ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਬਰਨਾਲਾ

1762 ਈ: ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਕੁਤਬਾ ਸਮਾਗਮ ਦੇ ਦੂਸਰੇ ਦਿਨ 'ਆਪ' ਅਤੇ ਹੋਰ ਸਿਆਸੀ ਆਗੂਆਂ ਵਲੋਂ ਵਿਚਾਰਾਂ

ਮਹਿਲ ਕਲਾਂ, 8 ਫਰਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਗੁਰਦੁਆਰਾ ਅੱਤ ਵੱਡਾ ਘੱਲੂਘਾਰਾ ਕੁਤਬਾ-ਬਾਹਮਣੀਆਂ ਵਲੋਂ 1762 ਈ: ਦੇ ਮਹਾਨ 35000 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਦੂਸਰੇ ਦਿਨ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਸਮੇਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਸ਼ਖਸੀਅਤਾਂ ਵਲੋਂ ਸ਼ਮੂਲੀਅਤ ਕਰ ਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਕੁਲਤਾਰ ਸਿੰਘ ਸਿਧਵਾਂ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਬੀਬੀਆਂ ਨੂੰ ਖ਼ਾਸ ਅਪੀਲ ਕੀਤੀ ਕਿ ਉਹ ਮਾਂ ਬੋਲੀ ਪੰਜਾਬੀ ਤੇ ਸਿੱਖੀ ਦੇ ਸਤਿਕਾਰ ਵਿਚ ਊੜਾ ਤੇ ਜੂੜਾ ਦੀ ਸੰਭਾਲ ਲਈ ਪਹਿਰਾ ਦੇਣ। ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਾਨੂੰਨ ਕਿਵੇਂ ਬਣਦਾ, ਕਾਹਦੇ ਲਈ ਬਣਦਾ ਤੇ ਕੌਣ ਬਣਾਉਂਦਾ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਡਾਲ ਵਿਚ ਬੈਠੇ ਬੱਚਿਆਂ ਤੋਂ ਪਤਾ ਲੱਗੇ ਕਿ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਹੁਰਾਂ ਦਾ ਕੰਮ ਕੀਤਾ ਹੈ, ਮੈਨੂੰ ਨਹੀਂ ਲਗਦਾ ਕਿ ਬੱਚਿਆਂ ਨੂੰ ਪਤਾ ਹੋਵੇਗਾ ਕਿ ਵਿਧਾਇਕ ਦਾ ਕੰਮ ਕਾਨੂੰਨ ਬਣਾਉਣਾ ਹੁੰਦਾ ਹੈ। ਇਸ ਸਮੇਂ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਵਲੋਂ ਪਿੰਡ ਵਲੋਂ ਰੱਖੀਆਂ ਸਮੂਹ ਮੰਗਾਂ ਪੰਜਾਬ ਸਰਕਾਰ ਪਾਸੋਂ ਲਾਗੂ ਕਰਵਾਉਣ ਤੇ ਕੁਤਬਾ ਬਾਹਮਣੀਆਂ ਦੇ ਸ਼ਹੀਦਾਂ ਦੀ ਯਾਦ 'ਚ ਢੁਕਵੀਂ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ। ਇਸ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਪਾਸੋਂ ਪਿੰਡ ਦੀਆਂ ਸਮੂਹ ਮੰਗਾਂ ਨੂੰ ਪਰਵਾਨ ਕਰਵਾਉਣ ਭਰੋਸਾ ਦਿੰਦਿਆਂ ਕਿਹਾ ਕਿ ਮੇਰਾ ਨਗਰ ਨੇੜਲਾ ਪੰਡੋਰੀ ਹੋਣ ਕਰ ਕੇ ਲੋਕਾਂ ਦੀਆਂ ਮੰਗਾਂ 'ਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਮੱਖਣ ਬਰਾੜ, ਮੋਹਿਤ ਗਰਗ, ਹਰਪ੍ਰੀਤ ਸਿੰਘ ਠੁੱਲੀਵਾਲ, ਜਗਦੇਵ ਸਿੰਘ ਸ਼ੰਟੀ, ਬਿੰਦਰ ਸਿੰਘ ਖਾਲਸਾ, ਮਾ: ਹਰਮਨਜੀਤ ਸਿੰਘ ਕੁਤਬਾ ਆਦਿ ਤੋਂ ਇਲਾਵਾ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ। ਇਸ ਸਮੇਂ ਉੱਘੇ ਸਿੱਖ ਵਿਦਵਾਨ ਡਾ: ਸੁਖਪ੍ਰੀਤ ਸਿੰਘ ਉਦੋਕੇ ਵਲੋਂ ਛੋਟੇ ਅਤੇ ਵੱਡੇ ਘੱਲੂਘਾਰੇ ਦਾ ਵਰਣਨ ਕਰਦਿਆਂ ਨੌਜਵਾਨਾਂ ਨੂੰ ਇਤਿਹਾਸ ਨਾਲ ਜੁੜ ਕੇ ਸਿੱਖਾਂ ਦੀਆਂ ਕੁਰਬਾਨੀਆਂ ਵਾਲੇ ਇਤਿਹਾਸ ਨੂੰ ਪੜਨ ਦੀ ਅਪੀਲ ਕੀਤੀ

ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦਾ ਵਾਈ.ਐਸ. ਗਰੁੱਪ ਦਾ ਨਿਵੇਕਲਾ ਉਪਰਾਲਾ

ਬਰਨਾਲਾ, 8 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਅਸ਼ੋਕ ਭਾਰਤੀ)-ਵਾਈ.ਐਸ. ਗਰੁੱਪ ਜਿੱਥੇ ਸਿੱਖਿਆ, ਖੇਡਾਂ, ਸਭਿਆਚਾਰ ਅਤੇ ਤਕਨੀਕੀ ਸਿੱਖਿਆ ਵਿਚ ਨਾਮਣਾ ਖੱਟ ਰਿਹਾ ਹੈ ਉੱਥੇ ਹੁਣ ਵਿਦਿਆਰਥੀਆਂ ਵਿਚ ਸਾਹਿਤ ਦੀ ਚਿਣਗ ਪੈਦਾ ਕਰਕੇ ਉਨ੍ਹਾਂ ਨੂੰ ਸਾਹਿਤ ਸਰਗਰਮੀਆਂ ਨਾਲ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਦੇ ਸੂਬਾ ਆਗੂ ਧਨੇਰ ਸਮੇਤ ਤਿੰਨ ਹੋਰ ਸੂਬਾ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਸਖ਼ਤ ਨਿਖੇਧੀ

ਮਹਿਲ ਕਲਾਂ, 8 ਫਰਵਰੀ (ਅਵਤਾਰ ਸਿੰਘ ਅਣਖੀ)-ਬੀ.ਕੇ.ਯੂ. ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਸਮੇਤ ਤਿੰਨ ਹੋਰ ਸੂਬਾ ਆਗੂਆਂ ਨੂੰ ਬਰਖ਼ਾਸਤ ਕਰਨ ਦੇ ਅਸਲ ਕਾਰਨਾਂ ਨੂੰ ਜਾਣਨ ਲਈ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕ 'ਤੇ ਕਾਰਵਾਈ ਨਾ ਹੋਣ ਤੱਕ ਸੰਘਰਸ਼ ਚਲਦਾ ਰਹੇਗਾ-ਸਰਪੰਚ ਯੂਨੀਅਨ

ਬਰਨਾਲਾ, 8 ਫਰਵਰੀ (ਰਾਜ ਪਨੇਸਰ)-ਪਿਛਲੀ ਦਿਨੀਂ 'ਆਪ' ਦੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਮਹਿਲਾ ਸਰਪੰਚ ਦੇ ਟਕਸਾਲੀ ਕਾਂਗਰਸੀ ਪੱੁਤਰ ਨੂੰ ਥੱਪੜ ਮਾਰ ਕੇ ਅੰਦਰ ਕਰਨ ਦੀ ਧਮਕੀ ਦੇਣ ਤੋਂ ਬਾਅਦ ਵਿਧਾਇਕ 'ਤੇ ਕੋਈ ਕਾਰਵਾਈ ਨਾ ਹੋਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਫੇਅਰਵੈੱਲ ਪਾਰਟੀ ਕਰਵਾਈ

ਭਦੌੜ, 8 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)- ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਅਤੇ ਐਮ.ਡੀ. ਨਵਨੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਬਿਨੋਏ ਜੋਸ ਦੀ ਅਗਵਾਈ ਵਿਚ 2022-23 ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੋਨੇ ਦੀ ਮੁੰਦਰੀ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਕੀਤੀ ਪੇਸ਼

ਤਪਾ ਮੰਡੀ, 8 ਫਰਵਰੀ (ਪ੍ਰਵੀਨ ਗਰਗ)-ਕਲਯੁਗ ਦੇ ਇਸ ਦੌਰ ਵਿਚ ਇਮਾਨਦਾਰ ਲੋਕਾਂ ਦੀ ਅੱਜ ਵੀ ਕੋਈ ਕਮੀ ਨਹੀਂ ਹੈ, ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਇਕ ਕਾਰ ਮਾਲਕ ਨੇ ਕਾਰ 'ਚ ਡਿੱਗੀ ਸੋਨੇ ਦੀ ਮੁੰਦਰੀ ਅਸਲ ਮਾਲਕ ਨੂੰ ਵਾਪਸ ਕਰ ਕੇ ਇਮਾਨਦਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਜ਼ਖ਼ਮੀ

ਤਪਾ ਮੰਡੀ, 8 ਫਰਵਰੀ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਪ੍ਰਵਾਸੀ ਮਜ਼ਦੂਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਰਨਾਲਾ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਬਰਨਾਲਾ, 8 ਫਰਵਰੀ (ਅਸ਼ੋਕ ਭਾਰਤੀ)- ਸੂਬਾਈ ਕਮੇਟੀ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਰਨਾਲਾ ਵਲੋਂ ਜ਼ਿਲ੍ਹਾ ਕਨਵੀਨਰ ਗੁਲਾਬ ਸਿੰਘ ਦੀ ਅਗਵਾਈ ਹੇਠ ਡੀ.ਸੀ. ਕੰਪਲੈਕਸ ਬਰਨਾਲਾ ਅੱਗੇ ਰੋਸ ਰੈਲੀ ਕਰ ਕੇ ਨਾਅਰੇਬਾਜ਼ੀ ਕਰਨ ਉਪਰੰਤ ਪੰਜਾਬ ...

ਪੂਰੀ ਖ਼ਬਰ »

ਸ਼ਹਿਣਾ ਵਾਸੀਆਂ ਨੇ ਥਾਣਾ ਮੁਖੀ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਮੰਗ-ਪੱਤਰ

ਸ਼ਹਿਣਾ, 8 ਫਰਵਰੀ (ਸੁਰੇਸ਼ ਗੋਗੀ)-ਨਸ਼ਿਆਂ ਵਰਗੀ ਅਲਾਮਤ ਨੂੰ ਦੂਰ ਕਰਨ ਹਿਤ ਕਸਬਾ ਸ਼ਹਿਣਾ ਦੇ ਵੱਡੀ ਗਿਣਤੀ ਵਿਚ ਆਗੂਆਂ ਨੇ ਥਾਣਾ ਮੁਖੀ ਜਗਦੇਵ ਸਿੰਘ ਨੂੰ ਪਿੰਡ ਵਿਚ ਨਸ਼ਿਆਂ ਦੇ ਖ਼ਾਤਮੇ ਸਬੰਧੀ ਮੰਗ-ਪੱਤਰ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼ਹਿਣਾ ...

ਪੂਰੀ ਖ਼ਬਰ »

ਨਗਰ ਕੌਂਸਲ ਬਰਨਾਲਾ ਵਿਚ ਕੱਟੇ ਗਏ ਦਰੱਖਤਾਂ ਸੰਬੰਧੀ ਕਾਰਵਾਈ ਲਈ ਕੌਂਸਲਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 8 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਨਗਰ ਕੌਂਸਲ ਬਰਨਾਲਾ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਲੱਗੇ ਬਹੁਤ ਹੀ ਸ਼ਾਨਦਾਰ ਦਰਖਤਾਂ ਨੂੰ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਬਿਨਾਂ ਹਾਊਸ ਦੀ ਪ੍ਰਵਾਨਗੀ ਤੋਂ ਨਾਜਾਇਜ਼ ਤੌਰ 'ਤੇ ਕਟਵਾਏ ਜਾਣ ਸਬੰਧੀ ...

ਪੂਰੀ ਖ਼ਬਰ »

ਵੈਸਟਰਨ ਜ਼ੋਨ ਆਈਲਟਸ ਅਤੇ ਵੀਜ਼ਾ ਸੈਂਟਰ ਪੱਖੋਂ ਕੈਂਚੀਆਂ ਦੀ ਵਿਦਿਆਰਥਣ ਨੇ ਪੀ.ਟੀ.ਈ ਵਿਚੋਂ ਲਏ ਵਧੀਆ ਅੰਕ

ਸ਼ਹਿਣਾ, 8 ਫਰਵਰੀ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਤੇ ਮੋਗਾ ਰੋਡ 'ਤੇ ਸਥਿਤ ਵੈਸਟਰਨ ਆਈਲੈਟਸ ਅਤੇ ਵੀਜ਼ਾ ਸਰਵਿਸ ਸੈਂਟਰ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਸੀਰਾ ਵਾਸੀ ਚੀਮਾ ਨੇ ਥੋੜੇ੍ਹ ਸਮੇਂ ਵਿਚ ਹੀ ਪੀ.ਟੀ.ਈ ਵਿਚੋਂ 65 ਸਕੋਰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਦੀ ਮੀਟਿੰਗ ਹੋਈ

ਬਰਨਾਲਾ, 8 ਫਰਵਰੀ (ਅਸ਼ੋਕ ਭਾਰਤੀ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਤੇ ...

ਪੂਰੀ ਖ਼ਬਰ »

ਟਰੱਕ ਯੂਨੀਅਨ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 8 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੁਖਾਨੰਦ ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਅਤੇ ਨਰਾਇਣ ਸਿੰਘ ਪੰਧੇਰ ਵਲੋਂ ਸਮੂਹ ਟਰੱਕ ਆਪੇ੍ਰਟਰਜ਼ ਦੇ ਸਹਿਯੋਗ ਨਾਲ ਯੂਨੀਅਨ ਵਿਖੇ ਸਰਬੱਤ ਦੇ ਭਲੇ ਲਈ ਤਿੰਨ ਰੋਜਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਸਹਿਜੜਾ ਕਤਲ ਕੇਸ ਦੇ ਦੋਵੇਂ ਮੁਲਜ਼ਮ ਪੁਲਿਸ ਵਲੋਂ ਗਿ੍ਫ਼ਤਾਰ

ਮਹਿਲ ਕਲਾਂ, 8 ਫਰਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਦੋ ਵਿਅਕਤੀਆਂ ਵਲੋਂ ਆਪਣੇ ਨੇੜਲੇ ਸਰੀਕੇ ਦੇ ਨੌਜਵਾਨ ਜਗਦੀਪ ਸਿੰਘ ਦਾ ਕਤਲ ਕਰਨ ਦੇ ਮਾਮਲੇ ਵਿਚ ਮਹਿਲ ਕਲਾਂ ਪੁਲਿਸ ਥਾਣਾ ਦੇ ਮੁੱਖ ਅਫ਼ਸਰ ਸੁਖਵਿੰਦਰ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਗ਼ਰੀਬਾਂ ਦੇ ਪਹੁੰਚ ਤੋਂ ਬਾਹਰ ਹੋਈਆਂ ਵਿੱਦਿਆ, ਰੁਜ਼ਗਾਰ ਅਤੇ ਸਿਹਤ ਸਹੂਲਤਾਂ-ਪ੍ਰੋਫ਼ੈਸਰ ਜੈਪਾਲ

ਮਹਿਲ ਕਲਾਂ, 8 ਫਰਵਰੀ (ਅਵਤਾਰ ਸਿੰਘ ਅਣਖੀ)-ਇਨਕਲਾਬੀ ਮਾਰਕਸਵਾਦੀ ਪਾਰਟੀ (ਭਾਰਤ) ਜ਼ਿਲ੍ਹਾ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਦੀ ਮੇਨ ਪ੍ਰੀਖਿਆ ਵਿਚੋਂ ਪਹਿਲੀਆਂ ਪੁਜ਼ੀਸਨਾਂ ਹਾਸਲ ਕੀਤੀਆਂ

ਬਰਨਾਲਾ, 8 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਦੀ ਪ੍ਰੀਖਿਆ ਵਿਚੋਂ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਸਸੀਕਾਂਤ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

ਬਰਨਾਲਾ, 8 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ 2018 ਵਿਚ ਥਾਣਾ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸਕੂਲ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਧਾਰਮਿਕ ਪ੍ਰੀਖਿਆ

ਭਦੌੜ, 8 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)- ਸਕੂਲੀ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਸਰਕਲ ਬਰਨਾਲਾ ਦੀ ਕਨਵੈੱਨਸ਼ਨ ਹੋਈ

ਬਰਨਾਲਾ, 8 ਫਰਵਰੀ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਸਰਕਲ ਬਰਨਾਲਾ ਦੀ ਕਨਵੈੱਨਸ਼ਨ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਰਕਲ ਕਨਵੀਨਰ ਸਾਥੀ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕਨਵੈੱਨਸ਼ਨ ਮੌਕੇ ਸੂਬਾਈ ਆਗੂ ਅਮਰੀਕ ਸਿੰਘ ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਹੰਡਿਆਇਆ, 8 ਫਰਵਰੀ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਦੇ ਰਵਿਦਾਸ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਸਰਵਸੰਮਤੀ ਨਾਲ ਪ੍ਰਧਾਨ ਰਣਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ, ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲੇ 'ਚ ਦੂਜਾ ਸਥਾਨ ਲਿਆ

ਬਰਨਾਲਾ, 8 ਫਰਵਰੀ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਿੰਘ ਬ੍ਰਹਮ ਗਿਆਨੀ ਅਮਰ ਸ਼ਹੀਦ ਭਾਈ ਸਾਹਿਬ ਭਾਈ ਮਨੀ ਸਿੰਘ ਜੀ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ...

ਪੂਰੀ ਖ਼ਬਰ »

ਹਲਕਾ ਭਦੌੜ ਅੰਦਰ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ-ਵਿਧਾਇਕ ਉਗੋਕੇ

ਤਪਾ ਮੰਡੀ, 8 ਫਰਵਰੀ (ਵਿਜੇ ਸ਼ਰਮਾ)-ਹਲਕਾ ਭਦੌੜ ਅੰਦਰ ਵਿਕਾਸ ਕਾਰਜਾਂ 'ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਸਟੇਡੀਅਮ ਲਈ ਲੱਖਾਂ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਹੰਡਿਆਇਆ, 8 ਫਰਵਰੀ (ਗੁਰਜੀਤ ਸਿੰਘ ਖੱੁਡੀ)-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਹੰਡਿਆਇਆ ਵਿਖੇ ਹੋਈ | ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਯੂਨੀਅਨ ਵਲੋਂ ਕੌਮੀ ਇਨਸਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਿਖਤੀ ਭਰੋਸੇ ਨਾ ਦਿੱਤੇ ਜਾਣ 'ਤੇ ਆਊਟਸੋਰਸਿੰਗ ਮੁਲਾਜ਼ਮਾਂ ਵਲੋਂ 16 ਤੋਂ ਮੁੜ ਸੰਘਰਸ਼ ਸ਼ੁਰੂ ਕਰਨ ਦਾ ਐਲਾਨ

ਬਰਨਾਲਾ, 8 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਆਊਟਸੋਰਸਿੰਗ ਕਰਮਚਾਰੀ ਯੂਨੀਅਨ ਦਫ਼ਤਰ ਡਿਪਟੀ ਕਮਿਸ਼ਨਰ (ਪੰਜਾਬ) ਦੇ ਬੈਨਰ ਹੇਠ ਡੀ.ਸੀ. ਦਫ਼ਤਰ ਬਰਨਾਲਾ ਦੇ ਆਊਟਸੋਰਸਿੰਗ ਮੁਲਾਜ਼ਮਾਂ ਵਲੋ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ ਗਈ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨਾ ਸਾਡਾ ਸਾਰਿਆਂ ਦਾ ਫਰਜ਼-ਐਸ.ਐਸ.ਪੀ

ਟੱਲੇਵਾਲ, 8 ਫਰਵਰੀ (ਸੋਨੀ ਚੀਮਾ)-ਪੰਜਾਬ ਕੁਰਬਾਨੀਆਂ ਭਰੀ ਧਰਤੀ ਹੈ ਅਤੇ ਇੱਥੋਂ ਦੇ ਸੂਰਬੀਰਾਂ ਨੇ ਸਮੇਂ-ਸਮੇਂ 'ਤੇ ਆਪਾਂ ਵਾਰ ਕੇ ਲੋਕਾਂ ਦੀ ਹਿਫ਼ਾਜ਼ਤ ਕੀਤੀ ਹੈ | ਜਿਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਸਿੱਜਦਾ ਕਰਨਾ ਸਾਡਾ ਸਭ ਦਾ ਫ਼ਰਜ਼ ਹੈ | ਇਹ ਸ਼ਬਦ ਸੰਦੀਪ ...

ਪੂਰੀ ਖ਼ਬਰ »

ਸੀ.ਐਸ. ਇਮੀਗ੍ਰੇਸ਼ਨ ਨੇ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ ਲਗਵਾਇਆ

ਟੱਲੇਵਾਲ, 8 ਫਰਵਰੀ (ਸੋਨੀ ਚੀਮਾ)-ਸੀ.ਐਸ. ਇਮੀਗੇ੍ਰਸ਼ਨ ਕੈਨੇਡਾ ਦੇ ਵਰਕ ਪਰਮਿਟ ਵੀਜ਼ੇ ਲਗਵਾਉਣ 'ਚ ਇਸ ਵੇਲੇ ਪੰਜਾਬ ਦੀਆਂ ਸਭ ਇਮੀਗੇ੍ਰਸ਼ਨ ਸੰਸਥਾਵਾਂ ਵਿਚੋਂ ਮੋਹਰੀ ਬਣੀ ਹੋਈ ਹੈ | ਇਸੇ ਕੜੀ ਦੇ ਚਲਦਿਆਂ ਕੰਪਨੀ ਨੇ ਅਸ਼ਵਨੀ ਕੁਮਾਰ ਹਾਂਸ ਸਪੁੱਤਰ ਸ੍ਰੀ ਚਰਨਦਾਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੱਤੀ ਬੰਗੇਹਰ ਨਿਵਾਸੀਆਂ ਨੇ ਭਰਤ ਦਾ ਕੰਮ ਕੀਤਾ ਮੁਕੰਮਲ

ਧਨੌਲਾ, 8 ਫਰਵਰੀ (ਜਤਿੰਦਰ ਸਿੰਘ ਧਨੌਲਾ)-ਨਵੇਂ ਉਸਾਰੇ ਗਏ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਧਨੌਲਾ ਵਿਖੇ ਪੱਤੀ ਬੰਗੇਹਰ ਨਿਵਾਸੀਆਂ ਵਲੋਂ ਨਗਰ ਪਤਵੰਤਿਆਂ ਦੇ ਸਹਿਯੋਗ ਨਾਲ ਭਰਤ ਪਾ ਕੇ ਭਰਤ ਦਾ ਕੰਮ ਮੁਕੰਮਲ ਕੀਤਾ ਗਿਆ | ਇਸ ਮੌਕੇ ਭਾਈ ਸਰਬਣ ਸਿੰਘ ...

ਪੂਰੀ ਖ਼ਬਰ »

ਮਾਨ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੰਗਰ ਪੱਤੀ ਧਨੌਲਾ ਨੂੰ 50 ਹਜ਼ਾਰ ਰੁਪਏ ਭੇਟ

ਧਨੌਲਾ, 8 ਫਰਵਰੀ (ਚੰਗਾਲ)-ਸਵ: ਗਮਦੂਰ ਸਿੰਘ ਮਾਨ ਸਾਬਕਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਧਨੌਲਾ ਦੀ ਪਤਨੀ ਮਲਕੀਤ ਕੌਰ ਤੇ ਪਰਿਵਾਰ ਵਲੋਂ ਬੱਚਿਆਂ ਦੇ ਚੰਗੇਰੇ ਭਵਿੱਖ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸੰਗਰ ਪੱਤੀ ਵਿਖੇ ਸਕੂਲ ਨੂੰ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਵਿਖੇ ਕਿਡਜ਼ ਕਾਰਨੀਵਲ ਸਮਾਗਮ ਕਰਵਾਇਆ

ਬਰਨਾਲਾ, 8 ਫਰਵਰੀ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਕਿਡਜ਼ ਕਾਰਨੀਵਲ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ 2 ਤੋਂ 12 ਸਾਲਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਿਡਜ਼ ਕਾਰਨੀਵਲ ਦਾ ਉਦਘਾਟਨ ਜ਼ਿਲ੍ਹਾ ਬਰਨਾਲਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX