ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ । ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿਚ ਸੋਧ ਕਰ ਕੇ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ ਕੀਤਾ । ਪੰਜਾਬ ਵਿਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ।

 

ਖ਼ਬਰ ਸ਼ੇਅਰ ਕਰੋ

 

2022-09-26 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX