ਜਲੰਧਰ : ਸੋਮਵਾਰ 4 ਮਾਘ ਸੰਮਤ 553
ਵਿਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਤਾਜ਼ਾ ਖ਼ਬਰਾਂ

ਬੁਢਲਾਡਾ, 14 ਜਨਵਰੀ (ਸੁਨੀਲ ਮਨਚੰਦਾ)-ਨੇੜਲੇ ਪਿੰਡ ਦੋਦੜਾ ਵਿਖੇ ਬੀਤੀ ਰਾਤ ਰਿਸ਼ਤੇਦਾਰਾਂ ਨਾਲ ਲੋਹੜੀ ਮਨਾ ਕੇ ਆਪਣੇ ਪਿੰਡ ਵਾਪਸ ਪਰਤ ਰਹੇ ਪਤੀ ਪਤਨੀ ਸਮੇਤ ਬੱਚੀ ਕਾਰ ਹਾਦਸੇ 'ਚ ਹਲਾਕ ਹੋ ਗਏ ਹਨ। ਜਾਣਕਾਰੀ ਮੁਤਾਬਿਕ ਗੋਪੀ ਸਿੰਘ (31) ਪੁੱਤਰ ਭਾਗ ਸਿੰਘ ਆਪਣੀ ਪਤਨੀ ਗੀਤਾ ਰਾਣੀ (30) ਅਤੇ ਪੁੱਤਰੀ ਰੱਜੋ (2) ਰਿਸ਼ਤੇਦਾਰੀ ਵਿਚ ਲੋਹੜੀ ਦਾ ਤਿਉਹਾਰ ਮਨਾਉਣ ਉਪਰੰਤ ਪਿੰਡ ਬਛੋਆਣਾ ਤੋ ਪਿੰਡ ਫਤਹਿਗੜ੍ਹ (ਸੰਗਰੂਰ) ਨੂੰ ਜਾ ਰਹੇ ਸੀ ਕਿ ਅਚਾਨਕ ਪਿੰਡ ਦੋਦੜਾ ਦੇ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਉਹ ਗਭੀਰ ਰੂਪ 'ਚ ਜ਼ਖ਼ਮੀ ਹੋ ਗਏ। ਸਦਰ ਪੁਲਿਸ ਨੇ ਮੌਕੇ 'ਤੇ ਰਾਹਗੀਰਾਂ ਦੇ ਸਹਿਯੋਗ ਨਾਲ ਮਿ੍ਰਤਕਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰੀ ਟੀਮ ਵੱਲੋਂ ਉਕਤ ਸ਼ਖ਼ਸਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

 

ਖ਼ਬਰ ਸ਼ੇਅਰ ਕਰੋ

 

2022-01-14 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 382