ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554

ਤਾਜ਼ਾ ਖ਼ਬਰਾਂ

ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ ਬਾਅਦ ਵੀ ਬੱਚੇ ਦਾ ਕੁੱਝ ਵੀ ਨਾ ਪਤਾ ਲੱਗਣ ਅਤੇ ਮਹਿਲ ਕਲਾਂ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਪਿੰਡ ਸਹਿਜੜਾ ਨੇੜੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਦੀ ਆਵਾਜਾਈ ਠੱਪ ਕਰਕੇ ਬੀਤੇ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਚੱਲ ਰਿਹਾ ਰੋਸ ਧਰਨਾ ਐਸ.ਪੀ. ਬਰਨਾਲਾ ਮੇਜਰ ਸਿੰਘ ਵਲੋਂ ਇਨਸਾਫ਼ ਦਾ ਭਰੋਸਾ ਦੁਆਏ ਜਾਣ ਤੋਂ ਬਾਅਦ ਅਗਵਾਈ ਕਰ ਰਹੀ ਦਸ ਮੈਂਬਰੀ ਐਕਸ਼ਨ ਕਮੇਟੀ ਨੇ ਲੋਕਾਂ ਰਾਇ ਨਾਲ ਸਮਾਪਤ ਕਰ ਦਿਤਾ। ਧਰਨਾ ਖ਼ਤਮ ਹੋਣ ਨਾਲ ਕੱਲ੍ਹ ਤੋਂ ਮੁਖ ਮਾਰਗ 'ਤੇ ਲੰਬੀਆਂ ਲਾਇਨਾਂ 'ਚ ਖੜੇ ਟਰੱਕ, ਟਰਾਲੇ ਵਾਲਿਆਂ ਨੂੰ ਭਾਰੀ ਰਾਹਤ ਮਿਲੀ ਹੈ। 

 

ਖ਼ਬਰ ਸ਼ੇਅਰ ਕਰੋ

 

2022-09-27 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX