JALANDHAR WEATHER

ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10

ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ. ਚੰਦਨ ਕੋਹਲੀ ਨੇ ਸਾਂਝੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਬੱਸ ਵਿਚੋਂ ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬਚਾਅ ਕਾਰਜ ਲਗਭਗ ਪੂਰਾ ਹੋ ਗਿਆ ਹੈ। ਐਨ. ਡੀ.ਆਰ.ਐਫ਼ ਦੀ ਟੀਮ ਵੀ ਮੌਕੇ ’ਤੇ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੱਸ ਵਿਚ ਨਿਰਧਾਰਿਤ ਸੀਮਾ ਤੋਂ ਵੱਧ ਸਵਾਰੀਆਂ ਸਵਾਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ