ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਤਾਜ਼ਾ ਖ਼ਬਰਾਂ

ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ਸ਼ਹੀਦ ਹੋ ਗਏ। ਜਿਨ੍ਹਾਂ ਵਿਚ ਥਾਣੇਦਾਰ ਦਲਵਿੰਦਰ ਸਿੰਘ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸੰਗਵਾਂ ਦਾ ਵਸਨੀਕ ਸੀ। ਅੱਜ ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਬੱਬੂ ਦੀ ਮ੍ਰਿਤਕ ਦੇਹ ਪੋਸਟਮਾਰਟਮ ਉਪਰੰਤ ਪਿੰਡ ਸੰਗਵਾ ਵਿਖੇ ਪੁੱਜੀ , ਜਿਸ ਦਾ ਸਵਰਗ ਆਂਸ਼ਰਮ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਨੂੰ ਫੁੱਲ ਮਲਾਵ੍ਹਾਂ ਭੇਂਟ ਕਰਨ ਲਈ ਇਕਬਾਲਪ੍ਰੀਤ ਸਿੰਘ ਸਹੋਤਾ ਏ.ਡੀ.ਜੀ.ਪੀ ਪੰਜਾਬ, ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ, ਧਰੂਮਨ ਐਚ. ਨਿੰਬਾਲੇ ਐਸ. ਐਸ. ਪੀ. ਤਰਨਤਾਰਨ , ਰਜੇਸ਼ ਕੁਮਾਰ ਸ਼ਰਮਾਂ ਐਸ. ਡੀ .ਐਮ. ਪੱਟੀ, ਕਰਨਪਾਲ ਸਿੰਘ ਰਿਆੜ ਨਾਇਬ ਤਹਿਸੀਲਦਾਰ ਪੱਟੀ ਅਤੇ ਪੁਲਿਸ ਦੀ ਟੁਕੜੀ ਵਲੋਂ ਹਥਿਆਰ ਉਲਟੇ ਕਰਕੇ ਸਲਾਮੀ ਦਿੱਤੀ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਤਿਰੰਗਾ ਝੰਡਾ ਸ਼ਹੀਦ ਦੇ ਭਰਾ ਹਰਪ੍ਰੀਤ ਸਿੰਘ ਬੰਟੀ ਨੂੰ ਸੌਪਿਆ।

 

 

ਖ਼ਬਰ ਸ਼ੇਅਰ ਕਰੋ

 

2021-05-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380