ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨ ਦੇ ਨਾਲ-ਨਾਲ ਅਜਿਹੇ ਲੋੜਵੰਦ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਵੀ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਦੀ ਆਲੋਚਨਾ ਕਰਦਾ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਅਜਿਹੇ ਯਤਨ ਆਪਣੀ ਖੁੱਸੀ ਹੋਈ ਸਿਆਸਤ ਨੂੰ ਮੁੜ ਹਾਸਿਲ ਕਰਨ ਲਈ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦਾ ਬੰਦੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਕੋਈ ਸਰੋਕਾਰ ਨਹੀਂ ਹੈ। ਇਸ ਮੌਕੇ ਮਰਹੂਮ ਭਾਈ ਵਰਿਆਮ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਵੀ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2022-08-10 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX