ਜਲੰਧਰ : ਸੋਮਵਾਰ 24 ਮਾਘ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ । ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵੱਈਆ ਹੈ, ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਤਹਿਤ ਭਾਰਤ ਦੇ ਕਈ ਸ਼ਹਿਰਾਂ ਤੋਂ ਉਡਾਣਾਂ ਲਈ ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਅੰਮ੍ਰਿਤਸਰ ਨੂੰ ਅੱਖੋਂ ਪਰੋਖੇ ਕਰਕੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਸੇ ਸਾਲ ਹੋਏ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੰਮ੍ਰਿਤਸਰ ਤੋਂ ਸਿੱਧੀਆਂ ਹਵਾਈ ਉਡਾਣਾਂ ਲਈ ਵਿਸ਼ੇਸ਼ ਮਤਾ ਪਾਸ ਕਰਕੇ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਨੂੰ ਭੇਜਿਆ ਗਿਆ ਸੀ, ਪਰ ਫਿਰ ਵੀ ਸਰਕਾਰ ਨੇ ਜਾਣਬੁਝ ਕੇ ਪੰਜਾਬ ਨੂੰ ਹਵਾਈ ਉਡਾਣਾਂ ਦਾ ਬਣਦਾ ਹਿੱਸਾ ਨਹੀਂ ਦਿੱਤਾ । ਇਹ ਪੰਜਾਬੀਆਂ ਨਾਲ ਨਾਇਨਸਾਫੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਕੈਨੇਡਾ -ਭਾਰਤ ਉਡਾਣਾਂ ਵਿਚੋਂ ਬਣਦਾ ਹਿੱਸਾ ਜ਼ਰੂਰ ਦਿੱਤਾ ਜਾਵੇ ।

 

 

ਖ਼ਬਰ ਸ਼ੇਅਰ ਕਰੋ

 

2022-12-06 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX