JALANDHAR WEATHER

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ-ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਗਮ ਨੂੰ ਲੈ ਕੇ ਇਕੱਤਰਤਾ ਕਰਕੇ ਇਹ ਫ਼ੈਸਲਾ ਲਿਆ ਹੈ। ਇਕੱਤਰਤਾ ਮਗਰੋਂ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਸੰਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ