JALANDHAR WEATHER

ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ

ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਨ੍ਹਾਂ ਨੂੰ ਕੈਬਨਿਟ ਵਿਚ ਰਹਿਣ ਦਾ ਹੱਕ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਟਾਰੂਚੱਕ ’ਤੇ ਮੁੜ ਤੋਂ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਮੀਡੀਆ ਦੇ ਮਾਧਿਆਮ ਰਾਹੀਂ ਮੈਂ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ