ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਤਾਜ਼ਾ ਖ਼ਬਰਾਂ

ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਨੇ ਨਿਰਧਾਰਤ ਟਾਈਮ ਅਨੁਸਾਰ ਛਤਰੀਆਂ ਦੀ ਛਾਂ ਥੱਲੇ ਮਠਿਆਈਆਂ ਦਾ ਆਦਾਨ ਪ੍ਰਦਾਨ ਕੀਤਾ। ਇਸ ਮੌਕੇ ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਦੇ ਵਾਹਗਾ ਸਰਹੱਦ 'ਤੇ ਤਾਇਨਾਤ ਪਾਕਿ ਸਤਲੁਜ ਰੇਂਜਰਜ਼ ਦੇ ਲੈਫਟੀਨੈਂਟ ਕਰਨਲ ਮੁਹੰਮਦ ਅਮੀਰ ਨੂੰ 7 ਡੱਬੇ ਮਠਿਆਈ ਦੇ ਭੇਟ ਕੀਤੇ ਜਦਕਿ ਪਾਕਿ ਰੇਂਜਰਜ਼, ਲੈਫਟੀਨੈਂਟ ਕਰਨਲ ਮੁਹੰਮਦ ਅਮੀਰ ਨੇ ਵੀ ਬੀ.ਐਸ.ਐਫ. ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ 6 ਡੱਬੇ ਮਠਿਆਈ ਦੇ ਭੇਂਟ ਕੀਤੇ। 

 

ਖ਼ਬਰ ਸ਼ੇਅਰ ਕਰੋ

 

2022-08-15 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX