ਜਲੰਧਰ : ਵੀਰਵਾਰ 13 ਮਾਘ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਤਾਜ਼ਾ ਖ਼ਬਰਾਂ

ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵਲੋਂ ਆਪਣੇ ਫੇਸਬੁੱਕ ਉਪਰ ਇਕ ਪੋਸਟ ਪਾਉਂਦਿਆਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ ਅਗਲੇ ਸਾਲ ਪਹਿਲੀ ਜਨਵਰੀ ਤੋਂ 1000 ਰੁਪਏ ਪ੍ਰਤੀ ਮਹੀਨਾ ਸਫਰੀ ਭੱਤਾ ਦਿੱਤਾ ਜਾਵੇਗਾ । ਉਨ੍ਹਾਂ ਆਪਣੀ ਪੋਸਟ ਵਿਚ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਅੰਗਹੀਣ ਮੁਲਾਜ਼ਮਾਂ ਦੀ ਬਦਲੀ ਲਈ ਅੰਗਹੀਣਤਾ ਦੀ ਪ੍ਰਤੀਸ਼ਤਤਾ 60 ਫੀਸਦੀ ਤੋਂ ਘਟਾ ਕੇ 40 ਫੀਸਦੀ ਕਰ ਦਿੱਤੀ ਗਈ ਹੈ । ਡਾ ਕੌਰ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਅੰਗਹੀਣਾਂ ਨੂੰ ਸਫਰੀ ਭੱਤਾ ਦੇਣ ਸਮੇਂ ਉਨ੍ਹਾਂ ਦੇ ਸਰਟੀਫਿਕੇਟਾਂ ਦੀ ਪੀ. ਜੀ.ਆਈ.ਚੰਡੀਗੜ੍ਹ ਤੋਂ ਜਾਂਚ ਕਰਵਾਈ ਜਾਵੇਗੀ । ਇਥੇ ਵਰਨਣਯੋਗ ਹੈ ਕਿ ਸਫਰੀ ਭੱਤਾ ਮੁੜ ਤੋਂ ਸ਼ੁਰੂ ਹੋਣ ਨਾਲ ਲਗਭਗ 11-12000 ਮੁਲਾਜ਼ਮਾਂ ਨੂੰ ਲਾਭ ਪੁੱਜੇਗਾ ।

 

 

ਖ਼ਬਰ ਸ਼ੇਅਰ ਕਰੋ

 

2022-12-04 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX