ਮੰਡੀ ਘੁਬਾਇਆ, 1 ਜੁਲਾਈ (ਅਮਨ ਬਵੇਜਾ) - ਜ਼ਿਲ੍ਹਾ ਫਾਜ਼ਿਲਕਾ ਦੀ ਲਾਧੂਕਾ ਮਾਈਨਰ ਦੀ ਮੁਰੰਮਤ ਨਾ ਹੋਣ ਕਰਕੇ ਵੱਖ-ਵੱਖ ਥਾਵਾਂ ਤੋਂ ਟੁੱਟ ਜਾਣ ਕਰਕੇ ਕਿਸਾਨਾਂ ਨੂੰ ਮਾਲੀ ਨੁਕਸਾਨ ਸਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜਾਣਕਾਰੀ ਦਿੰਦਿਆਂ ਕਿਸਾਨ ਸ਼ਾਮ ਸਿੰਘ ਬੱਟੀ ਨੇ ਦੱਸਿਆ ਕਿ ਇਹ ਨਹਿਰ ਪਹਿਲਾਂ ਕਈ ਵਾਰ ਟੁੱਟ ਚੁੱਕੀ ਹੈ ਅਤੇ ਬੀਤੀ 21 ਜੂਨ ਤੇ 25 ਜੂਨ ਨੂੰ 154 ਨੰਬਰ ਬੁਰਜੀ ਤੋਂ ਟੁੱਟੀ ਸੀ, ਜਿਸ ਤੋਂ ਬਾਅਦ ਝੋਨੇ ਦੀ ਬੀਜੀ ਫ਼ਸਲ ਡੁੱਬ ਗਈ। ਇਸ ਤੋਂ ਬਾਅਦ ਕਿਸਾਨਾਂ ਵਲੋਂ ਫਿਰ ਝੋਨੇ ਦੀ ਫ਼ਸਲ ਬੀਜੀ ਗਈ ਅਤੇ ਅੱਜ ਫਿਰ ਤਕਰੀਬਨ 70-80 ਕਿੱਲੇ ਫ਼ਸਲ ਤਬਾਹ ਹੋ ਗਈ। ਕਾਰਜਕਾਰੀ ਇੰਜੀਨੀਅਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਵਲੋਂ 122 ਨੰਬਰ ਬੁਰਜੀ ਤੋਂ ਬੰਨ੍ਹ ਤੋੜੇ ਜਾਣ ਕਰ ਕੇ 155 ਨੰਬਰ ਬੁਰਜੀ ਤੋਂ ਨਹਿਰ ਟੁੱਟ ਗਈ ਹੈ। ਇਹ ਨਹਿਰ 2008-2009 ਵਿਚ ਬਣੀ ਸੀ, ਪਰ ਅੱਜ ਤੱਕ ਇਸ ਦੀ ਮੁਰੰਮਤ ਨਹੀਂ ਹੋਈ । ਹੁਣ ਮਨਰੇਗਾ ਰਾਹੀ ਡਿਪਟੀ ਕਮਿਸ਼ਨਰ ਦੇ ਫ਼ੰਡ ਵਿਚੋਂ 42 ਲੱਖ ਦੀ ਲਾਗਤ ਨਾਲ ਮੁਰੰਮਤ ਕਰਾਉਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ।
...40 days ago
...40 days ago
ਕਰਨਾਲ, 1 ਜੁਲਾਈ (ਗੁਰਮੀਤ ਸਿੰਘ ਸੱਗੂ )- ਸੀ.ਐਮ.ਸਿਟੀ ਹਰਿਆਣਾ ਕਰਨਾਲ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਦੀ ਪਿਛਲੇ ਲੰਮੇ ਸਮੇਂ ਤੋਂ ਫ਼ਸਲਾਂ ਦੇ ਐੱਮ.ਐੱਸ.ਪੀ. ਨੂੰ ਲੈ ਕੇ ਕੀਤੀ ਜਾ...
...40 days ago
ਅਮਲੋਹ, 1 ਜੁਲਾਈ (ਕੇਵਲ ਸਿੰਘ)- ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਹਲਕਾ ਅਮਲੋਹ ਤੋਂ ਮੈਂਬਰ ਐੱਸ.ਜੀ.ਪੀ.ਸੀ. ਭਾਈ ਰਵਿੰਦਰ ਸਿੰਘ ਖ਼ਾਲਸਾ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ ਦੋ ਦਿਨ ਪਹਿਲਾਂ ਭਾਈ ਰਵਿੰਦਰ ਸਿੰਘ ਖ਼ਾਲਸਾ ਦੀ...
...40 days ago
ਡੇਰਾਬੱਸੀ, 1 ਜੁਲਾਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਰੇਲਵੇ ਲਾਈਨ ਦੇ ਨੇੜੇ ਪੈਂਦੀ ਅਮਰਦੀਪ ਕਲੋਨੀ ਦੇ ਗੰਦੇ ਪਾਣੀ ਦੇ ਚੋਂਅ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼ ਦਾ ਮਾਮਲਾ ਰੇਲਵੇ ਪੁਲਿਸ ਨੇ ਦੋ ਦਿਨਾਂ 'ਚ ਹੱਲ ਕਰ ਲਿਆ। ਮ੍ਰਿਤਕ ਦੀ ਪਛਾਣ ਸਹਿਦੇਵ ਵਾਸੀ ਸਿਆਓ ਜ਼ਿਲ੍ਹਾ ਬਿਜਨੌਰ...
ਚੰਡੀਗੜ੍ਹ, 1 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਹੋਣਗੇ...
ਲੌਂਗੋਵਾਲ, 1 ਜੁਲਾਈ (ਸ.ਸ.ਖੰਨਾ,ਵਿਨੋਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਅਜੈਬ ਸਿੰਘ (ਕੰਡਕਟਰ) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ, ਜਿਨ੍ਹਾਂ ਦੇ ਅਕਾਲ ਚਲਾਣੇ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਹੈ। ਇਨ੍ਹਾਂ ਦਾ ਸਸਕਾਰ...
ਸੰਗਰੂਰ, 1 ਜੁਲਾਈ (ਧੀਰਜ ਪਸ਼ੋਰੀਆ, ਦਮਨਜੀਤ ਸਿੰਘ)-ਸੰਗਰੂਰ ਪੁਲਿਸ ਵਲੋਂ ਖ਼ਾਲਿਸਤਾਨ ਅਤੇ ਸਿੱਖ ਫ਼ਾਰ ਜਸਟਿਸ ਦੇ ਨਾਅਰੇ ਲਿਖਣ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਸਿੱਖ ਫ਼ਾਰ ਜਸਟਿਸ ਦੇ ਤਿੰਨ ਕਾਰਕੁਨਾਂ ਨੂੰ ਚੀਫ਼ ਜੁਡੀਅਸਲ ਮੈਜਿਸਟਰੇਟ ਜੀ.ਐੱਸ. ਸੇਖੋਂ...
ਚੰਡੀਗੜ੍ਹ, 1 ਜੁਲਾਈ-ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰੇਗਾ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦਰੋਪਦੀ ਮੁਰਮੂ ਦਾ ਸਮਰਥਨ ਕਰੇਗਾ। ਇਸ ਦੇ ਬਾਵਜੂਦ ਸਾਡੀ ਪਾਰਟੀ...
ਪਟਿਆਲਾ, 1 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਟੀਚਰਜ਼ ਐਸੋਸੀਏਸ਼ਨ ਪੰਜਾਬ ਦੀਆਂ ਚੋਣ ਦੌਰਾਨ ਪ੍ਰੋ. ਅਮਿਤ ਸਮਰਾ ਚੋਣ ਜਿੱਤ ਕੇ ਪ੍ਰਧਾਨ ਬਣੇ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਪ੍ਰੋ .ਘਣਸ਼ਾਮ ਸਿੰਘ ਨੂੰ 79 ਵੋਟਾਂ ਨਾਲ ਹਰਾਇਆ।
...40 days ago
ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਜਬਰ-ਜਨਾਹ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਵੀ ਕੋਈ ਰਾਹਤ ਪ੍ਰਦਾਨ ਨਹੀਂ ਦਿੱਤੀ ਗਈ ਹੈ। ਹੇਠਲੀ ਅਦਾਲਤ ਨੇ ਭਗੌੜਾ ਕਰਾਰ ਦੇਣ...
...40 days ago
ਚੰਡੀਗੜ੍ਹ, 1 ਜੁਲਾਈ-ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਸਟਿਸ ਅਰਵਿੰਦ ਸਾਂਗਵਾਨ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
ਮੁੰਬਈ, 1 ਜੁਲਾਈ-ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਆਖ਼ਰੀ ਮੁਕਾਬਲਾ ਅੱਜ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ’ਚ ਖੇਡਿਆ ਜਾਵੇਗਾ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਨਵੀਂ ਦਿੱਲੀ, 1 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੇ ਦੋ ਹੋਰ ਸਾਥੀਆਂ ਅੰਕੁਸ਼ ਜੈਨ ਅਤੇ ਵੈਭਵ ਜੈਨ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ।
ਸੰਗਰੂਰ, 1 ਜੁਲਾਈ (ਦਮਨਜੀਤ ਸਿੰਘ )- ਸੰਗਰੂਰ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ 'ਚ ਸਰਗਰਮ ਸਿੱਖ ਫ਼ਾਰ ਜਸਟਿਸ ਦੇ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 19 ਜੂਨ ਅਤੇ 26 ਜੂਨ ਨੂੰ ਸੰਗਰੂਰ 'ਚ ਧਾਰਮਿਕ...
ਪੱਟੀ, 1 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੇ ਜਿਊਲਰ ਨੂੰ ਨਸ਼ੀਲੀ ਵਸਤੂ ਸੁੰਘਾ ਕੇ 4 ਤੋਲੇ ਦੇ ਕਰੀਬ ਸੋਨਾ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੌਕ ਭਾਂਡਿਆਂ ਵਾਲਾ ਪੱਟੀ ਵਿਖੇ ਸਥਿਤ ਜੈਸਮੀਨ ਜਿਊਲਰ ਦੇ...
ਮਾਨਸਾ, 1 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਸ਼ਾਮ ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਦੇ ਇਕ ਪਰਿਵਾਰ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਨਹਿਰ 'ਚ ਛਾਲ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ ਹੈ। ਜਾਣਕਾਰੀ ਅਨੁਸਾਰ ਸੁਰੇਸ਼ ਮਿੱਤਲ (32) ਨੇ ਪਤਨੀ...
ਨਵੀਂ ਦਿੱਲੀ, 1 ਜੁਲਾਈ - ਮੁਅੱਤਲ ਭਾਜਪਾ ਆਗੂ ਨੁਪੂਰ ਸ਼ਰਮਾ ਦੇ ਵਕੀਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਨੁਪੂਰ ਸ਼ਰਮਾ ਨੇ ਟਿੱਪਣੀ ਲਈ ਮੁਆਫ਼ੀ ਮੰਗ ਲਈ ਹੈ ਤੇ ਟਿੱਪਣੀਆਂ ਵਾਪਸ ਲੈ ਲਈਆਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਨੁਪੂਰ ਸ਼ਰਮਾ ਟੀ.ਵੀ. 'ਤੇ ਜਾ ਕੇ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ...
ਫ਼ਾਜ਼ਿਲਕਾ, 1 ਜੁਲਾਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ ਬਾਧਾ ਦੇ ਇਕ ਖੇਤ ਤੋਂ ਬੰਬ ਬਰਾਮਦ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸੇਮਨਾਲੇ ਦੇ ਨਾਲ ਲਗਦੇ ਖੇਤ 'ਚੋਂ ਇਹ ਬੰਬ ਬਰਾਮਦ ਹੋਇਆ ਹੈ। ਜਦੋਂ ਕਿਸਾਨ ਆਪਣੇ ਖੇਤ 'ਚ ਕੰਮ ਕਰ ਰਿਹਾ ਸੀ ਤਾਂ ਇਸ ਦੌਰਾਨ...
...about 1 hour ago
ਦੀਨਾਨਗਰ, 1 ਜੁਲਾਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੂੰ ਵੱਡੀ ਮਾਤਰਾ 'ਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਨ 'ਚ ਸਫਲਤਾ ਹਾਸਲ ਹੋਈ ਹੈ। ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਕਪਿਲ ਕੌਸ਼ਲ ਨੇ ਸ਼ੂਗਰ ਮਿੱਲ ਪਨਿਆੜ ਦੇ ਨੇੜੇ ਨਾਕੇਬੰਦੀ ਕੀਤੀ ਹੋਈ ਸੀ, ਜਿੱਥੇ...
ਬਠਿੰਡਾ, 1 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਡੀ.ਸੀ.ਦਫ਼ਤਰ ਬਠਿੰਡਾ ਸਾਹਮਣੇ ਇਕੱਠੇ ਹੋਏ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ...
...about 1 hour ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ...
...40 days ago
ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਜਟ ਸੈਸ਼ਨ 'ਚ ਹਿੱਸਾ ਲੈਣ ਤੋਂ ਬਾਅਦ ਅੱਜ ਦਿਨ ਚੜ੍ਹਦਿਆਂ ਹੀ ਵਰ੍ਹਦੇ ਮੀਂਹ...
ਜਲੰਧਰ, 1 ਜੁਲਾਈ - ਜਲੰਧਰ ਦੇ ਅਲਾਸਕਾ ਚੌਂਕ ਨੇੜੇ ਮਾਰਕੀਟ ਤੋਂ ਆਟੋ ਚੋਰੀ ਕਰ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਪਿੱਛਾ ਕਰ ਕੇ ਫੜ ਲਿਆ, ਜਿਸ ਤੋਂ ਬਾਅਦ ਲੋਕਾਂ ਨੇ ਉਸ ਦੀ ਜੰਮ ਕੇ ਖ਼ਾਤਰਦਾਰੀ...
ਸੁਲਤਾਨਪੁਰ ਲੋਧੀ, 1 ਜੁਲਾਈ (ਥਿੰਦ,ਲਾਡੀ,ਹੈਪੀ) - ਬੀਤੇ ਕੱਲ੍ਹ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਪੈ ਰਹੇ ਮੀਂਹ ਨੇ ਮੱਕੀ ਉਤਪਾਦਕ ਕਿਸਾਨਾਂ ਸਾਹਮਣੇ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ। ਹਲਕੇ ਅੰਦਰ...
ਜਲੰਧਰ, 1 ਜੁਲਾਈ (ਅੰਮ੍ਰਿਤਪਾਲ) - ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਫ਼ਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ...
...40 days ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ...
ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਬਰਨਾਲਾ ਕੌਮੀ ਮਾਰਗ ਨੰਬਰ 7 ਉੱਪਰ ਹੰਡਿਆਇਆ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ...
...40 days ago
ਵੇਰਕਾ, 1 ਜੁਲਾਈ (ਪਰਮਜੀਤ ਸਿੰਘ ਬੱਗਾ) - ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ ਬਜਟ ਵਿੱਚ ਠੇਕੇਦਾਰੀ ਸਿਸਟਮ ਹੇਠ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਜ਼ਿਕਰ ਜਾਂ ਐਲਾਨ ਨਾ ਕੀਤੇ ਜਾਣ ਦੇ ਵਿਰੋਧ...
...40 days ago
ਬਰਮਿੰਘਮ, 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 5ਵਾਂ ਟੈਸਟ ਮੈਚ ਅੱਜ ਤੋਂ ਐਜਬੈਸਟਨ 'ਚ ਹੋਣ ਜਾ ਰਿਹਾ ਹੈ। 5 ਮੈਚਾਂ ਦੀ ਲੜੀ 'ਚ ਭਾਰਤ 2-1 ਨਾਲ ਅੱਗੇ ਹੈ ਤੇ 5 ਮੈਚਾਂ...
ਨਵੀਂ ਦਿੱਲੀ, 1 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 14413 ਠੀਕ ਹੋਏ ਹਨ ਤੇ 23 ਲੋਕਾਂ ਦੀ ਮੌਤ...
ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਇਲਾਕੇ ਦੇ ਖੁੱਲ੍ਹੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਦੇਖਣ ਨੂੰ ਮਿਲੀ। ਅਧਿਆਪਕਾਂ ਨੇ ਕਿਹਾ ਕਿ ਇਕ ਅੱਧੇ ਦਿਨ...
...40 days ago
ਚੰਡੀਗੜ੍ਹ, 1 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ...
ਮਹਿਲ ਕਲਾਂ, 30 ਜੂਨ - (ਅਵਤਾਰ ਸਿੰਘ ਅਣਖੀ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
...40 days ago
ਓਠੀਆਂ 1 ਜੁਲਾਈ (ਗੁਰਵਿੰਦਰ ਸਿੰਘ ਛੀਨਾ) ਪੰਜਾਬ ਭਰ ਵਿਚ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫ਼ਸਲ ਲਵਾਈ ਦੋ ਜ਼ੋਰ ਫੜਨ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ...
...40 days ago
ਇੰਫਾਲ, 1 ਜੁਲਾਈ - ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਦੀ ਰਾਤ ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਡੀ.ਜੀ.ਪੀ. ਪੀ. ਡੌਂਗੇਲ ਨੇ ਦੱਸਿਆ...
ਚੰਡੀਗੜ੍ਹ, 1 ਜੁਲਾਈ - ਪੰਜਾਬ ਸਮੇਤ ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿੱਕਰੀ ਅਤੇ ਉਪਯੋਗ ਉੱਪਰ ਪੂਰਨ ਤੌਰ 'ਤੇ ਪਾਬੰਦੀ ਲੱਗ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਐਲਾਨ...
...40 days ago
ਨਵੀਂ ਦਿੱਲੀ, 1 ਜੁਲਾਈ - ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੰਦ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਪੰਜਾਬ 'ਚ ਸਾਰੇ ਸਕੂਲਾਂ ਦਾ...
...40 days ago
ਨਵੀਂ ਦਿੱਲੀ, 1 ਜੁਲਾਈ - ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ...
...40 days ago
ਨਵੀਂ ਦਿੱਲੀ, 1 ਜੁਲਾਈ - 19 ਕਿੱਲੋਗਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਹੁਣ ਵਪਾਰਕ ਐਲ.ਪੀ.ਜੀ. ਸਿਲੰਡਰ 2219 ਰੁਪਏ ਤੋਂ ਘੱਟ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX