ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਯੁਵਕ ਦਿਵਸ ਦਾ ਆਗਾਜ਼

ਮੁਕੇਰੀਆਂ, 7 ਫਰਵਰੀ (ਰਾਮਗੜ੍ਹੀਆ)-ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ਨੂੰ ਨੌਜਵਾਨਾਂ ਨੂੰ ਗ੍ਰਹਿਣ ਕਰਨਾ ਅਹਿਮ ਲੋੜ ਹੈ ਤਾਂ ਜੋ ਉਹ ਸਮੇਂ ਦੇ ਕਦਮ ਨਾਲ ਕਦਮ ਮਿਲਾ ਕੇ ਚੱਲ ਸਕਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਮਲਜੀਤ ਸਿੰਘ ਐੱਸ.ਡੀ.ਐਮ. ਮੁਕੇਰੀਆਂ ਨੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਚ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਦੇ ਉਦਘਾਟਨ ਸਮਾਰੋਹ ਵਿਚ ਕੀਤਾ | ਉਨ੍ਹਾਂ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਸਾਨੂੰ ਜੋ ਸਿੱਖਿਆਵਾਂ ਹਾਸਲ ਹੁੰਦੀਆਂ ਹਨ, ਉਹ ਕਿਸੇ ਵੀ ਕਿਤਾਬੀ ਗਿਆਨ ਵਿਚ ਨਹੀਂ ਹੁੰਦੀਆਂ | ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਅਜਿਹੇ ਸਮਾਗਮਾਂ ਵਿਚ ਵਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਸਾਡੇ ਅੰਦਰਲੀ ਪ੍ਰਤਿਭਾ ਉੱਭਰ ਕੇ ਸਾਹਮਣੇ ਆ ਸਕੇ | ਪ੍ਰੋਗਰਾਮ ਦੌਰਾਨ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀ ਮੈਨੇਜਿੰਗ ਕਮੇਟੀ ਦੇ ਮੈਨੇਜਰ ਸੁਰਜੀਤ ਸਿੰਘ ਭੱਟੀਆਂ ਨੇ ਕਿਹਾ ਕਿ ਸਾਨੂੰ ਇਹ ਵੇਖ ਕੇ ਬਹੁਤ ਖ਼ੁਸ਼ੀ ਹੈ ਕਿ ਅੱਜ ਜ਼ਿਲ੍ਹੇ ਭਰ ਦੇ ਸਕੂਲ ਅਤੇ ਕਾਲਜ ਇਕੱਠੇ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਮੈਨੂੰ ਦੇਖ ਕੇ ਬਹੁਤ ਖ਼ੁਸ਼ੀ ਹੋਈ ਕਿ ਖ਼ੂਨਦਾਨੀਆਂ ਵਿਚ ਬਹੁ ਗਿਣਤੀ ਲੜਕੀਆਂ ਦੀ ਹੈ | ਇਹ ਕਾਰਜ ਸਿੱਧ ਕਰਦਾ ਹੈ ਕਿ ਲੜਕੀਆਂ ਕਿਸੇ ਵੀ ਕੰਮ ਵਿਚ ਪਿੱਛੇ ਨਹੀਂ ਹਨ | ਪਹਿਲੇ ਦਿਨ ਦੇ ਪ੍ਰੋਗਰਾਮ ਵਿਚ ਮੈਗਾ ਬਲੱਡ ਕੈਂਪ ਤੋਂ ਇਲਾਵਾ ਸਵਾਮੀ ਵਿਵੇਕਾਨੰਦ ਉੱਪਰ ਕੁਇਜ਼ ਵੀ ਕਰਵਾਈ ਗਈ ਜਿਸ ਵਿਚ ਪਹਿਲੇ ਸਥਾਨ 'ਤੇ ਐਸ.ਪੀ.ਐਨ. ਕਾਲਜ ਆਫ਼ ਨਰਸਿੰਗ ਦੀ ਟੀਮ ਰਹੀ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦੇ ਹਿੱਸੇ ਆਇਆ ਅਤੇ ਜੀ.ਟੀ.ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਟੀਮ ਨੂੰ ਤੀਸਰੇ ਸਥਾਨ 'ਤੇ ਸਬਰ ਕਰਨਾ ਪਿਆ | ਇਸ ਸਮਾਗਮ ਵਿਚ ਸਰਕਾਰੀ ਹਸਪਤਾਲ ਮੁਕੇਰੀਆਂ ਦੀ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨ ਇਕੱਤਰ ਕੀਤਾ ਗਿਆ | ਇਸ ਟੀਮ ਵਿਚ ਡਾ. ਸਮਿਤਾ ਚੌਧਰੀ ਅਤੇ ਸਟਾਫ਼ ਨਰਸ ਦਲਜੀਤ ਕੌਰ ਐਮ. ਐਲ. ਟੀ. ਗੁਰਿੰਦਰ ਸਿੰਘ, ਐਮ. ਐਲ. ਟੀ. ਕੁਲਦੀਪ ਸਿੰਘ ਹਾਜ਼ਰ ਰਹੇ | ਇਸ ਦੋ ਰੋਜ਼ਾ ਯੁਵਕ ਸਮਾਗਮ ਦੇ ਧੰਨਵਾਦੀ ਸ਼ਬਦ ਦੱਸਦਿਆਂ ਕਾਲਜ ਪਿ੍ੰਸੀਪਲ ਨੇ ਕਿਹਾ ਕਿ ਜੋ ਵੀ ਆਦਤ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿਖਾਉਣੀ ਹੋਵੇ ਸਾਨੂੰ ਖ਼ੁਦ ਨੂੰ ਉਹ ਕਰਕੇ ਦਿਖਾਉਣਾ ਚਾਹੀਦਾ ਹੈ, ਇਸੇ ਲਈ ਖ਼ੂਨਦਾਨ ਵੇਲੇ ਪਹਿਲੇ ਨੰਬਰ 'ਤੇ ਮੈਂ ਖ਼ੁਦ ਅੱਗੇ ਆਈ ਹਾਂ ਮਤਾਂ ਜੋ ਯੁਵਕਾਂ/ਯੁਵਤੀਆਂ ਵਿਚ ਕੋਈ ਝਾਕਾ ਨਾ ਰਹੇ | ਉਨ੍ਹਾਂ ਕਿਹਾ ਕਿ ਸਾਡੇ ਵਾਸਤੇ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਯੁਵਕ/ਯੁਵਤੀਆਂ ਦਾ ਮੇਲਾ ਜੋ ਸਾਡੇ ਵਿਹੜੇ ਵਿਚ ਲੱਗਾ ਹੈ, ਇਨ੍ਹਾਂ ਸਭ ਨੂੰ ਇਸ ਦਿਵਸ ਦੀ ਮੁਬਾਰਕਬਾਦ ਅਤੇ ਉਮੀਦ ਕਰਦੀ ਹਾਂ ਕਿ ਅਜਿਹੇ ਸਮਾਗਮਾਂ ਨਾਲ ਇਨ੍ਹਾਂ ਦੀ ਜ਼ਿੰਦਗੀ ਵਿਚ ਹੋਰ ਸੁਧਾਰ ਆਵੇਗਾ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਡਾ. ਅੰਜਲੀ ਮੋਗਾ, ਕੁਲਵੰਤ ਕੌਰ, ਅਨੂਲੱਤਾ, ਪ੍ਰੋ. ਸਿਖਾ, ਰੇਨੂੰ ਗੁਪਤਾ ਅਤੇ ਕੁਇਜ਼ ਮਾਸਟਰ/ਸਟੇਜ ਸੰਚਾਲਕ ਦੀ ਭੂਮਿਕਾ ਰੇਨੂੰ ਗੁਪਤਾ |

ਹਲਕਾ ਵਿਧਾਇਕ ਘੁੰਮਣ ਨੇ ਵਾਟਰਸ਼ੈੱਡ ਕਮੇਟੀਆਂ ਨੂੰ ਦਫ਼ਤਰੀ ਫ਼ਰਨੀਚਰ ਵੰਡਿਆ

ਦਸੂਹਾ, 7 ਫ਼ਰਵਰੀ (ਕੌਸ਼ਲ)- ਭੂਮੀ ਅਤੇ ਪਾਣੀ ਕੁਦਰਤ ਦੇ ਦੋ ਅਨਮੋਲ ਖ਼ਜ਼ਾਨੇ ਹਨ | ਪੰਜਾਬ ਸਰਕਾਰ ਭੂਮੀ ਅਤੇ ਪਾਣੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀ ਸਹਾਇਤਾ ...

ਪੂਰੀ ਖ਼ਬਰ »

ਜਗਤ ਪੰਜਾਬੀ ਸਭਾ ਕੈਨੇਡਾ ਨੇ ਦੇਸ਼-ਵਿਦੇਸ਼ 'ਚ ਪੰਜਾਬੀ ਭਾਸ਼ਾ ਨੂੰ ਪ੍ਰਫ਼ੁਲਿਤ ਕੀਤਾ-ਧਾਮੀ

ਬੁੱਲ੍ਹੋਵਾਲ, 7 ਫਰਵਰੀ (ਲੁਗਾਣਾ)- ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸਿਰਮÏਰ ਸ਼ਖ਼ਸੀਅਤਾਂ ਦਾ ਸਨਮਾਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਜਗਤ ਪੰਜਾਬੀ ਸਭਾ ਕੈਨੇਡਾ ਦੇ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਕੁਇਜ਼ ਮੁਕਾਬਲੇ

ਮੁਕੇਰੀਆਂ, 7 ਫਰਵਰੀ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਨੇ ''ਅਨਰਾਵਲਿੰਗ ਦਾ ਬਾਰਡU ਸਿਰਲੇਖ ਨਾਲ ਇਕ ਕੁਇਜ਼ ਦਾ ਆਯੋਜਨ ਕੀਤਾ | ਇਸ ਕੁਇਜ਼ ਮੁਕਾਬਲੇ ਵਿਚ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮੁਕੇਰੀਆਂ, 7 ਫਰਵਰੀ (ਰਾਮਗੜ੍ਹੀਆ)- ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੁਕੇਰੀਆਂ ਮੰਡਲ ਦੀ ਮੀਟਿੰਗ ਪਾਵਰ ਕਲੋਨੀ ਵਿਖੇ ਪ੍ਰਧਾਨ ਤਰਸੇਮ ਲਾਲ ਹਰਚੰਦ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਖੇ ਹੋਈ | ਮੀਟਿੰਗ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ...

ਪੂਰੀ ਖ਼ਬਰ »

11 ਨੂੰ ਜ਼ਿਲ੍ਹਾ ਪੱਧਰ 'ਤੇ ਫੂਕੀਆਂ ਜਾਣਗੀਆਂ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ-ਰਜਤ ਮਹਾਜਨ, ਸਤੀਸ਼ ਕੁਮਾਰ

ਮੁਕੇਰੀਆਂ, 7 ਫਰਵਰੀ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਦੇ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਦੀ ਅਗਵਾਈ ਵਿਚ ਅੱਜ ਰੈਸਟ ਹਾਊਸ ਮੁਕੇਰੀਆਂ ਵਿਖੇ ਇਕ ਅਹਿਮ ਮੀਟਿੰਗ ਹੋਈ | ਇਸ ਮੌਕੇ ਬੋਲਦਿਆਂ ਉਪਰੋਕਤ ...

ਪੂਰੀ ਖ਼ਬਰ »

ਸੈਂਚਰੀ ਪਲਾਈਵੁੱਡ ਵਲੋਂ ਹੁਸ਼ਿਆਰਪੁਰ ਐਮ. ਡੀ. ਐਫ. ਯੂਨਿਟ ਦਾ ਵਿਸਥਾਰ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)-ਭਾਰਤ ਦੀ ਪ੍ਰਮੁੱਖ ਪਲਾਈਵੁੱਡ ਕੰਪਨੀ 'ਸੈਂਚਰੀ ਪਲਾਈਵੁੱਡ (ਇੰਡੀਆ) ਲਿਮ: ਵਲੋਂ ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਪਿੰਡ ਦੌਲੋਵਾਲ 'ਚ ਸਥਿਤ ਸੈਂਚਰੀ ਪਲਾਈਵੁੱਡ ਫ਼ੈਕਟਰੀ 'ਚ ਉਤਪਾਦਨ ਦਰ ਨੂੰ ਵਧਾਉਣ ਲਈ ਐਮ.ਡੀ.ਐਫ. ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ, ਮਾਮਲਾ ਦਰਜ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿੰਡ ਬਜਵਾੜਾ ਦੇ ਵਾਸੀ ਮਹੇਸ਼ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪੱੁਤਰ ਮੰਨੰੂ ਸ਼ਰਮਾ ਤੇ ਭਰਾ ...

ਪੂਰੀ ਖ਼ਬਰ »

ਖ਼ਾਨਪੁਰ ਥਿਆੜਾ 'ਚ ਕੀਰਤਨ ਦਰਬਾਰ 26 ਨੂੰ

ਨਸਰਾਲਾ, 7 ਫ਼ਰਵਰੀ (ਸਤਵੰਤ ਸਿੰਘ ਥਿਆੜਾ)- ਪਿੰਡ ਖ਼ਾਨਪੁਰ ਥਿਆੜਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ 20ਵਾਂ ਕੀਰਤਨ ਦਰਬਾਰ ਪਿੰਡ ਖ਼ਾਨਪੁਰ ਥਿਆੜਾ ਦੇ ਗੁਰੂ ਘਰ ਵਿਖੇ ਸਵੇਰੇ 9 ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਵਲੋਂ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ

ਦਸੂਹਾ, 7 ਫ਼ਰਵਰੀ (ਕੌਸ਼ਲ)- ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ (ਰਜਿ.) ਦਸੂਹਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ | ਇਸ ਮੌਕੇ ਦਸੂਹਾ ਦੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੇ ਭਰਾ ਸਰਦਾਰ ਬਰਿੰਦਰ ਸਿੰਘ ਘੁੰਮਣ (ਬਿੰਦੂ ...

ਪੂਰੀ ਖ਼ਬਰ »

ਤੁਰਕੀ ਵਿਖੇ ਭੁਚਾਲ ਕਰਕੇ ਜਾਨਾਂ ਗਵਾ ਚੁੱਕੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਮੁਕੇਰੀਆਂ, 7 ਫਰਵਰੀ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਰੀਆ, ਤੁਰਕੀ 'ਚ ਭੂਚਾਲ ਕਾਰਨ ਜਾਨ ਗਵਾ ਚੁੱਕੇ ਸੈਂਕੜੇ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਅੱਜ ਸਵੇਰੇ ਹੋਈ ਪ੍ਰਾਰਥਨਾ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਾ ਜ਼ਿਲ੍ਹਾ ਹੁਸ਼ਿਆਰਪੁਰ ਦਾ ਇਜਲਾਸ ਕਰਵਾਇਆ

ਭੰਗਾਲਾ, 7 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦਾ ਸਾਲਾਨਾ ਇਜਲਾਸ ਪਿੰਡ ਕੋਟਲੀ ਖ਼ਾਸ ਵਿਖੇ ਕਰਵਾਇਆ ਗਿਆ | ਇਸ ਇਜਲਾਸ ਵਿਚ ਜ਼ਿਲ੍ਹੇ ਭਰ ਵਿਚੋਂ ਆਏ 126 ਤੋਂ ਵੱਧ ਡੈਲੀਗੇਟਾਂ ਨੇ ਭਾਗ ਲਿਆ ਜਿਸ ਦੀ ...

ਪੂਰੀ ਖ਼ਬਰ »

ਐਲ. ਆਈ. ਸੀ. 'ਚ ਲੋਕਾਂ ਦਾ ਪੈਸਾ ਸੁਰੱਿਖ਼ਅਤ-ਖੋਸਲਾ

ਮੁਕੇਰੀਆਂ, 7 ਫਰਵਰੀ (ਰਾਮਗੜ੍ਹੀਆ)- ਜਦੋਂ ਤੋਂ ਅਮਰੀਕਾ ਸਥਿਤ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਤੇ ਆਪਣੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ, ਉਦੋਂ ਤੋਂ ਹੀ ਲੋਕਾਂ ਦੇ ਵੱਡੇ ਵਰਗ ਅਤੇ ਸਿਆਸੀ ਪਾਰਟੀਆਂ ਵਲੋਂ ਲਾਈਫ਼ ਇੰਸੋਰੈਂਸ ...

ਪੂਰੀ ਖ਼ਬਰ »

ਸੋਨੇ ਦੀ ਚੇਨੀ ਝਪਟ ਕੇ ਦੌੜ ਰਹੇ 2 ਕਾਬੂ, 1 ਫ਼ਰਾਰ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)- ਇੱਕ ਨੌਜਵਾਨ ਤੋਂ ਸੋਨੇ ਦੀ ਚੇਨੀ ਝਪਟ ਕੇ ਦੌੜ ਰਹੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਪਿਸਤੌਲ, ਇੱਕ ਜ਼ਿੰਦਾ ਕਾਰਤੂਸ ਤੋਂ ਇਲਾਵਾ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ...

ਪੂਰੀ ਖ਼ਬਰ »

ਗੁੱਜਰਾਂ ਦੇ ਡੇਰੇ 'ਚ ਪਰਾਲੀ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਗੜ੍ਹਸ਼ੰਕਰ, 7 ਫਰਵਰੀ (ਧਾਲੀਵਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਬੋੜਾ ਵਿਖੇ ਗੁੱਜਰਾਂ ਦੇ ਡੇਰੇ 'ਚ ਚਾਰੇ ਲਈ ਰੱਖੀ ਪਰਾਲੀ ਨੂੰ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਇਆ ਹੈ | ਬੋੜਾ ਦੀ ਗੁੱਜ਼ਰ ਬਸਤੀ 'ਚ ਰਹਿੰਦੇ ਰਾਜ ਅਲੀ ਪੁੱਤਰ ਵੀਰਾ ਬਖ਼ਸ਼ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ

ਹੁਸ਼ਿਆਰਪੁਰ, 7 ਫਰਵਰੀ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬਸਤੀ ਕਰਮ ਸਿੰਘਪੁਰਾ ਦੇ ਅਸਥਾਨ ਪਿੰਡ ਦਿਹਾਣਾ ਵਿਖੇ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆ ਅਤੇ ਇਲਾਕੇ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

20ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

ਗੜ੍ਹਸ਼ੰਕਰ, 7 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ 9 ਫਰਵਰੀ ਤੱਕ 13 ਫਰਵਰੀ 2023 ਤੱਕ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਸਟੇਡੀਅਮ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ...

ਪੂਰੀ ਖ਼ਬਰ »

ਪੁਲਿਸ ਨੇ ਜ਼ਬਤ ਕੀਤੇ ਸਾਇਲੈਂਸਰਾਂ 'ਤੇ ਚਲਾਈ ਜੇ. ਸੀ. ਬੀ.

ਗੜ੍ਹਸ਼ੰਕਰ, 7 ਫਰਵਰੀ (ਧਾਲੀਵਾਲ)-ਬੁਲਟ ਮੋਟਰਸਾਈਕਲਾਂ ਦੇ ਸਾਇਲੈਂਸਰਾਂ ਅਤੇ ਪ੍ਰੈਸ਼ਰ ਹਾਰਨਾਂ ਰਾਹੀਂ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰ ਕੇ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਅਨਸਰਾਂ ਖ਼ਿਲਾਫ਼ ਗੜ੍ਹਸ਼ੰਕਰ ਪੁਲਿਸ ਨੇ ਸਖ਼ਤ ਕਾਰਵਾਈ ਦਾ ਸੰਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਚ ਇਕ ਰੋਜ਼ਾ ਕੱਥਕ ਵਰਕਸ਼ਾਪ

ਦਸੂਹਾ, 7 ਫਰਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਵਿਦਿਆਰਥੀਆਂ ਨੂੰ ਭਾਰਤੀ ਨਾਚਾਂ ਦੀ ਜਾਣਕਾਰੀ ਦੇਣ ਲਈ ਪ੍ਰਸਿੱਧ ਕਲਾਕਾਰ ਮੋਮਾਲਾ ਨਾਇਕ ਸਕਿਪ ਮੈਕੇ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਇੰਡੀਆ ਕਲਾਸਿਕਲ ਮਿਊਜ਼ਿਕ ਐਂਡ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ 'ਚ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)-ਭਾਈ ਘਨ੍ਹੱਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਪੰਜ ਪਿਆਰਿਆਂ ਨੂੰ ਸਮਰਪਿਤ ਪਿੰਡ ਨੰਗਲ-ਨੀਲਾ ਨਲੋਆ ਵਿਖੇ 25 ਮਾਰਚ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਬੰਧੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਵਿੱਤੀ ਮਦਦ ਤੇ ਬਿਸਤਰੇ ਭੇਟ

ਅੱਡਾ ਸਰਾਂ, 7 ਫਰਵਰੀ (ਮਸੀਤੀ)- ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵੱਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਪਿੰਡ ਬਸੀ ਜਲਾਲ ਦੇ ਦਾਨੀ ਪਰਿਵਾਰ ਨੇ ਵਿੱਤੀ ਮਦਦ ਤੇ ਬਿਸਤਰੇ ਭੇਟ ਕੀਤੇ | ਇਹ ਸਹਾਇਤਾ ਭੇਟ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਵਲੋਂ ਤਿ੍ਪੁਰਾ 'ਚ ਨਿਰਪੱਖ ਚੋਣਾਂ ਕਰਵਾਉਣ ਦੀ ਮੰਗ

ਹੁਸ਼ਿਆਰਪੁਰ, 7 ਫ਼ਰਵਰੀ (ਹਰਪ੍ਰੀਤ ਕੌਰ)-ਸੀ.ਪੀ.ਆਈ (ਐਮ) ਦੇ ਵਰਕਰਾਂ ਨੇ ਤਿ੍ਪੁਰਾ ਵਿਚ ਨਿਰਪੱਖ ਚੋਣਾਂ ਕਰਵਾਉਣ ਲਈ ਪਾਰਟੀ ਆਗੂ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ ਅਤੇ ਗੁਰਬਖਸ਼ ਸਿੰਘ ਸੂਸ ਦੀ ਅਗਵਾਈ ਹੇਠ ਰਾਸ਼ਟਰਪਤੀ ਦੇ ਨਾਂਅ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਆਈ. ਟੀ. ਸਾਖ਼ਰਤਾ ਕਾਰਜਸ਼ਾਲਾ ਲਗਾਈ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਸਹਾਇਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ 8 ਵਿਦਿਆਰਥੀਆਂ ਨੇ ਸੀ. ਏ. ਫਾਊਾਡੇਸ਼ਨ ਤੇ ਇਕ ਨੇ ਸੀ. ਏ. ਇੰਟਰ ਗਰੁੱਪ ਦੀ ਪ੍ਰੀਖਿਆ ਕੀਤੀ ਪਾਸ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿਚ ਆਪਣੀ ਮਿਹਨਤ ਨਾਲ ਸੰਸਥਾ ਦਾ ਹਮੇਸ਼ਾ ਹੀ ਮਾਣ ਵਧਾਇਆ ਹੈ | ਕਾਲਜ ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਕਾਲਜ ਦੇ ਕਾਮਰਸ ਵਿਭਾਗ ਦੇ ...

ਪੂਰੀ ਖ਼ਬਰ »

ਮਨਰੇਗਾ ਲੇਬਰ ਮੂਵਮੈਂਟ ਵਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਮੰਗ ਪੱਤਰ ਭੇਟ

ਹੁਸ਼ਿਆਰਪੁਰ, 7 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੈਟਲ ਸ਼ੈਡਾਂ ਦੇ ਨਿਰਮਾਣ 'ਚ ਹੋਏ ਘਪਲੇ ਦੀ ਜਾਂਚ ਕਰਵਾਉਣ, ਮੇਟਾਂ ਨੂੰ ਬਹਾਲ ਕਰਵਾਉਣ ਅਤੇ ਮਨਰੇਗਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਲੇਬਰ ਮੂਵਮੈਂਟ ਦਾ ਵਫ਼ਦ ਜੈ ਗੋਪਾਲ ਧੀਮਾਨ ਦੀ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ 'ਹਿੰਦੀ ਸਾਹਿਤ ਸਿਰਜਣ' ਮੁਕਾਬਲੇ ਸ਼ਾਨਦਾਰ ਹੋ ਨਿੱਬੜੇ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)- ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵੱਲੋਂ ਡਾ. ਜਸਵੰਤ ਰਾਏ ਖੋਜ ਅਫ਼ਸਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਗਰਮ ਕੱਪੜੇ ਵੰਡੇ

ਮਾਹਿਲਪੁਰ, 7 ਫਰਵਰੀ (ਰਜਿੰਦਰ ਸਿੰਘ)-ਡੇਰਾ ਲੋਹ ਲੰਗਰ ਗੁਰਦੁਆਰਾ ਕੁਟੀਆ ਸੰਤ ਬਿਸ਼ਨ ਸਿੰਘ ਨੰਗਲ ਖ਼ੁਰਦ ਦੇ ਸੰਚਾਲਕ ਸੰਤ ਵਿਕਰਮਜੀਤ ਸਿੰਘ ਵਲੋਂ ਪਿੰਡ ਨੰਗਲ ਖ਼ੁਰਦ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ 135 ਦੇ ਕਰੀਬ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੀ ਭੰਗਾਲਾ ਸ਼ਾਖਾ ਦਾ ਉਦਘਾਟਨ

ਭੰਗਾਲਾ, 7 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ) ਭੰਗਾਲਾ ਦੀ ਸ਼ਾਖਾ ਦਾ ਉਦਘਾਟਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪੰਜਾਬ ਨੈਸ਼ਨਲ ਬੈਂਕ ਅੰਮਿ੍ਤਸਰ ਦੇ ਜ਼ੋਨਲ ਮੈਨੇਜਰ ਪਰਵੀਨ ਗੋਏਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਾਈ

ਗੜ੍ਹਦੀਵਾਲਾ 7 ਫਰਵਰੀ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਮਾਨਯੋਗ ...

ਪੂਰੀ ਖ਼ਬਰ »

ਬਲ-ਬਲ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਲਈ 4 ਵੀਲ੍ਹਚੇਅਰਾਂ ਦਾਨ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)-ਬਲ-ਬਲ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਮਰੀਜ਼ਾਂ ਦੀ ਸਹੂਲਤ ਲਈ 4 ਵੀਲ੍ਹਚੇਅਰਾਂ ਦਾਨ ਕੀਤੀਆਂ ਗਈਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਡਾ: ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ...

ਪੂਰੀ ਖ਼ਬਰ »

ਟਾਂਡਾ ਪੁਲਿਸ ਵਲੋਂ ਨਸ਼ੇ ਵੇਚਣ ਵਾਲਾ ਗਿ੍ਫ਼ਤਾਰ

ਟਾਂਡਾ ਉੜਮੁੜ, 7 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 115 ਗਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਨਾਲ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਮਾਹਿਲਪੁਰ, 7 ਫਰਵਰੀ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 3.30 ਕੁ ਵਜੇ ਮਾਹਿਲਪੁਰ ਦੇ ਵਾਰਡ ਨੰਬਰ -8 'ਚ ਪੈਂਦੇ ਇੱਕ ਘਰ 'ਚ ਅੱਗ ਲੱਗਣ ਨਾਲ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਘਰ ਕੋਈ ਨਾ ਹੋਣ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਐੱਸ. ਓ. ਐਫ. ਦੀ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 7 ਫਰਵਰੀ (ਭੁੱਲਰ, ਕੌਸ਼ਲ)- ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਐੱਸ.ਓ.ਐਫ. ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਐਸ.ਓ.ਐਫ ਅੰਗਰੇਜ਼ੀ ਦੀ ਪ੍ਰੀਖਿਆ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੀ ਪਹਿਲੀ ਜਮਾਤ ਦੇ ਗੁਰਫਤਿਹਵੀਰ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਦੇ ਐਲੀਮੈਂਟਰੀ ਸਕੂਲ 'ਚ ਹੋਈ ਚੋਰੀ

ਟਾਂਡਾ ਉੜਮੁੜ, 7 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਪਿੰਡ ਰਸੂਲਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਮੁਖੀ ਨਰਿੰਦਰ ਕੌਰ ਨੇ ਦੱਸਿਆ ਕਿ ਚੋਰਾਂ ਦੀ ਵਾਰਦਾਤ ਨੂੰ ਅੰਜਾਮ ...

ਪੂਰੀ ਖ਼ਬਰ »

ਹਾਈਡਲ ਨਹਿਰ ਦੇ ਕਿਨਾਰਿਆਂ ਤੋਂ ਬੇਸ਼ਕੀਮਤੀ ਲੱਕੜ ਹੋ ਰਹੀ ਹੈ ਚੋਰੀ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

ਨੰਗਲ ਬਿਹਾਲਾਂ, 7 ਫਰਵਰੀ (ਵਿਨੋਦ ਮਹਾਜਨ)- ਮੁਕੇਰੀਆਂ ਹਾਈਡਲ ਪ੍ਰਾਜੈਕਟ ਨਹਿਰ ਦੇ ਦੋਵਾਂ ਕਿਨਾਰਿਆਂ ਤੋਂ ਆਏ ਦਿਨ ਲਗਾਤਾਰ ਬੇਸ਼ਕੀਮਤੀ ਲੱਕੜ ਚੋਰੀ ਹੋ ਰਹੀ ਹੈ ਪਰੰਤੂ ਸੰਬੰਧਿਤ ਵਿਭਾਗ ਇਸ ਗੱਲ ਤੋਂ ਬੇਖ਼ਬਰ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਲੱਕੜ ਤਸਕਰਾਂ ...

ਪੂਰੀ ਖ਼ਬਰ »

ਸਕੂਲਾਂ 'ਚੋਂ ਕਣਕ ਤੇ ਹੋਰ ਸਾਮਾਨ ਚੋਰੀ

ਗੜ੍ਹਸ਼ੰਕਰ, 7 ਫਰਵਰੀ (ਧਾਲੀਵਾਲ)-ਚੋਰਾਂ ਵਲੋਂ 2 ਸਕੂਲਾਂ ਦੇ ਤਾਲੇ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ | ਚੋਰਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਜੀਵਨਪੁਰ ਗੁੱਜਰਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਐਮਾ ਮੁਗਲਾਂ ਵਿਖੇ ਬੀਤੀ ਰਾਤ ਨੂੰ ਕਮਰਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਅਬਜ਼ਰਵੇਸ਼ਨ ਹੋਮ, ਚਿਲਡਰਨ ਹੋਮ ਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 7 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਅਬਜ਼ਰਵੇਸ਼ਨ ਹੋਮ, ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਰਾਮ ਕਲੋਨੀ ਕੈਂਪ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਨੇ ਅਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਹਾਈਵੇ ਦੀ ਖ਼ਸਤਾ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 7 ਫਰਵਰੀ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ-ਚਿੰਤਪੁਰਨੀ ਨੈਸ਼ਨਲ ਹਾਈਵੇ ਦੀ ਖ਼ਸਤਾ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਚੱਕਾ ਜਾਮ ਕਰ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਇਸ ਹਾਈਵੇ ਦੀ ਖਸਤਾ ਹਾਲਤ ਸਬੰਧੀ ...

ਪੂਰੀ ਖ਼ਬਰ »

ਇਕ ਦਿਨ 'ਚ 1449 ਟੀਕੇ ਲਗਾ ਕੇ ਹੁਸ਼ਿਆਰਪੁਰ ਜ਼ਿਲ੍ਹਾ ਰਿਹਾ ਮੋਹਰੀ

ਹੁਸ਼ਿਆਰਪੁਰ, 7 ਫ਼ਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਅਗਵਾਈ ਹੇਠ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ ਲਗਾ ਕੇ 1425 ਕੋਵੀਸ਼ੀਲਡ, 24 ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਚੋਰੀ

ਹੁਸ਼ਿਆਰਪੁਰ, 7 ਫਰਵਰੀ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਘਰ 'ਚੋਂ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੰਡੋਰੀ ਮਹਿਤਮਾ ਦੇ ਵਾਸੀ ਪਲਵਿੰਦਰ ਸਿੰਘ ਨੇ ਥਾਣਾ ਬੁੱਲ੍ਹੋਵਾਲ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਐਲ. ਆਈ. ਸੀ. 'ਚ ਪਾਲਿਸੀ-ਹੋਲਡਰਾਂ ਦਾ ਪੈਸਾ ਬਿਲਕੁਲ ਸੁਰੱਖਿਅਤ-ਵੇਦ ਕੁਮਾਰ

ਹੁਸ਼ਿਆਰਪੁਰ, 7 ਫਰਵਰੀ (ਨਰਿੰਦਰ ਸਿੰਘ ਬੱਡਲਾ)-ਜਦੋਂ ਤੋਂ ਹਿੰਡਨਬਰਗ ਰਿਸਰਚ ਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਘਾਟੇ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ, ਲੋਕਾਂ ਦੇ ਇੱਕ ਵੱਡੇ ਹਿੱਸੇ ਅਤੇ ਰਾਜਨੀਤਿਕ ਪਾਰਟੀਆਂ ਵਿਚ ਖਲਬਲੀ ਮੱਚ ਗਈ ਹੈ | ਵਿਸ਼ੇਸ਼ ਤੌਰ 'ਤੇ ਐਲ. ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਹੁਣ ਤੱਕ 282 ਲੋਕਾਂ ਦੀ ਹਨੇਰੀ ਜ਼ਿੰਦਗੀ 'ਚ ਰੌਸ਼ਨੀ ਭਰੀ

ਹੁਸ਼ਿਆਰਪੁਰ, 7 ਫ਼ਰਵਰੀ (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮਾਸਿਕ ਮੀਟਿੰਗ ਪ੍ਰਧਾਨ ਪ੍ਰਵੀਨ ਬਸੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਪ੍ਰਵੀਨ ਬਸੀ ਨੇ ਦੱਸਿਆ ਕਿ ਕਲੱਬ ਵਲੋਂ ਹੁਣ ਤੱਕ 282 ਲੋਕਾਂ ਦੀ ਹਨ੍ਹੇਰੀ ਜ਼ਿੰਦਗੀ ਨੂੰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ. ਸੀ. ਸੀ. ਕੈਡਟਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 7 ਫਰਵਰੀ (ਕੌਸ਼ਲ) - ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਐਨ. ਸੀ. ਸੀ. ਵਿਭਾਗ ਦੇ ਪੰਜ ਕੈਡਟਾਂ ਨੇ ਆਰਮੀ ਅਟੈਚਮੈਂਟ ਕੈਂਪ ਵਿਚ ਹਿੱਸਾ ਲਿਆ | ਇਹ ਕੈਂਪ ਐਨ. ਸੀ. ਸੀ. ਜਲੰਧਰ ਗਰੁੱਪ ਵਲੋਂ 18 ਸਿੱਖ ਬਟਾਲੀਅਨ ਜਲੰਧਰ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ 'ਫੇਟ 2023' 12 ਨੂੰ

ਦਸੂਹਾ, 7 ਫਰਵਰੀ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਈ. ਐਮ. ਏ. ਵਿਭਾਗ ਵਲੋਂ 'ਫੇਟ 2023' 12 ਫਰਵਰੀ 2023 ਨੂੰ ਕਾਲਜ ਦੇ 'ਖੇਡ ਮੈਦਾਨ' ਵਿੱਚ ਕਰਵਾਈ ਜਾ ਰਹੀ ਹੈ | ਈ. ਐਮ. ਏ ਵਿਭਾਗ ਦੇ ਡੀਨ ਪ੍ਰੋਫੈਸਰ ਨਿਵੇਦਕਾ ਨੇ ਦੱਸਿਆ ਕਿ ਇਹ ਮੇਲਾ ਵਿਦਿਆਰਥੀਆਂ ਲਈ ਵਿਸ਼ੇਸ਼ ਖਿੱਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX