ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਅਸ਼ਵਨੀ ਸ਼ਰਮਾ ਨੇ ਕੌਮੀ ਪ੍ਰਧਾਨ ਨੱਢਾ ਨੂੰ ਪੰਜਾਬ ਸਰਕਾਰ ਦੀ ਪਿਛਲੇ ਦੋ ਮਹੀਨਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੌਜੂਦਾ ਰਾਜਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੌਮੀ ਪ੍ਰਧਾਨ ਨੱਢਾ ਜੀ ਦੀ ਪੰਜਾਬ ਫੇਰੀ ਦੌਰਾਨ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀਆਂ ਗਾਈਆਂ ਮੀਟਿੰਗਾਂ ਅਤੇ ਦਿੱਤੇ ਦਿਸ਼ਾ-ਨਿਰਦੇਸ਼ਾਂ ਨੇ ਪੰਜਾਬ ਦੇ ਭਾਜਪਾ ਵਰਕਰਾਂ 'ਚ ਨਵੀਂ ਊਰਜਾ ਭਰੀ ਹੈ ਅਤੇ ਉਨ੍ਹਾਂ ਦਾ ਮਨੋਬਲ ਹੋਰ ਵਧਾਇਆ ਹੈ। ਨੱਢਾ ਜੀ ਨਾਲ ਮੁਲਾਕਾਤ ਦੌਰਾਨ ਨੱਢਾ ਜੀ ਨੇ ਆਉਣ ਵਾਲੀਆਂ ਚੋਣਾਂ ਸੰਬੰਧੀ ਰਣਨੀਤੀ ਬਾਰੇ ਹਦਾਇਤਾਂ ਦਿੱਤੀਆਂ ਹਨ। ਭਾਜਪਾ ਵਲੋਂ ਚੋਣਾਂ ਲਈ ਜਥੇਬੰਦਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਰਕਰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਤਲ, ਗੁੰਡਾਗਰਦੀ, ਗੋਲੀ ਕਾਂਡ, ਲੁੱਟ-ਖੋਹ ਅਤੇ ਡਕੈਤੀ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ। ਖ਼ਾਲਿਸਤਾਨੀ ਅਨਸਰਾਂ ਨੇ ਵੀ ਪੈਰ ਪਸਾਰ ਲਏ ਹਨ। ਪੰਜਾਬ ਦੀ ਮੌਜੂਦਾ ਸਰਕਾਰ ਸੂਬੇ ਨੂੰ ਫਿਰ ਤੋਂ ਅੱਤਵਾਦ ਦੇ ਕਾਲੇ ਦੌਰ ਵੱਲ ਧੱਕ ਰਹੀ ਹੈ। ਮਾਨ ਸਰਕਾਰ ਨੇ ਸੂਬੇ ਦੇ ਲੋਕਾਂ 'ਚ ਦਹਿਸ਼ਤ ਅਤੇ ਔਰ ਅਰਾਜਕਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਆਪ ਸਰਕਾਰ ਦੇ ਮਹਿਜ਼ ਦੋ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਪਛਤਾਵੇ ਦੀ ਅੱਗ ਝੁਲਸਣ ਲੱਗ ਪਏ ਹਨ।

 

ਖ਼ਬਰ ਸ਼ੇਅਰ ਕਰੋ

 

2022-05-17 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX