਼ੀ ਐਲਮਸ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਦÏਰੇ ਦÏਰਾਨ ਸਕੂਲ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ ਤੇ ਸਕੂਲ ਦੇ ਵਿਕਾਸ ਕਾਰਜਾਂ ਲਈ ...
ਮਹਿਰਾਜ, 6 ਫ਼ਰਵਰੀ (ਸੁਖਪਾਲ ਮਹਿਰਾਜ)- ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਰਾਜ ਵਿਚ ਸਵੇਰ ਦੀ ਸਭਾ ਦÏਰਾਨ ਗਣਤੰਤਰ ਦਿਵਸ ਦੇ ਮੌਕੇ 'ਤੇ ਬਲਾਕ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ¢ ਜ਼ਿਕਰਯੋਗ ...
ਚਾਉਕੇ, 6 ਫਰਵਰੀ (ਮਨਜੀਤ ਸਿੰਘ ਘੜੈਲੀ)- ਸਿਵਲ ਸਰਜਨ ਬਠਿੰਡਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਸੀਮਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੋਟੀਆਂ ਵਿਖੇ ...
ਬਠਿੰਡਾ, 6 ਫਰਵਰੀ (ਵੀਰਪਾਲ ਸਿੰਘ)-ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ.31) ਵਲੋਂ ਸਥਾਨਕ ਚਿਲਡਰਨ ਪਾਰਕ ਵਿਖੇ ਸੰਦੀਪ ਖਾਨ ਬਾਲਿਆਂਵਾਲੀ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ, ਸੇਰੇ ਆਲਮ ਜਨਰਲ ...
ਬਾਲਿਆਂਵਾਲੀ, 6 ਫਰਵਰੀ (ਕੁਲਦੀਪ ਮਤਵਾਲਾ)- ਪਿਛਲੇ ਦਿਨੀਂ ਜ਼ਿਲ੍ਹਾ ਐਸੋਸੀਏਸ਼ਨ ਬਠਿੰਡਾ ਵਲੋਂ ਕਰਵਾਈ ਗਈ ਜ਼ਿਲ੍ਹਾ ਐਥਲੀਟ ਚੋਂ ਮੰਡੀ ਕਲਾਂ ਪਿੰਡ ਦੀ ਹੋਣਹਾਰ ਲੜਕੀ ਗਗਨਦੀਪ ਕੌਰ ਸਾਲ 2022-23 ਦੀ ਬੈੱਸਟ ਐਥਲੀਟ ਚੁਣੇ ਜਾਣ 'ਤੇ ਲੜਕੀ ਦੇ ਪਰਿਵਾਰ ਸਮੇਤ ਪਿੰਡ ਵਿਚ ...
ਬਠਿੰਡਾ, 6 ਫ਼ਰਵਰੀ (ਸ.ਰ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 55 ਅਵਾਰਡ ਟੂ ਐੱਸ.ਸੀ ਸਪੋਰਟਸ ਸਕੀਮ ਪੰਜਾਬ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਅਤੇ ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਬਠਿੰਡਾ ...
ਬਠਿੰਡਾ, 6 ਫਰਵਰੀ (ਸ.ਰ)- ਬਠਿੰਡਾ ਪੁਲਿਸ ਨੇ ਸ਼ਹਿਰ 'ਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 9 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਪੁਲਿਸ ਨੇ 7 ਮੋਬਾਈਲ, ਚਾਰ ਮੋਟਰ ਸਾਈਕਲ, ਇਕ ਅਲਟੋ ਕਾਰ ਤੇ ...
ਬਠਿੰਡਾ, 6 ਫਰਵਰੀ (ਸ.ਰ)- ਜੋਧਪੁਰ (ਰਾਜਸਥਾਨ) ਵਿਖੇ ਭਾਰਤ ਸਕਾਊਟਸ ਅਤੇ ਗਾਈਡਜ਼ ਦੇ ਸਮਾਪਤ ਹੋਏ 18ਵੀਂ ਨੈਸ਼ਨਲ ਜੰਬੂਰੀ ਕੈਂਪ ਵਿਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ, ਬਠਿੰਡਾ ਦੇ 12 ਸਕਾਊਟਸ ਅਤੇ ਗਾਈਡਜ਼ ਅਤੇ ਗਾਈਡ ਕੈਪਟਨ ਮੈਡਮ ...
ਬਠਿੰਡਾ, 6 ਫਰਵਰੀ (ਵੀਰਪਾਲ ਸਿੰਘ)-ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ.31) ਵਲੋਂ ਸਥਾਨਕ ਚਿਲਡਰਨ ਪਾਰਕ ਵਿਖੇ ਸੰਦੀਪ ਖਾਨ ਬਾਲਿਆਂਵਾਲੀ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ, ਸੇਰੇ ਆਲਮ ਜਨਰਲ ...
ਬਠਿੰਡਾ, 6 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਠਿੰਡਾ ਵਲੋਂ ਜ਼ਿਲ੍ਹਾ ਪੱਧਰੀ ਪੈਨਸ਼ਨਰਜ਼ ਦਿਵਸ ਪੈਨਸ਼ਨ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ...
ਬਠਿੰਡਾ, 6 ਫਰਵਰੀ (ਪੱਤਰ ਪ੍ਰੇਰਕ)- ਬਠਿੰਡਾ ਦੇ ਮਹੇਸ਼ਵਰੀ ਚੌਕ ਨੇੜੇ ਸਥਿਤ ਇਕ ਟਰੈਵਲ ਇੰਸਟੀਚਿਊਟ ਦੇ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਲੰਗੇਆਣਾ ਦੇ ਇਕ ਜੋੜੇ ਨਾਲ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ...
ਰਾਮਪੁਰਾ ਫੂਲ, 6 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਰਾਮਪੁਰਾ ਫੂਲ ਸ਼ਹਿਰ ਵਿਖੇ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ¢ ਜਿਸ ਦੀ ਤਾਜ਼ਾ ਮਿਸਾਲ ਉਦੋਂ ਸਾਹਮਣੇ ਆਈ ਜਦੋਂ ਬੀਤੇ ਦਿਨੀਂ ਜਦੋਂ ਇਕ ਨÏਜਵਾਨ ਸੰਨੀ ਪੁੱਤਰ ਰਾਜਪਾਲ ਵਾਸੀ ਊਧਮ ਸਿੰਘ ...
ਬੁਢਲਾਡਾ, 6 ਫਰਵਰੀ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਕਿਸਾਨ ਯੂਨੀਅਨ (ਡਕੌਂਦਾ) ਦੇ ਕੁਝ ਆਗੂਆਂ ਨੂੰ ਜਥੇਬੰਦੀ ਵਿਚੋਂ ਖਾਰਜ ਕਰਨ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਅੱਜ ਬੁਢਲਾਡਾ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਇਕੱਠੇ ਹੋਏ ਕਿਸਾਨ ਆਗੂਆਂ ਤੇ ਵਰਕਰਾਂ ...
ਮਾਨਸਾ, 6 ਫਰਵਰੀ (ਰਾਵਿੰਦਰ ਸਿੰਘ ਰਵੀ)- ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸਥਾਨਕ ਪਾਵਰਕਾਮ ਦੇ ਮੰਡਲ ਦਫ਼ਤਰ ਵਿਖੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਅਰਥੀ ਸਾੜੀ ਗਈ | ਬੁਲਾਰਿਆਂ ਨੇ ਦੱਸਿਆ ਕਿ ਨਵੀਂ ਪੈਨਸ਼ਨ 2.45 ਦੇ ...
ਮਾਨਸਾ, 6 ਫਰਵਰੀ (ਸ.ਰਿ.)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅਧਿਆਪਕਾਂ ਨੇ ਮੋਬਾਈਲ ਭੱਤਾ ਕੱਟਣ ਅਤੇ ਪ੍ਰਾਇਮਰੀ ਕੇਡਰ ਅਧਿਆਪਕਾਂ ਦਾ ਬਜਟ ਜਾਰੀ ਨਾ ਕਰਨ ਦੇ ਰੋਸ ਵਜੋਂ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ ਗਿਆ | ਆਗੂਆਂ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX