JALANDHAR WEATHER

ਮਹਾਰਾਸ਼ਟਰ ਚ ਸਿੱਖ ਨੌਜੁਆਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂਅ ’ਤੇ ਧੱਬਾ-ਪ੍ਰਧਾਨ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵਲੋਂ 3 ਨੌਜੁਆਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜੁਆਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂਅ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਯਕੀਨੀ ਬਣਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ