ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ ਵਾਲਾ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਸਿਵਲ ਹਸਪਤਾਲ ਅਜਨਾਲਾ 'ਚ ਜੇਰੇ ਇਲਾਜ ਜ਼ਖ਼ਮੀ ਸੁੱਚਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਲੁਟੇਰੇ ਕਿਸੇ ਵਿਅਕਤੀ ਦਾ ਮੋਟਰਸਾਈਕਲ ਖੋਹ ਕੇ ਆ ਰਹੇ ਸਨ ਜਦ ਉਹ ਸਾਡੇ ਪਿੰਡ ਪਹੁੰਚੇ ਤਾਂ ਗਲੀ ਬੰਦ ਹੋਣ ਕਰਕੇ ਭੱਜਦੇ ਸਮੇਂ ਉਨ੍ਹਾਂ ਨੇ ਮੇਰੇ ਤੇ ਗੋਲੀ ਚਲਾ ਦਿੱਤੀ। ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ ਇੰਸਪੈਕਟਰ ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਵੱਖ-ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਖ਼ਮੀ ਸੁੱਚਾ ਸਿੰਘ ਜੋ ਬਿਆਨ ਲਿਖਵਾਉਣਗੇ ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2022-10-02 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX