ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਤਾਜ਼ਾ ਖ਼ਬਰਾਂ

ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ, ਸਾਇਬਰ ਕੈਫੇ ਦੀ ਵਰਤੋਂ ਕਰਨ ’ਤੇ ਰੋਕ ਲਗਾਈ ਹੈ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲੇ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਜਾਰੀ ਕੀਤੇ ਹੁਕਮ ਵਿਚ ਉਨ੍ਹਾਂ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ,ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲਾ/ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸ ਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਇਵਿੰਗ ਲਾਇਸੰਸ,ਪਾਸਪੋਰਟ ,ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।ਐਕਟੀਵਿਟੀ ਸਰਵਰ ਲਗ ਮੁੱਖ ਸਰਵਰ ਵਿਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਾਈਬਰ ਕੈਫੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਇਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ ਕਿਸੇ ਵਿਅਕਤੀ ਵਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹੁਕਮ 04.07.2021 ਤੱਕ ਲਾਗੂ ਰਹੇਗਾ ।

 

 

ਖ਼ਬਰ ਸ਼ੇਅਰ ਕਰੋ

 

2021-05-09 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380