ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਤਾਜ਼ਾ ਖ਼ਬਰਾਂ

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਦੱਸੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਰਖਵਾਇਆ ਗਿਆ। ਉੱਥੇ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੀ ਅਣਗਹਿਲੀ ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ, ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਫ਼ਤਹਿਗੜ੍ਹ ਸਾਹਿਬ ਦੇ ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਦੀ ਮੌਤ ਦਾ ਕਾਰਨ ਫ਼ਿਲਹਾਲ ਦਿਲ ਦਾ ਦੌਰਾ ਹੀ ਲੱਗਦਾ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜਥੇਬੰਦੀਆਂ ਦੀਆਂ ਕੁਝ ਮੰਗਾਂ ਹਨ ਜੋ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।

 

ਖ਼ਬਰ ਸ਼ੇਅਰ ਕਰੋ

 

2022-09-30 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX