JALANDHAR WEATHER

ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦਾ ਲੋਕਾਂ ਚ ਰੋਸ, ਮੁੱਲਾਂਪੁਰ ਦਾਖਾ ਕੌਮੀ ਮਾਰਗ ਤੇ ਧਰਨਾ ਸ਼ੁਰੂ

ਮੁੱਲਾਂਪੁਰ-ਦਾਖਾ, 30 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦੇ ਰੋਸ ਵਜੋਂ ਵਖੋ-ਵੱਖ ਕਿਸਾਨ ਜੱਥੇਬੰਦੀਆਂ, ਸਪੋਰਟਸ ਅਤੇ ਵੈਲਫੇਅਰ ਕਲੱਬਾਂ ਦੇ ਕਾਰਕੁੰਨ, ਸਮਾਜ ਸੇਵੀ ਜਥੇਬੰਦੀਆਂ, ਮੁੱਲਾਂਪੁਰ ਦਾਖਾ ਨਗਰ ਕੌਂਸਲ ਪ੍ਰਧਾਨ/ਕੌਂਸਲਰਾਂ, ਇਲਾਕੇ ਭਰ ਦੇ ਪੰਚਾਂ, ਸਰਪੰਚਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਮੰਡੀ ਮੁੱਲਾਂਪੁਰ ਦਾਖਾ ਮੁੱਖ ਚੌਂਕ ਨੇੜੇ ਕੌਮੀ ਮਾਰਗ ’ਤੇ ਧਰਨਾ ਸ਼ੁਰੂ ਹੋ ਗਿਆ ਹੈ। ‘ਅਜੀਤ’, ਡਾ: ਹਮਦਰਦ ਦੇ ਹੱਕ ’ਚ ਸੜਕਾਂ ’ਤੇ ਉਤਰੇ ਲੋਕ ਹੱਥਾਂ ’ਚ ਤਖਤੀਆਂ ਫੜੀ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ