ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਖੰਨਾ / ਸਮਰਾਲਾ

ਲੋਕਾਂ ਨੇ ਚੋਰ ਗਰੋਹ ਦੇ 2 ਮੈਂਬਰ ਕਾਬੂ ਕਰਕੇ ਪੁਲਿਸ ਹਵਾਲੇ ਕੀਤੇ




ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸ਼ਹਿਰ 'ਚ ਪਿਛਲੇ ਕੁੱਝ ਦਿਨਾਂ ਤੋਂ ਆਟੋ ਚੋਰਾਂ ਦੀ ਦਹਿਸ਼ਤ ਪਈ ਹੋਈ ਹੈ¢ ਅੱਜ ਖੰਨਾ ਪੁਲਿਸ ਨੇ ਅਜਿਹੇ ਹੀ ਇੱਕ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ | ਇਨ੍ਹਾਂ ਕਥਿਤ ਚੋਰਾਂ ਨੂੰ ਸਥਾਨਕ ਕਿ੍ਸ਼ਨਾ ਨਗਰ 'ਚ ਲੋਕਾਂ ਵਲੋਂ ਕਾਬੂ ਕੀਤਾ ਗਿਆ ਤੇ ਲੋਕਾਂ ਵਲੋਂ ਹੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ¢ ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਸੂਰਜ ਮੱਲ ਵਾਸੀ ਗਲੀ ਨੰਬਰ 3 ਕਿ੍ਸ਼ਨਾ ਨਗਰ ਖੰਨਾ ਨੇ ਗਲੀ ਨੰਬਰ 4 ਵਿੱਚ ਇੱਕ ਪਲਾਟ ਖ਼ਰੀਦਿਆ ਸੀ ਤੇ ਉੱਥੇ ਮਕਾਨ ਬਣ ਰਿਹਾ ਹੈ¢ ਇਸ ਪਲਾਟ 'ਤੇ ਲੋਹੇ ਦਾ ਭਾਰੀ ਗੇਟ ਫਿੱਟ ਕੀਤਾ ਗਿਆ ਹੈ, ਜਿਸ ਦਾ ਭਾਰ ਕਰੀਬ ਢਾਈ ਕੁਇੰਟਲ ਦੇ ਕਰੀਬ ਹੈ ਅਤੇ ਕੀਮਤ 12 ਹਜ਼ਾਰ ਰੁਪਏ ਦੇ ਕਰੀਬ ਹੈ ¢ ਅੱਜ ਇੱਕ ਆਟੋ ਵਿੱਚ ਦੋ ਨੌਜਵਾਨ ਉੱਥੇ ਆਏ ਅਤੇ ਲੋਹੇ ਦਾ ਗੇਟ ਖੋਲਿ੍ਹਆ¢ ਆਸਪਾਸ ਦੇ ਲੋਕਾਂ ਨੇ ਪੁੱਛਣ 'ਤੇ ਦੱਸਿਆ ਕਿ ਮਾਲਕ ਨੇ ਗੇਟ ਵੇਚ ਦਿੱਤਾ ਹੈ¢ ਗੇਟ ਖੋਲ੍ਹਣ ਤੋਂ ਬਾਅਦ ਆਟੋ ਵਿੱਚ ਰੱਖਿਆ ਜਾ ਰਿਹਾ ਸੀ, ਇਸ ਲਈ ਗੇਟ ਆਟੋ 'ਚ ਨਹੀਂ ਆਇਆ¢ ਜਿਸਦੇ ਬਾਅਦ ਆਟੋ ਵਿੱਚ ਸਵਾਰ ਨੌਜਵਾਨ ਉਥੋਂ ਚਲਾ ਗਿਆ ਤੇ ਇੱਕ ਜੁਗਾੜੂ ਰਿਕਸ਼ਾ ਚਾਲਕ ਨੂੰ ਇਹ ਕਹਿ ਕੇ ਭੇਜਿਆ ਹੈ ਕਿ ਉਸਦਾ ਗੇਟ ਕਿ੍ਸ਼ਨਾ ਨਗਰ ਗਲੀ ਨੰਬਰ 4 ਵਿੱਚ ਪਿਆ ਹੈ, ਜਿਸ ਨੰੂ ਲੋਡ ਕਰਕੇ ਇੱਥੇ ਲਿਆਂਦਾ ਜਾਵੇ¢ ਜਦੋਂ ਜੁਗਾੜੂ ਰਿਕਸ਼ਾ ਚਾਲਕ ਗੇਟ ਲੈਣ ਗਿਆ ਤਾਂ ਲੋਕਾਂ ਨੂੰ ਸ਼ੱਕ ਹੋਇਆ¢ ਸੂਚਨਾ ਮਿਲਦੇ ਹੀ ਰਾਕੇਸ਼ ਕੁਮਾਰ ਵੀ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਨੂੰ ਫੜ ਲਿਆ ਗਿਆ | ਉੱਥੇ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਕਿ ਆਟੋ ਸਵਾਰ ਨੌਜਵਾਨਾਂ ਦੇ ਨਾਂਅ ਵਿਜੇ ਬਹਿਲ ਵਾਸੀ ਨਵਾਂ ਆਬਾਦੀ ਖੰਨਾ ਅਤੇ ਗੁਰਮੀਤ ਸਿੰਘ ਵਾਸੀ ਸਮਰਾਲਾ ਰੋਡ ਖੰਨਾ ਹਨ¢ ਦੋਵੇਂ ਨਸ਼ੇ ਦੇ ਆਦੀ ਹਨ¢ ਉਨ੍ਹਾਂ ਦੀ ਜੇਬ 'ਚੋਂ ਨਸ਼ੀਲੇ ਟੀਕੇ ਵੀ ਬਰਾਮਦ ਹੋਏ ਦੱਸੇ ਗਏ ਹਨ, ਚਰਚਾ ਹੈ ਕਿ ਇਹ ਟੀਕੇ ਖੰਨਾ ਤੋਂ ਹੀ ਖ਼ਰੀਦੇ ਗਏ ਗਏ ਹਨ¢ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ¢ ਖ਼ਬਰ ਲਿਖੇ ਜਾਣ ਤੱਕ ਕੋਈ ਕੇਸ ਦਰਜ ਨਹੀਂ ਹੋਇਆ ਸੀ¢

ਡੇਹਲੋਂ ਨੇੜੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ

ਡੇਹਲੋਂ, 8 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਲੁਧਿਆਣਾ-ਮਾਲੇਰਕੋਟਲਾ ਜਰਨੈਲੀ ਸੜਕ 'ਤੇ ਡੇਹਲੋਂ ਤੋਂ ਲੁਧਿਆਣਾ ਵਾਲੇ ਪਾਸੇ ਕੈਂਡ ਨਹਿਰ ਨਜ਼ਦੀਕ ਬਣੇ ਸੜਕ ਦੇ ਇਕ ਕੱਟ 'ਤੇ ਦੇਰ ਸ਼ਾਮ ਮੋਟਰ ਸਾਈਕਲ ਤੇ ਕਾਰ ਦਰਮਿਆਨ ਹੋਈ ਟੱਕਰ ਦਰਮਿਆਨ ਮੋਟਰ ਸਾਈਕਲ ਸਵਾਰ 2 ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਵਾਲੀ ਤਜਵੀਜ਼ ਸਿੱਖ ਕੌਮ ਨੂੰ ਪ੍ਰਵਾਨ ਨਹੀਂ-ਸ਼ਾਹਪੁਰ/ਖੰਨਾ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਦੀ ਸਿੱਖ ਫ਼ੌਜੀਆਂ ਨੂੰ ਲੋਹ ਟੋਪ ਪਹਿਨਾਉਣ ਦੀ ਤਜਵੀਜ਼ ਬਿਲਕੁਲ ਪ੍ਰਵਾਨ ਨਹੀਂ¢ ਇਹ ਸਿੱਖ ਧਰਮ ਵਿੱਚ ਦਖ਼ਲ ਅੰਦਾਜ਼ੀ ਹੈ¢ ਸਿੱਖ ਜਗਤ ਇਸ ਨੂੰ ਪ੍ਰਵਾਨ ਨਹੀਂ ਕਰੇਗਾ¢ ਕੇਂਦਰ ਸਰਕਾਰ ਨੂੰ ਅਜਿਹਾ ਫ਼ੈਸਲਾ ...

ਪੂਰੀ ਖ਼ਬਰ »

ਗ਼ਰੀਬਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਸੁਹਿਰਦ ਹੋਣ ਦੀ ਲੋੜ-ਅੜੈਚਾਂ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਆਜ਼ਾਦੀ ਦੇ 73 ਸਾਲ ਬੀਤਣ 'ਤੇ ਵੀ ਦੇਸ਼ ਵਿਚ ਦਲਿਤ ਵਰਗ ਤੇ ਆਰਥਿਕ ਤੌਰ 'ਤੇ ਗਰੀਬ ਲੋਕਾਂ 'ਤੇ ਵੱਖ-ਵੱਖ ਤਰ੍ਹਾਂ ਦੇ ਲੋਕਾ ਤੇ ਅੱਤਿਆਚਾਰ ਕੀਤੇ ਜਾ ਰਹੇ ਹਨ | ਪੰਜਾਬ 'ਚ ਵੀ ਗਰੀਬ ਵਰਗ ਨਾਲ ਕੁੱਟਮਾਰ ਕਰਨ ਦੀ ਘਟਨਾਵਾਂ ਆਮ ਵੇਖਣ ...

ਪੂਰੀ ਖ਼ਬਰ »

ਭਾਜਪਾ ਕੌਂਸਲਰ ਪਤੀ ਤੇ ਆਪ ਵਿਧਾਇਕ ਦੇ ਗੁੰਮ ਹੋਣ ਦਾ ਲੱਗਿਆ ਪੋਸਟਰ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਵਾਰਡ ਨੰ. 33 ਦੀ ਭਾਜਪਾ ਕੌਂਸਲਰ ਰਾਖੀ ਮਨੋਚਾ ਦੇ ਪਤੀ ਅਮਨ ਮਨੋਚਾ ਤੇ ਖੰਨਾ ਦੇ 'ਆਪ' ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਗੁੰਮ ਹੋਣ ਦਾ ਪੋਸਟਰ ਕੰਧਾਂ 'ਤੇ ਲਾ ਦਿੱਤਾ ਗਿਆ ਤੇ ਮੁਹੱਲੇ ਦੀਆਂ ਔਰਤਾਂ ਵਲੋਂ ਦੋਵਾਂ ਖ਼ਿਲਾਫ ...

ਪੂਰੀ ਖ਼ਬਰ »

ਵਿਧਾਇਕ ਸੰਗੋਵਾਲ ਵਲੋਂ ਕਬੱਡੀ ਕੱਪ ਦਾ ਪੋਸਟਰ ਜਾਰੀ

ਡੇਹਲੋਂ, 8 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਗੁਰਮ ਵਿਖੇ ਸਮੂਹ ਨਗਰ ਵਲੋਂ ਐਨ. ਆਰ. ਆਈ. ਦੇ ਸਹਿਯੋਗ ਸਦਕਾ 26 ਫਰਵਰੀ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦਾ ਸਟਿੱਕਰ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਜਾਰੀ ਕੀਤਾ ਗਿਆ | ਇਸ ਸਮੇਂ ਪੀ. ਏ. ...

ਪੂਰੀ ਖ਼ਬਰ »

ਪਿੰਡ ਜਟਾਣਾ ਵਿਖੇ ਸਲੰਡਰ ਬਦਲਣ ਸਮੇਂ ਲੱਗੀ ਅੱਗ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਬੀਜਾ, 8 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨਜ਼ਦੀਕ ਪਿੰਡ ਜਟਾਣਾ ਵਿਖੇ ਇਕ ਘਰ ਦੇ ਮਾਲਕ ਵਲੋਂ ਖਾਲੀ ਸਿਲੰਡਰ ਬਦਲਣ ਸਮੇਂ ਲੱਗੀ ਅੱਗ ਨਾਲ ਮੋਟਰਸਾਈਕਲ, ਵਾਸ਼ਿੰਗ ਮਸ਼ੀਨ ਤੇ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ | ਘਟਨਾ ਸਥਾਨ ਪੁੱਜੇ ਪੁਲਿਸ ਚੌਂਕੀ ...

ਪੂਰੀ ਖ਼ਬਰ »

ਪਹਿਲਾਂ 7 ਵੈਂਡਰ ਜ਼ੋਨਾਂ ਲਈ ਮਨਜ਼ੂਰੀ ਦਿੱਤੀ ਗਈ ਸੀ, ਫਿਰ ਵਿਕੇ੍ਰਤਾਵਾਂ ਨੂੰ ਮਿਲੇ ਬਿਨਾਂ ਦੋ ਜ਼ੋਨ ਹਟਾ ਦਿੱਤੇ-ਕਥੂਰੀਆ

ਖੰਨਾ, 8 ਜਨਵਰੀ (ਹਰਜਿੰਦਰ ਸਿੰਘ ਲਾਲ)- ਸਮਾਜ ਸੇਵੀ ਵਿਪਨ ਕਥੂਰੀਆ ਵਲੋਂ 15 ਫਰਵਰੀ 2023 ਨੂੰ ਮਰਨ ਵਰਤ ਰੱਖਣ ਦੇ ਐਲਾਨ ਤੋਂ ਬਾਅਦ ਖੰਨਾ ਸ਼ਹਿਰ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ¢ ਇਸੇ ਨੂੰ ਦੇਖਦੇ ਹੋਏ 7 ਜਨਵਰੀ ਨੂੰ ਨਗਰ ਕੌਂਸਲ ਖੰਨਾ ਵਿਖੇ ਟਾਊਨ ਵੈਂਡਰਜ਼ ਕਮੇਟੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਖ਼ੂਨਦਾਨ ਕੈਂਪ

ਮਲੌਦ, 8 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਸੇਵਾ ਕਮੇਟੀ ਸਿਆੜ੍ਹ ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਰੱਖੇ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਪੱਤੀ ਬੇਗਮਪੁਰਾ ...

ਪੂਰੀ ਖ਼ਬਰ »

ਮਲੌਦ ਦੇ ਵਾਰਡ ਨੰਬਰ 6 ਦੇ ਟੁੱਟੇ ਸੀਵਰੇਜ ਦੇ ਢੱਕਣ ਹਾਦਸੇ ਦੀ ਉਡੀਕ 'ਚ

ਮਲੌਦ, 8 ਫਰਵਰੀ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਦੇ ਵਾਰਡ ਨੰਬਰ 6 ਵਿੱਚ ਕੈਨੇਡਾ ਤੋਂ ਵਾਪਸ ਪੁੱਜੇ ਗੁਰਦਰਸ਼ਨ ਸਿੰਘ ਮਲੌਦ ਨੇ ਆਪਣੇ ਘਰ ਦੇ ਸਾਹਮਣੇ 27 ਇੰਚ ਲੰਮੇ ਤੇ 22 ਇੰਚ ਚੌੜੇ ਸੀਵਰੇਜ ਦੇ ਟੁੱਟੇ ਹੋਏ ਢੱਕਣ ਵਿਖਾਉਂਦਿਆਂ ਕਿਹਾ ਕਿ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ

ਖੰਨਾ, 8 ਫਰਵਰੀ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ 2 ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ 2 ਖੰਨਾ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਖਟੀਕਾ ...

ਪੂਰੀ ਖ਼ਬਰ »

ਮਿਸ਼ਨ ਸ਼ਤ ਪ੍ਰਤੀਸ਼ਤ ਵਿੱਦਿਆ ਸੰਬੰਧੀ ਬਲਾਕ ਪੱਧਰੀ ਮੀਟਿੰਗ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਸ਼ਤ ਪ੍ਰਤੀਸ਼ਤ ਵਿੱਦਿਆ ਸਬੰਧੀ ਬਲਾਕ ਖੰਨਾ 2 ਦੀ ਇੱਕ ਮੀਟਿੰਗ ਬੀ. ਐਨ. ਓ. ਬਲਜੀਤ ਸਿੰਘ ਦੀ ...

ਪੂਰੀ ਖ਼ਬਰ »

ਸ੍ਰੀ ਨੀਲਕੰਠ ਮਹਾਦੇਵ ਸੇਵਾ ਸਮਿਤੀ ਵਲੋਂ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸ਼ੁਰੂ

ਸਮਰਾਲਾ, 8 ਫਰਵਰੀ (ਕੁਲਵਿੰਦਰ ਸਿੰਘ)-ਮਹਾਸ਼ਿਵਰਾਤਰੀ ਦੇ ਸ਼ੁੱਭ ਅਵਸਰ 'ਤੇ ਸ੍ਰੀ ਨੀਲਕੰਠ ਮਹਾਦੇਵ ਸੇਵਾ ਸੰਮਤੀ ਸਮਰਾਲਾ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 16 ਫਰਵਰੀ ਦਿਨ ਵੀਰਵਾਰ ਨੂੰ ਸ਼ਿਵ ਮੰਦਰ ਡੱਬੀ ਬਾਜ਼ਾਰ ਸਮਰਾਲਾ ਤੋਂ 23ਵੀਂ ਵਿਸ਼ਾਲ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਸਾਬਕਾ ਕਰਮਚਾਰੀ ਯੂਨੀਅਨ ਦੀ ਮੀਟਿੰਗ

ਕੁਹਾੜਾ, 8 ਫਰਵਰੀ (ਸੰਦੀਪ ਸਿੰਘ ਕੁਹਾੜਾ)-ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਸਾਬਕਾ ਕਰਮਚਾਰੀਆਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਮਿਲ ਕਰਮਚਾਰੀਆਂ ਵਲੋਂ ਸਰਬ ਸੰਮਤੀ ਨਾਲ ਕਮੇਟੀ ਦਾ ਗਠਨ ਕਰਕੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਜੋਰਾ ਸਿੰਘ ਸੇਖੋਂ, ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਵਿਖੇ ਧਾਰਮਿਕ ਸਮਾਗਮ

ਜੋਧਾਂ, 8 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਵਿਖੇ ਸਾਲਾਨਾ ਸਮਾਗਮ ਕੀਤਾ ਗਿਆ | ਇਸ ਮੌਕੇ ਵਿਦਿਆਰਥਣਾਂ ਤੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਤੇ ਸਾਲਾਨਾ ਪ੍ਰੀਖਿਆਵਾਂ 'ਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਐੱਨ.ਐੱਸ.ਐੱਸ. ਕੈਂਪ ਦੀ ਸਮਾਪਤੀ

ਰਾਏਕੋਟ, 8 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਪਿ੍ੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਿੱਤੇ ਥੀਮ 'ਸਵੱਛ ਭਾਰਤ ਅਤੇ ਫਿਟ ਇੰਡੀਆ ਮੁਹਿੰਮ' ਅਧੀਨ ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਸਾਲਾਨਾ ਸਮਾਗਮ ਅਮਿੱਟ ਯਾਦਾਂ ਨਾਲ ਸਮਾਪਤ

ਡੇਹਲੋਂ, 8 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਦੋ ਦਿਨਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜੋ ਪੂਰੇ ਸਾਲ ਦੀਆਂ ਪ੍ਰਾਪਤੀਆਂ, ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਅਤੇ ਸੱਭਿਆਚਾਰਕ ਵੰਨਗੀਆਂ ਨਾਲ ਅਮਿੱਟ ਯਾਦਾਂ ...

ਪੂਰੀ ਖ਼ਬਰ »

ਮੈਂ ਕੋਸ਼ਿਸ਼ ਕਰਾਂਗਾ ਕਿ ਕਿ੍ਕਟ ਦੇ ਸਾਰੇ ਮੈਚ ਜਿੱਤ ਕੇ ਪਿੰਡ ਨੰਦਪੁਰ ਸਾਹਨੇਵਾਲ ਦਾ ਨਾਂਅ ਰੌਸ਼ਨ ਕਰਾਂ-ਹਰਾ

ਸਾਹਨੇਵਾਲ, 8 ਫਰਵਰੀ (ਹਨੀ ਚਾਠਲੀ)-ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਤੇ ਟਰੱਕ ਯੂਨੀਅਨ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਭੌਲਾ ਦਾ ਭਤੀਜਾ ਤੇ ਸੁਖਦੇਵ ਸਿੰਘ ਹਰਾ ਦਾ ਸਪੁੱਤਰ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ 'ਚ ਕਾਂਸ਼ੇ ਦਾ ਤਗਮਾ ਜਿੱਤਣ ਵਾਲੇ ਤੇਜੱਸਵੀ ਦਾ ਸਨਮਾਨ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ (ਜੇਠੀ ਲਾਲ) ਖੰਨਾ ਵਿਖੇ ਤੇਜੱਸਵੀ ਕੁਮਾਰ ਨੂੰ ਖੇਲੋ ਇੰਡੀਆ ਯੂਥ ਮੁਕਾਬਲੇ ਵਿਚ ਜੋ ਕਿ 31 ਜਨਵਰੀ 2023 ਤੋਂ 4 ਫਰਵਰੀ 2023 ਤੱਕ ਭੋਪਾਲ (ਮੱਧ ਪ੍ਰਦੇਸ਼) 'ਚ ਹੋਇਆ ਸੀ, 'ਚ ਕਾਂਸੇ ਦਾ ਤਗਮਾ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਪੋਸਟ-ਮੈਟਿ੍ਕ ਸਕਾਲਰਸ਼ਿਪ ਸਕੀਮ ਬਾਰੇ ਜਾਗਰੂਕਤਾ ਮੁਹਿੰਮ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਵਲੋਂ ਸਰਕਾਰੀ ਸੀ: ਸੈਕੰ: ਸਕੂਲ, ਈਸੜੂ, ਚਕੋਹੀ ਤੇ ਨਸਰਾਲੀ ਵਿਖੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ ਰੱਖੇ ਗਏ¢ ਜਿਸ 'ਚ ਡਾ. ਹਰਪ੍ਰੀਤ ...

ਪੂਰੀ ਖ਼ਬਰ »

ਸੀ. ਐੱਚ. ਸੀ. ਮਾਨੂੰਪੁਰ ਵਿਖੇ ਔਰਤਾਂ 'ਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਕੈਂਪ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਤੇ ਡਾ. ਰਵੀ ਦੱਤ ਐੱਸ. ਐਮ. ਓ. ਮਾਨੂੰਪੁਰ ਦੀ ਅਗਵਾਈ 'ਚ ਸੀ. ਐੱਚ. ਸੀ. ਮਾਨੂੰਪੁਰ ਵਿਖੇ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਸਕਰੀਨਿੰਗ ਕੈਂਪ ਲਗਾਇਆ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਨੇਵਾਲ ਲੜਕੇ ਵਿਖੇ ਅਥਲੈਟਿਕ ਮੀਟ

ਸਾਹਨੇਵਾਲ, 8 ਫਰਵਰੀ (ਹਨੀ ਚਾਠਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਨੇਵਾਲ ਲੜਕੇ ਵਿਖੇ ਪਿ੍ੰਸੀਪਲ ਡਾਕਟਰ ਮਨਦੀਪ ਕੌਰ ਦੀ ਅਗਵਾਈ ਹੇਠ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ¢ ਜਿਸ ਅਧੀਨ ਸਕੂਲ ਵਿੱਚ ਚੱਲ ਰਹੇ ਸ਼ਹੀਦ ਰਾਜਗੁਰੂ ਹਾਊਸ, ਸ਼ਹੀਦ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲਾ ਮੁਹਿੰਮ ਜਾਰੀ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਹਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਅਸ਼ੀਸ਼ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਿੱਖਿਆ ਬਲਾਕਾਂ ਵਿਚ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਐਨ. ਸੀ. ਸੀ. ਏ-ਸਰਟੀਫ਼ਿਕੇਟ ਇਮਤਿਹਾਨ ਕਰਵਾਇਆ

ਦੋਰਾਹਾ, 8 ਫਰਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਚ 19 ਪੰਜਾਬ ਐੱਨ. ਸੀ. ਸੀ. ਬਟਾਲੀਅਨ ਵਲੋਂ ਏ ਸਰਟੀਫਿਕੇਟ ਦਾ ਇਮਤਿਹਾਨ ਕਰਵਾਇਆ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਕਰਨਲ ਪਰਵੀਨ ਕੁਮਾਰ ਦੇ ਦਿਸ਼ਾ ...

ਪੂਰੀ ਖ਼ਬਰ »

ਪੁਲਿਸ ਵਿਭਾਗ ਦੇ ਬੈਚ 2006 ਦੇ ਅਧਿਕਾਰੀਆਂ ਵਲੋਂ ਸਮਾਗਮ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਪੁਲਿਸ ਵਿਭਾਗ ਦੇ ਬੈਚ 2006 ਦੇ ਅਧਿਕਾਰੀਆਂ ਵਲੋਂ ਮਿੱਤਰ ਮਿਲਣੀ ਨਾਮਕ ਇਕ ਸਮਾਗਮ ਕਰਵਾਇਆ ਗਿਆ¢ ਜਿਸ 'ਚ ਪੁਲਿਸ ਵਿਭਾਗ ਵਿਚ ਸੰਨ 2006 ਵਿਚ ਭਰਤੀ ਹੋਏ ਵੱਖ-ਵੱਖ ਰੈਂਕਾਂ ਦੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲੇ ਤੇ ਇਕੋਤਰੀ ਸਮਾਗਮ ਸਮਾਪਤ

ਮਲੌਦ, 8 ਫਰਵਰੀ (ਸਹਾਰਨ ਮਾਜਰਾ)-ਸਿੱਖ ਕੌਮ ਦੇ ਮਹਾਨ ਤੇ ਵੱਡੇ ਘੱਲੂਘਾਰੇ ਦੇ 35000 ਹਜ਼ਾਰ ਸਿੰਘਾਂ, ਸਿੰਘਣੀਆਂ, ਭੁਝੰਗੀਆਂ ਤੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਜੋਗੀਮਾਜਰਾ ਕੁੱਪ ਕਲਾਂ ਵਿਖੇ ਮੁੱਖ ਸੇਵਾਦਾਰ, ਮਹਾਨ ਪਰਉਪਕਾਰੀ ਤੇ ਉੱਘੇ ...

ਪੂਰੀ ਖ਼ਬਰ »

ਸੰਤ ਬੇਰ ਕਲਾਂ ਵਾਲਿਆਂ ਵਲੋਂ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਦਾ ਸੱਦਾ

ਮਲੌਦ, 8 ਫਰਵਰੀ (ਸਹਾਰਨ ਮਾਜਰਾ)- ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਬੇਰ ਕਲਾਂ ਹੇਮਕੁੰਟ ਸਾਹਿਬ ਲੰਗਰ ਸੇਵਾ ਨਗਰਾਸੂ ਵਾਲਿਆਂ ਵਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ 'ਚ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ) ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਪ੍ਰਧਾਨ ਦੀ ਅਗਵਾਈ 'ਚ ਹੋਈ | ਇਸ ਮੌਕੇ ਪੈਨਸ਼ਨਰਾਂ ਦੇ ਵਿੱਛੜ ਚੁੱਕੇ ਪਰਿਵਾਰਕ ਮੈਂਬਰਾਂ ਤੇ ਭੁਚਾਲ ਦੌਰਾਨ ਤੁਰਕੀ ਤੇ ਸੀਰੀਆ, ਯੁਕਰੇਨ ਵਿਚ ਮਰ ਗਏ ...

ਪੂਰੀ ਖ਼ਬਰ »

ਦੌੜਾਕ ਰਾਮ ਲਾਲ ਨੂੰ ਚੈਂਪੀਅਨਸ਼ਿਪ 'ਚ ਭਾਗ ਲੈਣ ਲਈ ਵਿਧਾਇਕ ਨੇ ਕੀਤਾ ਸਨਮਾਨਿਤ

ਪਾਇਲ, 8 ਫਰਵਰੀ (ਨਿਜ਼ਾਮਪੁਰ)-ਸੂਬਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਹੋਣ ਜਾ ਰਹੀ ਕੌਮੀ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਜਾ ਰਹੇ ਦੌੜਾਕ ਰਾਮ ਲਾਲ ਵਾਸੀ ਗੋਸਲਾਂ ਨੂੰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਥਾਪੜਾ ਦਿੰਦਿਆਂ ...

ਪੂਰੀ ਖ਼ਬਰ »

ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਖੰਨਾ ਤੋਂ ਬਣੇ 4 ਅਹੁਦੇਦਾਰ

ਖੰਨਾ, 8 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਜਪਾ ਦੇ ਸਾਬਕਾ ਕੌਂਸਲਰ ਤੇ ਓ. ਬੀ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੁਧੀਰ ਸੋਨੂੰ ਨੂੰ ਓ. ਬੀ. ਸੀ. ਮੋਰਚਾ ਪੰਜਾਬ ਭਾਜਪਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ¢ ਇਸ ਦੇ ਨਾਲ ਹੀ ਸਾਬਕਾ ਕੌਂਸਲਰ ਵਿਪਨ ਦੇਵਗਨ, ਨਵਦੀਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX