JALANDHAR WEATHER

ਦਿੱਲੀ ਪਹਿਲਵਾਨ ਕੁੜੀਆਂ ਦੇ ਧਰਨੇ ਚ ਸ਼ਾਮਿਲ ਹੋਣ ਲਈ ਜਾਂਦੀਆਂ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ

ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ- ਦੇਸ਼ ਦੀਆਂ ਕੌਮਾਂਤਰੀ ਖਿਡਾਰਨਾਂ ਕਰੀਬ ਇਕ ਮਹੀਨੇ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਇਨਸਾਫ਼ ਦੀ ਮੰਗ ਨੂੰ ਲੈਕੇ ਧਰਨੇ 'ਤੇ ਬੈਠੀਆਂ ਹਨ ਤੇ ਉਨ੍ਹਾਂ ਦੇ ਸਮਰਥਨ ਵਿਚ ਬਹੁਤ ਸਾਰੀਆਂ ਜਥੇਬੰਦੀਆਂ ਵੀ ਆਈਆਂ ਹਨ। ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂ ਤੇ ਵਰਕਰ ਪਹਿਲਵਾਨ ਕੁੜੀਆਂ ਦੇ ਸਮਰਥਨ ਲਈ ਦਿੱਲੀ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਪੰਜਾਬ-ਹਰਿਆਣਾ ਹੱਦ 'ਤੇ ਪਿੰਡ ਗੜ੍ਹੀ ਵਿਖੇ ਦਿੱਲੀ ਸੰਗਰੂਰ ਕੌਮੀ ਮਾਰਗ ਉੱਤੇ ਬੈਰੀਕੇਡ ਲਾ ਕੇ ਰੋਕ ਦਿੱਤਾ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਉੱਥੇ ਹੀ ਧਰਨਾ ਲਾ ਕੇ ਕੇਂਦਰ ਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ