ਤਾਜਾ ਖ਼ਬਰਾਂ


ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  1 day ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  1 day ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  1 day ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  1 day ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  1 day ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  1 day ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਕਪੂਰਥਲਾ / ਫਗਵਾੜਾ

ਅਡਾਨੀ ਗਰੁੱਪ ਨੂੰ ਦਿੱਤੇ ਵੱਡੇ ਕਰਜ਼ੇ ਖ਼ਿਲਾਫ਼ ਕਾਂਗਰਸੀਆਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)- ਅਮਰੀਕੀ ਕੰਪਨੀ ਹਿਡਨਬਰਗ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਡਾਨੀ ਗਰੁੱਪ 'ਤੇ ਲੱਗ ਰਹੇ ਕਥਿਤ ਸਟਾਕ ਘੁਟਾਲੇ ਦੇ ਦੋਸ਼ਾਂ ਵਿਚਾਲੇ ਕਾਂਗਰਸ ਪਾਰਟੀ ਨੇ ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਐਸ.ਬੀ.ਆਈ. ਵਲੋਂ ਅਡਾਨੀ ਗਰੁੱਪ ਨੂੰ ਦਿੱਤੇ ਕਰਜ਼ੇ ਦੇ ਰੋਸ ਵਜੋਂ ਅੱਜ ਸਥਾਨਕ ਹੁਸ਼ਿਆਰਪੁਰ ਰੋਡ 'ਤੇ ਐੱਸ.ਬੀ.ਆਈ. ਬੈਂਕ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ | ਧਰਨੇ 'ਚ ਫਗਵਾੜਾ ਤੋਂ ਇਲਾਵਾ ਕਪੂਰਥਲਾ, ਭੁਲੱਥ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਵਰਕਰ ਸ਼ਾਮਿਲ ਹੋਏ | ਆਪਣੇ ਸੰਬੋਧਨ 'ਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਹਿਡਨਬਰਗ ਦੀ ਰਿਪੋਰਟ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ ਹੈਰਾਨੀਜਨਕ ਹੈ | ਉਨ੍ਹਾਂ ਕਿਹਾ ਕਿ ਅਡਾਨੀ ਸਮੂਹ 'ਤੇ ਲੱਗ ਰਹੇ ਘੁਟਾਲੇ ਦੀ ਜਾਂਚ ਜੁਆਇੰਟ ਪਾਰਲੀਮਾਨੀ ਕਮੇਟੀ (ਜੇ.ਪੀ.ਸੀ.) ਰਾਹੀਂ ਹੋਣੀ ਚਾਹੀਦੀ ਹੈ ਪਰ ਮੋਦੀ ਸਰਕਾਰ ਇਸ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਹਿਡਨਬਰਗ ਦੀ ਰਿਪੋਰਟ ਸਰਕਾਰ ਦੇ ਸਭ ਤੋਂ ਵੱਡੇ ਘੁਟਾਲੇ ਵੱਲ ਇਸ਼ਾਰਾ ਕਰ ਰਹੀ ਹੈ | ਦੇਸ਼ ਪਿਛਲੇ ਅੱਠ ਸਾਲਾਂ ਤੋਂ ਦੇਖ ਰਿਹਾ ਹੈ ਕਿ ਮੋਦੀ ਸਰਕਾਰ ਅਡਾਨੀ ਤੇ ਅੰਬਾਨੀ ਗਰੁੱਪਾਂ 'ਤੇ ਬਹੁਤ ਮਿਹਰਬਾਨ ਹੈ | ਮੋਦੀ ਦੇ ਚਹੇਤੇ ਕਾਰਪੋਰੇਟ ਘਰਾਨਿਆਂ ਨੂੰ ਨਿਯਮਾਂ ਨੂੰ ਛਿੱਕੇ ਟੰਗ ਕੇ ਬੈਂਕਾਂ ਤੋਂ ਕਰਜ਼ੇ ਦਿੱਤੇ ਜਾ ਰਹੇ ਹਨ | ਜਨਤਾ ਦੇ ਪੈਸੇ ਨਾਲ ਸ਼ੇਅਰ ਬਾਜ਼ਾਰ 'ਚ ਵੱਡੇ ਫਰਜ਼ੀਵਾੜੇ ਹੋ ਰਹੇ ਹਨ | ਧਾਲੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਦੌਰਾਨ ਜਿਸ ਤਰ੍ਹਾਂ ਕਈ ਵੱਡੇ ਕਾਰਪੋਰੇਟ ਬੈਂਕਾਂ ਨਾਲ ਧੋਖਾਧੜੀ ਕਰਕੇ ਤੇ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ, ਉਸੇ ਤਰ੍ਹਾਂ ਹੁਣ ਗੌਤਮ ਅਡਾਨੀ 'ਤੇ ਵੀ ਸ਼ੱਕ ਪੈਦਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਹਿਡਨਬਰਗ ਦੀ ਰਿਪੋਰਟ ਦੀ ਡੂੰਘਾਈ ਨਾਲ ਜਾਂਚ ਨਹੀਂ ਹੋ ਜਾਂਦੀ, ਸਰਕਾਰ ਨੂੰ ਗੌਤਮ ਅਡਾਨੀ ਦਾ ਪਾਸਪੋਰਟ ਜ਼ਬਤ ਕਰਨਾ ਚਾਹੀਦਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਮਿਹਨਤ ਦੀ ਕਮਾਈ ਨਾਲ ਖਿਲਵਾੜ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ ਤੇ ਦੇਸ਼ ਦੀ ਜਨਤਾ ਨੂੰ ਨਾਲ ਲੈ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਤੇ ਨਰਿੰਦਰ ਮੋਦੀ ਸਰਕਾਰ ਤੋਂ ਸਾਰਾ ਹਿਸਾਬ ਕਿਤਾਬ ਵਸੂਲਿਆ ਜਾਵੇਗਾ | ਇਸ ਮੌਕੇ ਨਰਿੰਦਰ ਮਨਸੂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਰਮੇਸ਼ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ, ਬਲਾਕ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਦਿਹਾਤੀ ਪ੍ਰਧਾਨ ਜਸਵੰਤ ਸਿੰਘ ਨੀਟਾ ਜਗਪਾਲਪੁਰ, ਅਮਰਜੀਤ ਸੈਦੋਵਾਲ ਬਲਾਕ ਪ੍ਰਧਾਨ, ਦੀਪਕ ਸਲਵਾਨ, ਸਟੀਫਨ ਕਾਲਾ ਬਲਾਕ ਪ੍ਰਧਾਨ, ਬਲਜਿੰਦਰ ਸਿੰਘ, ਸਰਜੀਵਨ ਲਤਾ ਸ਼ਰਮਾ, ਸੰਜੀਵ ਬੁੱਗਾ, ਪਦਮ ਦੇਵ ਸੁਧੀਰ ਨਿੱਕਾ, ਦਰਸ਼ਨ ਲਾਲ ਧਰਮਸੋਤ, ਸ਼ਵਿੰਦਰ ਨਿਸ਼ਚਲ, ਜਗਜੀਵਨ ਖਲਵਾੜਾ, ਵਿਨੋਦ ਵਰਮਾਨੀ, ਕੁਲਵਿੰਦਰ ਸਰਪੰਚ, ਵਿੱਕੀ ਵਾਲੀਆ ਰਾਣੀਪੁਰ ਵੀ ਸ਼ਾਮਲ ਸਨ |

ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ- ਵੜੈਚ

ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)- ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਦੇ ਨਾਂਅ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੰਦਾ ਧਵਨ ਨੂੰ ਮੰਗ ਪੱਤਰ ਦਿੱਤਾ | ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਢਿੱਲਵਾਂ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ

ਢਿਲਵਾਂ, 6 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਢਿਲਵਾਂ ਵਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਮੋਹਨ ਸਿੰਘ ਦੀ ਅਗਵਾਈ ਹੇਠ ਬਲਾਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਵੇਈਾ ਦੇ ਪਾਣੀ ਨੂੰ ਗੰਧਲਾ ਕਰਨ ਵਾਲੇ ਮਿੱਲ ਮਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਫਗਵਾੜਾ, 6 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਭਾਰਤੀ ਕਿਸਾਨ ਯੂਨੀਅਨ (ਦੁਆਬਾ) ਵਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬਾਜਵਾ ਮਲਕਪੁਰ ਨੇ ਸੈੱਲਾ ਖੁਰਦ ਗੱਤਾ ਮਿਲ ਦੇ ਮਾਲਕਾਂ ਵਲੋਂ ਬਿਨਾਂ ਫ਼ਿਲਟਰ ਕੀਤਾ ਪਾਣੀ ਵੇਈਾ 'ਚ ...

ਪੂਰੀ ਖ਼ਬਰ »

ਸਰਕਾਰ ਨੇ ਤੇਲ ਕੀਮਤਾਂ 'ਤੇ ਵੈਟ ਦੀ ਦਰ ਵਧਾ ਕੇ ਲੋਕਾਂ ਦਾ ਗਲ ਘੁੱਟਿਆ- ਇੰਜ: ਸਵਰਨ ਸਿੰਘ

ਡਡਵਿੰਡੀ, 6 ਫਰਵਰੀ (ਦਿਲਬਾਗ ਸਿੰਘ ਝੰਡ)- ਪੰਜਾਬ 'ਚ ਲੋਕਾਂ ਨੂੰ ਸਸਤਾ ਤੇਲ ਮੁਹੱਈਆ ਕਰਵਾਉਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਦੀ ਦਰ ਵਧਾ ਕੇ ਲੋਕਾਂ ਦਾ ਗਲ ਘੁੱਟਣਾ ਸ਼ੁਰੂ ਕਰ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਗਏ ਵਿਅਕਤੀ ਦੀ ਗੱਡੀ ਦਾ ਸ਼ੀਸ਼ਾ ਭੰਨਿਆ, ਪਰਸ ਲੈ ਕੇ ਲੁਟੇਰੇ ਫ਼ਰਾਰ

ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਜੀ.ਟੀ. ਰੋਡ 'ਤੇ ਸਥਿਤ ਇਕ ਨਾਮੀ ਹੋਟਲ ਵਿਖੇ ਵਿਆਹ ਸਮਾਗਮ 'ਤੇ ਆਏ ਵਿਅਕਤੀ ਦੀ ਗੱਡੀ ਦਾ ਸ਼ੀਸ਼ਾ ਤੋੜ ਕੇ ਚੋਰ ਪਰਸ ਲੈ ਕੇ ਫ਼ਰਾਰ ਹੋ ਗਏ | ਪਰਮਪਾਲ ਸਿੰਘ ਨੇ ਦੱਸਿਆ ਕਿ ਉਹ ਅੱਜ ਵਿਆਹ ਸਮਾਗਮ 'ਚ ਹਿੱਸਾ ਲੈਣ ਲਈ ਆਏ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਟੀਚਿੰਗ ਸਟਾਫ਼ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਫਗਵਾੜਾ, 6 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਦੇ ਸਮੂਹ ਰੈਗੂਲਰ ਅਧਿਆਪਕਾਂ ਵਲੋਂ ਪੀ.ਸੀ.ਸੀ.ਟੀ.ਯੂ. ਵਲੋਂ ਦਿੱਤੇ ਸੱਦੇ ਅਨੁਸਾਰ ਫਗਵਾੜਾ ਯੂਨਿਟ ਵਲੋਂ ਯੂਨਿਟ ਪ੍ਰਧਾਨ ਡਾ: ਸੀਮਾ ਕਪੂਰ ਦੀ ਪ੍ਰਧਾਨਗੀ ਹੇਠ ਕਾਲਜ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਫ਼ੇਟ ਮਾਰੇ ਜਾਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਕਪੂਰਥਲਾ, 6 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸੁਭਾਨਪੁਰ ਅੱਡਾ ਨੇੜੇ ਜੀ.ਟੀ. ਰੋਡ 'ਤੇ ਬੀਤੀ ਰਾਤ ਅਣਪਛਾਤੇ ਵਾਹਨ ਵਲੋਂ ਇਕ ਮੋਟਰਸਾਈਕਲ ਸਵਾਰ ਫ਼ੇਟ ਮਾਰੇ ਜਾਣ ਕਾਰਨ ਉਸਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਐੱਸ.ਐੱਚ.ਓ. ਸੁਭਾਨਪੁਰ ਰਜਿੰਦਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਰਮਜੀਤਪੁਰ ਵਲੋਂ ਬੈਸਟ ਰੇਡਰ ਤੇ ਬੈਸਟ ਜਾਫੀ ਦਾ ਬੁਲਟ ਮੋਟਰਸਾਈਕਲਾਂ ਨਾਲ ਸਨਮਾਨ

ਸੁਲਤਾਨਪੁਰ ਲੋਧੀ, 6 ਫਰਵਰੀ (ਨਰੇਸ਼ ਹੈਪੀ, ਥਿੰਦ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਰਮਜੀਤਪੁਰ ਵਲੋਂ ਕਰਵਾਏ ਗਏ ਰਾਜ ਪੱਧਰੀ ਓਪਨ ਕਬੱਡੀ ਟੂਰਨਾਮੈਂਟ 'ਚ ਸਹਿਯੋਗ ਕਰਨ ਵਾਲੇ ਪ੍ਰਵਾਸੀ ਭਾਰਤੀਆਂ, ਨਗਰ ਵਾਸੀਆਂ, ਸਰਪੰਚਾਂ-ਪੰਚਾਂ ਤੇ ਪਤਵੰਤਿਆਂ ਦਾ ਕਲੱਬ ਦੇ ...

ਪੂਰੀ ਖ਼ਬਰ »

ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਵੈਟਰਨ ਅਥਲੀਟ ਬਹਾਦਰ ਸਿੰਘ ਬੱਲ ਦਾ ਲਾਈਫ਼ ਅਚੀਵਮੈਂਟ ਐਵਾਰਡ ਨਾਲ ਸਨਮਾਨ

ਕਪੂਰਥਲਾ, 6 ਫਰਵਰੀ (ਵਿ.ਪ੍ਰ.)- ਉੱਘੇ ਵੈਟਰਨ ਅਥਲੀਟ ਬਹਾਦਰ ਸਿੰਘ ਬੱਲ (75) ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਤੇ ਉਨ੍ਹਾਂ ਨੇ ਵੈਟਰਨ ਅਥਲੀਟ ਵਜੋਂ ਮਾਣਮੱਤੀਆਂ ਪ੍ਰਾਪਤੀਆਂ ਰਾਹੀਂ ਆਪਣੇ ਪਿੰਡ ਤਾਜ਼ਪੁਰ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਸ਼ਬਦ ਉੱਘੇ ਸਿੱਖਿਆ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਤੋਂ ਬੰਦੀ ਸਿੰਘ ਰਿਹਾਈ ਮਾਰਚ 100 ਗੱਡੀਆਂ ਦੇ ਕਾਫ਼ਲੇ ਸਮੇਤ ਚੰਡੀਗੜ੍ਹ-ਮੁਹਾਲੀ ਬਾਡਰ 'ਤੇ ਪੁੱਜਾ

ਫਗਵਾੜਾ, 6 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਫਗਵਾੜਾ ਦੇ ਨਜ਼ਦੀਕ ਚੱਲ ਰਹੇ ਅਸਥਾਨ ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਥੇਹ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੀ ਨਵਦੀਪ ਕੌਰ ਵਲੋਂ ਕਵਿਤਾ ਗਾਇਨ ਮੁਕਾਬਲੇ 'ਚ ਦੂਜਾ ਸਥਾਨ ਹਾਸਿਲ

ਕਪੂਰਥਲਾ, 6 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੀ 8ਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਨੇ ਸਾਇੰਸ ਸਿਟੀ ਵਿਚ ਕਰਵਾਏ ਗਏ ਕਵਿਤਾ ਗਾਇਨ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਸਹਿਕਾਰੀ ਸਭਾ ਵਿਖੇ ਸਭਾ ਦੇ ਮੈਂਬਰਾਂ ਨੂੰ 19 ਲੱਖ ਰੁਪਏ ਦਾ ਮੁਨਾਫ਼ਾ ਵੰਡਿਆ

ਫਗਵਾੜਾ, 6 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਦੀ ਰਿਹਾਣਾ ਜੱਟਾ ਬਹੁ ਮੰਤਵੀ ਸਹਿਕਾਰੀ ਸਭਾ ਲਿਮ: ਰਿਹਾਣਾ ਜੱਟਾ ਵਿਖੇ ਮੁਨਾਫ਼ਾ ਵੰਡ ਸਮਾਗਮ ਤੇ ਆਮ ਇਜਲਾਸ ਸਭਾ ਦੀ ਬਿਲਡਿੰਗ ਵਿਖੇ ਕਰਵਾਇਆ ਗਿਆ ਜਿਸ ਵਿਚ ਸਭਾ ਨੇ 19 ਲੱਖ ਰੁਪਏ ਦਾ ਮੁਨਾਫ਼ਾ ਆਪਣੇ ਮੈਂਬਰਾਂ ਨੂੰ ...

ਪੂਰੀ ਖ਼ਬਰ »

ਨਗਰ ਕੀਰਤਨ 'ਚ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ

ਫਗਵਾੜਾ, 6 ਫਰਵਰੀ (ਕਿੰਨੜਾ)- ਸ੍ਰੀ ਗੁਰੂ ਰਵਿਦਾਸ ਮੰਦਿਰ ਜੀ.ਟੀ. ਰੋਡ ਚੱਕ ਹਕੀਮ ਦੇ ਪ੍ਰਧਾਨ ਦਵਿੰਦਰ ਕੁਲਥਮ ਨੇ ਸਮੁੱਚੀ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਆਲਟੋ ਕਾਰ ਚੋਰੀ

ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਬਾਬਾ ਗਧੀਆ ਵਿਖੇ ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਇਕ ਵਿਅਕਤੀ ਦੀ ਗੱਡੀ ਚੋਰੀ ਹੋਣ ਦਾ ਸਮਾਚਾਰ ਹੈ ਪਰ ਪੀੜਤ ਵਲੋਂ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਵੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਉਸ ਦੀ ਸਾਰ ...

ਪੂਰੀ ਖ਼ਬਰ »

ਖਾਲੂ ਸਕੂਲ 'ਚ ਵਿਦਿਆਰਥੀਆਂ ਨੇ ਕੀਤੀ ਸਕੂਲ ਦੇ ਚੌਗਿਰਦੇ ਦੀ ਸਫ਼ਾਈ

ਕਪੂਰਥਲਾ, 6 ਫਰਵਰੀ (ਵਿ.ਪ੍ਰ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੂ ਵਿਚ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਐਨ.ਜੀ.ਸੀ. ਈਕੋ ਕਲੱਬ ਦੀ ਅਗਵਾਈ ਵਿਚ ਸਕੂਲ ਦੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਸਫ਼ਾਈ ਤੇ ਸਵੱਛਤਾ ਮੁਹਿੰਮ ਚਲਾਈ ਗਈ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸੰਤ ਬਾਬਾ ਗੋਬਿੰਦ ਦਾਸ ਦੇ ਬਰਸੀ ਸਮਾਗਮ ਮੌਕੇ ਤਿੰਨ ਦਿਨਾ ਸਮਾਗਮ ਸ਼ਰਧਾ ਪੂਰਵਕ ਸਮਾਪਤ

ਫਗਵਾੜਾ, 6 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਮਹਾਨ ਤਪੱਸਵੀ ਸੰਤ ਬਾਬਾ ਗੋਬਿੰਦ ਦਾਸ ਉਦਾਸੀਨ ਦੇ 55ਵੇਂ ਬਰਸੀ ਸਮਾਗਮ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦੇਸ ਰਾਜ ਦੀ ਦੇਖ ਰੇਖ ਹੇਠ ਸ਼ਰਧਾ ਪੂਰਵਕ ਸਮਾਪਤ ਹੋਏ | ਤਿੰਨ ਦਿਨਾਂ ਸਮਾਗਮ ਦੇ ਆਖ਼ਰੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੈਅੰਤੀ ਨੂੰ ਸਮਰਪਿਤ ਹਫ਼ਤਾਵਾਰੀ ਲੰਗਰ ਲਗਾਇਆ

ਫਗਵਾੜਾ, 6 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਖਾਟੂ ਸ਼ਿਆਮ ਮੰਦਿਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ 'ਚ ਸਥਾਨਕ ਰੇਲਵੇ ਰੋਡ 'ਤੇ ਸ਼ਿਆਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਏ ਜਾਣ ਵਾਲੇ ਦੁਪਹਿਰ ਦੇ ਮੁਫ਼ਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੁਲੱਥ 'ਚ ਕੈਂਸਰ ਦਿਵਸ ਮਨਾਇਆ

ਭੁਲੱਥ, 6 ਫਰਵਰੀ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਹਸਪਤਾਲ ਭੁਲੱਥ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਦੇਸਰਾਜ ਮੱਲ ਐੱਸ.ਐੱਮ.ਓ., ਡਾ: ਮੋਹਿਤਪਾਲ ਪੇਥੋਲੋਜਿਸਟ, ਡਾ: ਅਮਨਦੀਪ ਸਿੰਘ ਆਰਥੋ, ਡਾ: ਨੇਹਾ ਡੈਂਟਲ, ਡਾ: ਆਰੂਸ਼ੀ, ਡਾ: ਹਰਪ੍ਰੀਤ ਕੌਰ, ...

ਪੂਰੀ ਖ਼ਬਰ »

ਸੜਕ ਪਾਰ ਕਰ ਰਹੇ ਵਿਅਕਤੀ ਦੀ ਫ਼ੇਟ ਵੱਜਣ ਕਾਰਨ ਮੌਤ

ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)- ਜੀ.ਟੀ. ਰੋਡ 'ਤੇ ਚੱਕ ਹਕੀਮ ਨੇੜੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਫ਼ੇਟ ਮਾਰਨ ਕਾਰਨ ਉਸ ਦੀ ਮੌਤ ਹੋ ਗਈ | ਥਾਣਾ ਸਦਰ ਦੇ ਐਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਪਹਿਚਾਣ ਕੁਲਵਿੰਦਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਭੁਲੱਥ, 6 ਫਰਵਰੀ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਗਰਬੀ ਦੇ ਗੁਰਦੁਆਰਾ 1ਓ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭਾਈ ਭੋਲਾ ਸਿੰਘ ਸਿੱਧੂ ਵਲੋਂ ਸਹਿਜ ਪਾਠ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ...

ਪੂਰੀ ਖ਼ਬਰ »

ਬਿਹਤਰੀਨ ਸੇਵਾਵਾਂ ਬਦਲੇ ਬੀ.ਡੀ.ਪੀ.ਓ. ਸੇਵਾ ਸਿੰਘ ਸਨਮਾਨਿਤ

ਡਡਵਿੰਡੀ, 6 ਫਰਵਰੀ (ਦਿਲਬਾਗ ਸਿੰਘ ਝੰਡ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਬਤੌਰ ਬਾਲਕ ਵਿਕਾਸ ਤੇ ਪੰਚਾਇਤ ਅਫ਼ਸਰ ਵਜੋਂ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਰਹੇ ਸੇਵਾ ਸਿੰਘ ਨੂੰ ਵਿਭਾਗ ਵਿਚ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਾਬਾ ਕ੍ਰਿਸ਼ਨਗਿਰੀ ਬਾਬਾ ਤੇਲੂ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 6 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਬਾਬਾ ਕ੍ਰਿਸ਼ਨਗਿਰੀ ਬਾਬਾ ਤੇਲੂ ਦਾ ਸਾਲਾਨਾ ਮੇਲਾ ਲਾਹੌਰੀ ਗੇਟ ਬਾਬਾ ਤੇਲੂ ਰਾਮ ਦੀ ਕੁਟੀਆ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਬਾਬਾ ਕ੍ਰਿਸ਼ਨਗਿਰੀ ਬਾਬਾ ਤੇਲੂ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 6 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਬਾਬਾ ਕ੍ਰਿਸ਼ਨਗਿਰੀ ਬਾਬਾ ਤੇਲੂ ਦਾ ਸਾਲਾਨਾ ਮੇਲਾ ਲਾਹੌਰੀ ਗੇਟ ਬਾਬਾ ਤੇਲੂ ਰਾਮ ਦੀ ਕੁਟੀਆ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ- ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 6 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ | ਇਹ ਸ਼ਬਦ ਗੁਰਪਾਲ ਸਿੰਘ ਇੰਡੀਅਨ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਨੇ ਕਪੂਰਥਲਾ ਹਲਕੇ ਦੇ ਪਿੰਡ ਕੇਸਰਪੁਰ ਵਿਚ ਪਾਰਟੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ- ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 6 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ | ਇਹ ਸ਼ਬਦ ਗੁਰਪਾਲ ਸਿੰਘ ਇੰਡੀਅਨ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਨੇ ਕਪੂਰਥਲਾ ਹਲਕੇ ਦੇ ਪਿੰਡ ਕੇਸਰਪੁਰ ਵਿਚ ਪਾਰਟੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ ਦੀ ਅਦਾਇਗੀ ਲਈ ਲੋੜੀਂਦਾ ਬਜਟ ਬਿਨਾਂ ਦੇਰੀ ਜਾਰੀ ਕੀਤਾ ਜਾਵੇ- ਸਾਂਝਾ ਅਧਿਆਪਕ ਮੋਰਚਾ

ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਵਫ਼ਦ ਨੇ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਐਲੀਮੈਂਟਰੀ ਟੀਚਰ ...

ਪੂਰੀ ਖ਼ਬਰ »

ਪੀਰ ਬਾਬਾ ਸਖੀ ਸ਼ਾਹ ਸੁਲਤਾਨ ਦੇ ਸਾਲਾਨਾ ਮੇਲੇ ਸੰਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 6 ਫਰਵਰੀ (ਨਰੇਸ਼ ਹੈਪੀ, ਥਿੰਦ)- ਦਰਬਾਰ ਪੀਰ ਬਾਬਾ ਸਖੀ ਸ਼ਾਹ ਸੁਲਤਾਨ ਦੇ ਕਮੇਟੀ ਮੈਂਬਰਾਂ ਵਲੋਂ ਸਾਲਾਨਾ ਮੇਲੇ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ | ਪ੍ਰਧਾਨ ਗੁਰਦਿਆਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਂਬਰ ਦਰਬਾਰ 'ਤੇ ਇਕੱਠੇ ਹੋਏ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰੇ- ਸੋਢੀ ਡਡਵਿੰਡੀ

ਡਡਵਿੰਡੀ, 6 ਫਰਵਰੀ (ਦਿਲਬਾਗ ਸਿੰਘ ਝੰਡ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਜ਼ਿਲ੍ਹਾ ਕਪੂਰਥਲਾ ਦੇ ਯੂਥ ਵਿੰਗ ਦੇ ਪ੍ਰਧਾਨ ਜਥੇ. ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਵਿਅਕਤੀ ਦੀ ਮੌਤ, ਇਕ ਔਰਤ ਜ਼ਖ਼ਮੀ

ਕਪੂਰਥਲਾ, 6 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ-ਜਲੰਧਰ ਰੋਡ 'ਤੇ ਪਿੰਡ ਖੋਜੇਵਾਲ ਨੇੜੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੀ ਮੌਤ ਹੋਣ ਤੇ ਇਕ ਔਰਤ ਦੇ ਗੰਭੀਰ ਜਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਪੁੱਤਰ ਦਲਬੀਰ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮ ਨੇ ਨਾਜਾਇਜ਼ ਬੋਰਡਾਂ ਨੂੰ ਹਟਾ ਕੇ 24 ਚਾਲਾਨ ਕੀਤੇ

ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)- ਅਣ-ਅਧਿਕਾਰਤ ਇਸ਼ਤਿਹਾਰਬਾਜ਼ੀ 'ਤੇ ਕਾਰਵਾਈ ਕਰਦਿਆਂ ਨਗਰ ਨਿਗਮ ਵਲੋਂ ਅੱਜ ਸ਼ਹਿਰ 'ਚ ਲੱਗੇ ਨਾਜਾਇਜ਼ ਬੋਰਡਾਂ ਤੇ ਫ਼ਲੈਕਸਾਂ ਨੂੰ ਜ਼ਬਤ ਕਰਕੇ 24 ਚਾਲਾਨ ਕੀਤੇ ਗਏ ਹਨ | ਜਾਣਕਾਰੀ ਦਿੰਦਿਆਂ ਨਿਗਮ ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਅਕਾਲਾ ਵਿਖੇ ਪਹਿਲਾ ਕਬੱਡੀ ਕੱਪ 10 ਨੂੰ

ਭੁਲੱਥ, 6 ਫਰਵਰੀ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਅਕਾਲਾ ਵਿਖੇ ਪਹਿਲਾ ਕਬੱਡੀ ਕੱਪ 10 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਸਪੋਰਟਸ ਕਲੱਬ ਅਕਾਲਾ ਵਲੋਂ ਐਨ.ਆਰ.ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਰਘਬੋਤਰਾ ਦੀ ਅਗਵਾਈ ਹੇਠ ਵਾਰਡ 37 'ਚ ਸਫ਼ਾਈ ਮੁਹਿੰਮ ਚਲਾਈ

ਫਗਵਾੜਾ, 6 ਫਰਵਰੀ (ਹਰਜੋਤ ਸਿੰਘ ਚਾਨਾ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਸ਼ਹਿਰ ਦੇ ਵਾਰਡ ਨੰਬਰ 37 ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ਕਾਰਪੋਰੇਸ਼ਨ ਫਗਵਾੜਾ ਦੇ ਸਫ਼ਾਈ ...

ਪੂਰੀ ਖ਼ਬਰ »

ਬਾਬਾ ਮੰਗੂ ਸ਼ਾਹ ਦੇ ਦਰਬਾਰ ਪਿੰਡ ਸਾਹਨੀ ਵਿਖੇ ਕਰਵਾਇਆ ਸਾਲਾਨਾ ਗਿਆਰ੍ਹਵੀਂ ਉਰਸ

ਖਲਵਾੜਾ, 6 ਫਰਵਰੀ (ਮਨਦੀਪ ਸਿੰਘ ਸੰਧੂ)- ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਗਿਆਰ੍ਹਵੀਂ ਉਰਸ ਦਰਬਾਰ ਦੇ ਗੱਦੀਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਇਲਾਕੇ ਦੀਆਂ ਸਮੂਹ ...

ਪੂਰੀ ਖ਼ਬਰ »

ਕੇਂਦਰੀ ਬਜਟ 'ਚ ਮੋਦੀ ਸਰਕਾਰ ਨੇ ਹਰ ਵਰਗ ਨੂੰ ਖ਼ੁਸ਼ ਕੀਤਾ- ਹੀਰਕ ਜੋਸ਼ੀ

ਭੁਲੱਥ, 6 ਫਰਵਰੀ (ਮੇਹਰ ਚੰਦ ਸਿੱਧੂ)- ਭਾਜਪਾ ਹਲਕਾ ਭੁਲੱਥ ਕੋ ਕਨਵੀਨਰ ਹੀਰਕ ਜੋਸ਼ੀ ਨੇ ਕੇਂਦਰ ਸਰਕਾਰ ਦੁਆਰਾ ਵਲੋਂ ਜਾਰੀ ਕੀਤੇ ਗਏ ਦਾ ਭਰਵਾਂ ਸਵਾਗਤ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ 'ਚ ਵਰਕਸ਼ਾਪ ਲਗਾਈ

ਕਪੂਰਥਲਾ, 6 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਥਾਨਕ ਹਿੰਦੂ ਕੰਨਿਆ ਕਾਲਜ ਵਿਚ 'ਤਿਆਰੀ ਜੀਤ ਕੀ' ਤਹਿਤ ਲਗਾਈ ਗਈ ਵਰਕਸ਼ਾਪ ਦੇ ਤੀਜੇ ਦਿਨ ਇਕ ਸਫਲ ਉੱਦਮੀ ਪ੍ਰੀਤੀ ਸ਼ਰਮਾ ਵਿਦਿਆਰਥਣਾਂ ਦੇ ਰੂ-ਬਰੂ ਹੋਏ | ਉਨ੍ਹਾਂ ਕਾਲਜ ...

ਪੂਰੀ ਖ਼ਬਰ »

ਨੀਦਰਲੈਂਡ ਦੀ ਭਾਜਪਾ ਆਗੂ ਪ੍ਰਤਿਮਾ ਸਿੰਘ ਤੇ ਹਰਜਿੰਦਰ ਸਿੰਘ ਔਜਲਾ ਦਾ ਰਣਜੀਤ ਸਿੰਘ ਖੋਜੇਵਾਲ ਵਲੋਂ ਸਨਮਾਨ

ਕਪੂਰਥਲਾ, 6 ਫਰਵਰੀ (ਵਿ.ਪ੍ਰ.)- ਨੀਦਰਲੈਂਡ (ਹਾਲੈਂਡ) ਵਿਚ ਭਾਜਪਾ ਫਾਊਾਡਰ ਕਨਵੀਨਰ ਪ੍ਰਤਿਮਾ ਸਿੰਘ ਤੇ ਬੀਜੇਪੀ ਦੇ ਪ੍ਰਧਾਨ ਹਰਜਿੰਦਰ ਸਿੰਘ ਔਜਲਾ ਦੀ ਕਪੂਰਥਲਾ ਆਮਦ 'ਤੇ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਨੀਦਰਲੈਂਡ ਦੀ ਭਾਜਪਾ ਆਗੂ ਪ੍ਰਤਿਮਾ ਸਿੰਘ ਤੇ ਹਰਜਿੰਦਰ ਸਿੰਘ ਔਜਲਾ ਦਾ ਰਣਜੀਤ ਸਿੰਘ ਖੋਜੇਵਾਲ ਵਲੋਂ ਸਨਮਾਨ

ਕਪੂਰਥਲਾ, 6 ਫਰਵਰੀ (ਵਿ.ਪ੍ਰ.)- ਨੀਦਰਲੈਂਡ (ਹਾਲੈਂਡ) ਵਿਚ ਭਾਜਪਾ ਫਾਊਾਡਰ ਕਨਵੀਨਰ ਪ੍ਰਤਿਮਾ ਸਿੰਘ ਤੇ ਬੀਜੇਪੀ ਦੇ ਪ੍ਰਧਾਨ ਹਰਜਿੰਦਰ ਸਿੰਘ ਔਜਲਾ ਦੀ ਕਪੂਰਥਲਾ ਆਮਦ 'ਤੇ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿੰਡ ਮਹਿਮਦਪੁਰ 'ਚ ਗੁਰਮਤਿ ਸਮਾਗਮ 26 ਤੋਂ

ਭੁਲੱਥ, 6 ਫਰਵਰੀ (ਮੇਹਰ ਚੰਦ ਸਿੱਧੂ)- ਪਿੰਡ ਮਹਿਮਦਪੁਰ 'ਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਮਹਾਨ ਗੁਰਮਤਿ ਸਮਾਗਮ 26 ਫਰਵਰੀ ਤੋਂ ਸ਼ੁਰੂ ਹੋ ਕੇ 28 ਫਰਵਰੀ ਤੱਕ ਹੋਵੇਗਾ | 26 ਫਰਵਰੀ ਦਿਨ ਐਤਵਾਰ ਰਾਤ ਨੂੰ ਸਮਾਗਮ ਦੌਰਾਨ ਭਾਈ ਜਗਦੀਪ ਸਿੰਘ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ 20 ਦੇ ਧਰਨੇ ਸੰਬੰਧੀ ਵਰਕਰਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 6 ਫਰਵਰੀ (ਨਰੇਸ਼ ਹੈਪੀ, ਥਿੰਦ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਘੋਲਾਂ ਦੀ ਲਾਮਬੰਦੀ ਕਰਨ ਲਈ ਪਿੰਡਾਂ ਅੰਦਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਪਿੰਡ ਹੈਦਰਾਬਾਦ ਦੋਨਾ ਨੇੜੇ (ਡੱਲਾ) ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ...

ਪੂਰੀ ਖ਼ਬਰ »

ਹਰਬਖਸ਼ ਸਿੰਘ ਸਰੋਆ ਦਾ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਸਨਮਾਨ

ਜਲੰਧਰ, 6 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕੈਨੇਡਾ ਦੇ ਸ਼ਹਿਰ ਕੈਲਗਰੀ 'ਚ ਵੱਸਦੇ ਸਮਾਜ ਸੇਵਕ ਹਰਬਖ਼ਸ਼ ਸਿੰਘ ਸਰੋਆ ਤੇ ਉਨ੍ਹਾਂ ਦੇ ਪੋਤਰੇ ਸੂਰੀਆ ਪ੍ਰਤਾਪ ਸਿੰਘ ਨਿੱਝਰ ਦਾ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਨੇ ਵਿਸ਼ੇਸ਼ ਤੌਰ 'ਤੇ ਪੁਸਤਕਾਂ ਦਾ ਸੈੱਟ ਭੇਟ ...

ਪੂਰੀ ਖ਼ਬਰ »

ਐਲ. ਆਈ. ਸੀ. 'ਚ ਪਾਲਿਸੀ ਹੋਲਡਰਾਂ ਦਾ ਪੈਸਾ ਬਿਲਕੁਲ ਸੁਰੱਖਿਅਤ-ਵੇਦ ਕੁਮਾਰ

ਜਲੰਧਰ, 6 ਫਰਵਰੀ (ਚੰਦੀਪ ਭੱਲਾ)-ਜਦੋਂ ਤੋਂ ਹਿੰਡਨਬਰਗ ਰਿਸਰਚ ਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਘਾਟੇ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ, ਲੋਕਾਂ ਦੇ ਇਕ ਵੱਡੇ ਹਿੱਸੇ ਤੇ ਰਾਜਨੀਤਕ ਪਾਰਟੀਆਂ 'ਚ ਖਲਬਲੀ ਮੱਚ ਗਈ ਹੈ | ਵਿਸ਼ੇਸ਼ ਤੌਰ 'ਤੇ ਐਲ. ਆਈ. ਸੀ. ਦੇ ਅਡਾਨੀ ...

ਪੂਰੀ ਖ਼ਬਰ »

ਨਿਗਮ ਚੋਣਾਂ 'ਚ 'ਆਪ' ਉਮੀਦਵਾਰਾਂ ਨੂੰ ਜਿਤਾਉਣ ਲਈ ਲੋਕ ਉਤਾਵਲੇ-ਗੌਰਵ ਅਰੋੜਾ

ਜਲੰਧਰ ਛਾਉਣੀ, 6 ਫਰਵਰੀ (ਪਵਨ ਖਰਬੰਦਾ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਜਲਦ ਕਰਵਾਈਆਂ ਜਾਣ ਵਾਲੀ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਸੂਬੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਇਸ ਵਾਰ ਵੀ ਸੂਬੇ ਦੇ ਲੋਕ ਨਿਗਮ ਚੋਣਾਂ ਦੌਰਾਨ ਆਮ ਆਦਮੀ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 6 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਲਾਉਣ ਲੱਗੇ ਜਲੰਧਰ ਦੇ ਗੇੜੇ

ਜਲੰਧਰ, 6 ਫਰਵਰੀ (ਜਸਪਾਲ ਸਿੰਘ)-ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖ਼ਾਲੀ ਹੋਈ ਜਲੰਧਰ ਲੋਕ ਸਭਾ ਦੀ ਸੀਟ ਲਈ ਹੋਣ ਵਾਲੀ ਉਪ ਚੋਣ ਲਈ ਬੇਸ਼ੱਕ ਅਜੇ ਚੋਣ ਕਮਿਸ਼ਨ ਵਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਪਰ ਚੋਣ ਕਮਿਸ਼ਨ ਵਲੋਂ ਸੂਬੇ ਅੰਦਰ ਅੱਧ ...

ਪੂਰੀ ਖ਼ਬਰ »

ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਲਾਉਣ ਲੱਗੇ ਜਲੰਧਰ ਦੇ ਗੇੜੇ

ਜਲੰਧਰ, 6 ਫਰਵਰੀ (ਜਸਪਾਲ ਸਿੰਘ)-ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖ਼ਾਲੀ ਹੋਈ ਜਲੰਧਰ ਲੋਕ ਸਭਾ ਦੀ ਸੀਟ ਲਈ ਹੋਣ ਵਾਲੀ ਉਪ ਚੋਣ ਲਈ ਬੇਸ਼ੱਕ ਅਜੇ ਚੋਣ ਕਮਿਸ਼ਨ ਵਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਪਰ ਚੋਣ ਕਮਿਸ਼ਨ ਵਲੋਂ ਸੂਬੇ ਅੰਦਰ ਅੱਧ ...

ਪੂਰੀ ਖ਼ਬਰ »

ਸੰਘ ਮੁਖੀ ਮੋਹਨ ਭਾਗਵਤ ਦਾ ਬਿਆਨ ਦੇਸ਼ ਤੇ ਸਮਾਜ ਹਿਤ 'ਚ-ਚੰਦਨ ਗਰੇਵਾਲ

ਜਲੰਧਰ, 6 ਫਰਵਰੀ (ਸ਼ਿਵ)-'ਜਾਤ-ਪਾਤ ਰੱਬ ਨੇ ਨਹੀਂ ਪੰਡਤਾਂ ਨੇ ਬਣਾਈ ਹੈ, ਰੱਬ ਲਈ ਅਸੀਂ ਸਾਰੇ ਇਕ ਹਾਂ, ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਦਾ ਇਹ ਬਿਆਨ ਸਮਾਜ ਅਤੇ ਦੇਸ਼ ਹਿਤ 'ਚ ਹੈ | ਇਹ ਪ੍ਰਗਟਾਵਾ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX