ਜਲੰਧਰ : ਵੀਰਵਾਰ 13 ਮਾਘ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਤਾਜ਼ਾ ਖ਼ਬਰਾਂ

ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ਵਿਖੇ ਵਾਤਾਵਰਨ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਕੇਂਦਰੀ ਚਿੜੀਆ ਘਰ ਅਥਾਰਟੀ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਜੰਗਲੀ ਜੀਵ ਸੁਰੱਖਿਆ ਦਿਵਸ ਅਤੇ ਅੰਤਰਰਾਸ਼ਟਰੀ ਚੀਤਾ ਦਿਵਸ ਮਨਾਇਆ ਗਿਆ । ਇਸ ਮੌਕੇ ਚਿੜੀਆ ਘਰ ਦੇ ਸਿੱਖਿਆ ਅਫ਼ਸਰ ਹਰਪਾਲ ਸਿੰਘ ਅਤੇ ਆਈ.ਐਫ.ਐਸ. ਫੀਲਡ ਡਾਇਰੈਕਟਰ ਕੇ.ਕਲਪਨਾ ਨੇ ਦੱਸਿਆ ਕਿ 4 ਦਸੰਬਰ ਨੂੰ ਹਰ ਸਾਲ ਅੰਤਰਰਾਸ਼ਟਰੀ ਚੀਤਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ । ਇਹ ਦਿਨ ਦੁਨੀਆ ਭਰ ਦੇ ਲੋਕਾਂ ਨੂੰ ਇਸ ਜਾਨਵਰ ਦੇ ਖ਼ਾਤਮੇ ਦੇ ਖ਼ਿਲਾਫ਼ ਜਾਗਰੂਕ ਕਰਨਾ ਹੈ । ਚਿੜੀਆ ਘਰ 'ਚ ਇਹ ਦਿਨ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੁਹਿੰਮ 'ਚ ਸੈਲਾਨੀਆਂ ਨੇ ਵੀ ਸ਼ਮੂਲੀਅਤ ਕੀਤੀ । ਉਹਨਾਂ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਸਹੁੰ ਚੁੱਕੀ ਅਤੇ ਸਮਰਥਨ ਵਿੱਚ ਦਸਤਖ਼ਤ ਕੀਤੇ। ਇਸ ਜਾਗਰੂਕਤਾ ਮੁਹਿੰਮ ਵਿੱਚ ਚਿੜੀਆਘਰ ਦੇ ਅਧਿਕਾਰੀਆਂ ਅਤੇ ਸਟਾਫ਼ ਨੇ ਵੀ ਹਿੱਸਾ ਲਿਆ।

 

 

ਖ਼ਬਰ ਸ਼ੇਅਰ ਕਰੋ

 

2022-12-04 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX