ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਕਪੂਰਥਲਾ / ਫਗਵਾੜਾ

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 7 ਫਰਵਰੀ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਵਿਖੇ ਗੁਰੂ ਰਵੀਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਸਵੇਰੇ ਬੈਂਡ ਵਾਜਿਆਂ ਦੀਆਂ ਸੁੰਦਰ ਧੁਨਾਂ ਨਾਲ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਆਲਮਗੀਰ ਤੋਂ ਆਰੰਭ ਹੋ ਕੇ ਗੁਰਦੁਆਰਾ ਘੰਟਾ ਘਰ, ਗੁਰਦੁਆਰਾ ਬਾਬਾ ਕਾਹਨ ਦਾਸ, ਮੇਨ ਬਾਜ਼ਾਰ, ਬਾਬਾ ਵਿਸ਼ਵਕਰਮਾ ਮੰਦਰ ਤੋਂ ਚੌਂਕ, ਗੁਰਦੁਆਰਾ ਖ਼ਾਸ ਕਾਲਾ, ਮੇਨ ਬੱਸ ਸਟੈਂਡ, ਇਤਿਹਾਸਕ ਗੁਰਦੁਆਰਾ ਟਾਂਵੀਂ ਸਾਹਿਬ, ਗੁਰਦੁਆਰਾ ਭਗਵਾਨ ਵਾਲਮੀਕ ਆਦਿ ਵੱਖ-ਵੱਖ ਥਾਵਾਂ ਤੋਂ ਪੜਾਅ ਕਰਦਾ ਹੋਇਆ ਗੁਰਦੁਆਰਾ ਭਗਤ ਰਵਿਦਾਸ ਮਹਾਰਾਜ ਜੀ ਵਿਖੇ ਪੁੱਜ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਸਰਪੰਚ ਸੁਰਜੀਤ ਕੁਮਾਰ ਬਿੱਟੂ, ਗੀਤਕਾਰ ਰਾਮ ਲਾਲ , ਸੁਖਵਿੰਦਰ ਪਾਲ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਿੰਦਰ ਪਾਲ ਚੌਂਕੜੀਆਂ, ਸੈਕਟਰੀ ਅਮਨਜੀਤ, ਬੰਟੀ, ਦੇਸ ਰਾਜ, ਹਰਪਾਲ ਪਾਲਾ, ਲਾਡੀ, ਜੀਵਨ, ਸੂਬਾ, ਰਵੀ, ਚਰਨਜੀਤ, ਦੀਪਾ, ਰਿੰਕੂ, ਭਜਨ ਲਾਲ ਆਦਿ ਕਮੇਟੀ ਮੈਂਬਰਾਂ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ | ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਘੰਟਾ ਘਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ ਬੱਬੀ, ਪਰਮਜੀਤ ਸਿੰਘ ਬੱਸਣ ਪ੍ਰਧਾਨ ਗੁਰਦੁਆਰਾ ਬਾਬਾ ਕਾਹਨ ਦਾਸ ਕਮੇਟੀ, ਕਬੱਡੀ ਖਿਡਾਰੀ ਜਤਿੰਦਰ ਸਿੰਘ ਤੋਚੀ, ਆਪ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ, ਗੁਰਦਾਵਰ ਸਿੰਘ ਖ਼ਾਲਸਾ ਜੱਲੋਵਾਲ, ਬਲਕਾਰ ਸਿੰਘ ਲਾਲਕਾ, ਹਰਵਿੰਦਰ ਸਿੰਘ ਸੰਘਾ, ਸਰਬਣ ਸਿੰਘ ਸੰਘਾ, ਸੁਲੱਖਣ ਸਿੰਘ ਬਿੱਲੂ ਸ਼ਹਿਰੀਆ, ਸੰਜੀਵ ਕੌਂਡਲ, ਵਿਜੇ ਅਰੋੜਾ ਆਦਿ ਸੰਗਤਾਂ 'ਚ ਹਾਜ਼ਰ ਸਨ |
ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਗੁਰੂ ਰਵਿਦਾਸ ਦੇ 646ਵੇਂ ਜਨਮ ਦਿਵਸ ਦੇ ਸਬੰਧ ਵਿਚ ਪਿੰਡ ਜਗਪਾਲਪੁਰ ਦੇ ਚੜ੍ਹਦੇ ਪਾਸੇ ਸਥਿਤ ਗੁਰਦਵਾਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਤੋਂ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਜੋ ਪਿੰਡ ਦੀ ਪਰਿਕਰਮਾ ਕਰਦਾ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰੂ ਘਰ ਵਿਖੇ ਸਮਾਪਤ ਹੋਇਆ | ਇਸ ਮੌਕੇ ਸਿਰਮੌਰ ਢਾਡੀ ਗਿਆਨੀ ਸੂਬਾ ਸਿੰਘ ਸਾਗਰ ਜੰਡਿਆਲੇ ਵਾਲੀਆਂ ਬੀਬੀਆਂ ਨੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਇਸ ਉਪਰੰਤ ਦੂਸਰੇ ਦਿਨ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਉਪਰੰਤ ਰਾਗੀ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦਾਵਰ ਬੰਗੜ ਤੇ ਯੂਨਾਈਟਿਡ ਸੈੱਲਫ਼ ਹੈਲਪ ਗਰੁੱਪ ਦੇ ਪ੍ਰਧਾਨ ਚਰਨਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਹਰ ਇਨਸਾਨ ਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਮਾਜ ਵਿਚੋਂ ਜਾਤ-ਪਾਤ ਦੇ ਵਖਰੇਵੇਂ ਖ਼ਤਮ ਕਰਨ ਦੇ ਯਤਨ ਕੀਤੇ ਜਾਣ | ਉਨ੍ਹਾਂ ਕਿਹਾ ਕੇ ਇਹੋ ਜਿਹੇ ਕਾਰਜ ਕਰਨ ਵਿਚ ਸਾਡੇ ਵਿਦੇਸ਼ ਵਾਲੇ ਪ੍ਰਵਾਸੀ ਵੀਰ ਸਾਨੂੰ ਵਿਸ਼ੇਸ਼ ਸਹਿਯੋਗ ਦੇ ਰਹੇ ਹਨ | ਇਸ ਮੌਕੇ ਸਟੇਜ਼ ਸਕੱਤਰ ਦੀ ਸੇਵਾ ਕਰਨੈਲ ਬੰਗੜ, ਲਖਵੀਰ ਚੌਧਰੀ ਤੇ ਮਨੋਹਰ ਲਾਲ ਬੰਗੜ ਨੇ ਨਿਭਾਈ | ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਅਵਤਾਰ ਤਾਰੀ, ਚੰਦਰ, ਪ੍ਰੀਤਮ ਦਾਸ, ਚਮਨ ਲਾਲ ਮਿਸਤਰੀ, ਗੁਰਨਾਮ ਦਾਸ, ਰਸ਼ਪਾਲ ਪਾਲੀ, ਉਂਕਾਰ ਸਿੰਘ, ਅਵਤਾਰ ਚੰਦ, ਪਰਮਜੀਤ ਪੰਮਾ, ਹਰਨੇਕ ਸਿੰਘ ਬਿੱਲਾ, ਮਨਜੀਤ ਸਿੰਘ ਲੰਬੜਦਾਰ ਆਦਿ ਹਾਜ਼ਰ ਸਨ |

ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਤੇ ਇਕ ਔਰਤ ਕੋਲੋਂ ਇਕ ਮੋਬਾਈਲ ਫ਼ੋਨ, ਢਾਈ ਗ੍ਰਾਮ ਗਾਂਜਾ ਤੇ ਹੋਰ ਸਾਮਾਨ ਬਰਾਮਦ

ਕਪੂਰਥਲਾ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਕਪੂਰਥਲਾ ਦੀ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਹਵਾਲਾਤੀਆਂ ਤੇ ਇਕ ਅਣਪਛਾਤੇ ਵਿਅਕਤੀ ਤੇ ਮੁਲਾਕਾਤ ਕਰਨ ਆਈ ਇਕ ਔਰਤ ਕੋਲੋਂ ਇਕ ਮੋਬਾਈਲ, ਢਾਈ ਗ੍ਰਾਮ ਗਾਂਜਾ, ਏਅਰਪੌਡ, ਏਅਰਟੈੱਲ ਕੰਪਨੀ ਦੀ ...

ਪੂਰੀ ਖ਼ਬਰ »

ਚੋਰਾਂ ਨੇ ਇਲੈਕਟਿ੍ਕ ਸਟੋਰ ਨੂੰ ਬਣਾਇਆ ਨਿਸ਼ਾਨਾ

ਫਗਵਾੜਾ, 7 ਫਰਵਰੀ (ਹਰਜੋਤ ਸਿੰਘ ਚਾਨਾ)- ਸ਼ਹਿਰ 'ਚ ਚੋਰੀ ਤੇ ਲੁੱਟ ਦੀਆਂ ਘਟਨਾਵਾਂ ਦਿਨੋਂ ਦਿਨ ਵਧ ਰਹੀਆਂ ਹਨ | ਬੀਤੀ ਰਾਤ ਚੋਰਾਂ ਵੱਲੋਂ ਇੱਥੋਂ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਇੱਕ ਇਲੈਕਟਿ੍ਕ ਸਟੋਰ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਸਾਮਾਨ ਚੋਰੀ ਕਰਕੇ ਲੈ ਜਾਣ ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚੋਂ ਲੱਖਾਂ ਦਾ ਸਾਮਾਨ ਕੀਤਾ ਚੋਰੀ

ਫਗਵਾੜਾ, 7 ਫਰਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਨਿਊ ਮਨਸਾ ਦੇਵੀ ਨਗਰ ਵਿਖੇ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੋਹਣ ਲਾਲ ਵਾਸੀ 21 ਨੰਬਰ ਗਲੀ ਮਨਸਾ ...

ਪੂਰੀ ਖ਼ਬਰ »

ਦਿੱਲੀ-ਕਟੜਾ ਹਾਈਵੇਅ ਐਕਸਪੈੱ੍ਰਸ ਲਈ 75 ਪ੍ਰਤੀਸ਼ਤ ਜ਼ਮੀਨ ਐਕਵਾਇਰ ਕੀਤੀ ਗਈ-ਐਸ.ਡੀ.ਐਮ. ਸੰਜੀਵ ਸ਼ਰਮਾ

ਭੁਲੱਥ, 7 ਫਰਵਰੀ (ਮੇਹਰ ਚੰਦ ਸਿੱਧੂ)-ਦਿੱਲੀ-ਕਟੜਾ ਐਕਸਪੈੱ੍ਰਸ ਹਾਈਵੇਅ ਦੀ ਸਬ-ਡਿਵੀਜ਼ਨ ਭੁਲੱਥ 'ਚ ਪੈਂਦੇ ਕਿਸਾਨਾਂ ਦੀ 75 ਫ਼ੀਸਦੀ ਜ਼ਮੀਨ ਐਕਵਾਇਰ ਕਰਕੇ ਕਬਜ਼ੇ ਵਿਚ ਲੈ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ਮੀਨ ...

ਪੂਰੀ ਖ਼ਬਰ »

ਵੈਸਟਰਨ ਯੂਨੀਅਨ ਵਾਲੇ ਤੋਂ 14 ਲੱਖ ਰੁਪਏ ਖੋਹਣ ਦੇ ਮਾਮਲੇ 'ਚ ਕੇਸ ਦਰਜ

ਬੇਗੋਵਾਲ, 6 ਫਰਵਰੀ (ਸੁਖਜਿੰਦਰ ਸਿੰਘ)-ਬੀਤੇ ਦਿਨੀਂ ਬੇਗੋਵਾਲ-ਟਾਂਡਾ ਰੋਡ 'ਤੇ ਵੈਸਟਰਨ ਯੂਨੀਅਨ ਦਾ ਕੰਮ ਕਰਨ ਵਾਲੇ ਵਿਅਕਤੀ ਪਾਸੋਂ ਦੋ ਹਥਿਆਰਬੰਦ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ 'ਤੇ 14 ਲੱਖ ਰੁਪਏ ਖੋਹਣ ਦੇ ਮਾਮਲੇ ਵਿਚ ਬੇਗੋਵਾਲ ਪੁਲਿਸ ਨੇ ਘਟਨਾ ਤੋਂ ਚੌਥੇ ...

ਪੂਰੀ ਖ਼ਬਰ »

ਪਸ਼ੂ ਪਾਲਕ ਕਿਸਾਨ ਕਰੈਡਿਟ ਕਾਰਡ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ-ਡਾ. ਜੀ.ਐਸ. ਬੇਦੀ

ਕਪੂਰਥਲਾ, 7 ਫਰਵਰੀ (ਵਿ. ਪ੍ਰ.)-ਪਸ਼ੂ ਪਾਲਣ ਵਿਭਾਗ ਨਾਲ ਸਬੰਧਿਤ ਵੈਟਰਨਰੀ ਅਫ਼ਸਰਾਂ, ਵੈਟਰਨਰੀ ਇੰਸਪੈਕਟਰਾਂ ਤੇ ਵੈਟਰਨਰੀ ਸਰਵਿਸ ਪ੍ਰੋਵਾਈਡਰਾਂ ਦੀ ਇਕ ਮੀਟਿੰਗ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਜੀ.ਐਸ. ਬੇਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਭਾਗ ਦੇ ...

ਪੂਰੀ ਖ਼ਬਰ »

ਜਲੰਧਰ ਦੇ ਚਾਰ ਸਕੂਲਾਂ ਦੇ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨੇ ਕੀਤਾ ਪੀ.ਟੀ.ਯੂ. ਕੈਂਪਸ ਦਾ ਦੌਰਾ

ਕਪੂਰਥਲਾ, 7 ਫਰਵਰੀ (ਅਮਰਜੀਤ ਕੋਮਲ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਣਿਤ ਤੇ ਸਾਇੰਸ ਵਿਸ਼ੇ ਵੱਲ ਉਤਸ਼ਾਹਿਤ ਕਰਨ, ਕੈਰੀਅਰ ਬਣਾਉਣ ਤੇ ਤਕਨੀਕੀ ਸਿੱਖਿਆ ਵਿਚ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਜਾਨਣ ਦੇ ਮਨੋਰਥ ਨਾਲ ਅੱਜ ਜਲੰਧਰ ਜ਼ਿਲ੍ਹੇ ਦੇ ਨਹਿਰੂ ...

ਪੂਰੀ ਖ਼ਬਰ »

ਕਮਰਾਏ ਵਾਸੀ ਸੜਕ ਦੇ ਅਧੂਰੇ ਪਏ ਕੰਮ ਤੋਂ ਡਾਹਢੇ ਪ੍ਰੇਸ਼ਾਨ

ਭੁਲੱਥ, 7 ਫਰਵਰੀ (ਮੇਹਰ ਚੰਦ ਸਿੱਧੂ)-ਮੁਹੱਲਾ ਕਮਰਾਏ ਭੋਗਪੁਰ ਰੋਡ, ਭੁਲੱਥ ਵਿਖੇ ਲੋਕਾਂ ਵਲੋਂ ਇਕੱਤਰ ਹੋ ਕੇ ਮੌਜੂਦਾ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਕਾਫ਼ੀ ਸਮੇਂ ਤੋਂ ਭੁਲੱਥ ਤੋਂ ਕਮਰਾਏ ਸੜਕ ਦਾ ਕੰਮ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 7 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾ ਵਿਚ ...

ਪੂਰੀ ਖ਼ਬਰ »

ਐਮ.ਜੀ.ਐਨ. ਪਬਲਿਕ ਸਕੂਲ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਸੰਬੰਧੀ ਸਮਾਗਮ

ਕਪੂਰਥਲਾ, 7 ਫਰਵਰੀ (ਅਮਰਜੀਤ ਕੋਮਲ)-ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ | 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕਰਵਾਏ ਗਏ ਸਮਾਗਮ ਦੇ ਆਰੰਭ ਵਿਚ 12ਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਨੌਜਵਾਨ ਪੀੜ੍ਹੀ ਨਸ਼ਿਆਂ ਦਾ ਤਿਆਗ ਕਰੇ-ਧਾਲੀਵਾਲ

ਫਗਵਾੜਾ, 7 ਫਰਵਰੀ (ਹਰਜੋਤ ਸਿੰਘ ਚਾਨਾ)-ਬਾਬਾ ਮਸਤ ਬਾਬਾ ਰਾਜਵਿੰਦਰ ਸ਼ਾਹ ਦੀ 35ਵੀਂ ਬਰਸੀ ਮੌਕੇ ਪਿੰਡ ਪੰਡਵਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਮਾਗਮ ਦੇ ਦੂਸਰੇ ਦਿਨ ਛਿੰਝ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ 'ਚ ਪੰਜਾਬ ਭਰ ਦੇ ਨਾਮਵਰ ਪਹਿਲਵਾਨਾਂ ਨੇ ਜ਼ੋਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮੀਟਿੰਗ ਹੋਈ

ਬੇਗੋਵਾਲ, 7 ਫਰਵਰੀ (ਸੁਖਜਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮੀਟਿੰਗ ਇੱਥੇ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਅਕਬਰਪੁਰ ਦੀ ਪ੍ਰਧਾਨਗੀ ਹੋਈ ਜਿਸ ਵਿਚ ਮਨੁੱਖਤਾ ਦੇ ਭਲੇ ਲਈ ਨੇਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ ਅਹਿਮ ਫ਼ੈਸਲੇ ...

ਪੂਰੀ ਖ਼ਬਰ »

ਬਾਬਾ ਫ਼ਤਹਿ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਫਗਵਾੜਾ, 7 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਰਜਿ: ਫਗਵਾੜਾ ਦੀ ਮੀਟਿੰਗ ਸੁਖਚੈਨਆਣਾ ਸਾਹਿਬ ਰੋਡ ਸਥਿਤ ਸੁਸਾਇਟੀ ਦੇ ਦਫ਼ਤਰ ਵਿਖੇ ਹੋਈ | ਸੁਸਾਇਟੀ ਦੇ ਚੇਅਰਮੈਨ ਮੇਜਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਤੇ ਟੂਰਨਾਮੈਂਟ ਲਈ ਸੰਗਤਾਂ 'ਚ ਭਾਰੀ ਉਤਸ਼ਾਹ-ਖ਼ਾਲਸਾ ਬ੍ਰਦਰਜ਼

ਸੁਲਤਾਨਪੁਰ ਲੋਧੀ, 7 ਫਰਵਰੀ (ਨਰੇਸ਼ ਹੈਪੀ, ਥਿੰਦ)-ਖ਼ਾਲਸਾ ਮਾਰਬਲ ਦੇ ਐਮ.ਡੀ. ਜਥੇ: ਪਰਮਿੰਦਰ ਸਿੰਘ ਖ਼ਾਲਸਾ ਤੇ ਐਮ.ਡੀ. ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ 'ਚ 10 ਫਰਵਰੀ ਨੂੰ ਹੋਣ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ, ਅੱਖਰ ਮੰਚ ਤੇ ਨਗਰ ਪੰਚਾਇਤ ਵਲੋਂ ਲੇਖਕ ਡਾ: ਸਰਦੂਲ ਸਿੰਘ ਔਜਲਾ ਦਾ ਸਨਮਾਨ

ਕਪੂਰਥਲਾ, 7 ਫਰਵਰੀ (ਅਮਰਜੀਤ ਕੋਮਲ)-ਪਿੰਡ ਸੰਗੋਜਲਾ ਦੇ ਪ੍ਰਵਾਸੀ ਭਾਰਤੀਆਂ ਤੇ ਨਗਰ ਪੰਚਾਇਤ ਵਲੋਂ ਅੱਖਰ ਮੰਚ ਦੇ ਸਹਿਯੋਗ ਨਾਲ ਉੱਘੇ ਲੇਖਕ ਡਾ: ਸਰਦੂਲ ਸਿੰਘ ਔਜਲਾ ਦੇ ਸਨਮਾਨ ਵਿਚ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਰਤਨ ਸਿੰਘ ਸੰਧੂ ਨੇ ਕੀਤੀ ਤੇ ਮੁੱਖ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਨੀਅਤ ਸਾਫ਼ ਨਹੀਂ-ਰਾਜੂ ਢਿੱਲੋਂ

ਸੁਲਤਾਨਪੁਰ ਲੋਧੀ, 7 ਫਰਵਰੀ (ਨਰੇਸ਼ ਹੈਪੀ, ਥਿੰਦ)-ਮਾਰਕਫੈੱਡ ਦੇ ਡਾਇਰੈਕਟਰ ਸਰਪੰਚ ਗੁਰਮੇਜ ਸਿੰਘ ਰਾਜੂ ਢਿੱਲੋਂ ਡੇਰਾ ਸੈਯਦਾਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਤੇ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਲੋਕ ਨਿਰਮਾਣ ਵਿਭਾਗ ਵਲੋਂ ਮੰਗਾਂ ਸੰਬੰਧੀ ਸੂਬਾ ਪੱਧਰੀ ਮੀਟਿੰਗ

ਫਗਵਾੜਾ, 7 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਪੰਜਾਬ ਵਿਚ ਕੰਮ ਕਰ ਰਹੇ ਜੂਨੀਅਰ/ਸਹਾਇਕ ਇੰਜੀਨੀਅਰਜ਼, ਉਪ ਮੰਡਲ ਇੰਜੀਨੀਅਰਜ਼, ਕਾਰਜਕਾਰੀ ਇੰਜੀਨੀਅਰਜ਼ (ਜੇ.ਈ. ਕਾਡਰ ਤੋਂ ਪਦ ਉੱਨਤ) ਦੀ ਪ੍ਰਤੀਨਿਧ ਜਥੇਬੰਦੀ ਵਲੋਂ ਸੂਬਾ ...

ਪੂਰੀ ਖ਼ਬਰ »

ਮਿੱਠੜਾ ਕਾਲਜ 'ਚ ਕੋਨਾ-ਕੋਨਾ ਸਿੱਖਿਆ ਪ੍ਰੋਗਰਾਮ ਤਹਿਤ ਦੋ ਰੋਜ਼ਾ ਵਰਕਸ਼ਾਪ ਕਰਵਾਈ

ਕਪੂਰਥਲਾ, 7 ਫਰਵਰੀ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਦੋ ਰੋਜ਼ਾ ਨੈਸ਼ਨਲ ਇੰਸਟੀਚਿਊਟ ਆਫ਼ ਸਕਿਉਰਿਟੀ ਮਾਰਕੀਟ ਅਤੇ ਸਕਿਉਰਿਟੀ ਐਕਸਚੇਂਜ ਬੋਰਡ ਆਫ਼ ਇੰਡੀਆ ਵਲੋਂ ਕੋਟਕ ਮਹਿੰਦਰਾ ਬੈਂਕ ਦੇ ਸਹਿਯੋਗ ਨਾਲ ਕੋਨਾ ਕੋਨਾ ਸਿੱਖਿਆ ਪ੍ਰੋਗਰਾਮ ...

ਪੂਰੀ ਖ਼ਬਰ »

ਲੋਕਾਂ ਨਾਲ ਜੁੜੀਆਂ ਯੋਜਨਾਵਾਂ ਦੀ ਸਬਸਿਡੀ ਘਟਾ ਕੇ ਕੇਂਦਰ ਦੀ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਦੀ ਸਾਜਿਸ਼-ਅਕਾਲੀ ਆਗੂ

ਡਡਵਿੰਡੀ, 7 ਫਰਵਰੀ (ਦਿਲਬਾਗ ਸਿੰਘ ਝੰਡ)-ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੇਸ਼ ਕੀਤੇ ਗਏ ਬਜਟ ਦੌਰਾਨ ਸਿੱਧੀਆਂ ਲੋਕਾਂ ਨਾਲ ਜੁੜੀਆਂ ਹੋਈਆਂ ਯੋਜਨਾਵਾਂ ਦੀ ਸਬਸਿਡੀ ਘਟਾ ਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਦੀ ਸੋਚੀ ਸਮਝੀ ਸਾਜ਼ਿਸ਼ ਹੈ | ਇਹ ...

ਪੂਰੀ ਖ਼ਬਰ »

ਜਰਮਨੀ ਦਾਸ ਪਾਰਕ ਵੈੱਲਫੇਅਰ ਸੁਸਾਇਟੀ ਨੇ ਨਾਜਾਇਜ਼ ਕਬਜ਼ੇ ਸੰਬੰਧੀ ਦਿੱਤਾ ਮੰਗ ਪੱਤਰ

ਕਪੂਰਥਲਾ, 7 ਫਰਵਰੀ (ਅਮਨਜੋਤ ਸਿੰਘ ਵਾਲੀਆ)-ਜਰਮਨੀ ਦਾਸ ਪਾਰਕ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਮ ਮੂਰਤੀ ਦੀ ਅਗਵਾਈ ਹੇਠ ਬੈਂਕ ਵਲੋਂ ਕਲੋਨੀ ਵਿਚ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਨਗਰ ਨਿਗਮ ਦੇ ਸਕੱਤਰ ਸੁਸ਼ਾਂਤ ਭਾਟੀਆ ਨੂੰ ਇਕ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਨਡਾਲਾ ਕਾਲਜ ਦਾ 53ਵਾਂ ਸਾਲਾਨਾ ਖੇਡ ਸਮਾਗਮ ਸੰਪੰਨ

ਨਡਾਲਾ, 7 ਫਰਵਰੀ (ਮਨਜਿੰਦਰ ਸਿੰਘ ਮਾਨ)-ਸੰਤ ਰੌਸ਼ਨ ਸਿੰਘ ਡੇਰਾ ਮਕਸੂਦਪੁਰ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ 53ਵਾਂ ਸਾਲਾਨਾ ਖੇਡ ਸਮਾਗਮ ਕਾਲਜ ਅਤੇ ਕਾਲਜੀਏਟ ਸਕੂਲ ਵਲੋਂ ਸਾਂਝੇ ਤੌਰ 'ਤੇ ਮਨਾਇਆ ਗਿਆ, ਦਾ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਬੰਦ ਨਾ ਹੋਇਆ ਤਾਂ 25 ਫਰਵਰੀ ਤੋਂ ਬਾਅਦ ਧਰਨਾ ਦਿੱਤਾ ਜਾਵੇਗਾ-ਸੁਰਜੀਤ ਸਿੰਘ, ਅਵਤਾਰ ਸਿੰਘ

ਕਪੂਰਥਲਾ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਆਜ਼ਾਦ ਲੋਕ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਸਾਬਕਾ ਕੌਂਸਲਰ ਅਵਤਾਰ ਸਿੰਘ ਤੇ ਮੁਹੱਲਾ ਅਜੀਤ ਨਗਰ ਦੇ ਹੋਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਜੀਤ ਨਗਰ ਵਿਚ ਪਿਛਲੇ ਲੰਮੇ ਅਰਸੇ ਤੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਕਪੂਰਥਲਾ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਪਿੰਡ ਨਿਜ਼ਾਮਪੁਰ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਤੇ ਪੂਰਨਮਾਸ਼ੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਸੂਬੇਦਾਰ ਮੇਜਰ ਦਰਸ਼ਨ ਸਿੰਘ ਅਟਵਾਲ ਦਾ ਅੰਤਿਮ ਸੰਸਕਾਰ

ਆਦਮਪੁਰ, 7 ਫਰਵਰੀ (ਹਰਪ੍ਰੀਤ ਸਿੰਘ)-ਹਲਕਾ ਆਦਮਪੁਰ ਦੇ ਪਿੰਡ ਖੁਰਦਪੁਰ ਵਿਖੇ ਬੀਤੇ ਦਿਨੀਂ ਸੂਬੇਦਾਰ ਮੇਜਰ ਦਰਸ਼ਨ ਸਿੰਘ ਅਟਵਾਲ 101 ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅਟਵਾਲ ਚੈਰੀਟੇਬਲ ਮੋਰਚਰੀ ਖੁਰਦਪੁਰ ਆਦਮਪੁਰ ਵਿਖੇ ਸਸਕਾਰ ਕੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਦੁਆਰਾ ਸ਼ਹੀਦ ਬਾਬਾ ਮਤੀ ਵਿਖੇ ਹੋਏ ਨਤਮਸਤਕ

ਡਰੋਲੀ ਕਲਾਂ, 7 ਫਰਵਰੀ (ਸੰਤੋਖ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਥਾਨਕ ਪਿੰਡ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਵਿਖੇ ਮੱਥਾ ਟੇਕਣ ਪੁੱਜੇ | ਉਨ੍ਹਾਂ ਕੁਝ ਸਮਾਂ ਗੁਰਬਾਣੀ ਪਾਠ ਸਰਵਣ ਕੀਤਾ | ਉਪਰੰਤ ਉਨ੍ਹਾਂ ਕਿਹਾ ਕਿ ਉਹ ਸ਼ਹੀਦਾਂ ਦੀ ...

ਪੂਰੀ ਖ਼ਬਰ »

ਟਾਹਲੀ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਲੱਖਾਂ ਦੀ ਚੋਰੀ

ਕਰਤਾਰਪੁਰ, 7 ਫਰਵਰੀ (ਜਨਕ ਰਾਜ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਟਾਹਲੀ ਸਾਹਿਬ ਵਿਖੇ ਬੀਤੇ ਦਿਨ ਚੋਰਾਂ ਵਲੋਂ ਚੋਰੀ ਕਰਦੇ ਹੋਏ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ | ਪਿੰ੍ਰਸੀਪਲ ਪੂਨਮ ਨੇ ਦੱਸਿਆ ਕਿ ਚੋਰਾਂ ਵਲੋਂ ਸਰਕਾਰੀ ਰਿਕਾਰਡ ਰਜਿਸਟਰਾਂ ਨਾਲ ਛੇੜਛਾੜ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਇਆ ਲੰਗਰ

ਕਰਤਾਰਪੁਰ, 7 ਫਰਵਰੀ (ਜਨਕ ਰਾਜ ਗਿੱਲ)-ਅੰਬੇਡਕਰ ਰੋਡ ਵਿਖੇ ਸਥਿਤ ਬਿੱਲਾ ਆਟੋ ਵਰਕਸ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਨਮੁੱਖ ਸਰਬੱਤ ਭਲੇ ਦੀ ਅਰਦਾਸ ਕਰਨ ਉਪਰੰਤ ਕੜੀ ਚੌਲ ਦਾ ਲੰਗਰ ਦਾ ਲਗਾਇਆ ਗਿਆ, ਜਿਥੇ ਮੌਕੇ ਅੰਮਿ੍ਤ ...

ਪੂਰੀ ਖ਼ਬਰ »

ਚੱਕ ਸਾਹਬੂ ਵਿਖੇ ਜਨਮ ਦਿਹਾੜਾ ਮਨਾਇਆ

ਅੱਪਰਾ, 7 ਫਰਵਰੀ (ਦਲਵਿੰਦਰ ਸਿੰਘ ਅੱਪਰਾ)-ਨਜ਼ਦੀਕੀ ਪਿੰਡ ਚੱਕ ਸਾਹਬੂ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਏ ਗਏ | ਸ੍ਰੀ ਅਖੰਡ ...

ਪੂਰੀ ਖ਼ਬਰ »

ਵਾਈ. ਐਫ਼. ਸੀ. ਵਿਖੇ ਖੇਲੋ ਇੰਡੀਆ ਅੰਡਰ-17 ਵੂਮੈਨ ਲੀਗ ਦੀ ਸਮਾਪਤੀ

ਗੁਰਾਇਆ, 7 ਫ਼ਰਵਰੀ (ਚਰਨਜੀਤ ਸਿੰਘ ਦੁਸਾਂਝ)-ਆਜ਼ਾਦੀ ਦਾ ਮਹਾਂ ਅੰਮਿ੍ਤ ਉਤਸਵ ਤਹਿਤ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ, ਸਾਈ ਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਉਮਰ ਵਰਗ 17 ਸਾਲ ਲੜਕੀਆਂ ਦੀ ਫੁੱਟਬਾਲ ਲੀਗ ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX