ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਸਰਕਾਰ ਦੇ ਸੂਬੇ 'ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਵਾਅਦੇ ਅਨੁਸਾਰ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਵਲੋਂ ਅੱਜ ਅਨਾਜ ਮੰਡੀ ਸੁਨਾਮ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਲ ਲੈ ਕੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਬੋਲੀ ਸ਼ੁਰੂ ਕਰਵਾਈ ਗਈ।

ਝੋਨੇ ਦੀ ਖ਼ਰੀਦ ਤੋਂ ਪਹਿਲਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਐੱਸ.ਡੀ.ਐੱਮ. ਸੁਨਾਮ ਜਸਪ੍ਰੀਤ ਸਿੰਘ, ਮਾਰਕਿਟ ਕਮੇਟੀ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਅਨਾਜ ਮੰਡੀਆਂ 'ਚੋਂ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ ਹੈ। ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2022-10-01 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX