ਜਲੰਧਰ : ਸੋਮਵਾਰ 20 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਤਾਜ਼ਾ ਖ਼ਬਰਾਂ

ਮਾਨਸਾ, 21 ਮਈ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (ਪੰਜਾਬ) ਡਾ. ਵਿਜੈ ਸਿੰਗਲਾ ਨੇ ਸਥਾਨਕ ਬੱਚਤ ਭਵਨ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਧਰਨੇ ਦੌਰਾਨ ਸ਼ਹੀਦ ਹੋਏ 5 ਕਿਸਾਨਾਂ ਦੇ 20 ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪਣ ਮੌਕੇ ਕੀਤਾ।

ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨ ਭਰਾਵਾਂ ਨੂੰ ਦਿੱਲੀ ਸਿੰਘੂ ਬਾਰਡਰ 'ਤੇ ਮੋਰਚਾ ਲਾਉਣ ਲਈ ਮਜਬੂਰ ਕੀਤਾ ਸੀ, ਮੋਰਚੇ 'ਚ ਰਾਜ ਅੰਦਰ ਕਰੀਬ 700 ਕਿਸਾਨ ਸ਼ਹੀਦ ਹੋਏ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੇ ਦਰਦ ਨੂੰ ਦਿਲੋਂ ਮਹਿਸੂਸ ਕੀਤਾ ਹੈ ਅਤੇ ਹਰ ਵਾਅਦੇ ਨੂੰ ਤਰਜ਼ੀਹ 'ਤੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਆਮ ਆਦਮੀ ਪਾਰਟੀ ਨੇ ਬਣਦਾ ਯੋਗਦਾਨ ਪਾਇਆ ਹੈ ਅਤੇ ਭਵਿੱਖ 'ਚ ਵੀ ਪੰਜਾਬ ਸਰਕਾਰ ਕਿਸਾਨੀ ਹੱਕਾਂ ਲਈ ਡਟ ਕੇ ਪਹਿਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲਿਆਂ ਦੀ ਦੇਣ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ।

 

ਖ਼ਬਰ ਸ਼ੇਅਰ ਕਰੋ

 

2022-05-21 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX