ਤਾਜਾ ਖ਼ਬਰਾਂ


ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  11 minutes ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 1 hour ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 3 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 3 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 4 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 6 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 7 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 7 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 8 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 9 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 9 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 10 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 11 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 12 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਅੰਮ੍ਰਿਤਸਰ

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਲੋਂ ਗੁਰੂ ਨਗਰੀ 'ਚ 'ਲਿਵਿੰਗ ਵਾਟਰ ਫਾਰ ਆਲ' ਕੌਮਾਂਤਰੀ ਕਾਨਫ਼ਰੰਸ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ 'ਲਿਵਿੰਗ ਵਾਟਰ ਫਾਰ ਆਲ' ਕਾਨਫੰਰਸ ਵਿਚ ਵਿਸ਼ਵ ਭਰ ਤੋਂ ਪ੍ਰਮੁੱਖ ਧਾਰਮਿਕ, ਅਕਾਦਮਿਕ ਅਤੇ ਕਾਰੋਬਾਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਬੁਲਾਰਿਆਂ ਵਲੋਂ ਆਲਮੀ ਪੱਧਰ 'ਤੇ, ਖਾਸਕਰ ਪੰਜਾਬ ਵਿਚ ਧਰਤੀ ਹੇਠ ਘਟ ਰਹੇ ਪਾਣੀ ਦੇ ਪੱਧਰ, ਫੈਲ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਤਬਦੀਲੀ ਪ੍ਰਤੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਸ ਪ੍ਰਤੀ ਸੁਚੇਤ ਹੋਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ | ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਮੁੱਖੀ ਭਾਈ ਮਹਿੰਦਰ ਸਿੰਘ ਯੂ. ਕੇ. ਦੀ ਅਗਵਾਈ ਵਿਚ ਚੱਲ ਰਹੀ ਇਸ ਕਾਨਫ਼ਰੰਸ ਦੇ ਤੀਜੇ ਦਿਨ 'ਧਰਤੀ ਹੇਠਲੇ ਪਾਣੀ ਦੇ ਭੰਡਾਰਨ, ਨਿਘਾਰ ਅਤੇ ਸਥਿਰਤਾ-ਪੰਜਾਬ ਹਾਲਤ 'ਤੇ ਅਧਿਐਨ' ਵਿਸ਼ੇ 'ਤੇ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਧਾਮੀ ਨੇ ਕਿਹਾ ਕਿ ਪਾਣੀ 'ਤੇ ਚਿੰਤਨ, ਮੰਥਨ ਕਰਨਾ ਇਕ ਸੁਹਿਰਦ ਪਹੁੰਚ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਸੰਗ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਸੰਕਟ ਵੱਲ ਵੱਧ ਰਹੀ ਹੈ | ਪੰਜਾਬ ਵਿਚ ਇਸ ਅਹਿਮ ਅਤੇ ਅਤਿ ਸੰਵੇਦਨਸ਼ੀਲ ਵਿਸ਼ੇ 'ਤੇ ਬਿਨਾਂ ਕਿਸੇ ਦੇਰੀ ਵਿਚਾਰ ਚਰਚਾ ਕਰਨੀ ਅਤੇ ਸੁਧਾਰ ਲਈ ਲੋੜੀਂਦੀਆਂ ਠੋਸ ਨੀਤੀਆਂ ਅਪਣਾਉਣੀਆਂ ਬੇਹੱਦ ਜ਼ਰੂਰੀ ਹਨ | ਉਨ੍ਹਾਂ ਭਾਈ ਮਹਿੰਦਰ ਸਿੰਘ ਯੂ. ਕੇ. ਵਲੋਂ ਕਰਵਾਏ ਗਈ ਕਾਨਫ਼ਰੰਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਵਨ ਗੁਰਬਾਣੀ ਸਾਨੂੰ ਕੁਦਰਤੀ ਸਰੋਤਾਂ ਨੂੰ ਸੰਭਾਲਣ ਦੀ ਸਿੱਖਿਆ ਦਿੰਦੀ ਹੈ, ਇਸ ਲਈ ਸਾਡੀ ਪਹਿਲ ਕੁਦਰਤੀ ਸੋਮਿਆਂ ਦੀ ਸੰਭਾਲ ਕਰਨਾ ਹੋਣੀ ਚਾਹੀਦੀ ਹੈ | ਇਸ ਮੌਕੇ ਸੰਬੋਧਨ ਕਰਦਿਆਂ ਭਾਈ ਮਹਿੰਦਰ ਸਿੰਘ ਯੂ. ਕੇ. ਨੇ ਕਿਹਾ ਕਿ ਕੁਦਰਤੀ ਸੋਮੇ, ਖਾਸਕਰ ਧਰਤੀ ਹੇਠਲਾ ਪਾਣੀ ਮਨੁੱਖ ਲਈ ਅਹਿਮ ਹਨ, ਜਿਨ੍ਹਾਂ ਲਈ ਸਾਰਥਿਕ ਸੋਚ 'ਤੇ ਚਿੰਤਨ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਦਇਆ, ਜ਼ਿੰਮੇਵਾਰੀ, ਸੰਤੁਸ਼ਟੀ, ਨਿਮਰਤਾ, ਆਸ਼ਾਵਾਦ ਅਤੇ ਪਿਆਰ ਦੀ ਭਰਪੂਰਤਾ ਵਰਗੇ ਗੁਣਾਂ ਅਤੇ ਕਦਰਾਂ-ਕੀਮਤਾਂ ਵਾਲੇ ਚੰਗੇ ਮਨੁੱਖਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ 'ਚ ਅੰਤਰ ਲਿਆਉਣ ਲਈ ਸਾਨੂੰ ਵਿਗਿਆਨਕ ਗਿਆਨ ਅਤੇ ਧਾਰਮਿਕ ਬੁੱਧੀ ਦੋਵਾਂ ਦੀ ਲੋੜ ਹੈ | ਕੁਦਰਤੀ ਸੋਮੇ ਤੇ ਖਾਸਕਰ ਪਾਣੀ ਮਨੁੱਖ ਲਈ ਅਹਿਮ ਹਨ, ਜਿਨ੍ਹਾਂ ਲਈ ਸਾਰਥਕ ਸੋਚ 'ਤੇ ਚਿੰਤਨ ਲਾਜ਼ਮੀ ਹੈ |
ਇਸ ਸੰਮੇਲਨ ਦੌਰਾਨ ਤਿੱਬਤੀਆਂ ਦੇ ਧਾਰਮਿਕ ਆਗੂ ਸ੍ਰੀ ਦਲਾਈ ਲਾਮਾ ਨੇ ਰਿਮੋਟ ਸੰਦੇਸ਼ 'ਚ ਕਿਹਾ ਕਿ ਭਵਿੱਖ ਵਿਚ ਪਾਣੀ, ਵਾਤਾਵਰਣ ਤਬਦੀਲੀ ਤੇ ਪ੍ਰਦੁੂਸ਼ਣ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਰੇਕ ਵਿਅਕਤੀ ਨੂੰ ਵਿਸ਼ਵ ਵਿਆਪੀ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੀ ਲੋੜ ਹੈ ਤਾਂ ਕਿ ਸਾਡੇ ਬੱਚੇ ਤੇ ਪੋਤੇ ਪੋਤੀਆਂ ਸਾਫ ਪਾਣੀ ਦਾ ਅਨੰਦ ਮਾਣ ਸਕਣ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਮਨੱੁਖਤਾ ਦੇ ਭਲੇ ਲਈ ਕੰਮ ਕਰਨਾ ਸਿੱਖਣਾ ਚਾਹੀਦਾ ਹੈ ਤੇ ਇਸ ਤੋਂ ਬਿਨਾਂ ਕੋਈ ਬਚਾਅ ਜਾਂ ਸ਼ਾਂਤੀ ਨਹੀਂ ਹੋ ਸਕਦੀ |
ਇਸ ਤੋਂ ਇਲਾਵਾ ਲਿਵਿੰਗ ਪੀਸ ਪ੍ਰੋਜੈਕਟਸ ਤੋਂ ਬਿ੍ਗੇਟ ਵਾਨ ਬੈਰੇਨ, ਸਵਾਮੀ ਅਵਸ਼ੇੇਸ਼ਾਨੰਦ ਗਿਰੀ ਮਹਾਰਾਜ, ਸਵਾਮੀ ਚਿਦਾਨੰਦ ਸਰਸਵਤੀ, ਜੋਨਾਥਨ ਗ੍ਰੈਨੋਫ, ਆਈਆਈਟੀ ਰੁੜਕੀ ਦੇ ਪ੍ਰੋਫੈਸਰ ਡਾ. ਸ਼ਰਦ ਜੈਨ ਤੇ ਡਾ. ਭੁਪਿੰਦਰ ਸਿੰਘ ਸਮੇਤ ਥਾਪਰ ਇੰਸਟੀਚਿਊਟ ਆਫ਼ ਇੰਜੀ: ਐਂਡ ਟੈਕਨਾਲੋਜੀ, ਪੀ. ਏ. ਯੂ., ਨੈਸ਼ਨਲ ਇੰਸਟੀਚਿਉਟ ਆਫ ਹਾਈਡਰੋਲੋਜੀ, ਹੋਰ ਵਿਦਵਾਨਾਂ ਨੇ ਵੀ ਇਸ ਆਲਮੀ ਸਮੱਸਿਆ ਸੰਬੰਧੀ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਭਾਈ ਇੰਦਰਜੀਤ ਸਿੰਘ ਬਿੱਟੂ, ਭਾਈ ਅਮਰੀਕ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸਤਬੀਰ ਸਿੰਘ ਧਾਮੀ, ਪਰਵਿੰਦਰਜੀਤ ਸਿੰਘ ਸਮੇਤ ਹੋਰ ਵਿਦਵਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ |

ਗੁਰੂ ਨਗਰੀ 'ਚ ਗ਼ੈਰ-ਕਾਨੂੰਨੀ ਚੱਲ ਰਹੇ ਪੁਰਾਣੇ ਡੀਜ਼ਲ ਆਟੋ ਤੇ ਬਿਨਾਂ ਸਰਕਾਰੀ ਪ੍ਰਵਾਨਗੀਆਂ ਦੇ ਚਲ ਰਹੇ ਈ-ਰਿਕਸ਼ਿਆਂ ਦੇ ਵਿਰੁੱਧ ਨਗਰ ਨਿਗਮ ਵਲੋਂ ਪਹਿਲੀ ਤੋਂ ਕਾਰਵਾਈ ਦੀ ਤਿਆਰੀ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰਘ ਜੱਸ)-ਨਗਰ ਨਿਗਮ ਵਲੋਂ ਅੰਮਿ੍ਤਸਰ ਸ਼ਹਿਰ ਵਿਚ ਇਸ ਸਮੇਂ ਦੂਜੇ ਸ਼ਹਿਰਾਂ ਤੋਂ ਲਿਆ ਕੇ ਬਿਨਾਂ ਦਸਤਾਵੇਜਾਂ ਅਤੇ ਬਿਨ੍ਹਾਂ ਮਾਪਦੰਡਾਂ ਦੇ ਅਣ-ਅਧਿਕਾਰਤ ਤੌਰ 'ਤੇ ਅਤੇ 15 ਸਾਲ ਪੁਰਾਣੇ ਡੀਜ਼ਲ ਆਟੋਜ਼ 'ਤੇ ਪਹਿਲੀ ਅਪ੍ਰੈਲ ਤੋਂ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਨਾਲ ਜੁੜੇ ਹੋਰ ਲੋਕਾਂ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਹੈ ਸ਼ਨਾਖ਼ਤ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)-ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਤੇ ਉਸਦੇ ਸਮਰਥਕਾਂ ਖਿਲਾਫ ਸ਼ੁਰੂ ਕੀਤੀ ਫੜੋ ਫੜੀ ਦੀ ਮੁਹਿੰਮ ਜਾਰੀ ਹੈ ਅਤੇ ਇਸ ਲਈ ਉਸ ਦੀ ਜਥੇਬੰਦੀ ਨਾਲ ਜੁੜੇ ਹੋਰ ਸਮਰਥਕਾਂ ਤੇ ਲੋਕਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੂ.ਕੇ. ਦੇ ਸਾਬਕਾ ਗ੍ਰਹਿ ਤੇ ਸਿੱਖਿਆ ਮੰਤਰੀ ਰੇਮੇਲ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰਘ ਜੱਸ)-ਯੂ.ਕੇ. ਦੇ ਸਾਬਕਾ ਡਿਫੈਂਸ ਤੇ ਸਿੱਖਿਆ ਮੰਤਰੀ ਵਿਲੀਅਮ ਅਰਨੈਸਟ ਰੇਮੇਲ ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀਆਂ ਹਰਿੰਦਰ ਸਿੰਘ ਰੋਮੀ, ਰਣਧੀਰ ਸਿੰਘ ਵਰਪਾਲ ...

ਪੂਰੀ ਖ਼ਬਰ »

ਨਿਗਮ ਨੇ ਲਕਸ਼ਮੀ ਐਵੇਨਿਊ ਇਲਾਕੇ 'ਚ ਚੱਲ ਰਹੀ ਨਾਜਾਇਜ਼ ਡੇਅਰੀ ਹਟਾਈ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਹੁਕਮਾਂ 'ਤੇ ਅੱਜ ਸ਼ਹਿਰ 'ਚੋਂ ਇਕ ਹੋਰ ਪਸ਼ੂ ਡੇਅਰੀ ਨੂੰ ਹਟਾ ਦਿੱਤਾ ਗਿਆ ਹੈ | ਇਸ ਸੰਬੰਧੀ ਪਹਿਲਾਂ ਨਗਰ ਨਿਗਮ ਨੇ ਸੁਲਤਾਨਵਿੰਡ ਰੋਡ, ਘਣੰੂਪੁਰ ਕਾਲਾ ਖੇਤਰ ਤੋਂ ਪਸ਼ੂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ਮੌਕੇ ਭਲਕੇ ਸੇਵਾ ਕੇਂਦਰ ਵੀ ਰਹਿਣਗੇ ਬੰਦ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ 23 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ 'ਚ ਵੀ ਛੁੱਟੀ ਰਹੇਗੀ | ਇਹ ਜਾਣਕਾਰੀ ਦਿੰਦਿਆਂ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਨੇ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ 'ਚ ਵੱਡੀ ਪੱਧਰ 'ਤੇ ਥਾਣਾ ਮੁਖੀਆਂ ਤੇ ਚੌਕੀ ਇੰਚਾਰਜਾਂ ਦੇ ਹੋਏ ਤਬਾਦਲੇ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)-ਨਵ ਨਿਯੁਕਤ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜੀ-20 ਸੰਮੇਲਨ ਲੰਘਦਿਆਂ ਹੀ ਪੁਲਿਸ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਕਰਨ ਲਈ ਬਦਲੀਆਂ ਦੀ ਝੜੀ ਲਗਾ ਦਿੱਤੀ ਗਈ ਹੈ ਜਿਸ ਤਹਿਤ ਅੱਜ ਵੱਡੀ ਪੱਧਰ ਤੇ ਥਾਣਾ ਮੁੱਖੀਆਂ, ਵਧੀਕ ਥਾਣਾ ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰੀ ਨੇ ਲਗਾਏ ਬੈਂਕ ਅਧਿਕਾਰੀ 'ਤੇ 5.50 ਕਰੋੜ ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼

ਵੇਰਕਾ, 21 ਮਾਰਚ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਇਕ ਸ਼ਰਾਬ ਕਾਰੋਬਾਰੀ ਨੇ ਬੈਂਕ ਵਲੋਂ ਮੁਹੱਈਆ ਕਰਵਾਏ ਇਕ ਅਧਿਕਾਰੀ ਵਲੋਂ ਉਸਦੇ ਖਾਤੇ 'ਚੋਂ ਕਰੋੜਾਂ ਰੁਪਏ ਦੀ ਰਾਸ਼ੀ ਆਪਣੇ ਖਾਤੇ ਵਿਚ ਹੇਰਾ-ਫੇਰੀ ਨਾਲ ਟਰਾਂਸਫਰ ਕਰਕੇ ਪਰਿਵਾਰ ਸਮੇਤ ਵਿਦੇਸ਼ ਭੱਜਣ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਬਣੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਵਾਟਰ ਪੋਲੋ ਦੀ ਚੈਂਪੀਅਨ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ 'ਚ ਆਪਣੀ ਸਰਦਾਰੀ ਕਾਇਮ ਰੱਖਦਿਆਂ ਹੋਇਆਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਵਾਟਰ ਪੋਲੋ ਚੈਂਪੀਅਨਸ਼ਿਪ ਆਪਣੇ ਨਾਂ ਕਰ ਲਈ ਹੈ | ਯੂਨੀਵਰਸਿਟੀ ਆਫ ਕਲਕੱਤਾ ਨੇ ਦੂਜਾ ਅਤੇ ...

ਪੂਰੀ ਖ਼ਬਰ »

ਪਿ੍ੰਸੀਪਲ ਇਕਬਾਲ ਸਿੰਘ ਯਾਦਗਾਰੀ ਭਾਸ਼ਨ ਅੱਜ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪਿ੍ੰ: ਇਕਬਾਲ ਸਿੰਘ ਯਾਦਗਾਰੀ ਭਾਸ਼ਣ 22 ਮਾਰਚ ਨੂੰ 10:30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਸੋਢੀ ਇਮੀਗ੍ਰੇਸ਼ਨ ਵਲੋਂ ਬਿਨੈਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਲਗਾਤਾਰ ਵਧੀਆ ਸੇਵਾਵਾਂ

ਛੇਹਰਟਾ, 21 ਮਾਰਚ (ਪੱਤਰ ਪ੍ਰੇਰਕ)-ਸੋਢੀ ਇਮੀਗ੍ਰੇਸ਼ਨ ਕੰਸਲਟੈਂਟਸ ਦੇ ਮੈਨੇਜਿੰਗ ਡਾਇਰੈਕਟਰ ਜਰਮਨ ਸੋਢੀ, ਬੌਬੀ ਸੋਢੀ ਅਤੇ ਅਮਨ ਸੋਢੀ ਨੇ ਸੋਢੀ ਇਮੀਗ੍ਰੇਸ਼ਨ ਦੇ ਦਫਤਰ ਵਿਖੇ ਬਿਨੈਕਾਰਾਂ ਨੂੰ ਸਟੱਡੀ ਵੀਜ਼ਾ ਪ੍ਰਦਾਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦਾ 54ਵਾਂ ਇਨਾਮ ਵੰਡ ਸਮਾਗਮ

ਅੰਮਿ੍ਤਸਰ, 21 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਿਖੇ 54ਵੇਂ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਹ ਇਨਾਮ ਵੰਡ ਸਮਾਰੋਹ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਨੂੰ ਸਮਰਪਿਤ ਰਿਹਾ | ਸਮਾਰੋਹ ਦੇ ...

ਪੂਰੀ ਖ਼ਬਰ »

ਦੀਵਾਲੀ ਵਾਂਗ ਬਿਕ੍ਰਮੀ ਸੰਮਤ ਮਨਾਓ-ਪੋ੍ਰ: ਲਕਸ਼ਮੀਕਾਂਤਾ ਚਾਵਲਾ

ਅੰਮਿ੍ਤਸਰ, 21 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪੋ੍ਰ: ਲਕਸ਼ਮੀਕਾਂਤਾ ਚਾਵਲਾ ਨੇ ਬਿਕ੍ਰਮੀ ਸੰਮਤ 2080 ਦੀ ਸ਼ੁਭ ਆਮਦ 'ਤੇ ਸਾਰੇ ਭਾਰਤੀਆਂ ਨੂੰ ਵਧਾਈ ਅਤੇ ਸ਼ੁਭਕਾਮਨਾ ਦਿੰਦੇ ਹੋਏ ਕਿਹਾ ਕਿ ਦੇਸ਼-ਵਿਦੇਸ਼ ਵਿਚ ਬੈਠੇ ਹਰ ਭਾਰਤੀ ਨੂੰ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਸੰਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਹੰਗਾਮੀ ਮੀਟਿੰਗ

ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਸਹੀ ਪਤਾ ਨਾ ਦੱਸਣ ਤੇ ਅੱਜ ਜਥਾ ਸਿਰਲੱਥ ਖਾਲਸਾ ਦੇ ਮੁਖੀ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਧਰਮ ਸਿੰਘ ਖਾਲਸਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀ ਮੁਸਕਾਨ ਯੂਨੀਵਰਸਿਟੀ ਟਾਪਰ ਬਣੀ

ਅੰਮਿ੍ਤਸਰ, 21 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੀ ਮੁਸਕਾਨਦੀਪ ਕÏਰ ਨੇ ਐਮ. ਐਸ. ਸੀ. ਫਿਜ਼ਿਕਸ ਦੇ ਪਹਿਲੇ ਸਮੈਸਟਰ ਵਿਚ 600 ਵਿਚੋਂ 486 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪਹੁੰਚਣ 'ਤੇ ਮੁਸਕਾਨ ਦੀਪ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਕੇਂਦਰ ਦੀ ਕਠਪੁਤਲੀ ਸਰਕਾਰ ਵਜੋਂ ਕੰਮ ਕਰ ਰਹੀ ਹੈ-ਭਾਈ ਮਹਿਤਾ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪਿਛਲੇ ਦੋ ਤਿੰਨ ਦਿਨਾਂ ਵਿਚ ਅੰਮਿ੍ਤਪਾਲ ਸਿੰਘ ਦੇ ਸਮਰਥਕ ਦੱਸਕੇ ਪੰਜਾਬ ਵਿਚ ਸਿੱਖ ਨੌਜੁਆਨਾ ਨੂੰ ਸਖ਼ਤ ਧਾਰਾਵਾਂ ਤਹਿਤ ਪਰਚੇ ਦਰਜ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2022 ਸੈਸ਼ਨ ਦੇ ਐਮ. ਏ. ਹਿਸਟਰੀ ਸਮੈਸਟਰ ਤੀਜਾ, ਐਮ. ਡਿਜ਼ਾਈਨ ਮਲਟੀਮੀਡੀਆ ਸਮੈਸਟਰ ਤੀਜਾ, ਐਮ. ਏ. ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ. ਐਸ. ਸੀ. ਇੰਟਰਨੈਟ ਸਟੱਡੀਜ਼ ...

ਪੂਰੀ ਖ਼ਬਰ »

ਅੰਮਿ੍ਤਸਰ-1 ਡੀਪੂ ਦੇ ਪਨਬੱਸ ਮੁਲਾਜ਼ਮਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ

ਅੰਮਿ੍ਤਸਰ, 21 ਮਾਰਚ (ਗਗਨਦੀਪ ਸ਼ਰਮਾ) - ਅੰਮਿ੍ਤਸਰ-1 ਡੀਪੂ ਦੇ ਪਨਬੱਸ ਮੁਲਾਜ਼ਮਾਂ ਵਲੋਂ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਯੁਵਾ ਸੰਵਾਦ-ਇੰਡੀਆ ਐਟ 2047' ਦਾ ਆਯੋਜਨ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ 'ਭਾਰਤ ਦਾ ਪੰਚ ਪ੍ਰਾਣ-ਇਕ ਯੁਵਾ ਸੰਵਾਦ/ਭਾਰਤ ਕੇ ਪੰਚ ਪ੍ਰਾਣ-ਏਕ ਯੁਵਾ ਪਰਿਚਰਚਾ' ਵਿਸ਼ੇ 'ਤੇ ਯੁਵਾ ...

ਪੂਰੀ ਖ਼ਬਰ »

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਤੇ ਸਾਲਾਨਾ ਇਨਾਮ ਵੰਡ ਸਮਾਗਮ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਅੱਜ ਅਰਦਾਸ ਦਿਵਸ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸ. ਸੁਖਮਿੰਦਰ ਸਿੰਘ ਸਕੱਤਰ ...

ਪੂਰੀ ਖ਼ਬਰ »

ਆਖ਼ਰ ਕਦੋਂ ਬਦਲੇਗੀ ਅੰਮਿ੍ਤਸਰ ਬੱਸ ਅੱਡੇ ਦੀ ਤਕਦੀਰ..?

ਅੰਮਿ੍ਤਸਰ, 21 ਮਾਰਚ (ਗਗਨਦੀਪ ਸ਼ਰਮਾ)-ਅੰਮਿ੍ਤਸਰ ਬੱਸ ਅੱਡੇ ਨੂੰ ਵੈਸੇ ਤਾਂ ਅੰਤਰਰਾਜੀ ਬੱਸ ਟਰਮੀਨਲ ਦਾ ਮਾਣ ਪ੍ਰਾਪਤ ਹੈ ਪਰ ਹਕੀਕਤ ਵਿਚ ਇਥੇ ਬਹੁਤ ਮਾੜੀ ਹਾਲਤ ਹੈ | ਦੋਵੇਂ ਪਾਸੇ ਦੀਆਂ ਸੜਕਾਂ ਮੱਕੀ ਦੇ ਦਾਣਿਆਂ ਵਾਂਗ ਖਿੱਲਰੀਆਂ ਪਈਆਂ ਹਨ, ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਮੋਹਾਲੀ ਦੇ ਸੁਨਿਆਰੇ ਦਾ ਅੰਮਿ੍ਤਸਰ 'ਚ ਗੋਲੀਆਂ ਨਾਲ ਭਰਿਆ ਪਿਸਤੌਲ ਚੋਰੀ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)-ਮੋਹਾਲੀ ਵਿਖੇ ਸੁਨਿਆਰੇ ਦਾ ਕੰਮ ਕਰਦੇ ਇਕ ਕਾਰੋਬਾਰੀ ਦਾ ਲਾਇਸੰਸੀ ਤੇ ਗੋਲੀਆਂ ਨਾਲ ਭਰਿਆ ਪਿਸਤੌਲ ਇਥੇ ਚੋਰੀ ਹੋਣ ਦੀ ਸੂਚਨਾ ਪੁਲਿਸ ਵਲੋਂ ਦਰਜ ਕੀਤੀ ਗਈ ਹੈ | ਇਹ ਸ਼ਿਕਾਇਤ ਥਾਣਾ ਬੱਸ ਸਟੈਂਡ ਦੀ ਪੁਲਿਸ ਨੂੰ ਗਗਨਦੀਪ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਪਲੇਠੀ ਵਿੱਦਿਅਕ ਸੰਸਥਾ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਅੰਮਿ੍ਤਸਰ, 21 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੀ ਪਲੇਠੀ ਵਿਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ | ਸ਼੍ਰੋਮਣੀ ਕਮੇਟੀ ਵਲੋਂ ਸਕੂਲ ਦੀ ਇਸ ਇਮਾਰਤ ਨੂੰ ...

ਪੂਰੀ ਖ਼ਬਰ »

ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਪੈੱਲ ਕੁਐਸਟ ਵਿਚ ਭਾਗ ਲਿਆ

ਅੰਮਿ੍ਤਸਰ, 21 ਮਾਰਚ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ. ਐਫ. ਪਿੰਟੋ ਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਸਕੂਲ ਦੇ 45 ਵਿਦਿਆਰਥੀਆਂ ਨੇ ਸਪੈੱਲ ਕੁਐਸਟ ਵਿਚ ਭਾਗ ਲਿਆ, ਜਿਨ੍ਹਾਂ ਵਿਚੋਂ 21 ਵਿਦਿਆਰਥੀ ਸਪੈੱਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ 'ਐਗਰੀ ਫੈਸਟ-2023' ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 21 ਮਾਰਚ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਵਿਖੇ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ 'ਐਗਰੀ ਫ਼ੈਸਟ-2023' ਪ੍ਰੋਗਰਾਮ ਕਰਵਾਇਆ ਗਿਆ¢ ਇਸ ਪ੍ਰੋਗਰਾਮ ਮÏਕੇ ਕਾਲਜ 'ਚੋਂ ਪੜ੍ਹ ਗਏ ਤੇ ਹੁਣ ਵੱਖ-ਵੱਖ ਅਹੁੱਦਿਆਂ 'ਤੇ ਬਿਰਾਜਮਾਨ ਸਾਬਕਾ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦੋ ਸੜਕ ਹਾਦਿਸਆਂ 'ਚ ਇਕ ਵਿਅਕਤੀ ਦੀ ਮੌਤ, 4 ਜ਼ਖ਼ਮੀ

ਅੰਮਿ੍ਤਸਰ, 21 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਵਾਪਰੇ 2 ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 4 ਹੋਰ ਜ਼ਖ਼ਮੀਂ ਹੋ ਗਏ | ਇਥੇ ਜੀ.ਟੀ. ਰੋਡ ਵਿਖੇ ਇਕ ਆਟੋ ਰਿਕਸ਼ਾ ਨੂੰ ਟਰਾਲੇ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX