JALANDHAR WEATHER

ਮਨੀਪੁਰ ਹਿੰਸਾ ਦੀ ਜਾਂਚ ਨਿਆਂਇਕ ਕਮਿਸ਼ਨ ਕਰੇਗੀ- ਅਮਿਤ ਸ਼ਾਹ

ਇੰਫ਼ਾਲ, 1 ਜੂਨ- ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਇਨ੍ਹਾਂ 2 ਦਿਨਾਂ ’ਚ ਮੈਂ ਮਨੀਪੁਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਅਤੇ ਨਾਗਰਿਕਾਂ ਦੇ ਵਫ਼ਦਾਂ ਅਤੇ ਜ਼ਖ਼ਮੀ ਲੋਕਾਂ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਹੈ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਨ੍ਹਾਂ ਸਾਰੀਆਂ ਗੱਲਾਂ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਚੀਫ਼ ਜਸਟਿਸ ਪੱਧਰ ਦੇ ਜੱਜਾਂ ਦਾ ਨਿਆਂਇਕ ਕਮਿਸ਼ਨ ਬਣਾ ਕੇ ਹਿੰਸਾ, ਹਿੰਸਾ ਦੇ ਕਾਰਨਾਂ ਅਤੇ ਹਿੰਸਾ ਲਈ ਕੌਣ ਜ਼ਿੰਮੇਵਾਰ ਹੈ, ਦੀ ਜਾਂਚ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ