ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਵਿਚ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੇ ਗੋਲੂ ਕਾ ਮੋੜ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਗਲ ਸਿੰਘ ਅਤੇ ਮੇਜਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੱਲ੍ਹ ਵਿਧਾਨ ਸਭਾ 'ਚ ਪੇਂਡੂ ਸਾਂਝੀ ਜ਼ਮੀਨ (ਵਿਲੇਜ ਕਾਮਨ ਲੈਂਡ ਐਕਟ-1961) 'ਚ ਸੋਧ ਕਰਕੇ ਪਿੰਡ ਦੀਆਂ ਸਾਂਝੀਆਂ ਜ਼ਮੀਨਾਂ ਦੀ ਮਾਲਕੀ ਪੰਚਾਇਤਾਂ ਦੇ ਨਾ ਕਰਨ ਦਾ ਐਕਟ ਪਾਸ ਕੀਤਾ ਹੈ। ਇਸ ਐਕਟ ਤਹਿਤ ਲੈਂਡ ਬੈਂਕ ਬਣਾ ਕੇ ਆਬਾਦਕਾਰਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਕਰਨ ਦਾ ਪ੍ਰਬੰਧ ਕਰ ਰਹੀ ਹੈ ਜੋ ਕਿ ਪੰਜਾਬ ਦੇ ਲੋਕਾਂ ਨੂੰ ਕਦਾਚਿੱਤ ਮਨਜ਼ੂਰ ਨਹੀਂ ਹੈ। ਕਿਸਾਨਾਂ ਨੇ ਅੱਜ ਇਸ ਐਕਟ ਵਿਰੁੱਧ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ।

 

ਖ਼ਬਰ ਸ਼ੇਅਰ ਕਰੋ

 

2022-10-01 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX