ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਰੂਪਨਗਰ

ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਵੱਲ ਜਾਂਦੇ ਪਲੀਤ ਪਾਣੀ ਨੂੰ ਰੋਕਣ ਲਈ ਬਣਾਏ ਬੰਨ੍ਹ ਦਾ ਲਿਆ ਜਾਇਜ਼ਾ

ਕੀਰਤਪੁਰ ਸਾਹਿਬ, 7 ਫਰਵਰੀ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਕੀਰਤਪੁਰ ਸਾਹਿਬ ਵਿਚ ਹੋਲਾ-ਮਹੱਲਾ ਦੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਤਲੁਜ ਦਰਿਆ ਵਿਚ ਪਲੀਤ ਪਾਣੀ ਰੋਕਣ ਲਈ ਲਗਾਏ ਬੰਨ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਲੋੜੀਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਲਈ ਅਧਿਆਰੀਆਂ ਨੂੰ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਅੱਜ ਕੀਰਤਪੁਰ ਸਾਹਿਬ ਦੇ ਵਿਸ਼ੇਸ ਦੌਰੇ 'ਤੇ ਆਏ ਅਤੇ ਉਨ੍ਹਾਂ ਨੇ ਪਤਾਲਪੁਰੀ ਨੇੜੇ ਹੋਲਾ ਮਹੱਲਾ ਲਈ ਪਾਰਕਿੰਗ ਸਥਾਨਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਐਸ.ਟੀ.ਪੀ ਵਾਲੇ ਸਥਾਨ ਪੁਲੀਆਂ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆਂ ਵਿਚ ਪਲੀਤ ਪਾਣੀ ਰੋਕਣ ਲਈ ਲਗਾਏ ਬੰਨ੍ਹਾਂ ਦਾ ਜਾਇਜ਼ਾ ਲਿਆ, ਇਸ ਲਈ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੀਰਤਪੁਰ ਸਾਹਿਬ ਵਿਚ ਸੀਵਰੇਜ ਅਤੇ ਐਸ.ਟੀ.ਪੀ ਦੀ ਢੁਕਵੀ ਵਿਵਸਥਾ ਕੀਤੀ ਜਾਵੇ ਅਤੇ ਕਿਸੇ ਵੀ ਹਾਲਾਤ ਵਿਚ ਸਤਲੁਜ ਦਰਿਆਂ ਵਿਚ ਗੰਦਾ ਪਾਣੀ ਜਾਣ ਤੋਂ ਰੋਕਣ ਦੇ ਢੁਕਵੇ ਪ੍ਰਬੰਧ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਬਾਬਾ ਗੁਰਦਿੱਤਾ ਜੀ ਧਾਰਮਿਕ ਸਥਾਨ ਦਾ ਦੌਰਾ ਕੀਤਾ ਅਤੇ ਉੱਥੇ ਲੋੜੀਦੇ ਪ੍ਰਬੰਧ ਕਰਨ, ਪੋੜੀਆਂ ਦੀ ਮੁਰੰਮਤ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਨੇ ਢਿੱਲੀਆਂ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ, ਸੜਕਾਂ ਉਤੇ ਪੈਚਵਰਕ, ਫੁੱਟਪਾਥ ਦੀ ਮੁਰੰਮਤ, ਸਟਰੀਟ ਲਾਈਟ ਅਤੇ ਸਾਫ ਸਫ਼ਾਈ ਦੀ ਸੁਚਾਰੂ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ 3 ਤੋਂ 5 ਮਾਰਚ ਤੱਕ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰਸ਼ਾਸਨ ਵਲੋਂ ਕੀਰਤਪੁਰ ਸਾਹਿਬ ਵਿਚ ਢੁਕਵੇਂ ਸੁਰੱਖਿਆਂ ਅਤੇ ਟਰੈਫ਼ਿਕ ਦੇ ਪ੍ਰਬੰਧ ਕੀਤੇ ਜਾਣਗੇ | 24/7 ਕੰਟਰੋਲ ਰੂਮ ਕਾਰਜਸ਼ੀਲ ਰਹੇਗਾ, ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਣੀ ਨੂੰ ਸਾਫ ਕਰਕੇ ਸਤਲੁਜ ਦਰਿਆ ਵਿਚ ਛੱਡਣ ਲਈ ਸੀਵਰੇਜ ਟਰੀਟਮੈਂਟ ਪਲਾਟ ਬਣਾਉਣ ਦੀ ਲੋੜ ਹੈ, ਜਿਸ ਉੱਪਰ ਕਰੀਬ 3.50 ਕਰੋੜ ਰੁਪਏ ਖਰਚ ਆਵੇਗਾ, ਜਿਸ ਦੇ ਬਣਨ ਨਾਲ ਗੰਦੇ ਪਾਣੀ ਨੂੰ ਸਾਫ ਕਰਕੇ ਰਾਈਜਿੰਗ ਮੈਨ ਰਾਹੀਂ ਅੱਗੇ ਲੋਹੰਡ ਖੱਡ ਵਿਚ ਸੁੱਟਿਆ ਜਾਵੇਗਾ | ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਜਸਵੀਰ ਸਿੰਘ ਰਾਣਾ, ਐਸ.ਡੀ.ਓ ਲਵਕੇਸ਼ ਕੁਮਾਰ, ਐਕਸੀਅਨ ਦਵਿੰਦਰ ਕੁਮਾਰ, ਜੇ.ਈ. ਵਿਕਰਮਜੀਤ ਸਿੰਘ, ਐਸ.ਐਚ.ਓ. ਗੁਰਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਹਰਬਖਸ਼ ਸਿੰਘ ਆਦਿ ਹਾਜ਼ਰ ਸਨ |

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਲੀਬੀਆ 'ਚ ਫਸੇ ਨੌਜਵਾਨਾਂ ਦੇ ਮਾਪਿਆਂ ਨੂੰ ਮਿਲਣ ਲਈ ਪਿੰਡ ਲੰਗ ਮਜਾਰੀ ਪੁੱਜੇ

ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਦੇ ਲੀਬੀਆ ਵਿਖੇ ਫਸੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਪਿੰਡ ਲੰਗ ਮਜਾਰੀ ਪਹੁੰਚੇ ...

ਪੂਰੀ ਖ਼ਬਰ »

ਡੂਮੇਵਾਲ, ਪਚਰੰਡਾ ਅਤੇ ਝੱਜ ਵਿਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੰਬੰਧੀ 9 ਨੂੰ ਲੱਗੇਗਾ ਜਨ ਸੁਣਵਾਈ ਕੈਂਪ-ਮਨੀਸ਼ਾ ਰਾਣਾ

ਕਾਹਨਪੁਰ ਖੂਹੀ, 7 ਫਰਵਰੀ (ਗੁਰਬੀਰ ਸਿੰਘ ਵਾਲੀਆ)-ਆਮ ਲੋਕਾਂ ਦੀਆਂ ਮੁਸ਼ਕਿਲਾਂ/ਸ਼ਿਕਾਇਤਾਂ ਸਬੰਧੀ ਜਨ ਸੁਣਵਾਈ ਕੈਂਪ 9 ਫਰਵਰੀ ਨੂੰ ਡੂਮੇਵਾਲ, ਪਚਰੰਡਾ ਅਤੇ ਝੱਜ ਵਿਚ ਲਗਾਇਆ ਜਾਵੇਗਾ | ਜਿਸ ਵਿਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕਰਨ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਵਪਾਰੀਆਂ ਨਾਲ ਪੇਸ਼ ਕੀਤੇ ਬਜਟ 'ਤੇ ਚਰਚਾ

ਰੂਪਨਗਰ, 7 ਫਰਵਰੀ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਨੇ ਮੰਗਲਵਾਰ ਨੂੰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਚਰਚਾ ਕੀਤੀ ਗਈ, ਜਿਸ ਵਿਸ਼ੇਸ਼ ਤੌਰ 'ਤੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਤੀਕਸ਼ਣ ਸੂਦ ਪਹੁੰਚੇ | ...

ਪੂਰੀ ਖ਼ਬਰ »

ਪਿੰਡ ਰੌਣੀ ਖ਼ੁਰਦ 'ਚ ਹੋਈ ਲੜਾਈ ਦੌਰਾਨ ਦੋ ਵਿਅਕਤੀ ਜ਼ਖ਼ਮੀ, ਮੁਕੱਦਮਾ ਦਰਜ

ਮੋਰਿੰਡਾ, 7 ਫਰਵਰੀ (ਕੰਗ)-ਪਿੰਡ ਰੌਣੀ ਖ਼ੁਰਦ ਵਿਖੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੋਰਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ | ਜਿੱਥੇ ਇਕ ਵਿਅਕਤੀ ਦੇ ਜ਼ਿਆਦਾ ਜ਼ਖਮੀ ਹੋਣ ਕਾਰਨ ਉਸ ਨੰੂ ...

ਪੂਰੀ ਖ਼ਬਰ »

ਹੋਲਾ ਮਹੱਲਾ ਦੇ ਪ੍ਰਬੰਧਾਂ ਸਬੰਧੀ ਡੀ. ਸੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ...

ਪੂਰੀ ਖ਼ਬਰ »

6 ਪੇਟੀਆਂ ਸ਼ਰਾਬ ਸਮੇਤ ਸਕਾਰਪੀਓ ਚਾਲਕ ਗਿ੍ਫ਼ਤਾਰ

ਨੂਰਪੁਰ ਬੇਦੀ, 7 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਸ ਨੇ ਇਕ ਹਿਮਾਚਲ ਨੰਬਰੀ ਸਕਾਰਪੀਓ ਗੱਡੀ ਦੇ ਚਾਲਕ ਨੂੰ 6 ਪੇਟੀਆਂ ਨਾਜਾਇਜ਼ ਸ਼ਰਾਬ ਸਹਿਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਇੰਦਰਜੀਤ ਸਿੰਘ ਸਮੇਤ ਪੁਲਸ ਪਾਰਟੀ ...

ਪੂਰੀ ਖ਼ਬਰ »

ਤਨਖ਼ਾਹਾਂ ਬਿਨਾਂ ਫ਼ਾਕੇ ਕੱਟ ਰਹੇ ਜੰਗਲਾਤ ਕਾਮਿਆਂ ਵਲੋਂ ਰੋਸ ਮੁਜ਼ਾਹਰਾ

ਰੂਪਨਗਰ, 7 ਫਰਵਰੀ (ਸਤਨਾਮ ਸਿੰਘ ਸੱਤੀ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਇਕਾਈ ਜੰਗਲੀ ਜੀਵ ਮੰਡਲ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਅੱਗੇ ਸਮੂਹ ਵਰਕਰਾਂ ਵਲੋਂ ਰੋਸ ਰੈਲੀ ਕੀਤੀ ਗਈ ਜਿਸ ਵਿਚ ਪਿਛਲੇ ਤਿੰਨ ਮਹੀਨੇ ...

ਪੂਰੀ ਖ਼ਬਰ »

ਕੰਟਰੈਕਟ ਕਰਮਚਾਰੀ ਯੂਨੀਅਨ ਦਾ ਵਫ਼ਦ ਮੁਸ਼ਕਿਲਾਂ ਸੰਬੰਧੀ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮਿਲਿਆ

ਘਨੌਲੀ, 7 ਫਰਵਰੀ (ਜਸਵੀਰ ਸਿੰਘ ਸੈਣੀ)-ਕੰਟਰੈਕਟਰ ਕਰਮਚਾਰੀ ਯੂਨੀਅਨ (ਰਜਿ: ਨੰ: 6/07) ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦਾ ਇੱਕ ਵਫ਼ਦ ਹਰਮੇਸ਼ ਸਿੰਘ ਧੀਮਾਨ ਪ੍ਰਧਾਨ ਦੀ ਅਗਵਾਈ ਹੇਠ ਹਲਕਾ ਵਿਧਾਇਕ ਦਿਨੇਸ਼ ਚੱਢਾ ਨੂੰ ਮਿਲਿਆ | ਇਸ ਵਫ਼ਦ ਵਿਚ ਰਜਿੰਦਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਕੈਡਿਟ ਪਰਮਜੀਤ ਕੌਰ ਨੇ ਗਣਤੰਤਰ ਦਿਵਸ ਦੀ ਪਰੇਡ 'ਚ ਭਾਗ ਲੈ ਕੇ ਕੀਤਾ ਸ੍ਰੀ ਅਨੰਦਪੁਰ ਸਾਹਿਬ ਦਾ ਨਾਂਅ ਰੌਸ਼ਨ

ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਜੇ.ਐੱਸ.ਨਿੱਕੂਵਾਲ)-ਇਲਾਕੇ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਐਨ.ਸੀ.ਸੀ. ਕੈਡਿਟ ਪਰਮਜੀਤ ਕੌਰ ਵਲੋਂ ਇਸ ਸਾਲ ਦਿੱਲੀ ਵਿਖੇ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

ਨਹੀਂ ਰਹੇ ਨਿਹੰਗ ਸਿੰਘ ਨਾਲ ਮਸ਼ਹੂਰ ਭਾਈ ਗੁਰਮਿੰਦਰ ਸਿੰਘ ਮਾਂਗੇਵਾਲ

ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਜੇ.ਐਸ.ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਮਾਂਗੇਵਾਲ ਦੇ ਜੰਮਪਲ ਅਤੇ ਬਿਜਲੀ ਵਿਭਾਗ ਤੋਂ ਸੇਵਾਮੁਕਤ ਹੋਏ ਨਿਹੰਗ ਸਿੰਘ ਨਾਲ ਮਸ਼ਹੂਰ ਭਾਈ ਗੁਰਮਿੰਦਰ ਸਿੰਘ (72) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਉਹ ਮਹਾਂਵਾਲੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੂਬਾ ਪੱਧਰੀ ਲੋਕ ਦਰਬਾਰ ਕਰਵਾਇਆ

ਰੂਪਨਗਰ, 7 ਫਰਵਰੀ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਸਹੂਲਤਾਂ ਦੇਣ ਦੇ ਉਪਰਾਲੇ ਨਿਰੰਤਰ ਜਾਰੀ ਹਨ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ...

ਪੂਰੀ ਖ਼ਬਰ »

ਹਰਿਆਣਾ ਟਰਾਂਸਪੋਰਟ ਵਿਭਾਗ ਦੇ ਫੰਡ ਦੀ ਘਪਲੇਬਾਜ਼ੀ ਨਾਲ ਜੁੜੇ ਤਿੰਨ ਵਿਅਕਤੀ ਗਿ੍ਫ਼ਤਾਰ

ਹਰਿਆਣਾ 'ਚ ਵੀ.ਆਈ.ਪੀ. ਨੰਬਰ ਜਾਰੀ ਕਰਨ ਦਾ ਮਾਮਲਾ ਚੰਡੀਗੜ੍ਹ, 7 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਵੀ.ਆਈ.ਪੀ ਨੰਬਰ ਜਾਰੀ ਕਰਨ ਦੇ ਨਾਂ 'ਤੇ ਹਰਿਆਣਾ ਟਰਾਂਸਪੋਰਟ ਵਿਭਾਗ ਦੇ ਫੰਡ ਦੀ ਘਪਲੇਬਾਜ਼ੀ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਭਗਤ ਰਵਿਦਾਸ ਦਾ ਪਾਵਨ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸ੍ਰੀ ਚਮਕੌਰ ਸਾਹਿਬ,7 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਭੂਰੀਵਾਲੇ ਕਾਲਜ/ਸਕੂਲ ਟਿੱਬਾ ਨੰਗਲ ਵਿਖੇ ਸਾਲਾਨਾ ਐਥਲੈਟਿਕ ਮੀਟ ਧੂਮ-ਧੜੱਕੇ ਨਾਲ ਸ਼ੁਰੂ

ਨੂਰਪੁਰ ਬੇਦੀ, 7 ਫਰਵਰੀ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਤੇ ਸਕੂਲ ਵਿਖੇ 20ਵੀਂ ਸਲਾਨਾ ਐਥਲੈਟਿਕ ਮੀਟ ਅੱਜ ...

ਪੂਰੀ ਖ਼ਬਰ »

ਭੂਰੀਵਾਲੇ ਕਾਲਜ/ਸਕੂਲ ਟਿੱਬਾ ਨੰਗਲ ਵਿਖੇ ਸਾਲਾਨਾ ਐਥਲੈਟਿਕ ਮੀਟ ਧੂਮ-ਧੜੱਕੇ ਨਾਲ ਸ਼ੁਰੂ

ਨੂਰਪੁਰ ਬੇਦੀ, 7 ਫਰਵਰੀ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਤੇ ਸਕੂਲ ਵਿਖੇ 20ਵੀਂ ਸਲਾਨਾ ਐਥਲੈਟਿਕ ਮੀਟ ਅੱਜ ...

ਪੂਰੀ ਖ਼ਬਰ »

ਸਿੱਧੀ ਭਰਤੀ ਹੈੱਡਮਾਸਟਰਾਂ ਦੇ ਪਰਖ ਕਾਲ ਪਾਰ ਕਰਨ 'ਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਨਿਖੇਧੀ

ਨੂਰਪੁਰ ਬੇਦੀ, 7 ਫਰਵਰੀ (ਹਰਦੀਪ ਸਿੰਘ ਢੀਂਡਸਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਨੇ ਦੱਸਿਆ ਕੇ ਸਿੱਖਿਆ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 7 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਮੁਹੱਲਾ ਕਲੀਨਿਕ ਪੁਰਖਾਲੀ ਵਿਖੇ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐਸ. ਆਈ. ਜਗਦੀਸ਼ ਸਿੰਘ, ਹੈਲਥ ਵਰਕਰ ਵਿਸ਼ਾਲ ਮੋਹਣ ਸ਼ਰਮਾ ਅਤੇ ਐਲ.ਟੀ. ਪਵਨਪ੍ਰੀਤ ਕੌਰ ਵਲੋਂ ਲੋਕਾਂ ਨੂੰ ਕੁਸ਼ਟ ਰੋਗ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮੋਰਿੰਡਾ ਇਲਾਕੇ ਵਿਚ ਬੜੀ ਸ਼ਰਧਾ ਨਾਲ ਮਨਾਇਆ

ਮੋਰਿੰਡਾ, 7 ਫਰਵਰੀ (ਕੰਗ)-ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼੍ਰੋਮਣੀ ਭਗਤ ਰਵਿਦਾਸ ਦਾ 646ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮੁਹੱਲਾ ਜੋਗੀਆਂ ਵਾਲਾ ਮੋਰਿੰਡਾ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਮੋਰਿੰਡਾ ਦੇ ਵਿਕਾਸ ਕਾਰਜਾਂ ਸਬੰਧੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅਧਿਕਾਰੀਆਂ ਨਾਲ ਇਕੱਤਰਤਾ

ਮੋਰਿੰਡਾ, 7 ਫਰਵਰੀ (ਕੰਗ)-ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਖਰੜ ਤੋਂ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਨਗਰ ਕੌਂਸਲ ਮੋਰਿੰਡਾ ਵਿਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਸਮੱਸਿਆਵਾਂ ...

ਪੂਰੀ ਖ਼ਬਰ »

ਨੰਗਲ 'ਚ ਹੌਂਡਾ ਐਕਟਿਵਾ ਸਮਾਰਟ ਲਾਂਚ

ਨੰਗਲ, 7 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਇਕ ਸ਼ਾਨਦਾਰ ਸਮਾਗਮ ਦੌਰਾਨ ਨੰਗਲ 'ਚ ਹੌਂਡਾ ਐਕਟਿਵਾ ਸਮਾਰਟ (ਸਮਾਰਟ ਚਾਬੀ ਵਾਲਾ) ਲਾਂਚ ਕੀਤਾ ਗਿਆ | ਇਸ ਮੌਕੇ ਵਿਜੈ ਗੁਪਤਾ ਐਮ.ਡੀ. ਨੇ ਦੱਸਿਆ ਕਿ 65 ਕਿ. ਮੀ. (ਇੱਕ ਲੀਟਰ) ਐਵਰੇਜ ਵਾਲੇ ਇਸ ਸਕੂਟਰ ਦੀ ਮੁੱਖ ...

ਪੂਰੀ ਖ਼ਬਰ »

ਡਾ: ਲਵਲੀ ਦੀ ਮੌਤ 'ਤੇ ਖੇਤਰ ਵਾਸੀਆਂ 'ਚ ਸੋਗ ਦੀ ਲਹਿਰ, ਹੋਇਆ ਅੰਤਿਮ ਸੰਸਕਾਰ

ਸ੍ਰੀ ਚਮਕੌਰ ਸਾਹਿਬ, 7 ਫਰਵਰੀ (ਜਗਮੋਹਣ ਸਿੰਘ ਨਾਰੰਗ)-ਉੱਘੇ ਸਮਾਜ ਸੇਵੀ ਅਤੇ ਕਾਂਗਰਸੀ ਆਗੂ ਡਾ: ਨਰਦੀਪਕ ਕੁਮਾਰ ਅਗਰਵਾਲ (ਲਵਲੀ) ਜਿਨ੍ਹਾਂ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ ਸੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਡਾ: ਲਵਲੀ ਦੀ ਬੇਵਕਤੀ ਮੌਤ 'ਤੇ ਖੇਤਰ ਅੰਦਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਹੋਈ ਮੀਟਿੰਗ

ਨੰਗਲ, 7 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਅਹਿਮ ਮੀਟਿੰਗ ਅੱਜ ਮਹਿੰਦਰ ਪਾਲ, ਪ੍ਰਧਾਨ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨੰਗਲ ਵਿਖੇ ਹੋਈ | ਮੀਟਿੰਗ ਵਿਚ ਲਾਭ ਸਿੰਘ ਸਾਬਕਾ ਜੀ ਐਮ ਚੇਅਰਮੈਨ, ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ ਪੁਲ ਸੰਬੰਧੀ ਕੱਲ੍ਹ ਦੇ ਧਰਨੇ ਲਈ ਘਨੌਲੀ ਵਿਖੇ ਮੀਟਿੰਗ ਕਰ ਕੇ ਲੋਕਾਂ ਨੂੰ ਕੀਤਾ ਲਾਮਬੰਦ

ਘਨੌਲੀ, 7 ਫਰਵਰੀ (ਜਸਵੀਰ ਸਿੰਘ ਸੈਣੀ)-ਸਰਹੰਦ ਨਹਿਰ ਤੋਂ ਨਵੇਂ ਬੱਸ ਅੱਡੇ ਨੇੜੇ ਪੁਰਾਣੇ ਪੁਲ ਨੂੰ ਢਾਹ ਕੇ ਨਵੇਂ ਪੁਲ ਬਣਾਉਣ ਦਾ ਕੰਮ ਠੱਪ ਹੋਣ ਕਰਕੇ ਰੂਪਨਗਰ ਇਲਾਕੇ ਇਲਾਕਾ ਲੋਦੀ ਮਾਜਰਾ, ਘਨੌਲੀ, ਮਲਿਕਪੁਰ, ਭਰਤਗੜ੍ਹ ਆਦਿ ਸੈਂਕੜੇ ਹੀ ਪਿੰਡਾਂ ਦੇ ਵਸਨੀਕ ...

ਪੂਰੀ ਖ਼ਬਰ »

ਬੜਵਾ ਵਿਖੇ ਗ਼ਰੀਬ ਪਰਿਵਾਰ ਦੀਆਂ ਲੜਕੀਆਂ ਲਈ ਬਿਊਟੀ ਪਾਰਲਰ ਦਾ ਸੈਂਟਰ ਖੋਲਿ੍ਹਆ

ਨੂਰਪੁਰ ਬੇਦੀ, 7 ਫਰਵਰੀ (ਵਿੰਦਰ ਪਾਲ ਝਾਂਡੀਆ)-ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੁਸਾਇਟੀ ਚਨੌਲੀ ਵਲੋਂ ਸੋਸਵਾ ਚੰਡੀਗੜ੍ਹ (ਪੰਜਾਬ) ਤੇ ਸੋਸ਼ਲ ਸਕਿਉਰਿਟੀ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿੰਡ ਬੜਵਾ ਵਿਖੇ ਬਿਊਟੀ ਪਾਰਲਰ ਦੇ ਸੈਂਟਰ ਖੋਲਿ੍ਹਆ ਗਿਆ | ...

ਪੂਰੀ ਖ਼ਬਰ »

ਪਿੰਡ ਓਇੰਦ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਰਿੰਡਾ, 7 ਫਰਵਰੀ (ਕੰਗ)-ਪਿੰਡ ਓਇੰਦ ਵਿਖੇ ਸ੍ਰੋਮਣੀ ਭਗਤ ਰਵਿਦਾਸ ਦਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਕਰਨ ਸਿੰਘ ਅਤੇ ਜੋਤੀ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੂਪਨਗਰ ਬਣੇਗਾ ''ਸਕੂਲ ਆਫ ਐਮੀਨੈਂਸ''

ਰੂਪਨਗਰ, 7 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਵੱਡਾ ਸੁਧਾਰ ਕਰਦਿਆਂ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਕੀਤਾ ਜਾਵੇਗਾ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵੀ ਸ਼ਾਮਿਲ ...

ਪੂਰੀ ਖ਼ਬਰ »

ਸਕਸ਼ਮ ਐਜੂਟੈੱਕ ਅਤੇ ਮੈਨੇਜਮੈਂਟ ਟੈਕਨਾਲੋਜੀ ਵਲੋਂ ਰੋਪੜ ਜੇਲ੍ਹ ਦੇ ਖਾਣਾ ਬਣਾਉਣ ਵਾਲੇ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਰੂਪਨਗਰ, 7 ਫਰਵਰੀ (ਸਤਨਾਮ ਸਿੰਘ ਸੱਤੀ)-ਸਕਸ਼ਮ ਐਜੂਟੈੱਕ ਅਤੇ ਮੈਨੇਜਮੈਂਟ ਟੈਕਨਾਲੋਜੀ ਦੀ ਤਰਫ਼ੋਂ ਰੋਪੜ ਜੇਲ੍ਹ ਵਿਚ ਖਾਣ-ਪੀਣ ਨਾਲ ਸਬੰਧਿਤ ਕੰਮ ਕਰਨ ਵਾਲੇ 40-50 ਕਰਮਚਾਰੀਆਂ ਅਤੇ ਕੈਦੀਆਂ ਨੂੰ ਭੋਜਨ ਸੁਰੱਖਿਆ ਨਿਯਮਾਂ ਅਨੁਸਾਰ ਸਿਖਲਾਈ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਮਧੂਮੱਖੀ ਪਾਲਕਾਂ ਨੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਦਿੱਤਾ ਮੰਗ-ਪੱਤਰ

ਬੇਲਾ, 7 ਫਰਵਰੀ (ਮਨਜੀਤ ਸਿੰਘ ਸੈਣੀ)-ਪੀ.ਏ.ਯੂ. ਪ੍ਰੋਗਰੈਸਿਵ ਬੀਕੀਪਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਸੰਬੰਧੀ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਤਹਿਤ ਇਲਾਕੇ ਦੇ ਮਧੂ ਮੱਖੀ ਪਾਲਕਾਂ ਵਲੋਂ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਮੋਰਿੰਡਾ, 7 ਫਰਵਰੀ (ਕੰਗ)-ਮੋਰਿੰਡਾ ਦੇ ਸ੍ਰੀ ਚਮਕੌਰ ਸਾਹਿਬ ਚੌਕ ਨਜ਼ਦੀਕ ਇੱਕ ਵਿਆਹ ਸਮਾਗਮ ਵਿਚ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਾਰਡ ਨੰਬਰ 3 ਮੋਰਿੰਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਢੇਰ ਸਕੂਲ ਨੂੰ 6 ਲੱਖ ਰੁਪਏ ਦੀ ਗਰਾਂਟ ਮਿਲੀ

ਢੇਰ, 7 ਫਰਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਟਕਸਾਲੀ ਆਗੂ ਸਾਬਕਾ ਚੇਅਰਮੈਨ ਸਵ: ਰਤਨ ਸਿੰਘ ਢੇਰ ਦੇ ਪਰਿਵਾਰਕ ਮੈਂਬਰਾਂ ਸੀਨੀਅਰ ਵਕੀਲ ਜੇ. ਪੀ. ਸਿੰਘ ਢੇਰ ਅਤੇ ਮੁਲਾਜ਼ਮ ਆਗੂ ਸੁਰਿੰਦਰਪਾਲ ਸਿੰਘ ਢੇਰ ਦੀ ਕੋਸ਼ਿਸ਼ ਸਦਕਾ ਸ਼ਹੀਦ ਗੋਪਾਲ ਸਿੰਘ ਸੀਨੀਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਏ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਮਹੀਨਾਵਾਰ ਆਪ੍ਰੇਸ਼ਨ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਜੇ.ਐਸ.ਨਿੱਕੂਵਾਲ)-ਸੰਤ ਬਾਬਾ ਜੋਗਿੰਦਰ ਸਿੰਘ ਡੁਮੇਲੀ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਪਿੰਡ ਲੋਧੀਪੁਰ ਵਿਖੇ ਸਥਿਤ ਸ੍ਰੀ ਗੁਰੂ ਹਰਿ ਰਾਏ ਸਾਹਿਬ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਮਹੀਨਾਵਾਰ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਲੈਮਰਿਨ ਟੈਕ ਸਕਿਲਜ਼ ਯੂਨੀਵਰਸਿਟੀ ਪੰਜਾਬ ਨੇ ਰੀਅਲ ਐਸਟੇਟ ਖੇਤਰ ਵਿਚ ਲਾਂਚ ਕੀਤਾ ਨਿਵੇਕਲਾ ਕੋਰਸ

ਰੂਪਨਗਰ, 7 ਫਰਵਰੀ (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਪੰਜਾਬ ਨੇ ਰੀਅਲ ਐਸਟੇਟ ਖੇਤਰ ਵਿਚ ਭਾਰਤ ਵਿਚ ਆਪਣੀ ਪ੍ਰਕਾਰ ਦਾ ਪਹਿਲਾ ਕੋਰਸ ਲਾਂਚ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੇ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਟਲਾ ਕਲਾਂ ਊਨਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਸੁਖਵਿੰਦਰ ਸਿੰਘ ਸੁੱਖੂ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਹੋਏ ਸ਼ਾਮਿਲ

ਸੁਖਸਾਲ/ਸੰਤੋਖਗੜ੍ਹ, 7 ਫਰਵਰੀ (ਧਰਮ ਪਾਲ, ਮਲਕੀਅਤ ਸਿੰਘ)-ਸ੍ਰੀ ਰਾਧਾ ਕਿ੍ਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਚੱਲ ਰਹੇ ਸਲਾਨਾ ਧਾਰਮਿਕ ਸਮਾਗਮ ਦੌਰਾਨ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਤਖਤਗੜ੍ਹ ਵਿਖੇ ਕੀਤਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਮਿੱਤਲ ਦਾ ਸਨਮਾਨ

ਨੂਰਪੁਰ ਬੇਦੀ, 7 ਫਰਵਰੀ (ਪੱਤਰ ਪ੍ਰੇਰਕ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰੂਪਨਗਰ ਪ੍ਰੇਮ ਮਿੱਤਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬੀਤੇ ਦਿਨ ਸਿੱਖਿਆ ਸੁਧਾਰ ਟੀਮ ਸਮੇਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਏ ਅੰਤਰ ਸਕੂਲ ਖੇਡ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਕਰਨੈਲ ਸਿੰਘ, ਜੇ.ਐੱਸ.ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਅੰਤਰ ਸਕੂਲ ਖੇਡ ਮੁਕਾਬਲੇ ਕਰਵਾਏ ਗਏ ਜਿਸ 'ਚ ਇਲਾਕੇ ਦੇ ਲਗਭਗ 22 ਸਕੂਲਾਂ ਦੇ ਤਕਰੀਬਨ 300 ਵਿਦਿਆਰਥੀਆਂ ਨੇ ਵੱਖੋ-ਵੱਖਰੀਆਂ ਖੇਡ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਲਕਾ ਵਿਧਾਇਕ ਵਲੋਂ ਸੱਦੀ ਮੀਟਿੰਗ

ਡੇਰਾਬੱਸੀ, 7 ਫਰਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਸਨਅਤਕਾਰਾਂ ਨਾਲ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਆਖਿਆ ਕਿ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ 'ਆਪ' ...

ਪੂਰੀ ਖ਼ਬਰ »

ਭਾਜਪਾ ਮੁਹਾਲੀ ਦੀ ਜ਼ਿਲ੍ਹਾ ਟੀਮ 'ਚ ਸ਼ਾਮਿਲ ਹੋਣ 'ਤੇ ਜੋਗਿੰਦਰ ਭਾਟੀਆ ਦਾ ਸਨਮਾਨ

ਐੱਸ. ਏ. ਐੱਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)-ਭਾਜਪਾ ਆਗੂ ਜੋਗਿੰਦਰ ਭਾਟੀਆ ਦਾ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦਾ ਮੈਂਬਰ ਬਣਨ 'ਤੇ ਵੇਵ ਅਸਟੇਟ ਮੁਹਾਲੀ ਸਥਿਤ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਦੀ ਰਿਹਾਇਸ਼ ਵਿਖੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX