ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੀਤਿਆ ਹੋਇਆ ਸਮਾਂ ਨਸੀਹਤ ਦੇ ਸਕਦਾ ਹੈ, ਪ੍ਰੰਤੂ ਤੁਹਾਡਾ ਕੱਲ੍ਹ ਤੁਹਾਡਾ ਅੱਜ ਹੀ ਤੈਅ ਕਰ ਸਕਦਾ ਹੈ। -ਐਡਮੰਡ ਬਰਕ

ਤਾਜ਼ਾ ਖ਼ਬਰਾਂ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਜਟ ਸੈਸ਼ਨ 'ਚ ਹਿੱਸਾ ਲੈਣ ਤੋਂ ਬਾਅਦ ਅੱਜ ਦਿਨ ਚੜ੍ਹਦਿਆਂ ਹੀ ਵਰ੍ਹਦੇ ਮੀਂਹ ਵਿਚ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਬਰਲਾਸ, ਮਾਜੀਮੀਆਂ ਸਮੇਤ ਹੋਰਨਾਂ ਪਿੰਡਾਂ ਦਾ ਧੰਨਵਾਦੀ ਦੌਰਾ ਕਰਕੇ ਜਿੱਥੇ ਲੋਕਾਂ ਦਾ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲ ਹੀ ਵਿਚ ਪੇਸ਼ ਕੀਤੇ ਬਜਟ ਵਿਚ ਸਾਰੇ ਵਰਗਾਂ ਨੂੰ ਸਹੂਲਤਾਂ ਦੇ ਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਗਾਰੰਟੀਆਂ ਦੇ ਰੂਪ ਵਜੋਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਤੋਂ ਸੂਬਾ ਵਾਸੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਮਿਲਣੀ ਸ਼ੁਰੂ ਹੋ ਗਈ ਹੈ ਤੇ ਇਸ ਨਾਲ ਲੋਕਾਂ ਨੂੰ ਵੱਡਾ ਆਰਥਿਕ ਲਾਭ ਹੋਵੇਗਾ । 

 

ਖ਼ਬਰ ਸ਼ੇਅਰ ਕਰੋ

 

2022-07-01 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX