ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ, ਲੰਬੀ, ਮਲੋਟ, ਅਬੋਹਰ ਅਤੇ ਗਿੱਦੜਬਾਹਾ ਦੇ ਇਲਾਕਿਆਂ ਵਿਚ ਸੇਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਏ ਹੜ੍ਹਾਂ ਨਾਲ ਇਸ ਇਲਾਕੇ ਵਿਚ ਮੌਜੂਦਾ ਸਰਕਾਰ ਦੀ ਨਾਲਾਇਕੀ ਕਾਰਨ ਬਹੁਤ ਵੱਡਾ ਨੁਕਸਾਨ ਹੋਇਆ ਹੈ । ਇਸ ਸੰਕਟ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਲੋਕਾਂ ਦੀ ਮਦਦ ਲਈ ਮਸ਼ੀਨਰੀ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ, ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਾਂ ਜਲ ਨਿਕਾਸੀ ਮਹਿਕਮੇ ਦੇ ਇਸ ਸਰਕਲ ਗਿੱਦੜਬਾਹਾ ਦੇ ਦੋਵੇਂ ਦਫ਼ਤਰ ਹੀ ਬੰਦ ਕਰਕੇ ਸਾਰੇ ਅਮਲੇ ਨੂੰ ਦੂਰ-ਦੁਰਾਡੇ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਸਰਕਾਰ ਦੇ ਇਸ ਗ਼ਲਤ ਫ਼ੈਸਲੇ ਨਾਲ ਇਲਾਕਾ ਹੋਰ ਵੱਡੇ ਸੰਕਟ ਵਿਚ ਪੈ ਜਾਵੇਗਾ। ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਜ਼ਮੀਨੀ ਹਾਲਾਤ ਤੋਂ ਜਾਣੂ ਹੋ ਕੇ ਇਸ ਸੇਮ ਪ੍ਰਭਾਵਿਤ ਇਲਾਕੇ ਦੀ ਸਥਿਤੀ ਮੁਤਾਬਿਕ ਮੁਕਤਸਰ ਮੰਡਲ ਸੇਵਾਵਾਂ ਲਈ ਸਮਰਥ ਨਹੀਂ ਹੋਵੇਗਾ, ਇਸ ਲਈ ਉਕਤ ਦੋਵੇਂ ਦਫ਼ਤਰਾਂ ਨੂੰ ਹੋਰ ਸਮਰਥ ਕਰਕੇ ਇਲਾਕੇ ਵਿਚ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣ ਅਤੇ ਇਨ੍ਹਾਂ ਨੂੰ ਕਿਸੇ ਵੀ ਹੋਰ ਮੰਡਲ ਵਿਚ ਮਰਜ਼ ਨਾ ਕੀਤਾ ਜਾਵੇ ।

 

 

ਖ਼ਬਰ ਸ਼ੇਅਰ ਕਰੋ

 

2022-08-19 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX