ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਾਜ਼ਾ ਖ਼ਬਰਾਂ

ਦਸੂਹਾ 7 ਅਕਤੂਬਰ (ਕੌਸ਼ਲ) - ਦਸੂਹਾ ਦੇ ਪਿੰਡ ਓਡਰਾ ਵਿਖੇ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਇਕ 20 ਸਾਲਾ ਨੌਜਵਾਨ ਰੌਬਿਨ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ ਹੈ । ਜਾਣਕਾਰੀ ਦਿੰਦਿਆਂ ਰੌਬਿਨ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦਾ ਮੋਟਰਸਾਈਕਲ ਪਿੰਡ ਦੇ ਸਰਕਾਰੀ ਸਕੂਲ ਨੇੜਿਓਂ ਮਿਲਿਆ । ਮੋਟਰਸਾਈਕਲ ਮਿਲਣ ਉਪਰੰਤ ਜਦ ਉਨ੍ਹਾਂ ਨੇ ਆਪਣੇ ਪੁੱਤਰ ਰੌਬਿਨ ਨਾਲ ਫੋਨ ’ਤੇ ਸੰਪਰਕ ਕੀਤਾ ਤਾਂ ਦੱਸਿਆ ਕਿ ਮੈਨੂੰ ਕੁਝ ਬੰਦਿਆਂ ਨੇ ਸਿਰ ’ਤੇ ਡੰਡੇ ਮਾਰ ਕੇ ਅਗਵਾ ਕਰ ਲਿਆ ਹੈ ਅਤੇ ਕਾਰ ਦੀ ਡਿੱਗੀ ਵਿਚ ਪਾ ਕੇ ਲਿਜਾ ਰਹੇ ਹਨ । ਦੁਬਾਰਾ ਰੌਬਿਨ ਦੇ ਫੋਨ ‘ਤੇ ਸੰਪਰਕ ਕੀਤਾ ਗਿਆ ਤਾਂ ਉਸ ਦਾ ਫੋਨ ਬੰਦ ਪਾਇਆ ਗਿਆ । ਦਸੂਹਾ ਪੁਲੀਸ ਨੇ ਅਣਪਛਾਤਿਆਂ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਬਰੀਕੀ ਨਾਲ ਇਸ ਕੇਸ ਦੀ ਜਾਂਚ ਕਰ ਰਹੀ ਹੈ । ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ।

 

ਖ਼ਬਰ ਸ਼ੇਅਰ ਕਰੋ

 

2022-10-07 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX