ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬਿਹਤਰ ਮੈਡੀਕਲ ਸੇਵਾਵਾਂ ਉਪਲਬੱਧ ਕਰਵਾਉਣ ਲਈ ਸਰਕਾਰ ਵਚਨਬੱਧ -ਮਨੋਹਰ ਲਾਲ

ਚੰਡੀਗੜ੍ਹ, 8 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬੁੱਧਵਾਰ ਨੂੰ ਫਰੀਦਾਬਾਦ ਵਿਚ ਕਰੀਬ 12.30 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਬਾਬਾ ਬੰਦਾ ਸਿੰਘ ਬਹਾਦੁਰ ਚੈਰੀਟੇਬਲ ਹਸਪਤਾਲ ਦਾ ਭੂਮੀ ਪੂਜਨ ਕਰ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ | ਇਸ ਮੌਕੇ 'ਤੇ ਟਰਾਂਸਪੋਰਟ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਵੀ ਮੌਜੂਦ ਰਹੇ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਨਾਲ ਹੀ ਸਮਾਜਿਕ ਸੰਗਠਨਾਂ ਵਲੋਂ ਸਿਹਤ ਸੇਵਾਵਾਂ ਦੇ ਵਿਸਤਾਰ ਵਜੋਂ ਜੋ ਕਦਮ ਚੁੱਕੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ | ਉਨ੍ਹਾਂ ਨੇ ਕਿਹਾ ਕਿ ਇਸ ਹਸਪਤਾਲ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਸਹਿਜ ਉਪਲਬਧ ਹੋਣਗੀਆਂ, ਉੱਥੇ ਬਾਬਾ ਬੰਦਾ ਸਿੰਘ ਬਹਾਦੁਰ ਦੀ ਸ਼ਹਾਦਤ, ਬਹਾਦੁਰੀ ਅਤੇ ਤਿਆਗ ਦੀ ਭਾਵਨਾ ਸਾਰਿਆਂ ਨੂੰ ਪ੍ਰੇਰਿਤ ਕਰੇਗੀ | ਮੁੱਖ ਮੰਤਰੀ ਨੇ ਚੈਰੀਟੇਬਲ ਟਰਸਟ ਨੂੰ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਵੀ ਟਰਸਟ ਨੂੰ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਰਿਆਣਾ ਹਰ ਖੇਤਰ ਵਿਚ ਤਰੱਕੀ ਕਰ ਰਿਹਾ ਹੈ | ਸਿਹਤ ਸੇਵਾਵਾਂ ਦਾ ਵਿਸਤਾਰ ਕੀਤਾ ਜਾ ਰਿਹਾ ਹੈ | ਸਰਕਾਰ ਦਾ ਟੀਚਾ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਸਥਾਪਿਤ ਕਰਨ ਦਾ ਹੈ | ਹੁਣ ਤਕ 7 ਨਵੇਂ ਮੈਡੀਕਲ ਕਾਲਜ ਸਥਾਪਿਤ ਹੋ ਚੁੱਕੇ ਹਨ ਅਤੇ 8 ਹੋਰ 'ਤੇ ਕੰਮ ਚੱਲ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸਮਾਜਿਕ ਜ਼ਿੰਮੇਵਾਰੀ ਦੇ ਨਾਲ ਸਹਿਭਾਗੀ ਬਨਣ ਵਾਲੇ ਸਮਾਜਿਕ ਸੰਗਠਨਾਂ ਵਲੋਂ ਸਿਹਤ ਸੇਵਾਵਾਂ ਲਈ ਚੁੱਕੇ ਜਾ ਰਹੇ ਕਦਮਾਂ ਵਿਚ ਸਰਕਾਰ ਹਰ ਸੰਭਵ ਸਹਿਯੋਗ ਦੇ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਡਾਕਟਰਾਂ ਦੀ ਮੌਜੂਦਾ ਗਿਣਤੀ 13 ਹਜ਼ਾਰ ਤੋਂ ਵਧਾ ਕੇ 28 ਹਜ਼ਾਰ ਕਰਨ ਦਾ ਹੈ | ਨਵੇਂ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਹਰ ਸਾਲ 2650 ਡਾਕਟਰ ਤਿਆਰ ਕੀਤੇ ਜਾ ਸਕਣਗੇ | ਮੁੱਖ ਮੰਤਰੀ ਨੇ ਕਿਹਾ ਕਿ ਵਾਂਝਿਆਂ ਤੇ ਜ਼ਰੂਰਤਮੰਦਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਆਯੂਸ਼ਮਾਨ ਭਾਰਤ ਯੋਜਨਾ ਦਾ ਵਿਸਤਾਰ ਕਰਦੇ ਹੋਏ ਸੂਬੇ ਵਿਚ ਚਿਰਾਯੂ ਹਰਿਆਣਾ ਯੋਜਨਾ ਸ਼ੁਰੂ ਕੀਤੀ ਹੈ | ਇਸ ਵਿਚ 1 ਲੱਖ 80 ਹਜ਼ਾਰ ਰੁਪਏ ਤਕ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ 5 ਲੱਖ ਰੁਪਏ ਸਾਲਾਨਾ ਦਾ ਸਿਹਤ ਕਵਰ ਮਿਲ ਰਿਹਾ ਹੈ | ਇਸ ਨਾਲ ਸੂਬੇ ਵਿਚ ਲਗਭਗ 29 ਲੱਖ ਪਰਿਵਾਰ ਕਵਰ ਹੋ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਅੰਤੋਂਦੇਯ ਪਰਿਵਾਰਾਂ ਦੀ ਸਿਹਤ ਜਾਂਚ ਦੇ ਲਈ ਨਿਰੋਗੀ ਹਰਿਆਣਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ | ਇਸ ਦੇ ਤਹਿਤ 25 ਮਾਨਕਾਂ ਦੇ ਆਧਾਰ 'ਤੇ ਗਰੀਬ ਤੇ ਵਾਂਝੇ ਪਰਿਵਾਰਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ | ਸੂਬੇ ਵਿਚ 228 ਤਰ੍ਹਾਂ ਦੇ ਆਪ੍ਰੇਸ਼ਨ, 70 ਤਰ੍ਹਾਂ ਦੇ ਟੈਸਟ ਅਤੇ 21 ਤਰ੍ਹਾਂ ਦੀ ਡੈਂਟਲ ਮੈਡੀਕਲ ਮੁਫਤ ਕੀਤੀ ਜਾਂਦੀ ਹੈ | ਨਾਲ ਹੀ 500 ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ | ਮੁੱਖ ਮੰਤਰੀ ਨੇ ਦਸਿਆ ਕਿ ਸਰਕਾਰ ਨੇ ਆਯੂਰਵੈਦ ਮੈਡੀਕਲ ਪੱਦਤੀ ਨੂੰ ਆਯੂਸ਼ਮਾਨ ਭਾਰਤ ਯੋਜਨਾ ਨਾਲ ਜੋੜਿਆ ਹੈ | ਸਗੋਂ ਆਯੂਸ਼ ਹੈਲਥ ਐਂਡ ਵੈਲਨੈਸ ਸੈਂਟਰ ਵੀ ਸਥਾਪਤ ਕੀਤੇ ਹਨ | ਇਸ ਤੋਂ ਇਲਾਵਾ ਸਰਕਾਰ ਯੋਗ ਨੂੰ ਹੋਰ ਵੱਧ ਪ੍ਰੋਤਸਾਹਨ ਦੇਣ ਲਈ ਯੋਗ-ਕੋਰਸ ਵੀ ਤਿਆਰ ਕਰ ਰਹੀ ਹੈ |

ਸਨ ਫਾਊਾਡੇਸ਼ਨ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਇਨਕਿਊਬੇਸ਼ਨ ਸੈਂਟਰ ਸਥਾਪਤ ਕਰੇਗੀ- ਵਿਕਰਮਜੀਤ ਸਾਹਨੀ

ਨਵੀਂ ਦਿੱਲੀ/ਚੰਡੀਗੜ੍ਹ 8(ਅਜੀਤ ਬਿਊਰੋ)- ਮੇਕ ਇਨ ਇੰਡੀਆ ਅਤੇ ਸਕਿੱਲ ਇੰਡੀਆ ਰਾਹੀਂ ਸਵੈ-ਰੁਜ਼ਗਾਰ ਪੈਦਾ ਕਰਨ ਦੇ ਮਿਸ਼ਨ ਦੇ ਨਾਲ, ਸਨ ਫਾਊਾਡੇਸ਼ਨ ਨੇ ਅੱਜ ਉਦਯੋਗਿਕ ਵਿਕਾਸ ਸੰਸਥਾਨ, ਨਵੀਂ ਦਿੱਲੀ, ਭਾਰਤ ਸਰਕਾਰ, ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਨੇ ਸੈਕਟਰ 40-ਏ 'ਚ ਨਾਜਾਇਜ਼ ਉਸਾਰੀਆਂ ਢਾਹੀਆਂ

ਚੰਡੀਗੜ੍ਹ, 8 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਹਾਊਸਿੰਗ ਬੋਰਡ (ਸੀ.ਐਚ.ਬੀ.) ਵਲੋਂ ਅੱਜ ਸੈਕਟਰ 40-ਏ ਵਿਖੇ ਚਾਰ ਰਿਹਾਇਸ਼ੀ ਯੂਨਿਟਾਂ ਵਿਚ ਇਮਾਰਤੀ ਉਲੰਘਣਾਵਾਂ ਨੂੰ ਢਾਹਿਆ ਗਿਆ | ਸੀ.ਐਚ.ਬੀ. ਢਾਹੁਣ ਦੀ ਲਾਗਤ ਦੀ ਗਣਨਾ ਕਰ ਰਿਹਾ ਹੈ ਜੋ ਅਲਾਟੀਆਂ ਤੋਂ ਵਸੂਲ ...

ਪੂਰੀ ਖ਼ਬਰ »

ਅਡਾਨੀ ਗਰੁੱਪ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ 'ਤੇ ਬੋਝ ਪਾ ਰਹੀ ਹੈ- ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 8 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਡਾਨੀ ਗਰੁੱਪ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਦੇ ਲੋਕਾਂ 'ਤੇ ਆਰਥਿਕ ਬੋਝ ਪਾਉਣ 'ਤੇ ਤੁਲੀ ਹੋਈ ਹੈ, ਜਿਸ ਕਰਕੇ ਉਹ ਨਾਪਾਕ ਹੱਥਕੰਡੇ ਅਪਣਾ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਵਿਚ ਰੁਕਾਵਟਾਂ ਖੜੀਆਂ ਕਰ ਰਹੀ ...

ਪੂਰੀ ਖ਼ਬਰ »

ਪ੍ਰੋ. ਸੰਜੇ ਕੌਸ਼ਿਕ ਨੇ ਡੀਨ ਕਾਲਜ ਵਿਕਾਸ ਕੌਂਸਲ ਦਾ ਆਹੁਦਾ ਸੰਭਾਲਿਆ

ਚੰਡੀਗੜ੍ਹ, 8 ਫਰਵਰੀ (ਪ੍ਰੋ. ਅਵਤਾਰ ਸਿੰਘ) : ਪ੍ਰੋ. ਸੰਜੇ ਕੌਸ਼ਿਕ ਨੇ ਡੀਨ ਕਾਲਜ ਵਿਕਾਸ ਕੌਂਸਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਵਾਧੂ ਚਾਰਜ ਸੰਭਾਲ ਲਿਆ | ਉਹ ਯੂਨੀਵਰਸਿਟੀ ਬਿਜ਼ਨਸ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚੇਅਰਮੈਨ ਅਤੇ ਪ੍ਰੋਫੈਸਰ ਵੀ ...

ਪੂਰੀ ਖ਼ਬਰ »

ਭਗਵੰਤ ਮਾਨ ਸਿੱਖ ਕੌਮ ਦਾ ਸਬਰ ਨਾ ਪਰਖੇ - ਮਨਜੀਤ ਸਿੰਘ ਭੋਮਾ

ਚੰਡੀਗੜ੍ਹ, 8 ਫਰਵਰੀ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਚੰਡੀਗੜ੍ਹ 'ਚ ਲੱਗੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਸੰਬੰਧੀ ਲੱਗੇ ਕੌਮੀ ਇਨਸਾਫ਼ ਲੱਗੇ ਮੋਰਚੇ ਦੇ ਜਥੇ ਨੇ ...

ਪੂਰੀ ਖ਼ਬਰ »

3 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 8 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ) - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 3 ਐਚ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਨਿਯੁਕਤੀ ਦੀ ਉਡੀਕ ਕਰ ਰਹੇ ਮੁਕੇਸ਼ ਕੁਮਾਰ ਨੂੰ ਵਧੀਕ ਟਰਾਂਸਪੋਰਟ ਕਮਿਸ਼ਨਰ, ਹਰਿਆਣਾ ...

ਪੂਰੀ ਖ਼ਬਰ »

ਸਕਾਲਰਸ਼ਿਪ ਲਈ ਖਿਡਾਰੀ 28 ਫਰਵਰੀ ਤਕ ਕਰ ਸਕਦੇ ਹਨ ਆਨਲਾਈਨ ਬਿਨੈ

ਚੰਡੀਗੜ੍ਹ, 8 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)- ਹਰਿਆਣਾ ਖੇਡ ਅਤੇ ਯੁਵਾ ਪ੍ਰੋਗਰਾਮ ਵਿਭਾਗ ਵਲੋਂ ਰਾਜ ਕੌਮੀ, ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਮੈਡਲ ਜੇਤੂ, ਪ੍ਰਤੀਭਾਗੀ ਖਿਡਾਰੀਆਂ ਦੇ ਲਈ ਪਹਿਲੀ ਅਪ੍ਰੈਲ, 2022 ਤੋਂ 31 ਦਸੰਬਰ, 2022 ਦੌਰਾਨ ਖੇਡ ਉਪਲਬਧੀਆਂ ਦੇ ...

ਪੂਰੀ ਖ਼ਬਰ »

ਡੇਰਾਬੱਸੀ 'ਚ ਅਵਾਰਾ ਕੁੱਤਿਆਂ ਦਾ ਆਤੰਕ ਜਾਰੀ, 8 ਸਾਲਾ ਬੱਚੇ ਨੂੰ ਬਣਾਇਆ ਨਿਸ਼ਾਨਾ

ਡੇਰਾਬੱਸੀ, 8 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ 'ਚ ਘੁੰਮਦੇ ਆਵਾਰਾ ਪਸ਼ੂਆਂ ਤੋਂ ਬਾਅਦ ਗਲੀਆਂ 'ਚ ਘੁੰਮਦੇ ਆਵਾਰਾ ਕੁੱਤਿਆਂ ਦਾ ਆਤੰਕ ਜਾਰੀ ਹੈ | ਇਸ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀ ਇਨ੍ਹਾਂ 'ਤੇ ਨਕੇਲ ਪਾਉਣ 'ਚ ਅਸਮਰੱਥ ਨਜ਼ਰ ਆ ਰਹੇ ਹਨ | ਅਨਾਜ ਮੰਡੀ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਕੰਮ ਕਰਦੇ ਕੋਰੋਨਾ ਵਲੰਟੀਅਰਾਂ ਨੇ ਖਰੜ ਹਾਈਵੇ 'ਤੇ ਲਗਾਇਆ ਧਰਨਾ

ਖਰੜ, 8 ਫਰਵਰੀ (ਜੰੰਡਪੁਰੀ)-ਪੰਜਾਬ ਪੁਲਿਸ 'ਚ ਕੋਰੋਨਾ ਵਲੰਟੀਅਰਾਂ ਵਜੋਂ ਕੰਮ ਕਰ ਚੁੱਕੇ ਵਲੰਟੀਅਰਾਂ ਵਲੋਂ ਅੱਜ ਖਰੜ ਨੈਸ਼ਨਲ ਮਾਰਗ 'ਤੇ ਓਵਰ ਬਿ੍ਜ ਨੇੜੇ ਸੜਕ 'ਤੇ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਇਕ ਧਰਨਾਕਾਰੀ ਵਲੋਂ ...

ਪੂਰੀ ਖ਼ਬਰ »

8ਇਕ ਧਰਨਾਕਾਰੀ ਨੇ ਪੀਤੀ ਫਰਨਾਇਲ, ਸਿਵਲ ਹਸਪਤਾਲ ਦਾਖ਼ਲ
ਪੰਜਾਬ ਪੁਲਿਸ 'ਚ ਕੰਮ ਕਰਦੇ ਕੋਰੋਨਾ ਵਲੰਟੀਅਰਾਂ ਨੇ ਖਰੜ ਹਾਈਵੇ 'ਤੇ ਲਗਾਇਆ ਧਰਨਾ

ਖਰੜ, 8 ਫਰਵਰੀ (ਜੰੰਡਪੁਰੀ)-ਪੰਜਾਬ ਪੁਲਿਸ 'ਚ ਕੋਰੋਨਾ ਵਲੰਟੀਅਰਾਂ ਵਜੋਂ ਕੰਮ ਕਰ ਚੁੱਕੇ ਵਲੰਟੀਅਰਾਂ ਵਲੋਂ ਅੱਜ ਖਰੜ ਨੈਸ਼ਨਲ ਮਾਰਗ 'ਤੇ ਓਵਰ ਬਿ੍ਜ ਨੇੜੇ ਸੜਕ 'ਤੇ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਇਕ ਧਰਨਾਕਾਰੀ ਵਲੋਂ ...

ਪੂਰੀ ਖ਼ਬਰ »

ਪੁਲਿਸ ਨੇ ਅਗਵਾਕਾਰਾਂ ਕੋਲੋਂ ਅਗਵਾ ਬੱਚਾ ਛੁਡਵਾਇਆ, ਮੁਲਜ਼ਮ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 8 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ 'ਚ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਅਤੇ ਉਕਤ ਮੁਲਜ਼ਮਾਂ ਕੋਲੋਂ ਅਗਵਾ ਹੋਇਆ ਬੱਚਾ ਵੀ ਬਰਾਮਦ ਕਰ ਲਿਆ ਹੈ | ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਪੁਲਿਸ ਨੇ 11 ਖੋਹ ਕੀਤੇ ਮੋਬਾਈਲਾਂ ਸਮੇਤ ਇਕ ਮੁਲਜ਼ਮ ਅਤੇ ਚਿੱਟੇ ਸਮੇਤ ਇਕ ਮੁਲਜ਼ਮ ਕੀਤਾ ਕਾਬੂ

ਐੱਸ. ਏ. ਐੱਸ. ਨਗਰ, 8 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਵਲੋਂ ਮੋਬਾਈਲ ਫ਼ੋਨ ਖੋਹ ਕਰਨ ਵਾਲੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਨਰਿੰਦਰ ਸਿੰਘ ਉਰਫ਼ ਲੱਕੀ ਵਾਸੀ ਪਿੰਡ ਖਲੀਦਪੁਰ ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਤੇ 2 ਗਿ੍ਫ਼ਤਾਰ

ਖਰੜ, 8 ਫਰਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ 3 ਮੁਲਜ਼ਮਾਂ ਖ਼ਿਲਾਫ਼ ਧਾਰਾ 379 ਬੀ ਤਹਿਤ ਮਾਮਲਾ ਦਰਜ ਕਰਦਿਆਂ ਕਮਲਜੀਤ ਸਿੰਘ ਅਤੇ ਕੁਲਬੀਰ ਸਿੰਘ ਨਾਮਕ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਨ੍ਹਾਂ ਦਾ ਤੀਸਰਾ ਸਾਥੀ ਬਿਕਰਮ ਸਿੰਘ ਪੁਲਿਸ ਦੀ ...

ਪੂਰੀ ਖ਼ਬਰ »

ਵਿਆਹ ਸਮਾਗਮ ਲਈ ਸਰਕਾਰੀ ਪਾਰਕ ਦੀ ਗਰਿੱਲ ਤੋੜ ਕੇ ਬਣਾਇਆ ਰਾਹ

ਡੇਰਾਬੱਸੀ, 8 ਫਰਵਰੀ (ਗੁਰਮੀਤ ਸਿੰਘ)-ਇਕ ਪਾਸੇ ਡੇਰਾਬੱਸੀ ਪ੍ਰਸ਼ਾਸਨ ਦੀ ਅਣਗਹਿਲੀ ਕਰਕੇ ਲੱਖਾਂ ਰੁ. ਖ਼ਰਚ ਕੇ ਤਿਆਰ ਕੀਤੇ ਸਰਕਾਰੀ ਪਾਰਕਾਂ ਦੀ ਹਾਲਤ ਖਸਤਾ ਹੋਈ ਪਈ ਹੈ, ਉਥੇ ਹੀ ਦੂਜੇ ਪਾਸੇ ਵਾ. ਨੰ. 18 ਵਿਚਲੇ ਸਰਕਾਰੀ ਪਾਰਕ 'ਚ ਇਕ ਵਿਅਕਤੀ ਵਲੋਂ ਵਿਆਹ ਸਮਾਗਮ ਰੱਖ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਬਰਾਮਦ

ਜ਼ੀਰਕਪੁਰ, 8 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੂੰ ਖੇਤਰ ਦੀ ਆਦਰਸ਼ ਨਗਰ ਕਾਲੋਨੀ ਨੇੜਿਓਾ ਇਕ ਕਰੀਬ 45 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਵਲੋਂ ਲਾਸ਼ ਨੂੰ ਸ਼ਨਾਖ਼ਤ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਰਖਵਾ ਕੇ ਅਗਲੇਰੀ ...

ਪੂਰੀ ਖ਼ਬਰ »

ਸੀ. ਬੀ. ਐੱਸ. ਏ. ਸੀ. ਜੀ. ਸੀ. ਲਾਂਡਰਾਂ ਨੇ ਸੀ. ਆਈ. ਆਈ. ਦੇ ਸਹਿਯੋਗ ਨਾਲ ਪੈਨਲ ਚਰਚਾ ਕਰਵਾਈ

ਐੱਸ. ਏ. ਐੱਸ. ਨਗਰ, 8 ਫਰਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਬਿਜ਼ਨੈੱਸ ਸਕੂਲ ਆਫ਼ ਐਡਮਿਨਸਟ੍ਰੇਸ਼ਨ (ਸੀ. ਬੀ. ਐਸ. ਏ.) ਸੀ. ਜੀ. ਸੀ. ਲਾਂਡਰਾਂ ਦੇ ਐਮ. ਬੀ. ਏ. ਵਿਭਾਗ ਵਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ. ਆਈ. ਆਈ.) ਚੰਡੀਗੜ੍ਹ ਦੇ ਸਹਿਯੋਗ ਨਾਲ ਕੇਂਦਰੀ ਬਜਟ-2023 ...

ਪੂਰੀ ਖ਼ਬਰ »

ਡੇਰਾਬੱਸੀ 'ਚ ਨਹੀਂ ਰੁਕ ਰਿਹਾ ਚੋਰੀਆਂ ਦਾ ਸਿਲਸਿਲਾ, ਆਟੋ ਰਿਕਸ਼ਾ ਚੋਰੀ

ਡੇਰਾਬੱਸੀ, 8 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਚੋਰ ਰੋਜ਼ਾਨਾਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਬੀਤੇ ਦਿਨੀਂ ਵੀ ਡੇਰਾਬੱਸੀ ਵਿਚੋਂ ਇਕ ਸਵਾਰੀਆਂ ਢੋਹਣ ਵਾਲਾ ਆਟੋ ਚੋਰੀ ਹੋ ...

ਪੂਰੀ ਖ਼ਬਰ »

ਵਸੀਅਤ ਕਰਵਾਉਣ ਆਏ ਵਿਅਕਤੀ ਦੀ ਤਹਿਸੀਲ 'ਚ ਹੋਈ ਮੌਤ

ਡੇਰਾਬੱਸੀ, 8 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਤਹਿਸੀਲ ਕੰਪਲੈਕਸ 'ਚ ਉਦੋਂ ਅਫੜਾ-ਤਫੜੀ ਮਚ ਗਈ, ਜਦੋਂ ਤਹਿਸੀਲ ਕੰਪਲੈਕਸ 'ਚ ਬੈਠੇ 55 ਸਾਲਾ ਵਿਅਕਤੀ ਦੀ ਅਚਾਨਕ ਮੌਤ ਹੋ ਗਈ | ਪਿੰਡ ਮੁਕੰਦਪੁਰ ਦੇ ਰਹਿਣ ਵਾਲੇ ਮਿ੍ਤਕ ਦੇ ਭਤੀਜੇ ਉਸ ਨੂੰ ਨਾਲ ਲੈ ਕੇ ਵਸੀਅਤ ਕਰਵਾਉਣ ...

ਪੂਰੀ ਖ਼ਬਰ »

ਅੱਧੇ ਤੋਂ ਵੱਧ ਪੰਜਾਬ ਦੇ ਸਕੂਲਾਂ 'ਚ ਕੋਈ ਇੰਟਰਨੈੱਟ ਸਹੂਲਤ ਨਹੀਂ- ਸਾਬਕਾ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 8 ਫਰਵਰੀ (ਕੇ. ਐੱਸ. ਰਾਣਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸਮਾਰਟ ਸਕੂਲ ਬਣਾਉਣ ਦੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਲਗਪਗ 54 ਫ਼ੀਸਦੀ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਹਰਵਿੰਦਰ ਸਿੰਘ ਬੈਦਵਾਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਐੱਸ. ਏ. ਐੱਸ. ਨਗਰ, 8 ਫਰਵਰੀ (ਕੇ. ਐੱਸ. ਰਾਣਾ)-ਪਿੰਡ ਕੁੰਭੜਾ ਦੇ ਵਸਨੀਕ ਸਵ. ਜਥੇਦਾਰ ਬਲਦੇਵ ਸਿੰਘ ਕੁੰਭੜਾ ਦੇ ਸਪੁੱਤਰ ਹਰਵਿੰਦਰ ਸਿੰਘ ਬੈਦਵਾਣ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 62 ਵਰਿ੍ਹਆਂ ਦੇ ਸਨ ਅਤੇ ਅਮਰੀਕਾ ਦੇ ਵਸਨੀਕ ਸਨ | ਉਹ ਇਕ ...

ਪੂਰੀ ਖ਼ਬਰ »

ਜੇ.ਕੇ. ਟਾਇਰ ਨੇ ਐਕਸਟਰਾ ਫਿਊਲ ਐਫੀਸ਼ਿਐਂਟ ਟਾਇਰ ਲਾਂਚ ਕੀਤੇ

ਚੰਡੀਗੜ੍ਹ, 8 ਫਰਵਰੀ (ਅ.ਬ)-ਭਾਰਤ ਦੀ ਟਾਇਰ ਬਣਾਉਣ ਵਾਲੀ ਮੋਹਰੀ ਕੰਪਨੀ ਜੇ.ਕੇ. ਟਾਇਰ ਐਂਡ ਇੰਡਸਟਰੀਜ਼ ਨੇ ਮੱਧਮ ਅਤੇ ਭਾਰੀ ਵਪਾਰਕ ਵਾਹਨ (ਐੱਮ ਐਂਡ ਐੱਚ.ਸੀ.ਵੀ.) ਸ਼੍ਰੇਣੀ ਲਈ ਭਾਰਤ ਦਾ ਸਭ ਤੋਂ ਜ਼ਿਆਦਾ ੲੀਂਧਨ ਕੁਸ਼ਲ ਟਾਇਰ ਲਾਂਚ ਕੀਤਾ ਹੈ | ਨਵੇਂ ਲਾਂਚ ਕੀਤੇ ਗਏ ...

ਪੂਰੀ ਖ਼ਬਰ »

ਡੀ. ਸੀ. ਨੇ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਜੋੜਨ ਦੇ ਕੰਮ 'ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਐੱਸ. ਏ. ਐੱਸ. ਨਗਰ, 8 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਜੋੜਨ ਦੇ ਕੰਮ 'ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ | ਇਸ ਸੰਬੰਧ 'ਚ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਜੇ.ਕੇ. ਟਾਇਰ ਨੇ ਐਕਸਟਰਾ ਫਿਊਲ ਐਫੀਸ਼ਿਐਂਟ ਟਾਇਰ ਲਾਂਚ ਕੀਤੇ

ਚੰਡੀਗੜ੍ਹ, 8 ਫਰਵਰੀ (ਅ.ਬ)-ਭਾਰਤ ਦੀ ਟਾਇਰ ਬਣਾਉਣ ਵਾਲੀ ਮੋਹਰੀ ਕੰਪਨੀ ਜੇ.ਕੇ. ਟਾਇਰ ਐਂਡ ਇੰਡਸਟਰੀਜ਼ ਨੇ ਮੱਧਮ ਅਤੇ ਭਾਰੀ ਵਪਾਰਕ ਵਾਹਨ (ਐੱਮ ਐਂਡ ਐੱਚ.ਸੀ.ਵੀ.) ਸ਼੍ਰੇਣੀ ਲਈ ਭਾਰਤ ਦਾ ਸਭ ਤੋਂ ਜ਼ਿਆਦਾ ੲੀਂਧਨ ਕੁਸ਼ਲ ਟਾਇਰ ਲਾਂਚ ਕੀਤਾ ਹੈ | ਨਵੇਂ ਲਾਂਚ ਕੀਤੇ ਗਏ ...

ਪੂਰੀ ਖ਼ਬਰ »

ਮੰਗਾਂ ਮੰਨਣ ਦੀ ਬਜਾਏ ਸਿੱਖਿਆ ਮੰਤਰੀ ਵਲੋਂ ਕੰਪਿਊਟਰ ਅਧਿਆਪਕਾਂ ਪ੍ਰਤੀ ਗ਼ਲਤ ਸ਼ਬਦਾਵਲੀ ਵਰਤਣ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 8 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫ਼ਤਿਹਪੁਰ ਅਤੇ ਸੂਬੇ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਗ਼ਲਤ ਸ਼ਬਦਾਵਲੀ ...

ਪੂਰੀ ਖ਼ਬਰ »

ਪ੍ਰਧਾਨਗੀ ਨਾਲ ਕੋਈ ਲੈਣਾ-ਦੇਣਾ ਨਹੀਂ ਪਰ ਸਰਕਾਰ ਝੂਠੇ ਪਰਚੇ ਦਰਜ ਕਰਾਉਣੇ ਬੰਦ ਕਰੇ- ਤਿ੍ਪੜੀ

ਖਰੜ, 8 ਫਰਵਰੀ (ਜੰਡਪੁਰੀ)-ਖਰੜ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਸੰਬੰਧ 'ਚ ਕਿਸਾਨ ਆਗੂ ਕੁਲਵੰਤ ਸਿੰਘ ਤਿ੍ਪੜੀ, ਜਸਪਾਲ ਸਿੰਘ ਨਿਆਮੀਆਂ ਅਤੇ ਰਣਜੀਤ ਸਿੰਘ ਹੰਸ ਨੇ ਕਿਹਾ ਕਿ ਉਨ੍ਹਾਂ ਦਾ ਕੌਂਸਲ ਦੀ ਪ੍ਰਧਾਨਗੀ ਨਾਲ ਕੋਈ ਲੈਣਾ-ਦੇਣਾ ਨਹੀਂ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਅਣਡਿੱਠ ਕਰਕੇ ਬਾਹਰੀ ਸੂਬਿਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ 'ਤੇ ਰੱਖਣ ਦਾ ਵਿਰੋਧ

ਐੱਸ. ਏ. ਐੱਸ. ਨਗਰ, 8 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਾਮਲਿਆਂ 'ਤੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਇਕ ਸਮਝੌਤਾ ਮੈਮੋ 'ਤੇ ਕੀਤੇ ਹਸਤਾਖ਼ਰ

ਚੰਡੀਗੜ੍ਹ, 8 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਤਕਨੀਕੀ ਸਿਖਿਆ ਵਿਭਾਗ ਨੇ ਸੂਬੇ ਦੇ ਬਹੁਤਕਨੀਕੀ ਸੰਸਥਾਨਾਂ, ਇੰਜੀਨੀਅਰਿੰਗ ਕਾਲਜਾਂ ਤੇ ਤਕਨੀਕੀ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਿਸਕੋ ਕੰਪਨੀ ਦੇ ਨਾਲ ਇਕ ਸਮਝੌਤਾ ਮੈਮੋ 'ਤੇ ਹਸਤਾਖ਼ਰ ...

ਪੂਰੀ ਖ਼ਬਰ »

ਪੇਂਟਰ ਨੇ ਪੈਸੇ ਮੰਗਣ 'ਤੇ ਦੂਜੇ ਸਾਥੀ ਪੇਂਟਰ ਦਾ ਕੀਤਾ ਕਤਲ

ਐੱਸ. ਏ. ਐੱਸ. ਨਗਰ, 8 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਟੀ. ਡੀ. ਆਈ. ਸੈਕਟਰ-117 ਵਿਖੇ ਰਾਜਵੀਰ ਨਾਂਅ ਦੇ ਇਕ ਵਿਅਕਤੀ ਦਾ ਸਿਰ 'ਤੇ ਲੋਹੇ ਦੀ ਰਾਡ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ਦੀ ਪਛਾਣ ਅਜੇ ਵਾਸੀ ਗਾਂਧੀ ਕਾਲੋਨੀ ਮਨਸਾ ...

ਪੂਰੀ ਖ਼ਬਰ »

ਡੀ. ਸੀ. ਨੇ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਲੋਕਾਂ ਨੂੰ ਬੈਂਕਿੰਗ ਸਹੂਲਤਾਂ ਮੁਹੱਈਆ ਕਰਵਾਉਣ ਲਈ ਬੈਂਕਾਂ ਨੂੰ ਦਿੱਤੇ ਨਿਰਦੇਸ਼

ਐੱਸ. ਏ. ਐੱਸ. ਨਗਰ, 8 ਫਰਵਰੀ (ਕੇ. ਐੱਸ. ਰਾਣਾ)-ਬੈਂਕਿੰਗ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਾਮਲੇ 'ਚ ਬੈਂਕਾਂ ਨੂੰ ਸੰਵੇਦਨਸ਼ੀਲ ਹੋਣ ਦੀ ਸਲਾਹ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਨੂੰ ਬਿਨਾਂ ਕਿਸੇ ਖੱਜਲ ...

ਪੂਰੀ ਖ਼ਬਰ »

ਮੁਹਾਲੀ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ- ਅਮਨ ਅਰੋੜਾ

ਐੱਸ. ਏ. ਐੱਸ. ਨਗਰ, 8 ਫਰਵਰੀ (ਕੇ. ਐੱਸ. ਰਾਣਾ)-ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੁਹਾਲੀ 'ਚ ਜਾਇਦਾਦ ਖ਼ਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਮੁਹਾਲੀ ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ 'ਚ ਸਥਿਤ ...

ਪੂਰੀ ਖ਼ਬਰ »

ਕੇਂਦਰੀ ਬਜਟ 'ਚ ਕਿਸਾਨਾਂ ਦੀ ਆਮਦਨ ਵਧਾਉਣ, ਉੱਨਤ ਅਤੇ ਜੈਵਿਕ ਖੇਤੀ ਨਾਲ ਜੋੜਨ ਦਾ ਰੱਖਿਆ ਗਿਆ ਖਾਸ ਖਿਆਲ - ਉੱਭਾ

ਐੱਸ. ਏ. ਐੱਸ. ਨਗਰ, 8 ਫਰਵਰੀ (ਬੈਨੀਪਾਲ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਦੇ ਸੂਬਾ ਮੀਡੀਆ ਸਹਿ-ਇੰਚਾਰਜ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਕੇਂਦਰੀ ਬਜਟ 140 ਕਰੋੜ ਭਾਰਤੀਆਂ ਦੇ ...

ਪੂਰੀ ਖ਼ਬਰ »

ਸਕੋਨਿਸ ਵਰਲਡ ਸਕੂਲ 'ਚ ਸਾਲਾਨਾ ਪ੍ਰਦਰਸ਼ਨੀ ਲਗਾਈ

ਖਰੜ, 8 ਫਰਵਰੀ (ਜੰਡਪੁਰੀ)-ਸਕੋਨਿਸ ਵਰਲਡ ਸਕੂਲ ਵਿਖੇ ਸਾਲਾਨਾ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਨੇ ਵਿਦਿਆਰਥੀਆਂ 'ਚ ਵਿਗਿਆਨਕ ਸੁਭਾਅ ਪੈਦਾ ਕਰਨ ਅਤੇ ਵਿਗਿਆਨ, ਗਣਿਤ, ਭਾਸ਼ਾਵਾਂ ਅਤੇ ਸਮਾਜਿਕ ਵਿਗਿਆਨਾਂ 'ਤੇ ਆਧਾਰਿਤ ਪ੍ਰਾਜੈਕਟਾਂ ਦੇ ਬਹੁਪੱਖੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX