ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦੇ ਜਨਮ ਦਿਨ ਮੌਕੇ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਹਰਿੰਦਰ ਸਿੰਘ ਪਦਮ, ਨਰਿੰਦਰ ਸਿੰਘ ਐਮ ਆਰ, ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
...130 days ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
...130 days ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
...130 days ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
...130 days ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
...about 1 hour ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
...about 1 hour ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
...7 minutes ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
...8 minutes ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
...38 minutes ago
ਹੁਸ਼ਿਆਰਪੁਰ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ...
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਰੇਲ ਵਿਭਾਗ ਵਲੋਂ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 'ਤੇ ਮਖੂ ਵਿਖੇ ਪੈਂਦੇ ਫਾਟਕ ਨੰਬਰ ਐੱਸ-86/ਟੀ 2 ਨੂੰ 26 ਸਤੰਬਰ ਤੱਕ ਰਿਪੇਅਰ ਕਰਕੇ ਬੰਦ ਕਰ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਬਠਿੰਡਾ...
ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਤੋੜੀਆਂ ਹਨ।
...about 1 hour ago
ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੇਸੀ ਕੱਟਾ, ਦੋ ਜ਼ਿੰਦਾ ਰੋਂਦ, 315 ਬੋਰ ਅਤੇ 280 ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ...
...about 1 hour ago
ਸੂਲਰ ਘਰਾਟ, 24 ਸਤੰਬਰ (ਜਸਵੀਰ ਸਿੰਘ ਔਜਲਾ)-ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਪਿੰਡ ਆਲਾ ਸਿੰਘ ਵਾਲਾ (ਖਡਿਆਲ ਕੋਠਿਆਂ) ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ...
ਉੱਤਰਾਖੰਡ, 24 ਸਤੰਬਰ- ਅੰਕਿਤਾ ਭੰਡਾਰੀ ਹੱਤਿਆਕਾਂਡ ਮਾਮਲੇ ਨੂੰ ਲੈ ਕੇ ਰਿਸ਼ੀਕੇਸ਼ 'ਚ ਸਥਾਨਕ ਲੋਕਾਂ ਨੇ ਵਨਤਾਰਾ ਰਿਜ਼ੋਰਟ 'ਚ ਅੱਗ ਲਗਾ ਦਿੱਤੀ। ਰਿਜ਼ੋਰਟ ਦਾ ਮਾਲਕਾਨਾ ਹੱਕ ਭਾਜਪਾ ਨੇਤਾ ਵਿਨੋਦ ਆਰਿਆ ਦੇ ਪੁੱਤਰ ਪੁਲਕਿਤ ਆਰਿਆ...
ਸੰਧਵਾਂ, 24 ਸਤੰਬਰ (ਪ੍ਰੇਮੀ ਸੰਧਵਾਂ)- ਬੀਤੇ ਦਿਨ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਤੇ ਹੁਣ ਪੈ ਰਹੇ ਤੇਜ਼ ਮੀਂਹ ਨਾਲ ਕਿਸਾਨ ਚਿੰਤਾ ਦੇ ਆਲਮ ਵਿਚ ਡੁੱਬੇ ਹੋਏ ਹਨ, ਕਿਉਂਕਿ ਇਹ ਮੀਂਹ ਝੋਨੇ ਦੀ ਪੱਕ ਰਹੀ ਫ਼ਸਲ ਲਈ ਜਿੱਥੇ ਕਾਫ਼ੀ ਨੁਕਸਾਨਦੇਹ ਹੈ...
ਅੰਮ੍ਰਿਤਸਰ, 24 ਸਤੰਬਰ (ਰੇਸ਼ਮ ਸਿੰਘ)- ਇਸ ਸ਼ਹਿਰ ਦੇ ਪਾਸ਼ ਖ਼ੇਤਰ ਮਾਲ ਰੋਡ ਵਿਖੇ ਪਏ ਭਾਰੀ ਮੀਂਹ ਕਾਰਨ ਸੜਕ ਜ਼ਮੀਨ 'ਚ ਧਸ ਗਈ ਹੈ, ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੀ ਕਿਰਕਿਰੀ ਹੋ ਰਹੀ ਹੈ। ਇਸ ਸੰਬੰਧੀ ਏ.ਟੀ.ਪੀ. ਪਰਮਜੀਤ ਸਿੰਘ ਨੇ ਦੱਸਿਆ ਕਿ ਸੜਕਾਂ ਸੀਵਰੇਜ ਦੇ ਬੈਠਣ ਕਾਰਨ ਧਸੀਆਂ ਹਨ।
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸੁਨਾਮ ਸ਼ਹਿਰ 'ਚ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸ਼ਹਿਰ ਦੇ ਦੋ ਹਿੱਸਿਆਂ ਨੂੰ ਜੋੜਨ ਵਾਲਾ ਬਣਿਆ ਰੇਲਵੇ ਅੰਡਰ ਬ੍ਰਿਜ ਪਾਣੀ ਨਾਲ ਨੱਕੋ-ਨੱਕ...
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ)- ਅੱਜ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਜਲ-ਥਲ ਹੋ ਗਿਆ। ਉੱਥੇ ਹੀ ਝੋਨੇ ਅਤੇ ਨਰਮੇ ਦੀ ਫ਼ਸਲ ਲਈ ਇਹ ਮੀਂਹ ਨੁਕਸਾਨਦਾਇਕ ਹੈ। ਇਸ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ।
ਚੰਡੀਗੜ੍ਹ, 24 ਸਤੰਬਰ-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਦੇ ਗਵਰਨਰ 'ਤੇ ਵੱਡਾ ਇਲਜ਼ਾਮ ਲਗਾਇਆ ਗਿਆ ਹੈ। ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਜਪਾ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)- ਅੱਜ ਸਵੇਰੇ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਜੇ.ਕੇ. ਇੰਟਰਪ੍ਰਾਈਜ਼ਿਜ ਦੇ ਗੈਸ ਪਲਾਂਟ 'ਚ ਸਿਲੰਡਰ ਫਟਣ ਨਾਲ 1 ਵਿਅਕਤੀ ਦੀ ਮੌਤ ਹੋ ਗਈ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਦੇ ਨੇੜਲੀ ਮੰਡੀ ਬਰੀਵਾਲਾ 'ਚ ਅੱਜ ਇਕ ਨੌਜਵਾਨ ਦੀ ਲਾਸ਼ ਮਿਲੀ। ਨੌਜਵਾਨ ਦੀ ਪਛਾਣ ਕੁਲਦੀਪ ਤਮੋਲੀ ਵਾਸੀ ਬਰੀਵਾਲਾ ਵਜੋਂ ਹੋਈ...
ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ )-ਵਿਰਾਸਤ-ਏ- ਖ਼ਾਲਸਾ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਵਿਚਕਾਰੋਂ ਲੰਘਦੀ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਇਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲਣ ਦੀ ਸੂਚਨਾ...
ਤਪਾ ਮੰਡੀ, 24 ਸਤੰਬਰ (ਵਿਜੇ ਸ਼ਰਮਾ)- ਮਾਲਵਾ ਦੇ ਤਪਾ ਖ਼ੇਤਰ 'ਚ ਰਾਤ ਦੀ ਹੋ ਰਹੀ ਬਰਸਾਤ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਛਾਈ ਹੋਈ ਹੈ, ਕਿਉਂਕਿ ਬੀਤੀ ਰਾਤ ਦਾ ਪੈ ਰਿਹਾ ਮੀਂਹ ਝੋਨੇ ਦੀ ਫ਼ਸਲ ਲਈ ਕਾਫੀ ਨੁਕਸਾਨਦਾਇਕ...
...130 days ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਜਿੱਥੇ ਸੁਨਾਮ ਸ਼ਹਿਰ ਜਲਥਲ ਹੀ ਜਲਥਲ ਹੋ ਗਿਆ, ਉੱਥੇ ਇਸ ਮੀਂਹ ਦੀ ਲੱਗੀ ਝੜੀ ਨੇ ਕਿਸਾਨਾਂ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਰੁਪਿੰਦਰ ਸਿੰਘ ਸੱਗੂ)-ਸੁਨਾਮ ਇਲਾਕੇ ਅੰਦਰ ਹੋਈ ਭਾਰੀ ਬਰਸਾਤ ਕਾਰਨ ਸਾਰਾ ਸ਼ਹਿਰ ਹੀ ਜਲ ਥਲ ਹੋ ਗਿਆ ਹੈ। ਭਾਰੀ ਬਰਸਾਤ ਕਾਰਨ ਸੁਨਾਮ ਦੇ ਨਵਾਂ ਬਾਜ਼ਾਰ, ਪੀਰ ਬੰਨਾ ਬਨੋਈ ਰੋਡ, ਕਾਲਜ ਰੋਡ ਆਦਿ...
ਚੰਡੀਗੜ੍ਹ, 24 ਸਤੰਬਰ-ਹਰਿਆਣਾ ਦੇ ਕਿਸਾਨ ਪਿਛਲੇ ਕਰੀਬ 21 ਘੰਟਿਆਂ ਤੋਂ ਕੁਰੂਕਸ਼ੇਤਰ ਦੇ ਕੋਲ ਰਾਸ਼ਟਰੀ ਰਾਜ ਮਾਰਗ-44 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੇ ਕਾਰਨ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ ਅਤੇ ਆਵਾਜਾਈ ਬੰਦ ਹੋ ਗਈ...
ਨਵੀਂ ਦਿੱਲੀ, 24 ਸਤੰਬਰ-ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਅੱਜ ਨਿਊਯਾਰਕ 'ਚ ਯੂ.ਐੱਨ.ਜੀ.ਏ. (ਸੰਯੁਕਤ ਰਾਸ਼ਟਰ ਮਹਾਸਭਾ) ਦੇ 77ਵੇਂ ਸੈਸ਼ਨ ਨੂੰ ਸੰਬੋਧਨ ਕਰਨਗੇ। ਜਾਣਕਾਰੀ ਮੁਤਾਬਿਕ ਭਾਰਤੀ ਸਮੇਂ ਮੁਤਾਬਿਕ ਸ਼ਾਮ 6.30...
ਨਵੀਂ ਦਿੱਲੀ, 24 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,912 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,719 ਕੇਸਾਂ ਦੀ ਰਿਕਵਰੀ ਹੋਈ ਹੈ। ਇਸ ਦੌਰਾਨ ਐਕਟਿਵ ਕੇਸ 44,436 ਤੇ ਰੋਜ਼ਾਨਾ ਸਕਾਰਾਤਮਕਤਾ ਦਰ 1.62 ਫ਼ੀਸਦੀ ਹੈ।
ਹਰਿਆਣਾ, 24 ਸਤੰਬਰ-ਕਿਸਾਨਾਂ ਨੇ ਕੁਰੂਕਸ਼ੇਤਰ 'ਚ ਜੀ.ਟੀ. ਰੋਡ ਜਾਮ ਕਰਕੇ ਆਪਣੀ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਦੀ ਮੰਗ ਕੀਤੀ ਹੈ।
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਸਰਹੱਦ ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਅਟਾਰੀ ਵਿਖੇ ਅਫ਼ਗਾਨਿਸਤਾਨ ਤੋਂ ਆਏ ਟਰੱਕ 'ਚ ਡਰਾਈ ਫਰੂਟ ਭਰਨ ਜਾ ਰਹੇ ਡਰਾਈਵਰ ਕੋਲੋਂ ਤਲਾਸ਼ੀ ਦੌਰਾਨ ਬੀ.ਐੱਸ.ਐੱਫ. ਨੇ 120 ਗ੍ਰਾਮ...
ਕੇਰਲ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 17ਵਾਂ ਦਿਨ ਹੈ। ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਦੇ ਪੇਰਮਬਰਾ ਜੰਕਸ਼ਨ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX