ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਦੱਸਿਆ। ਇਸ ਸੰਬੰਧੀ ਮ੍ਰਿਤਕ ਦੇ ਸਪੁੱਤਰ ਗੁਰਜੀਵਨ ਸਿੰਘ ਨੇ ਦੱਸਿਆ ਕਿ ਕਿਸਾਨ ਪਰਮਜੀਤ ਸਿੰਘ ਦੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਨੇ ਖਾ ਲਈ ਸੀ ਤੇ ਇਸ ਵਾਰ ਕਣਕ ਦੀ ਫ਼ਸਲ ਵੀ ਘੱਟ ਹੋਈ ਹੈ, ਜਿਸ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਸਿਰ ਵੱਖ-ਵੱਖ ਸਰਕਾਰੀ ਤੇ ਗੈਰ-ਸਰਕਾਰੀ ਤੌਰ 'ਤੇ 6-7 ਲੱਖ ਦਾ ਕਰਜ਼ਾ ਸੀ। ਕਿਸਾਨ ਆਗੂਆਂ ਨੇ ਕਰਜ਼ਾ ਮਾਫ਼ ਕਰਨ ਦੇ ਨਾਲ ਸਰਕਾਰ ਤੋਂ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਮੁਤਾਬਿਕ ਇਸ ਮਾਮਲੇ 'ਚ 174 ਦੀ ਕਰਵਾਈ ਕੀਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

2022-05-27 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX