ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਤਾਜ਼ਾ ਖ਼ਬਰਾਂ

ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਹਲਕਾ ਮੌੜ ਦੇ ਸਰਕਲ ਜਥੇਦਾਰਾਂ, ਯੂਥ ਜਥੇਦਾਰਾਂ, ਸਾਬਕਾ ਚੇਅਰਮੈਨ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਬਕਾ ਸਰਪੰਚਾਂ ਅਤੇ ਸੀਨੀਅਰ ਆਗੂਆਂ ਵਲੋਂ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਬਠਿੰਡਾ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਬਲਕਾਰ ਸਿੰਘ ਬਰਾੜ ਗੋਨਿਆਣਾ ਨੂੰ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਸੰਬੰਧੀ ਲਿਖ਼ਤੀ ਮੰਗ ਪੱਤਰ ਸੌਂਪਿਆ।

ਕੁਲਦੀਪ ਸਿੰਘ ਬੁਰਜ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਦੀਪ ਸਿੰਘ ਚਾਉਕੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਪੀਰਕੋਟ ਅਤੇ ਸੀਨੀਅਰ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਨੂੰ ਪੂਰਾ ਮਾਣ ਸਤਿਕਾਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਵੀ ਦੇਣ ਨਾ ਹੁੰਦਿਆਂ ਹੋਇਆਂ ਵੀ ਸੁਖਬੀਰ ਸਿੰਘ ਬਾਦਲ ਨੇ ਹਲਕਾ ਮੌੜ ਤੋਂ ਬਰਾੜ ਨੂੰ ਉਮੀਦਵਾਰ ਬਣਾਇਆ। ਕੁਝ ਦਿਨਾਂ ਤੋਂ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਵਿਰੁੱਧ ਪ੍ਰੈੱਸ ਅਤੇ ਸੋਸ਼ਲ ਮੀਡੀਆ 'ਚ ਬਿਆਨਬਾਜ਼ੀ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਤੇ ਸਵਾਲ ਚੁੱਕੇ ਗਏ ਹਨ। ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਨੇ ਐਲਾਨ ਕੀਤਾ ਕਿ ਹਲਕਾ ਮੌੜ ਵੀ ਸਮੁੱਚੀ ਜਥੇਬੰਦੀ ਅਤੇ ਇਕ-ਇਕ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ।

 

ਖ਼ਬਰ ਸ਼ੇਅਰ ਕਰੋ

 

2022-08-10 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX