ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ ਮਿੰਟ 'ਚ 10 ਬੱਚੇ ਪੈਦਾ ਹੁੰਦੇ ਹਨ ਜਦਕਿ ਭਾਰਤ 'ਚ ਇਕ ਮਿੰਟ 'ਚ 30 ਬੱਚੇ ਪੈਦਾ ਹੁੰਦੇ ਹਨ, ਅਸੀਂ ਚੀਨ ਨਾਲ ਕਿਵੇਂ ਮੁਕਾਬਲਾ ਕਰਾਂਗੇ?
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
...125 days ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
...125 days ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
...125 days ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
...125 days ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
...125 days ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
...125 days ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
...125 days ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
...125 days ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
...125 days ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX