ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਬਹਿਰਾਮ, 8 ਫਰਵਰੀ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਨਜ਼ਦੀਕੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵਿਜ਼ਟ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਸਬੰਧੀ ਬਲਾਕ ਨੋਡਲ ਅਫਸਰ ਬੰਗਾ ਹੈੱਡਮਾਸਟਰ ਅਮਨਪ੍ਰੀਤ ਸਿੰਘ ਜੌਹਰ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਬੰਗਾ ਬਲਾਕ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਦੀ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਵਿਜ਼ਟ ਕਰਵਾਈ ਜਾ ਸਕੇ | ਇਸ ਮੁਹਿੰਮ ਦੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਗੁਣਾਚੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਖਾਨਾ ਦੇ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀ ਪਹੁੰਚੇ | ਇਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੀਆਂ ਵੱਖ-ਵੱਖ ਲੈਬਾਂ ਅਤੇ ਵਰਕਸ਼ਾਪਾਂ ਬਾਰੇ ਜਾਣਕਾਰੀ ਦਿੱਤੀ ਗਈ | ਕਾਲਜ ਦੇ ਪ੍ਰੋ. ਕੁਲਵਿੰਦਰ ਸਿੰਘ ਬੇਦੀ ਵਲੋਂ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਦੀ ਚੋਣ ਕਰਨ ਲਈ ਜ਼ਰੂਰੀ ਨੁਕਤਿਆਂ ਦੀ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਕਾਲਜ ਦੇ ਵੱਖ-ਵੱਖ ਕੋਰਸਾਂ ਬਾਰੇ ਜਿੱਥੇ ਜਾਣਕਾਰੀ ਦਿੱਤੀ ਗਈ, ਉੱਥੇ ਉਨ੍ਹਾਂ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ | ਪਿ੍ੰ. ਐਚ. ਡੀ. ਸੇਖੜੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਕਾਲਜ ਸ਼ਹੀਦ ਭਗਤ ਸਿੰਘ ਨਗਰ ਦਾ ਇਕੋ-ਇਕ ਸਰਕਾਰੀ ਬਹੁਤਕਨੀਕੀ ਕਾਲਜ ਹੈ, ਜਿਸ ਵਿਚ ਪੰਜਾਬ ਸਰਕਾਰ ਦੀਆਂ ਸਕੀਮਾਂ ਤਹਿਤ ਬਹੁਤ ਹੀ ਘੱਟ ਫੀਸਾਂ ਨਾਲ ਤਿੰਨ ਸਾਲਾ ਮਕੈਨੀਕਲ ਇੰਜੀਨੀਅਰਿੰਗ ਅਤੇ ਤਿੰਨ ਸਾਲਾ ਕੰਪਿਊਟਰ ਇੰਜੀਨੀਅਰਿੰਗ ਦਾ ਡਿਪਲੋਮਾ ਕਰਵਾਇਆ ਜਾਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਕਾਲਜ ਤੋਂ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਉੱਜਵਲ ਭਵਿੱਖ ਬਣਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਪਿ੍ੰ. ਐਚ. ਡੀ. ਸੇਖੜੀ, ਪ੍ਰੋ. ਕੁਲਵਿੰਦਰ ਸਿੰਘ ਬੇਦੀ, ਸਤਨਾਮ ਸਿੰਘ, ਮਮਤਾ ਗਰਗ, ਅਵਤਾਰ ਸਿੰਘ ਡੀ.ਪੀ.ਈ. ਗੁਣਾਚੌਰ, ਰਵੀਨਾ ਇੰਗਲਿਸ਼ ਮਿਸਟੈੱ੍ਰਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਖਾਨਾ ਆਦਿ ਹਾਜ਼ਰ ਸਨ |

ਵੱਖ-ਵੱਖ ਥਾਣਿਆਂ 'ਚ 40 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਗਿ੍ਫ਼ਤਾਰ

ਨਵਾਂਸ਼ਹਿਰ, 8 ਫਰਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ 3 ਕਥਿਤ ਦੋਸ਼ੀਆਂ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਕੇ ...

ਪੂਰੀ ਖ਼ਬਰ »

ਤਿ੍ਪੁਰਾ 'ਚ ਵੋਟਾਂ ਨਿਰਪੱਖ ਤੇ ਸੰਵਿਧਾਨਿਕ ਤਰੀਕੇ ਨਾਲ ਹੋਣ-ਨੂਰਪੁਰੀ

ਬੰਗਾ, 8 ਫਰਵਰੀ (ਕਰਮ ਲਧਾਣਾ) - ਤਿ੍ਪੁਰਾ ਵਿਖੇ 16 ਫਰਵਰੀ 2023 ਨੂੰ ਚੋਣਾਂ ਹੋ ਰਹੀਆਂ ਹਨ | ਪਿਛਲੇ ਸਮੇਂ ਦੌਰਾਨ ਰਾਜ ਅੰਦਰ ਚੋਣਾਂ ਗ਼ਲਤ ਤਰੀਕੇ ਨਾਲ ਹੁੰਦੀਆਂ ਰਹੀਆਂ ਹਨ | ਉਥੋਂ ਦੀ ਬੀ. ਜੇ. ਪੀ ਪਾਰਟੀ ਤੇ ਉਸਦੀਆਂ ਸਹਿਯੋਗੀ ਪਾਰਟੀਆਂ ਖੱਬੀਆਂ ਧਿਰਾਂ ਦੇ ਵਰਕਰਾਂ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵਲੋਂ ਪ੍ਰਾਜੈਕਟ ਦਾ ਕੀਤਾ ਨਿਰੀਖਣ

ਸੜੋਆ, 8 ਫਰਵਰੀ (ਨਾਨੋਵਾਲੀਆ)-ਕੰਢੀ ਖੇਤਰ ਵਿਚ ਸਿੰਚਾਈ ਸਹੂਲਤਾਂ ਦੀ ਕਮੀ ਨੂੰ ਦੂਰ ਕਰਨ ਲਈ ਆਰੰਭੇ ਪਾ੍ਰਜੈਕਟ ਦਾ ਨਿਰੀਖਣ ਕਰਨ ਲਈ ਅੱਜ ਪੰਜਾਬ ਜਲ ਸਰੋਤ ਵਿਭਾਗ ਦੀ ਟੀਮ ਵਲੋਂ ਇੰਜ: ਰਮਨਪ੍ਰੀਤ ਐੱਸ. ਡੀ. ਓ. ਦੀ ਅਗਵਾਈ ਵਿਚ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਦਾ ਠੋਸ ਹੱਲ ਕੱਢਣ ਦੀ ਮੰਗ

ਉਸਮਾਨਪੁਰ, 8 ਫਰਵਰੀ (ਸੰਦੀਪ ਮਝੂਰ)-ਪਿੰਡ ਚਾਹੜ੍ਹਮਜਾਰਾ ਵਿਖੇ ਗੰਦੇ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਸਮਾਨਪੁਰ-ਚਕਲੀ ਸੁਜਾਇਤ ਸੜਕ 'ਤੇ ਉਕਤ ਪਾਣੀ ਨੇ ਬਰਸਾਤ ...

ਪੂਰੀ ਖ਼ਬਰ »

ਮਾਹਿਲ ਗਹਿਲਾਂ ਵਿਖੇ ਲਗਾਏ 18ਵੇਂ ਮੁਫ਼ਤ ਅੱਖਾਂ ਅਤੇ ਮੈਡੀਕਲ ਜਾਂਚ ਕੈਂਪ ਦਾ 200 ਮਰੀਜ਼ਾਂ ਨੂੰ ਲਿਆ ਲਾਭ

ਬੰਗਾ, 8 ਫਰਵਰੀ (ਕਰਮ ਲਧਾਣਾ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧਕ ਮੈਂਬਰ ਅਤੇ ਰਾਮ ਲੀਲਾ ਵੈੱਲਫੇਅਰ ਕਮੇਟੀ ਪਿੰਡ ਮਾਹਿਲ ਗਾਹਿਲਾਂ ਦੇ ਚੇਅਰਮੈਨ ਦਰਸ਼ਨ ਸਿੰਘ ਮਾਹਿਲ ਵੱਲੋਂ ਸਮੂਹ ਮਾਹਿਲ ਪਰਿਵਾਰ ਅਤੇ ਗੁਰੂ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਖ਼ੋਜਾ ਜਨਤਕ ਰੇਤ ਖੱਡ ਦਾ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਜਾਇਜ਼ਾ

ਨਵਾਂਸ਼ਹਿਰ, 8 ਫਰਵਰੀ (ਅਜੀਤ ਬਿਊਰੋ) - ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖੋਜਾ ਪਿੰਡ ਵਿਖੇ ਜਨਤਕ ਰੇਤ ਖਾਣ ਦਾ ਜਾਇਜ਼ਾ ਲੈਣ ਪੁੱਜੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਰੇਤ ਖਾਣਾਂ ਤੋਂ 5.50 ਰੁਪਏ ਵਿਚ ਰੇਤਾ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਕਾਬੂ

ਕਾਠਗੜ੍ਹ, 8 ਫਰਵਰੀ (ਬਲਦੇਵ ਸਿੰਘ ਪਨੇਸਰ) - ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹੁਕਮਾਂ ਅਨੁਸਾਰ ਆਸਰੋਂ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਹਾਈਟੈਕ ਨਾਕਾ ਆਸਰੋਂ ਵਿਖੇ ...

ਪੂਰੀ ਖ਼ਬਰ »

ਐਡਵੋਕੇਟ ਵਿਸ਼ਾਲ ਸ਼ਰਮਾ ਲੀਗਲ ਸੈੱਲ ਪੰਜਾਬ ਦੇ ਚੇਅਰਮੈਨ ਨਿਯੁਕਤ

ਨਵਾਂਸ਼ਹਿਰ, 8 ਫਰਵਰੀ (ਜਸਬੀਰ ਸਿੰਘ ਨੂਰਪੁਰ) - ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਭਾਰਤ ਪੂਰੇ ਦੇਸ਼ ਅੰਦਰ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਆਸਾ ਸਿੰਘ ਅਜ਼ਾਦ ਕੌਮੀ ਪ੍ਰਧਾਨ ਨੇ ...

ਪੂਰੀ ਖ਼ਬਰ »

ਔੜ 'ਚ ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਦੇ ਸੰਬੰਧ 'ਚ ਸਮਾਗਮ

ਔੜ, 8 ਫਰਵਰੀ (ਜਰਨੈਲ ਸਿੰਘ ਖੁਰਦ)- ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਔੜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਭਰਪੂਰ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਧੀਪੁਰ 'ਚ ਸਮਾਗਮ

ਸਾਹਲੋਂ, 8 ਫਰਵਰੀ (ਜਰਨੈਲ ਸਿੰਘ ਨਿੱਘ੍ਹਾ) - ਪਿੰਡ ਲੋਧੀਪੁਰ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਰਾਤਰੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਈ ਪਲਵਿੰਦਰ ਸਿੰਘ ਕਾਹਲੋਂ ਵਾਲਿਆਂ ਦੇ ...

ਪੂਰੀ ਖ਼ਬਰ »

ਕਿਸਾਨ ਮੋਟਰਾਂ 'ਤੇ ਲਗਾਏ ਜਾ ਰਹੇ ਮੀਟਰਾਂ ਦਾ ਵਿਰੋਧ ਕਰਨ-ਰਟੈਂਡਾ

ਮੁਕੰਦਪੁਰ, 8 ਫਰਵਰੀ (ਅਮਰੀਕ ਸਿੰਘ ਢੀਂਡਸਾ) - ਪੰਜਾਬ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਭੋਲੇ-ਭਾਲੇ ਕਿਸਾਨਾਂ ਨੂੰ ਭਰਮਾ ਕੇ ਉਨ੍ਹਾਂ ਨੂੰ ਟਿਊਬਵੈੱਲ ਮੋਟਰਾਂ 'ਤੇ ਮੀਟਰ ਲਗਵਾਉਣ ਦਾ ਲਾਲਚ ਦਿੱਤਾ ਜਾ ਰਿਹਾ ਹੈ ਕਿ ਤੁਹਾਨੂੰ ਘੱਟ ਬਿਜਲੀ ਦੀ ਖਪਤ ਕਰਨ ਦੇ ਇਵਜ਼ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 15 ਤੋਂ

ਬੰਗਾ, 8 ਫਰਵਰੀ (ਕਰਮ ਲਧਾਣਾ)-ਇਸ ਸਬ ਡਵੀਜ਼ਨ ਦੇ ਪਿੰਡ ਪੱਦੀ ਮੱਠਵਾਲੀ ਵਿਖੇ ਇਸ ਸਾਲ ਦਾ ਦੂਜਾ ਫੁੱਟਬਾਲ ਟੂਰਨਾਮੈਂਟ 15 ਫਰਵਰੀ ਤੋਂ ਲੈ ਕੇ 19 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਰੋਜ਼ਾਨਾ ਅਜੀਤ ਜਲੰਧਰ ਦੇ ਬਾਨੀ ਸੰਪਾਦਕ ਸਵ. ਡਾ. ਸਾਧੂ ਸਿੰਘ ਹਮਦਰਦ ਜੀ ਦੇ ਨਾਮ 'ਤੇ ...

ਪੂਰੀ ਖ਼ਬਰ »

ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ 12 ਨੂੰ -ਡਾ. ਸੁਨੀਤਾ ਸ਼ਰਮਾ

ਬਲਾਚੌਰ, 8 ਫਰਵਰੀ (ਬਲਾਚੌਰੀਆ) - ਸੁਨੀਤਾ ਚੈਰੀਟੇਬਲ ਹਸਪਤਾਲ ਬਲਾਚੌਰ ਵਲੋਂ 7ਵਾਂ ਮੈਗਾ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ 12 ਫਰਵਰੀ ਨੂੰ ਸੁਨੀਤਾ ਚੈਰੀਟੇਬਲ ਹਸਪਤਾਲ ਮੰਢਿਆਣੀ ਰੋਡ ਬਲਾਚੌਰ ਵਿਖੇ ਲਗਾਇਆ ਜਾ ਰਿਹਾ ਹੈ | ਬੀੜ ਸੁਸਾਇਟੀ ਦੇ ਚੇਅਰਮੈਨ ਅਮਨ ਵਰਮਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਹਿਲਪੁਰ ਰੋਡ ਬਹਿਰਾਮ ਵਿਖੇ ਸਮਾਗਮ 11-12 ਨੂੰ

ਬਹਿਰਾਮ, 8 ਫਰਵਰੀ (ਨਛੱਤਰ ਸਿੰਘ ਬਹਿਰਾਮ)- ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ (ਰਜਿ.) ਮਾਹਿਲਪੁਰ ਰੋਡ ਬਹਿਰਾਮ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਨੂੰ ਸਮਰਪਿਤ 11-12 ਫਰਵਰੀ ਨੂੰ ਪ੍ਰੋਗਰਾਮ ਹੋਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਾਖ਼ਲਾ ਪ੍ਰੀਖਿਆ ਫਾਰਮ ਭਰਨ ਦੀ ਮਿਤੀ 'ਚ 15 ਤੱਕ ਵਾਧਾ

ਪੋਜੇਵਾਲ ਸਰਾਂ, 8 ਫਰਵਰੀ (ਨਵਾਂਗਰਾਈਾ) - ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2023-24 ਲਈ ਛੇਵੀਂ ਜਮਾਤ ਦੇ ਦਾਖਲੇ ਲਈ ਦਾਖਲਾ ਫਾਰਮ ਹੁਣ 15 ਫਰਵਰੀ ਤੱਕ ਭਰੇ ਜਾਣਗੇ | ਇਸ ਸਬੰਧੀ ਵਿਦਿਆਲਿਆ ਦੇ ਪਿ੍ੰ. ਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਉਹ ਵਿਦਿਆਰਥੀ ...

ਪੂਰੀ ਖ਼ਬਰ »

ਜੱਸੀ ਵਲੋਂ ਆਪਣੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਲੋਕ ਸੰਪਰਕ ਅਫ਼ਸਰ ਨੂੰ ਭੇਟ

ਨਵਾਂਸਹਿਰ, 8 ਫਰਵਰੀ (ਜਸਬੀਰ ਸਿੰਘ ਨੂਰਪੁਰ) - ਉੱਘੇ ਲੇਖਕ ਤੇ ਸਮਾਜ ਚਿੰਤਕ ਸੰਤੋਖ ਸਿੰਘ ਜੱਸੀ ਵਲੋਂ ਦੋ ਕਿਤਾਬਾਂ 'ਸੱਚ ਸਮੁੰਦਰ' ਤੇ 'ਬਾਬਾ ਸਾਹਿਬ ਯੂ. ਐਨ. ਓ ਤੱਕ' ਲੋਕ ਸੰਪਰਕ ਦਫ਼ਤਰ ਨਵਾਂਸ਼ਹਿਰ ਵਿਖੇ ਇੱਕ ਸੰਖੇਪ ਮਿਲਣੀ ਦੌਰਾਨ ਲੋਕ ਸੰਪਰਕ ਅਫ਼ਸਰ ਸ. ਰਵੀ ...

ਪੂਰੀ ਖ਼ਬਰ »

ਪਿੰਡ ਦੇ ਗੰਦੇ ਪਾਣੀ ਨਾਲ ਸੜਕ ਨੇ ਧਾਰਿਆ ਨਰਕ ਦਾ ਰੂਪ

ਮਜਾਰੀ/ਸਾਹਿਬਾ, 8 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਤੋਂ ਜਾਡਲੀ ਨੂੰ ਜਾਂਦੀ ਸੜਕ 'ਤੇ ਘੁੰਮ ਰਹੇ ਗੰਦੇ ਪਾਣੀ ਕਾਰਨ ਸੜਕ ਨੇ ਨਰਕ ਦਾ ਰੂਪ ਧਾਰਿਆ ਹੋਇਆ ਹੈ | ਪਿੰਡ ਦੇ ਉੱਤਰ ਦੀ ਬਾਹੀ ਦੇ ਲਹਿੰਦੇ ਪਾਸੇ ਦੇ ਘਰਾਂ ਦੇ ਪਾਣੀ ਦੀ ਨਿਕਾਸੀ ਦਾ ਸਹੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੀ ਚੋਣ, ਥਾਂਦੀ ਪ੍ਰਧਾਨ ਚੁਣੇ

ਨਵਾਂਸ਼ਹਿਰ, 8 ਫਰਵਰੀ (ਜਸਬੀਰ ਸਿੰਘ ਨੂਰਪੁਰ) - ਜਲ ਸਪਲਾਈ ਸੈਨੀਟੇਸ਼ਨ ਇੰਪ: ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਲ ਘਰ ਬਰਨਾਲਾ ਕਲਾਂ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸੋਨਾ ਅਤੇ ਜਨਰਲ ...

ਪੂਰੀ ਖ਼ਬਰ »

ਜੰਡਿਆਲਾ ਵਿਖੇ ਨਗਰ ਕੀਰਤਨ 12 ਨੂੰ

ਬਹਿਰਾਮ, 8 ਫਰਵਰੀ (ਨਛੱਤਰ ਸਿੰਘ ਬਹਿਰਾਮ) -ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੰਡਿਆਲਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਨਗਰ ਕੀਰਤਨ 12 ਫਰਵਰੀ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਢੰਡਵਾਲ ਪਰਿਵਾਰ ਵਲੋਂ ਸਮਾਜ ਭਲਾਈ ਮੰਚ ਨੂੰ ਡੇਢ ਲੱਖ ਦੀ ਰਾਸ਼ੀ ਦਾ ਯੋਗਦਾਨ

ਮੁਕੰਦਪੁਰ, 8 ਫਰਵਰੀ (ਅਮਰੀਕ ਸਿੰਘ ਢੀਂਡਸਾ) - ਦੋ ਦਹਾਕੇ ਤੋਂ ਵੀ ਜ਼ਿਆਦਾ ਪਹਿਲਾ ਤੋਂ ਲੋੜਵੰਦਾਂ ਦੀ ਸੇਵਾ ਲਈ ਨਿਰੰਤਰ ਕਾਰਜਸ਼ੀਲ ਸੰਸਥਾ ਬਾਬਾ ਰਾਮਚੰਦ ਸਮਾਜ ਭਲਾਈ ਮੰਚ ਮੁਕੰਦਪੁਰ ਰਜਿ. ਦੀ ਮੀਟਿੰਗ ਮਹਿੰਦਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਮੰਚ ਵਲੋਂ ...

ਪੂਰੀ ਖ਼ਬਰ »

ਕਿੱਤਾ ਮੁਖੀ ਕੋਰਸਾਂ ਸੰਬੰਧੀ ਸੈਮੀਨਾਰ

ਸੰਧਵਾਂ, 8 ਫਰਵਰੀ (ਪ੍ਰੇਮੀ ਸੰਧਵਾਂ)-ਬਰਾਈਟ ਵੇਜ ਐਜੂਕੇਸ਼ਨ ਸੈਂਟਰ ਸੰਧਵਾਂ ਦੇ ਮੈਨੇਜਿੰਗ ਡਾਇਰੈਕਟਰ ਮਾ. ਹੇਮ ਰਾਜ ਸੰੂਢ ਦੀ ਅਗਵਾਈ 'ਚ ਕਿੱਤਾ ਮੁਖੀ ਕੋਰਸਾਂ ਸਬੰਧੀ ਸੈਮੀਨਾਰ ਲਗਾਇਆ ਗਿਆ | ਮਾ. ਹੇਮ ਰਾਜ ਸੰੂਢ ਨੇ ਅਹਿਸਾਸ ਸੈਲੂਨ ਤੇ ਫ਼ੈਸ਼ਨ ਡਿਜ਼ਾਈਨਿੰਗ ...

ਪੂਰੀ ਖ਼ਬਰ »

ਚੱਕ ਗੁਰੂ ਵਿਖੇ ਬਾਬਾ ਧਰਮ ਦਾਸ ਦੇ ਅਸਥਾਨ 'ਤੇ ਮੇਲਾ ਲਗਾਇਆ

ਸਮੁੰਦੜਾ, 8 ਫਰਵਰੀ (ਤੀਰਥ ਸਿੰਘ ਰੱਕੜ) - ਪਿੰਡ ਚੱਕ ਗੁਰੂ ਵਿਖੇ ਧਾਰਮਿਕ ਅਸਥਾਨ ਬਾਬਾ ਧਰਮ ਦਾਸ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਭਾਈ ਗੁਰਪਾਲ ...

ਪੂਰੀ ਖ਼ਬਰ »

ਉੁੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੁਆਰਾ ਨਿਪੁੰਨ ਭਾਰਤ ਕਿਤਾਬਚਾ ਜਾਰੀ

ਨਵਾਂਸ਼ਹਿਰ, 8 ਫਰਵਰੀ (ਗੁਰਬਖਸ਼ ਸਿੰਘ ਮਹੇ) - ਐੱਮ.ਐੱਚ.ਆਰ.ਡੀ. ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਨਿਪੁੰਨ ਭਾਰਤ ਮਿਸ਼ਨ ਦੇ ਤਹਿਤ ਐੱਫ.ਐਨ.ਐੱਲ (ਫਾਊਾਡਰੀਨਲ ਲਿਟਰੇਸੀ ਐਂਡ ਨਿਊਮੇਰੇਸੀ) ਦੀ ਆਗਾਮੀ ਪ੍ਰਗਤੀ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪ੍ਰੋਜੈਕਟ ਪ੍ਰਬੰਧਨ ...

ਪੂਰੀ ਖ਼ਬਰ »

ਲਧਾਣਾ ਉੱਚਾ ਅਤੇ ਪੱਦੀ ਮੱਠਵਾਲੀ ਦੇ ਪਿੰਡਾਂ ਨਾਲ ਮੇਰੀ ਗੂੜੀ ਸਾਂਝ - ਡਾ. ਬਰਜਿੰਦਰ ਸਿੰਘ ਹਮਦਰਦ

ਨਵਾਂਸ਼ਹਿਰ/ਬੰਗਾ, 8 ਫਰਵਰੀ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ, ਗੁਰਬਖਸ਼ ਸਿੰਘ ਮਹੇ) - ਲਧਾਣਾ ਉੱਚਾ ਅਤੇ ਪੱਦੀ ਮੱਠਵਾਲੀ ਦੇ ਪਿੰਡਾਂ ਨਾਲ ਮੇਰੀ ਅਤੇ ਸਾਡੇ ਪਰਿਵਾਰ ਦੀ ਗੂੜੀ ਸਾਂਝ ਹੈ | ਪਿੰਡ ਲਧਾਣਾ ਉੱਚਾ ਆ ਕੇ ਮੈਨੂੰ ਅਸੀਮ ਖੁਸ਼ੀ ਪ੍ਰਾਪਤ ਹੁੰਦੀ ...

ਪੂਰੀ ਖ਼ਬਰ »

ਕੋਈ ਨੀ ਚੁਕਦਾ ਗੜ੍ਹਸ਼ੰਕਰ ਪੁਲਿਸ ਸਟੇਸ਼ਨ ਦਾ ਫ਼ੋਨ

ਗੜ੍ਹਸ਼ੰਕਰ, 8 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਸਟੇਸ਼ਨ ਦਾ ਫੋਨ ਨੰਬਰ 282021 ਹਰ ਇਕ ਦੀ ਜ਼ੁਬਾਨ 'ਤੇ ਹੈ | ਇਲਾਕੇ ਵਿਚ ਜਦੋਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਦੀ ਹੈ ਤਾਂ ਲੋਕ ਇਕਦਮ ਇਹ ਨੰਬਰ ਮਿਲਾਉਂਦੇ ਹਨ | ਪਰ ਹੈਰਾਨੀ ਦੀ ਗੱਲ ਹੈ ਇਹ ਹੈ ਕਿ ਪੁਲਿਸ ਸਟੇਸ਼ਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX