ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ ਲੈ ਸਕਦੇ ਹਨ।
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
...38 days ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
...38 days ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
...38 days ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
...38 days ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
...38 days ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
...38 days ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
...38 days ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
...38 days ago
ਪਟਿਆਲਾ, 2 ਜੁਲਾਈ (ਅਮਨਦੀਪ ਸਿੰਘ)-ਪਟਿਆਲਾ ਵਿਖੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਟੇਟ ਸੈਕਟਰੀ ਗਗਨਦੀਪ ਸਿੰਘ ਚੱਢਾ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ...
ਗੁਹਾਟੀ, 2 ਜੁਲਾਈ-ਮਣੀਪੁਰ ਦੇ ਨੋਨੀ ਜ਼ਿਲ੍ਹੇ 'ਚ ਇਕ ਰੇਲਵੇ ਨਿਰਮਾਣ ਸਥਾਨ 'ਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਦਸ ਦੇਈਏ ਕਿ ਤੁਪੁਲ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਕੈਂਟੁਕੀ ਰਾਜ 'ਚ ਅਦਾਲਤ ਵਲੋਂ ਜਾਰੀ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਧਿਕਾਰੀਆਂ 'ਤੇ ਸ਼ੱਕੀ ਦੋਸ਼ੀ ਨੇ ਰਾਈਫ਼ਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸਿੱਟੇ ਵਜੋਂ 2 ਪੁਲਿਸ ਅਫ਼ਸਰਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ।
...38 days ago
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਉਸ ਵੇਲੇ ਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ...
ਨਵੀਂ ਦਿੱਲੀ, 2 ਜੁਲਾਈ-ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
ਸ੍ਰੀ ਚਮਕੌਰ ਸਾਹਿਬ, 2ਜੁਲਾਈ (ਜਗਮੋਹਨ ਸਿੰਘ ਨਾਰੰਗ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਨਤਮਸਤਕ ਹੋਏ...
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਸੀਵਰੇਜ ਟਰੀਟਮੈਂਟ ਪਲਾਂਟ 'ਚ ਬੀਤੀ ਅੱਧੀ ਰਾਤ ਤੋਂ ਬਾਅਦ ਪਾਣੀ ਸਾਫ਼ ਕਰਨ ਵਾਲੀ ਗੈਸ ਲੀਕ ਹੋਣ ਕਾਰਨ ਇਕ ਮੁਲਾਜ਼ਮ ਦੀ ਸਿਹਤ ਵਿਗੜ ਜਾਣ ਦੀ ਖ਼ਬਰ ਸਾਹਮਣੇ...
...38 days ago
ਭਗਤਾ ਭਾਈਕਾ, 2 ਜੁਲਾਈ (ਵਰਿੰਦਰ ਲੱਕੀ,ਸੁਖਪਾਲ ਸਿੰਘ ਸੋਨੀ)-ਜਬਰ-ਜਨਾਹ ਦੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਪੀੜਤਾਂ ਦੇ ਦੋ ਦਿਉਰ ਪਿੰਡ ਦਿਆਲਪੁਰਾ ਭਾਈਕਾ ਵਿਖੇ ਪਾਣੀ ਵਾਲੀ ਟੈਂਕੀ ਉਪਰ ਚੜ ਗਏ ਹਨ।ਇਸ ਸਮੇਂ ਪੀੜਤ ਪਰਿਵਾਰ ਦੇ ਵੱਡੀ ਗਿਣਤੀ ਸਹਿਯੋਗੀਆਂ...
...38 days ago
ਫਿਰੋਜ਼ਪੁਰ, 2 ਜੁਲਾਈ- ਇਕ ਪਾਕਿਸਤਾਨੀ 3 ਸਾਲਾ ਬੱਚਾ ਜੋ ਅਣਜਾਣੇ 'ਚ ਭਾਰਤ ਸਰਹੱਦ ਅੰਦਰ ਗਲਤੀ ਨਾਲ ਦਾਖ਼ਲ ਹੋ ਗਿਆ ਸੀ, ਨੂੰ ਬੀ.ਐੱਸ.ਐੱਫ. ਨੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ...
ਪੱਟੀ, 2 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੇ ਨਜ਼ਦੀਕੀ ਪਿੰਡ ਚੂਸਲੇਵੜ ਵਿਖੇ ਬੀਤੀ ਰਾਤ ਡੀ.ਜੇ. ਪਾਰਟੀ ਦੌਰਾਨ ਚੱਲੀ ਗੋਲੀ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਚੂਸਲੇਵੜ ਦੇ ਸਾਬਕਾ ਸਰਪੰਚ ਰਸਾਲ ਸਿੰਘ...
ਨਵੀਂ ਦਿੱਲੀ, 2 ਜੁਲਾਈ- ਭਾਰਤ 'ਚ ਪਿਛਲੇ 24 ਘੰਟਿਆਂ 'ਚ 17,092 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 14,684 ਠੀਕ ਹੋਏ ਤੇ 29 ਮੌਤਾਂ ਹੋਈਆਂ ਹਨ।
ਓਠੀਆਂ, 2 ਜੁਲਾਈ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਤੱਲੇ ਦਾ ਕਿਸਾਨ ਹਰਜਿੰਦਰ ਸਿੰਘ ਜੋ 7ਕੁ ਵਜੇ ਆਪਣੀ ਬੰਬੀ ਦੀ ਮੋਟਰ ਚਲਾਉਣ ਲੱਗਾ ਤਾਂ ਜ਼ੋਰਦਾਰ ਪਏ ਬਿਜਲੀ ਦੇ ਕਰੰਟ ਲੱਗਣ ਕਾਰਨ ਉਸ ਦੀ ਮੌਕੇ ਤੇ ਮੌਤ ਗਈ...
ਨਵੀਂ ਦਿੱਲੀ, 2 ਜੁਲਾਈ-ਦਿੱਲੀ ਤੋਂ ਜਬਲਪੁਰ ਜਾ ਰਹੀ ਸਪਾਈਸ ਜੈੱਟ ਦੀ ਉਡਾਣ ਦੇ ਕੈਬਿਨ 'ਚੋਂ ਧੂੰਆਂ ਨਿਕਲਣ ਤੋਂ ਬਾਅਦ ਦਿੱਲੀ 'ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ...
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)-ਅੱਜ ਭਗਤੀ ਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ...
...38 days ago
ਮੁੰਬਈ, 2 ਜੁਲਾਈ-ਸ਼ਿਵਸੈਨਾ ਮੁਖੀ ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਸ਼ਿੰਦੇ ਨੂੰ ਸੰਬੋਧਿਤ ਇਕ ਪੱਤਰ 'ਚ ਊਧਵ ਠਾਕਰੇ ਨੇ ਲਿਖਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਲਈ ਉਨ੍ਹਾਂ (ਏਕਨਾਥ ਸ਼ਿੰਦੇ) ਪਾਰਟੀ ਤੋਂ ਕੱਢਿਆ ਜਾ ਰਿਹਾ ਹੈ।
...38 days ago
ਤੇਹਰਾਨ, 2 ਜੁਲਾਈ-ਦੱਖਣੀ ਈਰਾਨ 'ਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਇਟਰਜ਼ ਦੇ ਮੁਤਾਬਿਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ ਹੈ। ਭੂਚਾਲ ਦੇ ਨਾਲ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX