ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਤਾਜ਼ਾ ਖ਼ਬਰਾਂ

ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੇਸੀ ਕੱਟਾ, ਦੋ ਜ਼ਿੰਦਾ ਰੋਂਦ, 315 ਬੋਰ ਅਤੇ 280 ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਢਿਲਵਾਂ ਦੇ ਮੁਖੀ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਹਰਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕੇ 'ਤੇ ਮੌਜੂਦ ਸੀ ਤਾਂ ਮੁਖ਼ਬਰ ਦੀ ਸੂਚਨਾ ਮਿਲਣ ਤੇ ਗੁਰਜੰਟ ਸਿੰਘ ਵਾਸੀ ਪਿਦੀ ਥਾਣਾ ਸਦਰ ਤਰਨਤਾਰਨ, ਹਾਲ ਵਾਸੀ ਤਰਨਤਾਰਨ ਬਿਆਸ ਸਾਈਡ ਤੋਂ ਇੱਧਰ ਆ ਰਿਹਾ ਹੈ। ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਮੋਟਰਸਾਈਕਲ ਸਮੇਤ ਇਕ ਦੇਸੀ ਕੱਟਾ 315 ਬੋਰ, 2 ਜਿੰਦਾ ਰੋਂਦ 315 ਬੋਰ, 280 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

2022-09-24 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX