ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ 12 ਮੰਗਾਂ 'ਤੇ ਆਧਾਰਤ ਇਕ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ ਗਿਆ, ਜਿਸ ਬਾਰੇ ਮੁੱਖ ਮੰਤਰੀ ਨੇ ਤਕਰੀਬਨ ਸਾਰੀਆਂ ਗੱਲਾਂ 'ਤੇ ਹਾਂ ਪੱਖੀ ਹੁੰਗਾਰਾ ਜ਼ਰੂਰ ਭਰਿਆ ਹੈ। ਪਰ ਨਾਲ ਹੀ ਉਗਰਾਹਾਂ ਨੇ ਕਿਹਾ ਕਿ ਗੱਲਾਂ ਬਾਤਾਂ ਨਾਲ ਢਿੱਡ ਨਹੀਂ ਭਰਿਆ ਜਾਂਦਾ, ਉਸ ਲਈ ਤਾਂ ਕੁਝ ਖਾਣਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫਿਲਹਾਲ ਉਨ੍ਹਾਂ ਨੂੰ ਕੋਈ ਸਰਕੂਲਰ ਜਾਂ ਹਦਾਇਤਾਂ ਹੱਥ ਵਿਚ ਨਹੀਂ ਦਿੱਤੀਆਂ ਗਈਆਂ, ਜਿਨ੍ਹਾਂ ਦਾ ਕਿਸਾਨ ਮੰਗਾਂ ਲਈ ਨਿਪਟਾਰਾ ਸਮਝਿਆ ਜਾਂਦਾ ਹੋਵੇ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਭ ਜ਼ੁਬਾਨੀ ਕਲਾਮੀ ਹੀ ਗੱਲਾਂ ਹੋਈਆਂ ਹਨ ਤੇ ਉਨ੍ਹਾਂ ਸਾਫ਼ ਐਲਾਨ ਕੀਤਾ ਕਿ 9 ਨਵੰਬਰ ਨੂੰ ਜੋ ਸੰਗਰੂਰ ਵਿਖੇ ਜਥੇਬੰਦੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ, ਉਸ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ।  

 

ਖ਼ਬਰ ਸ਼ੇਅਰ ਕਰੋ

 

2022-10-07 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX