ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਾਜ਼ਾ ਖ਼ਬਰਾਂ

ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ ਦੇ ਲੋਕਾਂ ਨੂੰ ਮੇਲੇ 'ਚ ਆਉਣ ਲਈ ਨਿੱਘੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਸਰਸ ਮੇਲਾ ਸੰਗਰੂਰ 2022 ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 8 ਤੋਂ 17 ਅਕਤੂਬਰ ਤੱਕ ਲੱਗਣ ਵਾਲੇ ਇਸ ਸਰਸ ਮੇਲੇ 'ਚ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਸ਼ਿਲਪਕਾਰਾਂ, ਕਲਾਕਾਰਾਂ ਵਲੋਂ ਆਪਣੀਆਂ ਕਲਾਕ੍ਰਿਤਾਂ ਦੀਆਂ ਸਟਾਲਾਂ ਲਗਾਈਆਂ ਜਾਣਗੀਆਂ, ਜਿੱਥੋਂ ਜ਼ਿਲ੍ਹੇ ਦੇ ਲੋਕ ਇਨ੍ਹਾਂ ਕਲਾਕ੍ਰਿਤਾਂ ਨੂੰ ਵੇਖ ਕੇ ਖ਼ਰੀਦ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਰਸ ਮੇਲੇ ਦੌਰਾਨ ਵੱਖ-ਵੱਖ ਰਾਜਾਂ ਦੇ ਅਲੱਗ- ਅਲੱਗ ਪਕਵਾਨਾਂ ਦਾ ਆਨੰਦ ਵੀ ਪੰਜਾਬ ਵਾਸੀ ਮਾਣ ਸਕਣਗੇ ਅਤੇ ਕੁਦਰਤੀ ਸੁੰਦਰਤਾ ਦੇ ਅਨੂਠੇ ਉਤਪਾਦ ਤੇ ਘਰ ਦੀ ਸਜਾਵਟ ਦੀਆਂ ਆਕਰਸ਼ਕ ਵਸਤਾਂ ਖ਼ਰੀਦ ਸਕਣਗੇ।

 

ਖ਼ਬਰ ਸ਼ੇਅਰ ਕਰੋ

 

2022-10-07 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX