ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਤਾਜ਼ਾ ਖ਼ਬਰਾਂ

ਦਿੜ੍ਹਬਾ ਮੰਡੀ/ਸੰਗਰੂਰ, 26 ਮਈ (ਹਰਬੰਸ ਸਿੰਘ ਛਾਜਲੀ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਦੇਣ ਦੀ ਯਾਦ ਹੁਣ ਕਿਉਂ ਆਈ ਹੈ। ਜਦਕਿ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਆਪਣੀ ਸਰਕਾਰ ਸੀ। ਕੈਪਟਨ ਦੱਸਣ ਕਿ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਉਸ ਸਮੇਂ ਕਾਰਵਾਈ ਕਿਉਂ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਆਉਣ ਤੋਂ ਰੋਕਣ ਤੇ ਹੀ ਲੱਗੇ ਰਹੇ।

ਇਹ ਸ਼ਬਦਾਂ ਦਾ ਪ੍ਰਗਟਾਵਾ ਡਾ. ਨਵਜੋਤ ਕੌਰ ਸਿੱਧੂ ਨੇ ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਰਣਧੀਰ ਸਿੰਘ ਕਲੇਰ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਲੋਕ ਇਮਾਨਦਾਰ ਅਤੇ ਲੋਕਾਂ ਦੇ ਮਸਲੇ ਪਾਰਲੀਮੈਂਟ 'ਚ ਚੁੱਕਣ ਵਾਲੇ ਉਮੀਦਵਾਰ ਨੂੰ ਜਿੱਤਾਂ ਕੇ ਭੇਜਣ, ਜਿਸ ਕਰਕੇ ਲੋਕ ਆਪਣੀ ਵੋਟ ਸੋਚ ਸਮਝ ਕੇ ਪਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੀਤੀਆਂ ਨੂੰ ਲਾਗੂ ਕਰ ਰਹੀ ਹੈ ਜੋ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਨੂੰ ਲਾਗੂ ਕਰਨ ਲਈ ਕਹਿੰਦਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਉਹੀ ਨਾਅਰਾ ਲਾ ਕੇ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਬਿਲਕੁਲ ਨਿਰਦੋਸ਼ ਹਨ। ਉਨ੍ਹਾਂ ਦਾ ਇਲਾਜ ਅਮਰੀਕਾ ਤੋਂ ਚੱਲ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

2022-05-26 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX