ਜਲੰਧਰ : ਐਤਵਾਰ 4 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਤਾਜ਼ਾ ਖ਼ਬਰਾਂ

ਲੁਧਿਆਣਾ, 24 ਜੂਨ (ਸਲੇਮਪੁਰੀ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਨਕਾਰਦਿਆਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਹੋਮਿਓਪੈਥੀ ਵਿਭਾਗ ਅਤੇ ਆਯੂਰਵੈਦਿਕ ਵਿਭਾਗ ਦੇ ਸਮੂਹ ਡਾਕਟਰਾਂ ਦੀ ਤਰ੍ਹਾਂ ਸੂਬੇ ਦੇ ਵੈਟਰਨਰੀ ਡਾਕਟਰਾਂ ਵਲੋਂ ਵੀ ਕੱਲ੍ਹ 25 ਜੂਨ ਨੂੰ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਟੇਟ ਵੈਟਰਨਰੀ ਅਫਸਰ ਐਸੋਸੀਏਸ਼ਨ ਦੇ ਸੂਬਾਈ ਆਗੂ ਡਾ. ਦਰਸ਼ਨ ਸਿੰਘ ਖੇੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਵਲੋਂ ਦੇਰ ਰਾਤ ਲਏ ਗਏ ਫੈਸਲੇ ਅਨੁਸਾਰ ਸੂਬੇ ਦੇ ਸਮੂਹ ਵੈਟਰਨਰੀ ਡਾਕਟਰ ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ ਵਿਚ ਹੜਤਾਲ ' ਤੇ ਰਹਿਣਗੇ ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਾਕਟਰਾਂ ਦਾ ਐਨ. ਪੀ. ਏ. ਘਟਾ ਕੇ ਉਨ੍ਹਾਂ ਨਾਲ ਮੁਲਾਜ਼ਮ ਮਾਰ ਕੀਤੀ ਹੈ। ਜਥੇਬੰਦੀ ਵਲੋਂ ਤਨਖਾਹ ਕਮਿਸ਼ਨ ਦੇ ਵਿਰੋਧ ਵਿਚ ਜਿਲ੍ਹਾ ਹੈਡਕੁਆਰਟਰਾਂ ' ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਅਤੇ ਕੋਵਿਡ ਡਿਊਟੀਆਂ ਨੂੰ ਬਾਕੀ ਸੱਭ ਡਿਊਟੀਆਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।

 

 

ਖ਼ਬਰ ਸ਼ੇਅਰ ਕਰੋ

 

2021-06-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380