

-
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . . 10 minutes ago
-
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
-
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . . 21 minutes ago
-
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
-
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . . 27 minutes ago
-
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
-
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . . 37 minutes ago
-
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
-
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . . 43 minutes ago
-
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
-
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . . 48 minutes ago
-
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
-
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . . 55 minutes ago
-
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
-
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . . 53 minutes ago
-
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
-
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . . about 1 hour ago
-
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
-
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . . about 1 hour ago
-
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
-
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . . about 1 hour ago
-
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
-
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . . about 2 hours ago
-
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
-
ਨਿਪਾਲ ਅੰਮ੍ਰਿਤਪਾਲ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਵੇ- ਭਾਰਤ ਸਰਕਾਰ
. . . about 2 hours ago
-
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਨਿਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿਪਾਲ ਵਿਚ ਲੁਕੇ ਹੋਏ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅੱਜ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਭਾਰਤੀ....
-
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ
. . . about 2 hours ago
-
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲਾਂ ਤੋਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਗੁਰਜੋਤ ਸਿੰਘ, ਰਣਜੋਤ ਸਿੰਘ ਅਤੇ ਬਲਵਿੰਦਰ ਸਿੰਘ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਸੁਣਵਾਈ ਹੋਈ, ਜਿਨ੍ਹਾਂ ਨੂੰ....
-
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਬੈਠਕ ਹੋਈ ਖ਼ਤਮ
. . . about 2 hours ago
-
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇੱਕਤਰਤਾ ਖ਼ਤਮ ਹੋ ਗਈ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਮੀਟਿੰਗ ਉਪਰੰਤ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਫ਼ੜ੍ਹੇ ਗਏ ਬੇਕਸੂਰ ਸਿੱਖ ਨੌਜਵਾਨਾਂ ਨੂੰ....
-
ਅਫ਼ਗਾਨਿਸਤਾਨ: ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਹੋਇਆ ਧਮਾਕਾ
. . . about 2 hours ago
-
ਕਾਬੁਲ, 27 ਮਾਰਚ- ਇੱਥੋਂ ਦੇ ਡਾਊਨਟਾਊਨ ਵਿਚ ਦਾਉਦਜ਼ਈ ਟਰੇਡ ਸੈਂਟਰ ਨੇੜੇ ਅੱਜ ਦੁਪਹਿਰ ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਇਕ ਧਮਾਕਾ ਹੋਇਆ। ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਕਾਫ਼ੀ ਜ਼ਬਰਦਸਤ ਸੀ। ਅਫ਼ਗਾਨਿਸਤਾਨ ਦੇ ਟੋਲੋਨਿਊਜ਼ ਦੀ ਰਿਪੋਰਟ ਅਨੁਸਾਰ ਅਧਿਕਾਰੀਆਂ.....
-
ਅਦਾਲਤ ਨੇ ਅੰਮ੍ਰਿਤਪਾਲ ਦੇ ਇਕ ਸਾਥੀ ਨੂੰ ਟਰਾਂਜ਼ਿਟ ਰਿਮਾਂਡ ’ਤੇ ਅਤੇ ਦੂਜੇ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
. . . about 3 hours ago
-
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਗਿ੍ਰਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ’ਚੋਂ ਅਦਾਲਤ ਨੇ ਹਰਕਰਨ ਸਿੰਘ ਨੂੰ ਟਰਾਂਜਿਟ ਰਿਮਾਂਡ ’ਤੇ ਅਤੇ ਉਂਕਾਰ ਸਿੰਘ ਨੂੰ ਨਿਆਂਇਕ.....
-
ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . . about 3 hours ago
-
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਸਟਾਕ ਮੁੱਦੇ ’ਤੇ ਜੇ.ਪੀ.ਸੀ. ਦੇ ਗਠਨ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਦੀ ਬੈਠਕ 28 ਮਾਰਚ ਨੂੰ ਸਵੇਰੇ 11 ਵਜੇ.....
-
ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਦਾਲਤ ’ਚ ਕੀਤਾ ਪੇਸ਼
. . . about 3 hours ago
-
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਗਿ੍ਰਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਉਂਕਾਰ ਸਿੰਘ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ.....
-
ਇਮਰਾਨ ਖ਼ਾਨ ਪਹੁੰਚੇ ਇਸਲਾਮਾਬਾਦ ਹਾਈਕੋਰਟ
. . . about 3 hours ago
-
ਇਸਲਾਮਾਬਾਦ, 27 ਮਾਰਚ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਇਮਰਾਨ ਖ਼ਾਨ ਅੱਜ ਫ਼ੈਡਰਲ ਰਾਜਧਾਨੀ ’ਚ ਆਪਣੇ ਖ਼ਿਲਾਫ਼ ਦਾਇਰ ਕਈ ਮਾਮਲਿਆਂ ’ਚ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਮੰਗ ਕਰਨ ਲਈ ਇਸਲਾਮਾਬਾਦ ਹਾਈ ਕੋਰਟ ’ਚ ਪੇਸ਼ ਹੋਏ। ਇਮਰਾਨ ਖ਼ਾਨ.....
-
ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਦੋਸ਼ੀ ਦਾ 3 ਅਪ੍ਰੈਲ ਤੱਕ ਪੁਲਿਸ ਰਿਮਾਂਡ
. . . about 4 hours ago
-
ਮਹਾਰਾਸ਼ਟਰ, 27 ਮਾਰਚ- ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ’ਚ ਮੁੰਬਈ ਦੀ ਅਦਾਲਤ ਨੇ ਦੋਸ਼ੀ ਧਾਕੜ ਰਾਮ ਨੂੰ 3 ਅਪ੍ਰੈਲ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਦੇ ਲੂਨੀ ਵਾਸੀ ਧਾਕੜ ਰਾਮ ਨੂੰ ਕੱਲ੍ਹ ਗ੍ਰਿਫ਼ਤਾਰ.....
-
ਕਾਂਜਲੀ ਵੇਈਂ ਵਿਚ ਇਕ ਔਰਤ ਨੇ ਲਗਾਈ ਛਲਾਂਗ, ਤਲਾਸ਼ ਜਾਰੀ
. . . about 4 hours ago
-
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)- ਜ਼ਿਲ੍ਹਾ ਕਪੂਰਥਲਾ ਵਿਖੇ ਕਾਂਜਲੀ ਵੇਈਂ ਵਿਚ ਅੱਜ ਸਵੇਰੇ ਇਕ ਔਰਤ ਵਲੋਂ ਛਲਾਂਗ ਲਗਾਉਣ ਦੀ ਖ਼ਬਰ ਹੈ। ਔਰਤ ਨੂੰ ਵੇਈਂ ਵਿਚ ਛਾਲ ਮਾਰਦੇ ਹੋਏ ਇਕ ਕਰਮਚਾਰੀ ਨੇ ਦੇਖਿਆ ਤਾਂ ਉਹ ਉਸ ਸਥਾਨ ’ਤੇ ਪਹੁੰਚਿਆਂ ਤਾਂ ਔਰਤ ਪਾਣੀ ਦੇ ਬਹਾਅ ਨਾਲ ਅੱਗੇ ਬਹਿ ਚੁੱਕੀ ਸੀ, ਜਿਸ ’ਤੇ.....
-
ਪੱਛਮੀ ਬੰਗਾਲ- ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਦਿਨਾਂ ਪੱਛਮੀ ਬੰਗਾਲ ਦੇ ਦੌਰੇ ’ਤੇ
. . . about 4 hours ago
-
ਕੋਲਕਾਤਾ, 27 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਪੱਛਮੀ ਬੰਗਾਲ ਦੇ ਦੋ ਦਿਨਾਂ ਦੌਰੇ ’ਤੇ ਹਨ। ਅੱਜ ਕੋਲਕਾਤਾ ਪਹੁੰਚਣ ’ਤੇ ਰਾਜਪਾਲ ਸੀ.ਵੀ.ਆਨੰਦ ਬੋਸ ਅਤੇ ਮੰਤਰੀ ਫ਼ਿਰਹਾਦ ਹਕੀਮ.....
-
ਕੇਂਦਰੀ ਹਵਾਬਾਜ਼ੀ ਮੰਤਰੀ ਵਲੋਂ ਅੰਮ੍ਰਿਤਸਰ-ਕੈਨੇਡਾ ਸਿੱਧੀ ਉਡਾਣ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ- ਅੰਮ੍ਰਿਤਸਰ ਵਿਕਾਸ ਮੰਚ
. . . 1 minute ago
-
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਲੰਡਨ ਗੈਟਵਿਕ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀ ਰਾਦਿੱਤਿਆ ਸਿੰਧੀਆ ਨੇ ਐਲਾਨ ਕੀਤਾ ਕਿ ਕੈਨੇਡਾ ਵਸਦੇ....
-
ਡਰੋਨ ਵਲੋਂ ਸੁੱਟੀ 6 ਕਿੱਲੋ ਹੈਰੋਇਨ ਬਰਾਮਦ
. . . about 4 hours ago
-
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਸਰਹੱਦ ’ਤੇ ਪੈਂਦੀ ਚੌਂਕੀ ਬੁਰਜ਼ ਨੇੜਿਉਂ ਡਰੋਨ ਵਲੋਂ ਸੁੱਟੀ 6 ਕਿੱਲੋਂ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੀ ਰਾਤ ਹੀ ਇਸ ਖ਼ੇਤਰ ਵਿਚ ਡਰੋਨ ਦੀ ਹਲਚਲ ਹੋਈ ਸੀ, ਜਿਸ....
- ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX