JALANDHAR WEATHER

ਨੀਤੀ ਆਯੋਗ ਦੀ ਮੀਟਿੰਗ ਸ਼ੁਰੂ, ਨਰਿੰਦਰ ਮੋਦੀ ਕਰ ਰਹੇ ਪ੍ਰਧਾਨਗੀ

ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ ਨਵੇਂ ਕਨਵੈਨਸ਼ਨ ਸੈਂਟਰ ’ਚ ‘ਵਿਕਸਿਤ ਭਾਰਤ 2047: ਟੀਮ ਇੰਡੀਆ ਦੀ ਭੂਮਿਕਾ’ ਵਿਸ਼ੇ ’ਤੇ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਵਿਚ 2047 ਤੱਕ ਭਾਰਤ ਨੂੰ ਇਕ ਵਿਕਸਤ ਰਾਸ਼ਟਰ ਬਣਾਉਣ ਦੇ ਉਦੇਸ਼ ਨਾਲ ਸਿਹਤ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਗਵਰਨਿੰਗ ਕੌਂਸਲ ਨੀਤੀ ਆਯੋਗ ਦੀ ਸਿਖ਼ਰ ਸੰਸਥਾ ਹੈ, ਜਿਸ ਵਿਚ ਸਾਰੇ ਮੁੱਖ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫ਼ਟੀਨੈਂਟ ਗਵਰਨਰ ਅਤੇ ਕਈ ਕੇਂਦਰੀ ਮੰਤਰੀ ਸ਼ਾਮਿਲ ਹੁੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ