ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਇਹ ਹਰਕਤ ਕੀਤੀ ਹੈ, ਉਸ ਖ਼ਿਲਾਫ਼ ਕਾਰਵਾਈ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਐਡਵੋਕੇਟ ਧਾਮੀ ਨੇ ਆਖਿਆ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਅਜਿਹੇ ਵਿਅਕਤੀ ਦੀ ਤਸਵੀਰ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣਾ ਸਿੱਖਾਂ ਨੂੰ ਚਿੜ੍ਹਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਇਹ ਕੋਝੀ ਹਰਕਤ ਕਰਨ ਵਾਲਾ ਵਿਅਕਤੀ ਅੰਮ੍ਰਿਤਸਰ ਵਾਸੀ ਕਰਮਜੀਤ ਸਿੰਘ ਗਿੱਲ ਕਾਂਗਰਸ ਦਾ ਨੁਮਾਇੰਦਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਉਸ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਕਾਰਵਾਈ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

2022-08-17 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX